Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

DGP ਕਟਹਿਰੇ ‘ਚ…ਪੰਜਾਬ ਪੁਲਿਸ ਦੀ ਹਿਰਾਸਤ ‘ਚ ਹੀ ਹੋਈ ਲਾਰੈਂਸ ਬਿਸ਼ਨੋਈ ਦੀ ਪਹਿਲੀ ਇੰਟਰਵਿਊ

Nirmal Pandori by Nirmal Pandori
08/07/2024
in ਪੰਜਾਬ
Reading Time: 1 min read
A A
0
DGP ਕਟਹਿਰੇ ‘ਚ…ਪੰਜਾਬ ਪੁਲਿਸ ਦੀ ਹਿਰਾਸਤ ‘ਚ ਹੀ ਹੋਈ ਲਾਰੈਂਸ ਬਿਸ਼ਨੋਈ ਦੀ ਪਹਿਲੀ ਇੰਟਰਵਿਊ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਦੂਜੀ ਇੰਟਰਵਿਊ ਰਾਜਸਥਾਨ ਦੀ ਜੇਲ੍ਹ ਵਿੱਚ ਹੋਈ ਸੀ

ਚੰਡੀਗੜ੍ਹ, 7 ਅਗਸਤ, Gee98 news service

-ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਵਿਚ ਸ਼ਾਮਲ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਵਿੱਚ ਹੋਈ ਇੰਟਰਵਿਊ ਸਬੰਧੀ ‌ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਗਠਿਤ ਕੀਤੀ ਸਿੱਟ ( ਸਪੈਸ਼ਲ ਜਾਂਚ ਟੀਮ ) ਦੀ ਰਿਪੋਰਟ ਨੇ ਪੰਜਾਬ ਸਰਕਾਰ ਕਸੂਤੀ ਫਸਾ ਦਿੱਤੀ ਹੈ। ਪੰਜਾਬ ਸਰਕਾਰ ਹੀ ਨਹੀਂ ਸਗੋਂ ਸਿੱਟ ਦੀ ਰਿਪੋਰਟ ਨੇ ਮੁੱਖ ਮੰਤਰੀ ਭਗਵੰਤ ਮਾਨ, ਜਿਨਾਂ ਕੋਲ ਗ੍ਰਹਿ ਵਿਭਾਗ ਵੀ ਹੈ, ਅਤੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਵੀ ਕਟਹਿਰੇ ਵਿੱਚ ਖੜਾ ਕੀਤਾ ਹੈ। ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਸਬੰਧੀ ਮਾਮਲਾ ਹਾਈਕੋਰਟ ਵਿੱਚ ਪੁੱਜਣ ਤੋਂ ਬਾਅਦ ਹਾਈਕੋਰਟ ਨੇ ਇਸਦੀ ਜਾਂਚ ਲਈ ਆਪਣੇ ਵੱਲੋਂ ਸੀਨੀਅਰ ਪੁਲਿਸ ਅਫਸਰਾਂ ਦੀ ਸਿੱਟ ਦਾ ਗਠਨ ਕੀਤਾ ਸੀ ਜਿਸਨੇ ਆਪਣੀ ਰਿਪੋਰਟ ਦੇ ਦਿੱਤੀ ਹੈ। ਦੱਸਣਯੋਗ ਹੈ ਕਿ ਬਿਸ਼ਨੋਈ ਦੀਆਂ ਦੋ ਇੰਟਰਵਿਊਜ਼ 14 ਅਤੇ 17 ਮਾਰਚ 2023 ਨੂੰ ਪ੍ਰਸਾਰਿਤ ਹੋਈਆਂ ਸਨ। ‌ ਇਹਨਾਂ ਸਬੰਧੀ ਸਿੱਟ ਦੀ ਰਿਪੋਰਟ ਅਨੁਸਾਰ ਬਿਸ਼ਨੋਈ ਦੀ ਪਹਿਲੀ ਇੰਟਰਵਿਊ ਖਰੜ ਵਿਖੇ ਪੰਜਾਬ ਪੁਲਿਸ ਦੀ ਹਿਰਾਸਤ ਵਿੱਚ ਹੋਈ ਅਤੇ ਦੂਜੀ ਰਾਜਸਥਾਨ ਦੀ ਇੱਕ ਜੇਲ੍ਹ ਵਿੱਚ ਹੋਈ। ਇਸ ਰਿਪੋਰਟ ਦੇ ਖੁਲਾਸਿਆਂ ਤੋਂ ਬਾਅਦ ਪੰਜਾਬ ਪੁਲਿਸ ਵਿੱਚ ਹੜਕੰਪ ਮਚਿਆ ਹੋਇਆ ਹੈ। ਰਿਪੋਰਟ ਜਨਤਕ ਹੋਣ ਤੋਂ ਬਾਅਦ ਪੰਜਾਬ ਪੁਲਿਸ ਦੇ ਮੁਖੀ ਸ੍ਰੀ ਗੌਰਵ ਯਾਦਵ ਸਿੱਧੇ ਤੌਰ ‘ਤੇ ਨਿਸ਼ਾਨੇ ‘ਤੇ ਹਨ ਕਿਉਂਕਿ ਇੱਕ ਪ੍ਰਾਈਵੇਟ ਚੈਨਲ ‘ਤੇ ਬਿਸ਼ਨੋਈ ਦੀ ਇੰਟਰਵਿਊ ਪ੍ਰਸਾਰਿਤ ਹੋਣ ਤੋਂ ਕੁਝ ਦਿਨਾਂ ਬਾਅਦ ਪੰਜਾਬ ਪੁਲਿਸ ਦੇ ਮੁਖੀ ਨੇ ਬਕਾਇਦਾ ਪ੍ਰੈਸ ਕਾਨਫਰੰਸ ਕਰਕੇ ਕਿਹਾ ਸੀ ਕਿ ਬਿਸ਼ਨੋਈ ਦੀ ਇੰਟਰਵਿਊ ਪੰਜਾਬ ਦੀ ਬਠਿੰਡਾ ਜੇਲ੍ਹ ਜਾਂ ਹੋਰ ਕਿਧਰੇ ਨਹੀਂ ਹੋਈ। ਡੀਜੀਪੀ ਯਾਦਵ ਨੇ ਆਪਣੇ ਦਾਅਵੇ ਨੂੰ ਪੁਖ਼ਤਾ ਕਰਨ ਲਈ ਲਾਰੈਂਸ ਬਿਸ਼ਨੋਈ ਦੀਆਂ ਦੋ ਤਸਵੀਰਾਂ ਦਿਖਾਉਂਦੇ ਹੋਏ ਕਿਹਾ ਸੀ ਕਿ ਜਦੋਂ ਲਾਰੈਂਸ ਬਿਸ਼ਨੋਈ ਨੂੰ ਬਠਿੰਡਾ ਜੇਲ੍ਹ ਵਿੱਚ ਲਿਆਂਦਾ ਗਿਆ ਤਾਂ ਉਸ ਦੇ ਵਾਲ ਕੱਟੇ ਹੋਏ ਸਨ ਅਤੇ ਦਾੜੀ ਮੁੱਛ ਨਹੀਂ ਸੀ। ‌ ਦੂਜੇ ਪਾਸੇ ਸਿੱਧੂ ਮੂਸੇਵਾਲੇ ਦੇ ਪਿਤਾ ਲਗਾਤਾਰ ਇਹ ਦੋਸ਼ ਲਗਾਉਂਦੇ ਰਹੇ ਕਿ ਬਿਸ਼ਨੋਈ ਦੀ ਇੰਟਰਵਿਊ ਪੰਜਾਬ ਪੁਲਿਸ ਦੀ ਸਰਪ੍ਰਸਤੀ ਹੇਠ ਹੀ ਕਿਤੇ ਹੋਈ ਹੈ ਅਤੇ ਇਸ ਦੀ ਜਾਂਚ ਹੋਣੀ ਚਾਹੀਦੀ ਹੈ ਪਰੰਤੂ ਪੰਜਾਬ ਪੁਲਿਸ ਸਿੱਧੂ ਮੂਸੇਵਾਲੇ ਦੇ ਪਿਤਾ ਦੇ ਇਹਨਾਂ ਦੋਸ਼ਾਂ ਨੂੰ ਹਮੇਸ਼ਾ ਝੁਠਲਾਉਂਦੀ ਰਹੀ। ਹੁਣ ਜਦੋਂ ਕਿ ਹਾਈਕੋਰਟ ਵੱਲੋਂ ਗਠਿਤ ਕੀਤੀ ਸਿੱਟ ਨੇ ਆਪਣੀ ਰਿਪੋਰਟ ਵਿੱਚ ਖੁਲਾਸਾ ਕਰ ਦਿੱਤਾ ਕਿ ਬਿਸ਼ਨੋਈ ਦੀ ਪਹਿਲੀ ਇੰਟਰਵਿਊ ਪੰਜਾਬ ‘ਚ ਹੀ ਹੋਈ ਤਾਂ ਪੰਜਾਬ ਪੁਲਿਸ ਦੇ ਮੁਖੀ ‘ਤੇ ਸਵਾਲ ਉਠਣੇ ਸੁਭਾਵਿਕ ਹੀ ਹਨ ਅਤੇ ਇਸ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਗ੍ਰਹਿ ਵਿਭਾਗ ਦੇ ਇੰਚਾਰਜ ਹੋਣ ਦੀ ਬਦੌਲਤ ਜਵਾਬਦੇਹ ਬਣਦੇ ਹਨ।

Gee98 Ads

ਪੰਜਾਬ ਸਰਕਾਰ ਦੇ ਸਾਹਮਣੇ ਇਹ ਇੱਕ ਅਜਿਹੀ ਸਮੱਸਿਆ ਖੜੀ ਹੋਈ ਹੈ ਜਿਸ ਵਿੱਚੋਂ ਕਿਸੇ ਵੀ ਤਰੀਕੇ ਨਾਲ ਨਿਕਲਿਆ ਨਹੀਂ ਜਾ ਸਕਦਾ। ਇਸ ਮਾਮਲੇ ਨੇ ਪੰਜਾਬ ਪੁਲਿਸ ਪ੍ਰਤੀ ਲੋਕਾਂ ਦੇ ਭਰੋਸੇ ਨੂੰ ਵੀ ਸੱਟ ਮਾਰੀ ਹੈ।ਵਿਰੋਧੀ ਪਾਰਟੀਆਂ ਨੇ ਇਹ ਸਵਾਲ ਵੀ ਚੁੱਕਣੇ ਸ਼ੁਰੂ ਕਰ ਦਿੱਤੇ ਹਨ ਕਿ ਪੰਜਾਬ ਪੁਲਿਸ ਦੇ ਡੀਜੀਪੀ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਗ੍ਰਹਿ ਵਿਭਾਗ ਛੱਡ ਦੇਣਾ ਚਾਹੀਦਾ ਹੈ। ਇਥੇ ਇਹ ਵੀ ਜ਼ਿਕਰਯੋਗ ਹੈ ਕਿ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਪ੍ਰਸਾਰਿਤ ਹੋਣ ਤੋਂ ਬਾਅਦ ਪੰਜਾਬ ਸਰਕਾਰ ਨੇ ਆਪਣੇ ਪੱਧਰ ‘ਤੇ ਗੰਭੀਰਤਾ ਨਾਲ ਇਸ ਦੀ ਜਾਂਚ ਦੀ ਕੋਸ਼ਿਸ਼ ਹੀ ਨਹੀਂ ਕੀਤੀ, ਸਿੱਧੂ ਮੂਸੇਵਾਲਾ ਦੇ ਪਿਤਾ ਦੇ ਹਮੇਸ਼ਾ ਇਹੋ ਦੋਸ਼ ਰਹੇ ਹਨ। ਹੈਰਾਨੀ ਇਸ ਗੱਲ ਦੀ ਵੀ ਹੈ ਕਿ ਡੀਜੀਪੀ ਪੰਜਾਬ ਕਿਸ ਜਾਂਚ ਦੇ ਅਧਾਰ ‘ਤੇ ਇਹ ਕਹਿੰਦੇ ਰਹੇ ਕਿ ਬਿਸ਼ਨੋਈ ਦੀ ਇੰਟਰਵਿਊ ਪੰਜਾਬ ‘ਚ ਨਹੀਂ ਹੋਈ। ‌ ਧਿਆਨ ਰਹੇ ਕਿ ਆਪਣੇ ਪਹਿਲੇ ਇੰਟਰਵਿਊ ਵਿੱਚ 14 ਮਾਰਚ ਨੂੰ ਲਾਰੈਂਸ ਬਿਸ਼ਨੋਈ ਨੇ ਸਿੱਧੂ ਮੂਸੇਵਾਲੇ ਦਾ ਕਤਲ ਕਰਵਾਉਣ ਦੀ ਗੱਲ ਕਬੂਲ ਕੀਤੀ ਸੀ। ‌ ਹਾਈ ਕੋਰਟ ਦੀ ਸਿੱਟ ਮੁਤਾਬਿਕ ਲਾਰੈਂਸ ਦੀ ਇਹ ਇੰਟਰਵਿਊ ਖਰੜ ਦੇ ਸੀਆਈਏ ਦੀ ਹਿਰਾਸਤ ਵਿੱਚ ਹੋਈ ਸੀ। ‌ ਦੂਜੇ ਇੰਟਰਵਿਊ ਵਿੱਚ ਲਾਰੈਂਸ ਬਿਸ਼ਨੋਈ ਨੇ ਆਪਣੇ ਜੇਲ੍ ਵਿੱਚ ਹੋਣ ਦਾ ਸਬੂਤ ਦਿੰਦੇ ਹੋਏ ਆਪਣੀ ਜੇਲ੍ਹ ਦੀ ਬੈਰਕ ਵੀ ਦਿਖਾਈ ਸੀ।

ਹਾਈਕੋਰਟ ਵੱਲੋਂ ਗਠਿਤ ਕੀਤੀ ਸਿੱਟ ਦੀ ਰਿਪੋਰਟ ‘ਤੇ ਟਿੱਪਣੀ ਕਰਦੇ ਹੋਏ ਇੰਟਰਵਿਊ ਦੇ ਖ਼ਿਲਾਫ਼ ਪਟੀਸ਼ਨ ਦਾਇਰ ਕਰਨ ਵਾਲੇ ਵਕੀਲ ਗੌਰਵ ਨੇ ਕਿਹਾ ਕਿ “ਇਹ ਸਾਫ ਹੋ ਗਿਆ ਹੈ ਕਿ ਪੰਜਾਬ ਪੁਲਿਸ ਵਿੱਚ ਵੀ ਕਾਲੀਆਂ ਭੇਡਾਂ ਹਨ ਜਿੰਨਾਂ ਨੇ ਇਹ ਇੰਟਰਵਿਊ ਕਰਵਾਇਆ, ਇਹ ਕਿਸੇ ਆਮ ਆਦਮੀ ਦਾ ਕੰਮ ਨਹੀਂ ਹੈ, ਹਾਲਾਂਕਿ ਸ਼ੁਰੂ ਤੋਂ ਹੀ ਇਸ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ”। ਵਕੀਲ ਨੇ ਦੱਸਿਆ ਕਿ ਅਦਾਲਤ ਨੇ ਇਹ ਤੈਅ ਕੀਤਾ ਹੈ ਕਿ ਜੋ ਵੀ ਇਸ ਮਾਮਲੇ ਵਿੱਚ ਸ਼ਾਮਿਲ ਹੋਣਗੇ ਉਹਨਾਂ ‘ਤੇ ਸਿੱਧੀ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਇਸ ਮਾਮਲੇ ਵਿੱਚ ਜੋ ਵੀ ਸੁਪਰਵਾਈਜ਼ਰ ਆਉਣਗੇ ਉਹਨਾਂ ਉੱਪਰ ਵੀ ਕਾਰਵਾਈ ਹੋਵੇਗੀ।‌ ਇਸ ਮਾਮਲੇ ਦੀ ਅਗਲੀ ਸੁਣਵਾਈ 5 ਸਤੰਬਰ ਨੂੰ ਹੋਵੇਗੀ। ਪ੍ਰੰਤੂ ਹੁਣ ਇੱਕ ਵੱਡਾ ਸਵਾਲ ਇਹੀ ਹੈ ਕਿ ਪ੍ਰੈਸ ਕਾਨਫਰੰਸ ਵਿੱਚ ਕੀਤੇ ਦਾਅਵਿਆਂ ਦੇ ਉਲਟ ਖੁਲਾਸੇ ਹੋਣ ਤੋਂ ਬਾਅਦ ਕੀ ਪੰਜਾਬ ਪੁਲਿਸ ਦੇ ਡੀਜੀਪੀ ਇਖ਼ਲਾਕੀ ਤੌਰ ‘ਤੇ ਆਪਣਾ ਅਹੁਦਾ ਛੱਡ ਦੇਣਗੇ ? ਕੀ ਮਾਨਯੋਗ ਹਾਈਕੋਰਟ ਸੁਣਵਾਈ ਦੌਰਾਨ ਡੀਜੀਪੀ ਪੰਜਾਬ ਦੀ ਪ੍ਰੈਸ ਕਾਨਫਰੰਸ ‘ਚ ਕੀਤੇ ਦਾਅਵਿਆਂ ਦਾ ਨੋਟਿਸ ਲਵੇਗੀ ?

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਵਿਨੇਸ਼ ਫੋਗਾਟ ‌: ਭਾਰਤ ਦਾ ਦਿਲ ਟੁੱਟ ਗਿਆ…PM ਮੋਦੀ,ਅਮਿਤ ਸ਼ਾਹ ਅਤੇ ਵਿਰੋਧੀ ਲੀਡਰਾਂ ਨੇ ਵੀ ਕੀਤੀਆਂ ਸਖ਼ਤ ਟਿੱਪਣੀਆਂ

Next Post

15 ਅਗਸਤ ਮੌਕੇ ਬਰਨਾਲਾ ਵਿਖੇ ਕਿਹੜਾ ਮੰਤਰੀ ਆਵੇਗਾ…ਪੰਜਾਬ ਦੇ ਮੰਤਰੀਆਂ ਦਾ ਹੋ ਗਿਆ ਸ਼ਡਿਊਲ ਜਾਰੀ

Nirmal Pandori

Nirmal Pandori

Related Posts

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
Load More
Next Post
15 ਅਗਸਤ ਮੌਕੇ ਬਰਨਾਲਾ ਵਿਖੇ ਕਿਹੜਾ ਮੰਤਰੀ ਆਵੇਗਾ…ਪੰਜਾਬ ਦੇ ਮੰਤਰੀਆਂ ਦਾ ਹੋ ਗਿਆ ਸ਼ਡਿਊਲ ਜਾਰੀ

15 ਅਗਸਤ ਮੌਕੇ ਬਰਨਾਲਾ ਵਿਖੇ ਕਿਹੜਾ ਮੰਤਰੀ ਆਵੇਗਾ…ਪੰਜਾਬ ਦੇ ਮੰਤਰੀਆਂ ਦਾ ਹੋ ਗਿਆ ਸ਼ਡਿਊਲ ਜਾਰੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend