Gee 98News

…ਕਦੋਂ ਹੋਣਗੀਆਂ ਪੰਚਾਇਤ ਚੋਣਾਂ….ਹੋ ਗਿਆ ਐਲਾਨ….!

ਚੰਡੀਗੜ੍ਹ,5 ਅਗਸਤ, Gee98 news service
-ਪੰਜਾਬ ‘ਚ ਪੰਚਾਇਤਾਂ ਦੀਆਂ ਚੋਣਾਂ ਕਰਵਾਉਣ ਦਾ ਰਾਹ ਪੱਧਰਾ ਹੋ ਗਿਆ ਹੈ। ਪੰਜਾਬ ਸਰਕਾਰ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਇਸ ਸਬੰਧੀ ਇੱਕ ਰਿੱਟ ਦੀ ਸੁਣਵਾਈ ਦੌਰਾਨ ਜਵਾਬਦਾਵਾ ਦਾਇਰ ਕਰਦੇ ਹੋਏ ਦੱਸਿਆ ਕਿ ਸੂਬੇ ‘ਚ ਪੰਚਾਇਤਾਂ, ਜ਼ਿਲ੍ਹਾ ਪਰਿਸ਼ਦਾਂ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ ਸਤੰਬਰ ਮਹੀਨੇ ਕਰਵਾ ਦਿੱਤੀਆਂ ਜਾਣਗੀਆਂ। ਜ਼ਿਕਰਯੋਗ ਹੈ ਕਿ ਰੁਲਦਾ ਸਿੰਘ ਨਾਮ ਦੇ ਇੱਕ ਵਿਅਕਤੀ ਨੇ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਦੇ ਹੋਏ ਕਿਹਾ ਸੀ ਕਿ ਸੂਬੇ ‘ਚ ਪੰਚਾਇਤੀ ਚੋਣਾਂ ਸਮੇਂ ਸਿਰ ਨਾ ਕਰਵਾਉਣਾ ਪੰਜਾਬ ਪੰਚਾਇਤੀ ਰਾਜ ਐਕਟ 1994 ਅਤੇ ਸੰਵਿਧਾਨ ਦੀ ਉਲੰਘਣਾ ਹੈ। ਪਟੀਸ਼ਨ ਕਰਤਾ ਦੀ ਮੰਗ ਸੀ ਕਿ ਸੂਬੇ ‘ਚ ਜਲਦੀ ਪੰਚਾਇਤ ਚੋਣਾਂ ਕਰਵਾਏ ਜਾਣ ਦਾ ਹੁਕਮ ਦਿੱਤਾ ਜਾਵੇ। ਜਿਸ ਤੋਂ ਬਾਅਦ ਇਸ ਸਬੰਧੀ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸੂਬਾ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਸੀ ਅਤੇ ਅੱਜ ਸੁਣਵਾਈ ਦੌਰਾਨ ਸਰਕਾਰ ਨੇ ਹਾਈਕੋਰਟ ਨੂੰ ਦੱਸਿਆ ਕਿ ਸੂਬੇ ‘ਚ ਪੰਚਾਇਤੀ ਸੰਸਥਾਵਾਂ ਦੀਆਂ ਚੋਣਾਂ ਸਤੰਬਰ ਮਹੀਨੇ ਕਰਵਾ ਦਿੱਤੀਆਂ ਜਾਣਗੀਆਂ।

error: Content is protected !!