Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਏਜੰਟ ਦੇ ਚਾਚੇ ਦੀ ਮੁੱਖ ਮੰਤਰੀ ਨਾਲ ਸਿੱਧੀ ਗੱਲਬਾਤ ਆਂ…ਤਾਂ ਹੀ ਕੋਈ ਕਾਰਵਾਈ ਨਹੀਂ ਹੁੰਦੀ…ਪਿੰਡ ਰੰਗੀਆਂ ਵਿਖੇ ਟੈਂਕੀ ‘ਤੇ ਚੜੀ ਔਰਤ ਦੇ ਦੋਸ਼

Nirmal Pandori by Nirmal Pandori
08/03/2024
in ਪੰਜਾਬ
Reading Time: 1 min read
A A
0
ਏਜੰਟ ਦੇ ਚਾਚੇ ਦੀ ਮੁੱਖ ਮੰਤਰੀ ਨਾਲ ਸਿੱਧੀ ਗੱਲਬਾਤ ਆਂ…ਤਾਂ ਹੀ ਕੋਈ ਕਾਰਵਾਈ ਨਹੀਂ ਹੁੰਦੀ…ਪਿੰਡ ਰੰਗੀਆਂ ਵਿਖੇ ਟੈਂਕੀ ‘ਤੇ ਚੜੀ ਔਰਤ ਦੇ ਦੋਸ਼
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 3 ਅਗਸਤ, Gee98 News service

-ਵਿਦੇਸ਼ ਭੇਜਣ ਵਾਲੇ ਇੱਕ ਏਜੰਟ ਵੱਲੋਂ ਲੱਗਭੱਗ 25 ਲੱਖ ਦੀ ਠੱਗੀ ਮਾਰਨ ਦੇ ਦੋਸ਼ ਲਗਾਉਂਦੇ ਹੋਏ ਸ਼ੇਰਪੁਰ ਨੇੜੇ ਪਿੰਡ ਰੰਗੀਆਂ ਦੀ ਪਾਣੀ ਵਾਲੀ ਉਂਚੀ ਟੈਂਕੀ ‘ਤੇ ਪਿੰਡ ਵਜੀਦਕੇ ਖੁਰਦ ਜ਼ਿਲ੍ਹਾ ਬਰਨਾਲਾ ਦੀ ਔਰਤ ਕਿਰਨਜੀਤ ਕੌਰ ਦੂਜੇ ਦਿਨ ਵੀ ਟੈਂਕੀ ਦੇ ਉੱਪਰ ਹੀ ਡਟੀ ਹੋਈ ਹੈ। ਕੱਲ੍ਹ ਸ਼ੁੱਕਰਵਾਰ ਕਿਰਨਜੀਤ ਕੌਰ ਪਿੰਡ ਰੰਗੀਆਂ ਦੀ ਪਾਣੀ ਵਾਲੀ ਟੈਂਕੀ ‘ਤੇ ਚੜੀ ਸੀ ਅਤੇ ਪਿੰਡ ਰੰਗੀਆਂ ਦੇ ਏਜੰਟ ਤੋਂ ਠੱਗੀ ਦੇ ਪੈਸੇ ਵਾਪਸ ਕਰਵਾਉਣ ਦੀ ਮੰਗ ਕਰਦੇ ਹੋਏ ਸਖ਼ਤ ਕਦਮ ਚੁੱਕਣ ਦੀ ਚੇਤਾਵਨੀ ਦਿੱਤੀ ਸੀ। ਮਹਿਲਾ ਵੱਲੋਂ ਪਾਣੀ ਵਾਲੀ ਟੈਂਕੀ ‘ਤੇ ਚੜਨ ਦੀ ਖਬਰ ਮਿਲਦਿਆਂ ਹੀ ਪ੍ਰਸ਼ਾਸਨ ਹਰਕਤ ਵਿੱਚ ਆਇਆ ਤੇ ਸਬੰਧਤ ਮਹਿਲਾ ਨੂੰ ਹੇਠਾਂ ਉਤਾਰਨ ਲਈ ਚਾਰਾਜੋਈ ਸ਼ੁਰੂ ਕੀਤੀ ਪ੍ਰੰਤੂ ਪ੍ਰਸ਼ਾਸਨ ਨੂੰ ਕਾਮਯਾਬੀ ਨਹੀਂ ਮਿਲੀ ਕਿਉਂਕਿ ਮਹਿਲਾ ਦੀ ਇੱਕੋ ਮੰਗ ਹੈ ਕਿ ਏਜੰਟ ਵੱਲੋਂ ਉਸ ਨਾਲ ਮਾਰੀ ਗਈ ਠੱਗੀ ਦਾ ਲੱਗਭੱਗ 25 ਲੱਖ ਵਾਪਸ ਕਰਵਾਇਆ ਜਾਵੇ। ਇਸ ਮਾਮਲੇ ਨਾਲ ਸੰਬੰਧਿਤ ਇੱਕ ਅਹਿਮ ਪੱਖ ਇਹ ਵੀ ਹੈ ਕਿ ਪੀੜਤ ਔਰਤ ਕਈ ਮਹੀਨਿਆਂ ਤੋਂ ਸਬੰਧਿਤ ਏਜੰਟ ਮਨਦੀਪ ਸਿੰਘ ਦਿਓਲ ਪਿੰਡ ਰੰਗੀਆਂ ਦੇ ਖਿਲਾਫ ਕਾਰਵਾਈ ਕਰਨ ਲਈ ਪੁਲਿਸ ਅਫ਼ਸਰਾਂ ਦੇ ਦਫ਼ਤਰਾਂ ਦੇ ਧੱਕੇ ਖਾ ਰਹੀ ਹੈ ਪ੍ਰੰਤੂ ਉਸ ਦੀ ਕਿਸੇ ਨੇ ਕੋਈ ਸੁਣਵਾਈ ਨਹੀਂ ਕੀਤੀ। ਕਿਰਨਜੀਤ ਕੌਰ ਨੇ ਦੱਸਿਆ ਕਿ ਉਹਨਾਂ ਨੇ ਥਾਣਾ ਧੂਰੀ, ਐਸਐਸਪੀ ਸੰਗਰੂਰ ਅਤੇ ਐਸਐਸਪੀ ਬਰਨਾਲਾ ਵਿਖੇ ਦਰਖਾਸਤਾਂ ਦਿੱਤੀਆਂ ਆ ਪ੍ਰੰਤੂ ਕਿਸੇ ਨੇ ਕੋਈ ਕਾਰਵਾਈ ਨਾ ਕੀਤੀ ਸਗੋਂ ਪੁਲਿਸ ਚੌਂਕੀ ਰਣੀਕੇ ਦੇ ਇੰਚਾਰਜ ਨੇ ਤਾਂ ਉਸ ਦੀ ਦਰਖਾਸਤ ਫੜਨ ਤੋਂ ਹੀ ਨਾਂਹ ਕਰ ਦਿੱਤੀ। ‌ ਉਸ ਨੇ ਦੱਸਿਆ ਕਿ ਆਪਣੇ ਪੁੱਤਰ ਗਗਨਦੀਪ ਸਿੰਘ ਨੂੰ ਅਮਰੀਕਾ ਭੇਜਣ ਲਈ ਉਸਨੇ ਆਪਣੀ ਸਾਰੀ ਜਾਇਦਾਦ ਵੇਚ ਕੇ ਪੈਸੇ ਦਾ ਪ੍ਰਬੰਧ ਕੀਤਾ ਪ੍ਰੰਤੂ ਉਕਤ ਏਜੰਟ ਨੇ ਸਾਰੇ ਪੈਸੇ ਹੜੱਪ ਕਰ ਲਏ। ‌

ਟੈਂਕੀ ‘ਤੇ ਬੈਠੀ ਕਿਰਨਜੀਤ ਕੌਰ ਨੇ ਦੋਸ਼ ਲਗਾਏ ਕਿ ਏਜੰਟ ਦਾ ਇੱਕ ਚਾਚਾ ਭਗਵੰਤ ਸਿੰਘ ਔਰ ਭੱਪਾ ਦੇ ਮੁੱਖ ਮੰਤਰੀ ਪੰਜਾਬ ਅਤੇ ਆਮ ਆਦਮੀ ਪਾਰਟੀ ਦੇ ਹੋਰ ਉੱਚ ਆਗੂਆਂ ਨਾਲ ਨੇੜਤਾ ਹੈ ਜਿਸ ਕਰਕੇ ਪੁਲਿਸ ਉਹਨਾਂ ਦੀ ਗੱਲ ਨਹੀਂ ਸੁਣ ਰਹੀ। ਪੀੜ੍ਹਤ ਤੌਰ ‘ਤੇ ਦੱਸਿਆ ਕਿ ਜਦ ਉਹ ਏਜੰਟ ਦੇ ਘਰ ਪੈਸੇ ਲੈਣ ਜਾਂਦੇ ਹਨ ਤਾਂ ਉਕਤ ਭਗਵੰਤ ਸਿੰਘ ਘਰੇ ਪੁਲਿਸ ਮੁਲਾਜ਼ਮ ਬੁਲਾ ਲੈਂਦਾ ਹੈ ਅਤੇ ਉਹਨਾਂ ਨੂੰ ਡਰਾ ਕੇ ਵਾਪਸ ਮੋੜ ਦਿੰਦਾ ਹੈ। ਏਜੰਟ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਹਨਾਂ ਨੇ ਏਜੰਟ ਮਨਦੀਪ ਸਿੰਘ ਨੂੰ ਬੇਦਖ਼ਲ ਕੀਤਾ ਹੋਇਆ ਜਦ ਕਿ ਮਹਿਲਾ ਦਾ ਦੋਸ਼ ਹੈ ਕਿ ਠੱਗੀ ਦੇ ਪੈਸੇ ਹੜੱਪਣ ਦੀ ਨੀਅਤ ਨਾਲ ਹੀ ਬੇਦਖਲੀ ਦਾ ਡਰਾਮਾ ਕੀਤਾ ਹੋਇਆ ਹੈ। ਪੀੜ੍ਹਤ ਮਹਿਲਾ ਨੇ ਦੋਸ਼ ਲਗਾਇਆ ਕਿ ਸੱਤਾਧਾਰੀ ਪਾਰਟੀ ਨਾਲ ਨੇੜਤਾ ਕਾਰਨ ਹੀ ਏਜੰਟ ਦਾ ਪਰਿਵਾਰ ਵਿਦੇਸ਼ ਭੇਜਣ ਦੇ ਨਾਂ ‘ਤੇ ਠੱਗੀਆਂ ਮਾਰ ਰਿਹਾ ਤੇ ਪੁਲਿਸ ਅਫ਼ਸਰ ਇਹਨਾਂ ਦੇ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਏ ਪੁਸ਼ਤਪਨਾਹੀ ਕਰ ਰਹੇ ਹਨ। ਖ਼ਬਰ ਲਿਖੇ ਜਾਣ ਤੱਕ ਪੀੜਤ ਔਰਤ ਟੈਂਕੀ ਉੱਪਰ ਬੈਠੀ ਸੀ ਅਤੇ ਉਸਨੇ ਕਿਹਾ ਕਿ ਉਹ ਪੈਸੇ ਮਿਲਣ ਤੱਕ ਹੇਠਾਂ ਨਹੀਂ ਉਤਰੇਗੀ। ਕਿਰਨਜੀਤ ਕੌਰ ਨੇ ਕਿਹਾ ਕਿ ਜੇਕਰ ਉਸ ਦਾ ਕੋਈ ਜਾਨੀ ਨੁਕਸਾਨ ਹੁੰਦਾ ਹੈ ਤਾਂ ਏਜੰਟ ਦਾ ਪਰਿਵਾਰ ਅਤੇ ਪੁਲਿਸ ਪ੍ਰਸ਼ਾਸਨ ਜ਼ਿੰਮੇਵਾਰ ਹੋਵੇਗਾ। ਕਿਰਨਜੀਤ ਕੌਰ ਨੇ ਏਜੰਟ ਦੇ ਪਰਿਵਾਰ ਦੀ ਸਿਆਸੀ ਸਥਿਤੀ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ “ਉਹ ਝਾੜੂ ਵਾਲੇ ਹਨ ਇਸੇ ਕਰਕੇ ਉਹਨਾਂ ਦੇ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ।” ਇੱਕ ਔਰਤ ਵੱਲੋਂ ਪੁਲਿਸ ਅਫਸਰਾਂ ਅਤੇ ਏਜੰਟ ‘ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਲਗਾਤਾਰ ਦੂਜੇ ਦਿਨ ਟੈਂਕੀ ‘ਤੇ ਬੈਠੇ ਰਹਿਣ ਦੀ ਕਾਰਵਾਈ ਜਨਤਕ ਜਥੇਬੰਦੀਆਂ ਦੇ ਧਿਆਨ ਵਿੱਚ ਵੀ ਆਈ ਹੈ ਜਿਸ ਕਰਕੇ ਪ੍ਰਸ਼ਾਸਨ ਦਬਾਅ ਤਹਿਤ ਜਲਦੀ ਔਰਤ ਨੂੰ ਟੈਂਕੀ ਤੋਂ ਹੇਠਾਂ ਉਤਾਰਨਾ ਚਾਹੁੰਦਾ ਹੈ। ਇਸ ਸਾਰੇ ਮਾਮਲੇ ਨਾਲ ਜੁੜਿਆ ਅਹਿਮ ਪੱਖ ਇਹ ਵੀ ਹੈ ਕਿ ਜਿਹੜੇ ਪੁਲਿਸ ਅਫ਼ਸਰਾਂ ਦੇ ਦਰਵਾਜ਼ਿਆਂ ‘ਤੇ ਉਕਤ ਔਰਤ ਇਨਸਾਫ਼ ਲਈ ਕਈ ਮਹੀਨਿਆਂ ਤੱਕ ਮਿੰਨਤਾਂ ਕਰਦੀ ਰਹੀ, ਉਹੀ ਪੁਲਿਸ ਅਫ਼ਸਰ ਹੁਣ ਔਰਤ ਨੂੰ ਹੇਠਾਂ ਉਤਾਰਨ ਲਈ ਹੱਥ ਪੈਰ ਮਾਰ ਰਹੇ ਹਨ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਵਾਪਰਨ ਕਰਕੇ ਉਹ ਕਾਨੂੰਨ ਦੀ ਚੱਕੀ ਵਿੱਚ ਨਾ ਫਸ ਜਾਣ।

Gee98 Ads

ਪ੍ਰਾਪਤ ਜਾਣਕਾਰੀ ਅਨੁਸਾਰ ਜਿਸ ਜਗ੍ਹਾ ‘ਤੇ ਔਰਤ ਕਿਰਨਜੀਤ ਕੌਰ ਪਾਣੀ ਵਾਲੀ ਟੈਂਕੀ ‘ਤੇ ਚੜੀ ਹੋਈ ਹੈ ਉੱਥੇ ਉਕਤ ਏਜੰਟ ਮਨਦੀਪ ਸਿੰਘ ਦੀ ਠੱਗੀ ਦਾ ਸ਼ਿਕਾਰ ਹੋਏ ਹੋਰ ਲੋਕ ਵੀ ਪੁੱਜਣੇ ਸ਼ੁਰੂ ਹੋ ਗਏ ਹਨ, ਜਿਸ ਕਰਕੇ ਪ੍ਰਸ਼ਾਸਨ ‘ਤੇ ਦਬਾਅ ਹੋਰ ਵੀ ਵੱਧ ਰਿਹਾ ਹੈ। ਹੈਰਾਨੀ ਇਸ ਗੱਲ ਦੀ ਵੀ ਹੈ ਕਿ ਰੰਗੀਆਂ ਪਿੰਡ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਿਧਾਨ ਸਭਾ ਹਲਕਾ ਧੂਰੀ ਤਹਿਤ ਪੈਂਦਾ ਹੈ। ਜੇਕਰ ਮੁੱਖ ਮੰਤਰੀ ਦੇ ਹਲਕੇ ਵਿੱਚ ਹੀ ਕਿਸੇ ਮਹਿਲਾ ਨੂੰ ਇਨਸਾਫ਼ ਲੈਣ ਲਈ ਪਾਣੀ ਵਾਲੀ ਟੈਂਕੀ ‘ਤੇ ਚੜਨਾ ਪਵੇ ਤਾਂ ਸਰਕਾਰੀ ਦਫ਼ਤਰਾਂ ‘ਚ ਲੋਕਾਂ ਦੀ ਸੁਣਵਾਈ ਦਾ ਅੰਦਾਜ਼ਾ ਸਹਿਜੇ ਹੀ ਲਗਾਇਆ ਜਾ ਸਕਦਾ ਹੈ। ਪਾਣੀ ਵਾਲੀ ਟੈਂਕੀ ਦੇ ਹੇਠਾਂ ਜਨਤਕ ਜਥੇਬੰਦੀਆਂ ਦੇ ਧਰਨੇ ਨੂੰ ਸੰਬੋਧਨ ਕਰਦੇ ਹੋਏ ਬੁਲਾਰਿਆਂ ਨੇ ਕਿਹਾ ਕਿ ਏਜੰਟ ਮਨਦੀਪ ਸਿੰਘ ਦਿਓਲ ਦੇ ਚਾਚਾ ਭਗਵੰਤ ਸਿੰਘ ਉਰਫ ਭੱਪਾ ਦੀ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਨੇੜਤਾ ਕਰਕੇ ਹੀ ਏਜੰਟ ਵੱਲੋਂ ਠੱਗੀਆਂ ਮਾਰੀਆਂ ਜਾ ਰਹੀਆਂ ਹਨ ਅਤੇ ਪ੍ਰਸ਼ਾਸਨ ਇਸੇ ਨੇੜਤਾ ਕਰਕੇ ਕੋਈ ਕਾਰਵਾਈ ਨਹੀਂ ਕਰ ਰਿਹਾ।
ਫੋਟੋ ਕੈਪਸ਼ਨ- ਪਿੰਡ ਰੰਗੀਆਂ ਵਿਖੇ ਪਾਣੀ ਵਾਲੀ ਟੈਂਕੀ ‘ਤੇ ਚੜ੍ਹੀ ਔਰਤ ਕਿਰਨਜੀਤ ਕੌਰ, ਏਜੰਟ ਦੇ ਚਾਚੇ ਭਗਵੰਤ ਸਿੰਘ ਭੱਪਾ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਵਾਇਰਲ ਹੋ ਰਹੀ ਤਸਵੀਰ ਅਤੇ ਪਾਣੀ ਵਾਲੀ ਟੈਂਕੀ ਦੇ ਕੋਲ ਜਨਤਕ ਜਥੇਬੰਦੀਆਂ ਦੇ ਆਗੂ

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

YS ਪਬਲਿਕ ਸਕੂਲ ਇੱਕ ਵਾਰ ਫੇਰ ਚਰਚਾ ‘ਚ…ਬਾਂਹ ‘ਤੇ ਸੱਟ ਲੱਗਣ ਕਾਰਨ ਬੱਚਾ ਸਿਵਲ ਹਸਪਤਾਲ ਦਾਖਲ…ਟੀਚਰ ‘ਤੇ ਲੱਗੇ ਦੋਸ਼

Next Post

ਨਰਸਿੰਗ ਕਾਲਜਾਂ ‘ਚ ਫਰਜ਼ੀ ਦਾਖਲਿਆਂ ਦਾ ਗੋਰਖ ਧੰਦਾ ਬੇਨਕਾਬ… ਵਿਜੀਲੈਂਸ ਨੇ ਸਾਬਕਾ ਰਜਿਸਟਰਾਰ ਨੂੰ ਕੀਤਾ ਗ੍ਰਿਫ਼ਤਾਰ

Nirmal Pandori

Nirmal Pandori

Related Posts

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
Load More
Next Post
ਨਰਸਿੰਗ ਕਾਲਜਾਂ ‘ਚ ਫਰਜ਼ੀ ਦਾਖਲਿਆਂ ਦਾ ਗੋਰਖ ਧੰਦਾ ਬੇਨਕਾਬ… ਵਿਜੀਲੈਂਸ ਨੇ ਸਾਬਕਾ ਰਜਿਸਟਰਾਰ ਨੂੰ ਕੀਤਾ ਗ੍ਰਿਫ਼ਤਾਰ

ਨਰਸਿੰਗ ਕਾਲਜਾਂ 'ਚ ਫਰਜ਼ੀ ਦਾਖਲਿਆਂ ਦਾ ਗੋਰਖ ਧੰਦਾ ਬੇਨਕਾਬ… ਵਿਜੀਲੈਂਸ ਨੇ ਸਾਬਕਾ ਰਜਿਸਟਰਾਰ ਨੂੰ ਕੀਤਾ ਗ੍ਰਿਫ਼ਤਾਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend