Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਨਰਸਿੰਗ ਕਾਲਜਾਂ ‘ਚ ਫਰਜ਼ੀ ਦਾਖਲਿਆਂ ਦਾ ਗੋਰਖ ਧੰਦਾ ਬੇਨਕਾਬ… ਵਿਜੀਲੈਂਸ ਨੇ ਸਾਬਕਾ ਰਜਿਸਟਰਾਰ ਨੂੰ ਕੀਤਾ ਗ੍ਰਿਫ਼ਤਾਰ

Nirmal Pandori by Nirmal Pandori
08/04/2024
in ਪੰਜਾਬ
Reading Time: 1 min read
A A
0
ਨਰਸਿੰਗ ਕਾਲਜਾਂ ‘ਚ ਫਰਜ਼ੀ ਦਾਖਲਿਆਂ ਦਾ ਗੋਰਖ ਧੰਦਾ ਬੇਨਕਾਬ… ਵਿਜੀਲੈਂਸ ਨੇ ਸਾਬਕਾ ਰਜਿਸਟਰਾਰ ਨੂੰ ਕੀਤਾ ਗ੍ਰਿਫ਼ਤਾਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 4 ਅਗਸਤ, Gee98 news service
-ਪੰਜਾਬ ਦੇ ਨਰਸਿੰਗ ਕਾਲਜਾਂ ਵਿੱਚ ਫਰਜ਼ੀ ਦਾਖਲਿਆਂ ਦੇ ਗੋਰਖ ਧੰਦੇ ਨੂੰ ਬੇਨਕਾਬ ਕਰਦੇ ਹੋਏ ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਨਰਸਿੰਗ ਰਜਿਸਟਰੇਸ਼ਨ ਕੌਂਸਲ ਮੁਹਾਲੀ (PNRC) ਦੀ ਸਾਬਕਾ ਰਜਿਸਟਰਾਰ ਅਤੇ ਨਰਸਿੰਗ ਸਿਖਲਾਈ ਸਕੂਲ ਗੁਰਦਾਸਪੁਰ ਦੀ ਪ੍ਰਿੰਸੀਪਲ (ਸੇਵਾਮੁਕਤ) ਚਰਨਜੀਤ ਕੌਰ ਚੀਮਾ ਅਤੇ ਡਾ: ਅਰਵਿੰਦਰਵੀਰ ਸਿੰਘ ਗਿੱਲ, ਵਾਸੀ ਬਸੰਤ ਬਿਹਾਰ, ਹੁਸ਼ਿਆਰਪੁਰ ਨੂੰ, ਉਨ੍ਹਾਂ ਖ਼ਿਲਾਫ਼ ਦਰਜ ਕਰਵਾਈ ਸ਼ਿਕਾਇਤ ਦੀ ਤਫ਼ਤੀਸ਼ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੀ.ਐਨ.ਆਰ.ਸੀ. ਨੂੰ ਰਾਜ ਸਰਕਾਰ ਵੱਲੋਂ ਪੰਜਾਬ ਵਿੱਚ ਸਥਾਪਿਤ ਨਰਸਿੰਗ ਕਾਲਜਾਂ/ਸੰਸਥਾਵਾਂ ਨੂੰ ਮਾਨਤਾ ਦੇਣ, ਸੀਟਾਂ ਦੀ ਵੰਡ ਅਤੇ ਏਐਨਐਮ ਅਤੇ ਜੀਐਨਐਮ ਕੋਰਸਾਂ/ਪ੍ਰੀਖਿਆਵਾਂ ਕਰਵਾਉਣ ਸਬੰਧੀ ਪ੍ਰਵਾਨਗੀ ਦੇਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਸੰਸਥਾ ਵੱਲੋਂ ਦਾਖਲਿਆਂ ਅਤੇ ਪ੍ਰੀਖਿਆਵਾਂ ਵਿੱਚ ਧੋਖਾਧੜੀ ਕਰਨ ਬਾਰੇ ਮਿਲੀ ਸ਼ਿਕਾਇਤ ਦੀ ਜਾਂਚ ਦੌਰਾਨ ਪਾਇਆ ਗਿਆ ਕਿ ਕੇ.ਡੀ. ਕਾਲਜ ਆਫ਼ ਨਰਸਿੰਗ, ਮਾਹਿਲਪੁਰ, ਹੁਸ਼ਿਆਰਪੁਰ ਨੂੰ, ਭਾਰਤੀ ਨਰਸਿੰਗ ਕੌਂਸਲ ਨਵੀਂ ਦਿੱਲੀ ਤੋਂ ਮਿਤੀ 25.09.2019 ਅਤੇ ਪੀ.ਐਨ.ਆਰ.ਸੀ. ਤੋਂ ਮਿਤੀ 29.11.2012 ਨੂੰ ਜਾਰੀ ਪੱਤਰ ਰਾਹੀਂ ਮਾਨਤਾ ਮਿਲੀ ਸੀ, ਜਦੋਂ ਕਿ ਇਸ ਕਾਲਜ ਦੀ ਮਾਨਤਾ ਤੋਂ ਬਹੁਤ ਪਹਿਲਾਂ , ਪੀਐਨਆਰਸੀ ਮੋਹਾਲੀ ਵੱਲੋਂ ਜਾਰੀ ਕੀਤੇ ਦਾਖਲਾ ਫਾਰਮ ਅਤੇ ਰਸੀਦ ਨੰਬਰ ਪਾਏ ਗਏ। ਬੁਲਾਰੇ ਨੇ ਖੁਲਾਸਾ ਕੀਤਾ ਕਿ ਇਸ ਕਾਲਜ ਨਾਲ ਸਬੰਧਤ 5 ਰੋਲ ਨੰਬਰਾਂ ਦੇ ਦਾਖਲਾ ਫਾਰਮ ਪ੍ਰਾਪਤ ਹੋਏ ਸਨ, ਪਰ ਇਹ ਦਾਖਲਾ ਫਾਰਮ/ਰੋਲ ਨੰਬਰ ਪੀ.ਐਨ.ਆਰ.ਸੀ. ਵੱਲੋਂ ਪ੍ਰਿੰਸਟਨ ਇੰਸਟੀਚਿਊਟ ਆਫ ਨਰਸਿੰਗ ਗੁਰਦਾਸਪੁਰ ਨੂੰ ਜਾਰੀ ਕੀਤੇ ਗਏ ਸਨ। ਇਨ੍ਹਾਂ 5 ਵਿਦਿਆਰਥੀਆਂ ਦੀ ਫਰਜ਼ੀ ਦਾਖਲਾ ਸੂਚੀ ਅਕਤੂਬਰ 2012 ਵਿਚ ਕਾਲਜ ਨੂੰ ਮਾਨਤਾ ਪ੍ਰਾਪਤ ਹੋਣ ਤੋਂ ਕਾਫੀ ਪਹਿਲਾਂ ਤਿਆਰ ਕੀਤੀ ਗਈ ਸੀ ਅਤੇ ਇਸ ਦਾਖਲਾ ਸੂਚੀ ਦੇ ਆਧਾਰ ’ਤੇ ਇਨ੍ਹਾਂ ਵਿਦਿਆਰਥੀਆਂ ਦੇ ਪ੍ਰੀਖਿਆ ਫਾਰਮਾਂ ਅਤੇ ਪ੍ਰੀਖਿਆ ਫੀਸਾਂ ਦੀ ਰਸੀਦ ’ਤੇ ਇਨ੍ਹਾਂ ਰੋਲ ਨੰਬਰਾਂ ਸਬੰਧੀ ਕੱਟ ਲਿਸਟ ਜਾਰੀ ਕੀਤੀ ਗਈ ਸੀ। ਇਸ ਤੋਂ ਇਲਾਵਾ ਜੀ.ਆਰ.ਡੀ. ਇੰਟਰਨੈਸ਼ਨਲ ਇੰਸਟੀਚਿਊਟ ਆਫ ਨਰਸਿੰਗ ਟਾਂਡਾ ਉੜਮੁੜ, ਹੁਸ਼ਿਆਰਪੁਰ ਨਾਲ ਸਬੰਧਤ 27 ਵਿਦਿਆਰਥੀਆਂ ਦੀ ਦਾਖਲਾ ਸੂਚੀ ਪੀ.ਐਨ.ਆਰ.ਸੀ. ਦੁਆਰਾ ਤਿਆਰ ਕਰਕੇ ਵੈਬਸਾਈਟ ’ਤੇ ਅਪਲੋਡ ਕੀਤੀ ਗਈ ਸੀ। ਇਸ ਤੋਂ ਬਾਅਦ ਇਸ ਕਾਲਜ ਦੇ 30 ਵਿਦਿਆਰਥੀਆਂ ਦੀ ਸੋਧੀ ਹੋਈ ਸੂਚੀ ਵਿੱਚ ਕੇ.ਡੀ. ਕਾਲਜ ਆਫ਼ ਨਰਸਿੰਗ ਮਾਹਿਲਪੁਰ ਦੇ 2 ਰੋਲ ਨੰਬਰਾਂ ਨਾਲ ਸਬੰਧਤ ਦਾਖ਼ਲੇ ਦਿਖਾਏ ਗਏ ਸਨ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਤਰ੍ਹਾਂ, ਉਕਤ ਦੋ ਕਾਲਜਾਂ ਦੇ ਵਿਦਿਆਰਥੀਆਂ ਦੇ ਦਾਖਲੇ, ਇਹਨਾਂ ਰੋਲ ਨੰਬਰਾਂ ਸਬੰਧੀ ਜਾਰੀ ਕੀਤੀਆਂ ਗਈਆਂ ਸੂਚੀਆਂ ਅਤੇ ਵਿਦਿਆਰਥੀਆਂ ਦੇ ਤਬਾਦਲੇ/ਅਡਜਸਟਮੈਂਟ ਪੀ.ਐਨ.ਆਰ.ਸੀ. ਦੀ ਪ੍ਰੀਖਿਆ ਸ਼ਾਖਾ ਦੇ ਅਮਲਾ ਕਰਮੀ (ਡੀਲਿੰਗ ਹੈਂਡ) ਦੀ ਤਾਇਨਾਤੀ ਦੌਰਾਨ ਹੋਏ ਸਨ।
ਇਸ ਤੋਂ ਇਲਾਵਾ ਮਰੋਕ ਕਾਲਜ ਆਫ਼ ਨਰਸਿੰਗ ਐਂਡ ਮੈਡੀਕਲ ਸਾਇੰਸਜ਼, ਕੈਥਲ ਰੋਡ, ਤੇਈਪੁਰ, ਪਟਿਆਲਾ ਦੇ ਪ੍ਰਸ਼ਾਸਨ ਅਤੇ ਡਾ: ਅਰਵਿੰਦਰਵੀਰ ਸਿੰਘ ਗਿੱਲ ਨੇ ਕੇ.ਡੀ. ਕਾਲਜ ਆਫ਼ ਨਰਸਿੰਗ ਮਾਹਿਲਪੁਰ ਦੇ 15 ਵਿਦਿਆਰਥੀਆਂ ਦੇ ਨਾਮ, ਪਤੇ ਅਤੇ ਦਸਤਾਵੇਜ਼ ਮੁਹੱਈਆ ਕਰਵਾਏ ਸਨ, ਜਿਨ੍ਹਾਂ ਦੇ 2 ਸਾਲਾ ਏ.ਐਨ.ਐਮ ਕੋਰਸ ਦੀ ਫੀਸ 40,000 ਰੁਪਏ ਪ੍ਰਤੀ ਵਿਦਿਆਰਥੀ ਰੱਖੀ ਸੀ। ਉਪਰੰਤ ਕੇ.ਡੀ. ਕਾਲਜ ਆਫ਼ ਨਰਸਿੰਗ ਮਾਹਿਲਪੁਰ ਦੇ ਸਾਬਕਾ ਪ੍ਰਿੰਸੀਪਲ ਨੇ ਇਨ੍ਹਾਂ ਵਿਦਿਆਰਥੀਆਂ ਦੇ ਦਾਖ਼ਲਾ ਫਾਰਮਾਂ ਦੀ ਤਸਦੀਕ ਕੀਤੀ ਸੀ। ਪੀ.ਐਨ.ਆਰ.ਸੀ. ਦੇ ਸਬੰਧਤ ਡੀਲਿੰਗ ਹੈਂਡ ਅਤੇ ਚਰਨਜੀਤ ਕੌਰ ਚੀਮਾ, ਰਜਿਸਟਰਾਰ, ਨੇ ਪੀ.ਐਨ.ਆਰ.ਸੀ. ਦੀ ਵੈੱਬਸਾਈਟ ’ਤੇ ਇਨ੍ਹਾਂ 15 ਵਿਦਿਆਰਥੀਆਂ ਦੇ ਨਾਮ ਅਤੇ ਵੇਰਵੇ ਅਪਲੋਡ ਨਹੀਂ ਕੀਤੇ। ਇਸ ਤੋਂ ਇਲਾਵਾ ਇੰਨਾਂ ਦੀ ਲੋੜੀਂਦੀ ਪ੍ਰੀਖਿਆ ਫੀਸ ਜਮ੍ਹਾਂ ਕਰਵਾਏ ਬਿਨਾਂ ਹੀ ਰੋਲ ਨੰਬਰ ਜਾਰੀ ਕਰ ਦਿੱਤੇ ਗਏ। ਇਨ੍ਹਾਂ ਵਿਦਿਆਰਥੀਆਂ ਦੀ ਪ੍ਰੀਖਿਆ ਲੈਣ ਤੋਂ ਬਾਅਦ ਪੀ.ਐਨ.ਆਰ.ਸੀ. ਦੀ ਉਕਤ ਰਜਿਸਟਰਾਰ ਨੇ ਕੇ.ਡੀ. ਕਾਲਜ ਆਫ਼ ਨਰਸਿੰਗ ਮਾਹਿਲਪੁਰ ਦੇ ਕੁੱਲ 20 ਵਿਦਿਆਰਥੀਆਂ ਦੇ ਨਤੀਜੇ ਤਿਆਰ ਕੀਤੇ ਜਿਨ੍ਹਾਂ ਵਿੱਚ ਸਿਰਫ਼ 5 ਵਿਦਿਆਰਥੀਆਂ ਦੇ ਹੀ ਨਾਮ ਅਤੇ ਪਤੇ ਹੀ ਦਰਜ ਸਨ ਜਦਕਿ 15 ਵਿਦਿਆਰਥੀਆਂ ਦੇ ਨਤੀਜੇ ਸਿਰਫ਼ ਰੋਲ ਨੰਬਰਾਂ ਦੇ ਨਾਲ ਹੀ ਦਰਸਾਏ ਗਏ ਸਨ। ਬੁਲਾਰੇ ਨੇ ਅੱਗੇ ਦੱਸਿਆ ਕਿ ਜਾਂਚ ਦੌਰਾਨ ਪਾਇਆ ਗਿਆ ਕਿ ਮੁਲਜ਼ਮ ਚਰਨਜੀਤ ਕੌਰ ਚੀਮਾ ਨੇ ਮੁਲਜ਼ਮ ਡਾ. ਅਰਵਿੰਦਰਵੀਰ ਸਿੰਘ ਗਿੱਲ ਨਾਲ ਮਿਲੀਭੁਗਤ ਕਰਕੇ ਉਕਤ 15 ਵਿਦਿਆਰਥੀਆਂ ਤੋਂ ਹਲਫ਼ੀਆ ਬਿਆਨ ਲੈ ਕੇ ਅਤੇ ਕੇ.ਡੀ. ਕਾਲਜ ਆਫ਼ ਨਰਸਿੰਗ ਮਾਹਿਲਪੁਰ ਦੇ ਸਾਬਕਾ ਪ੍ਰਿੰਸੀਪਲ ਤੋਂ ਦਸਤਾਵੇਜ਼ ਦੁਬਾਰਾ ਤਸਦੀਕ ਕਰਵਾ ਕੇ ਨਤੀਜਾ ਘੋਸ਼ਿਤ ਕਰ ਦਿੱਤਾ। ਇਹ ਵੀ ਪਾਇਆ ਗਿਆ ਕਿ ਇਸ ਨਤੀਜੇ ‘ਤੇ ਡੀਲਿੰਗ ਹੈਂਡ ਜਾਂ ਪੀ.ਐਨ.ਆਰ.ਸੀ. ਦੀ ਪ੍ਰੀਖਿਆ ਸ਼ਾਖਾ ਦੇ ਸੁਪਰਡੈਂਟ ਦੁਆਰਾ ਹਸਤਾਖ਼ਰ ਨਹੀਂ ਸਨ ਬਲਕਿ ਰੋਜ਼ਾਨਾ ਅਧਾਰ ‘ਤੇ ਕੰਮ ਕਰਨ ਵਾਲੇ ਇੱਕ ਡਾਟਾ ਐਂਟਰੀ ਆਪਰੇਟਰ ਦੁਆਰਾ ਹਸਤਾਖ਼ਰ ਕੀਤੇ ਗਏ ਸਨ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਕਤ ਨਿੱਜੀ ਨਰਸਿੰਗ ਕਾਲਜਾਂ ਦੇ ਪ੍ਰਬੰਧਕਾਂ ਦੀ ਮਿਲੀਭੁਗਤ ਨਾਲ ਪੀ.ਐਨ.ਆਰ.ਸੀ. ਵਿੱਚ ਜਾਅਲੀ ਰਿਕਾਰਡ ਤਿਆਰ ਕੀਤੇ ਗਏ ਅਤੇ ਉਸ ਰਿਕਾਰਡ ਨਾਲ ਛੇੜਛਾੜ ਵੀ ਕੀਤੀ ਗਈ ਅਤੇ ਲੋੜੀਂਦੇ ਦਾਖਲਾ ਫ਼ਾਰਮ, ਲੋੜੀਂਦੇ ਪ੍ਰੀਖਿਆ ਫ਼ਾਰਮਾਂ ਅਤੇ ਪ੍ਰੀਖਿਆ ਫ਼ੀਸ ਤੋਂ ਬਿਨਾਂ ਹੀ ਇੰਨਾਂ 15 ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਲਈਆਂ ਗਈਆਂ। ਇਸ ਤੋਂ ਇਲਾਵਾ ਚਰਨਜੀਤ ਕੌਰ ਚੀਮਾ ਅਤੇ ਗਿੱਲ ਨੂੰ ਦਸੰਬਰ 2013 ਦੀਆਂ ਪ੍ਰੀਖਿਆਵਾਂ ਦੌਰਾਨ ਪੇਪਰਾਂ ਦੀ ਰੀਚੈਕਿੰਗ ਪ੍ਰਕਿਰਿਆ ‘ਚ ਨਿਯਮਾਂ ਦੀ ਅਣਦੇਖੀ ਦਾ ਅਤੇ ਕੁਝ ਹੋਰ ਕੰਮਾਂ ਲਈ ਪ੍ਰਾਪਤ ਫੰਡਾਂ ਦੀ ਗੜਬੜੀ ਦਾ ਦੋਸ਼ੀ ਵੀ ਪਾਇਆ ਗਿਆ।
ਡੂੰਘਾਈ ਨਾਲ ਜਾਂਚ ਕਰਨ ਉਪਰੰਤ ਸ਼ਿਕਾਇਤ ਵਿੱਚ ਲਾਏ ਸਾਰੇ ਦੋਸ਼ ਸਹੀ ਪਾਏ ਗਏ। ਇਸ ਜਾਂਚ ਦੇ ਆਧਾਰ ‘ਤੇ ਵਿਜੀਲੈਂਸ ਬਿਊਰੋ ਨੇ ਉਕਤ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਮੁਕੱਦਮਾ ਨੰਬਰ 16 ਮਿਤੀ 02.08.2024 ਨੂੰ ਆਈਪੀਸੀ ਦੀ ਧਾਰਾ 409, 420, 465, 467, 471, 201, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1)ਏ ਅਤੇ 13(2) ਤਹਿਤ ਕੇਸ ਦਰਜ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਮਾਮਲੇ ਵਿੱਚ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਵਿਜੀਲੈਂਸ ਬਿਊਰੋ ਵੱਲੋਂ ਟੀਮਾਂ ਰਵਾਨਾ ਕਰ ਦਿੱਤੀਆਂ ਗਈਆਂ ਹਨ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

03/04/2026
Load More
Tags: #barnalanews#malwanews #newsupdate #dailyupdate#punjabnews#punjabpolice #barnalapolice
Previous Post

ਏਜੰਟ ਦੇ ਚਾਚੇ ਦੀ ਮੁੱਖ ਮੰਤਰੀ ਨਾਲ ਸਿੱਧੀ ਗੱਲਬਾਤ ਆਂ…ਤਾਂ ਹੀ ਕੋਈ ਕਾਰਵਾਈ ਨਹੀਂ ਹੁੰਦੀ…ਪਿੰਡ ਰੰਗੀਆਂ ਵਿਖੇ ਟੈਂਕੀ ‘ਤੇ ਚੜੀ ਔਰਤ ਦੇ ਦੋਸ਼

Next Post

ਪੰਜਾਬ ਦੇ ਕਰਜ਼ੇ ਦੀ ਪੰਡ ਹੋਈ ਹੋਰ ਭਾਰੀ…ਕੌਂਣ ਕਹੇ ਰਾਣੀਏ ਅੱਗਾ ਢੱਕ….!

Nirmal Pandori

Nirmal Pandori

Related Posts

…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
23 ਜ਼ਿਲ੍ਹਿਆਂ ਵਾਲੇ ਪੰਜਾਬ ਕੋਲ 20 DGP ਹਨ…ਉੱਚ ਪੁਲਿਸ ਅਧਿਕਾਰੀਆਂ ‘ਤੇ ਭਗਵੰਤ ਮਾਨ ਦੀ ਮਿਹਰਬਾਨੀ ਦੀ ਚਰਚਾ…!
ਪੰਜਾਬ

ਰਣਜੀਤ ਸਿੰਘ ਐਨਕਾਉਂਟਰ ਮਾਮਲਾ…ਇੱਕ DSP ਤੇ ਦੋ SHO ਖ਼ਿਲਾਫ਼ ਹੋ ਸਕਦੀ ਹੈ ਕਾਰਵਾਈ

by Nirmal Pandori
03/02/2026
Load More
Next Post
ਵੱਡੀ ਖ਼ਬਰ : ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਅਸਾਮੀਆਂ ਲਈ ਵਿਭਾਗੀ ਪ੍ਰੀਖਿਆਵਾਂ ਦਾ ਐਲਾਨ

ਪੰਜਾਬ ਦੇ ਕਰਜ਼ੇ ਦੀ ਪੰਡ ਹੋਈ ਹੋਰ ਭਾਰੀ…ਕੌਂਣ ਕਹੇ ਰਾਣੀਏ ਅੱਗਾ ਢੱਕ….!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

 
Send this to a friend