Gee 98News

ਪੜ੍ਹੋ ਖ਼ਬਰ ਡੇਰਾ ਸਿਰਸਾ ਮੁਖੀ ਨੂੰ ਸਰਕਾਰ ਨੇ ਫੇਰ ਦੇ ਦਿੱਤੀ ਕਿੰਨੇ ਦਿਨ ਦੀ ਪੈਰੋਲ…!

ਚੰਡੀਗੜ੍ਹ,13 ਅਗਸਤ, Gee98 news service
-ਹਰਿਆਣਾ ਸਰਕਾਰ ਨੇ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਪੈਰੋਲ ਦੇ ਦਿੱਤੀ ਹੈ। ਸਰਕਾਰ ਵੱਲੋਂ ਇਸ ਵਾਰ ਡੇਰਾ ਮੁਖੀ ਨੂੰ 21 ਦਿਨਾਂ ਦੀ ਪੈਰੋਲ ਦਿੱਤੀ ਗਈ ਹੈ। ਇਸ ਸਮੇਂ ਦੌਰਾਨ ਡੇਰਾ ਮੁਖੀ ਉੱਤਰ ਪ੍ਰਦੇਸ਼ ਦੇ ਬਾਗਪਤ ਸਥਿਤ ਆਪਣੇ ਆਸ਼ਰਮ ਵਿੱਚ ਰਹਿਣਗੇ। ‌ ਦੱਸ ਦੇਈਏ ਕਿ ਡੇਰਾ ਮੁਖੀ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ 2017 ਤੋਂ ਬੰਦ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ ਕਿ ਡੇਰਾ ਮੁਖੀ ਨੂੰ ਵਾਰ-ਵਾਰ ਦਿੱਤੀ ਜਾ ਰਹੀ ਪੈਰੋਲ ‘ਤੇ ਰੋਕ ਲਗਾਈ ਜਾਵੇ ਇਸ ਪਟੀਸ਼ਨ ਦੀ ਸੁਣਵਾਈ ਦੌਰਾਨ ਕੁਝ ਸਮੇਂ ਲਈ ਹਾਈਕੋਰਟ ਨੇ ਡੇਰੀ ਮੁਖੀ ਨੂੰ ਫਰਲੋ/ਪੈਰੋਲ ਦੇਣ ‘ਤੇ ਰੋਕ ਲਗਾ ਦਿੱਤੀ ਸੀ ਪ੍ਰੰਤੂ ਕੁਝ ਦਿਨ ਪਹਿਲਾਂ ਪਟੀਸ਼ਨ ਦਾ ਨਿਪਟਾਰਾ ਕਰਦੇ ਹੋਏ ਮਾਨਯੋਗ ਹਾਈਕੋਰਟ ਨੇ ਕਿਹਾ ਸੀ ਕਿ ਹਰਿਆਣਾ ਸਰਕਾਰ ਨਿਯਮਾਂ ਮੁਤਾਬਿਕ ਡੇਰਾ ਮੁਖੀ ਨੂੰ ਪੈਰੋਲ/ਫਰਲੋ ਦੇ ਸਕਦੀ ਹੈ। ਹਾਈਕੋਰਟ ਦੇ ਇਸ ਹੁਕਮ ਤੋਂ ਬਾਅਦ ਹੁਣ ਹਰਿਆਣਾ ਸਰਕਾਰ ਨੇ ਡੇਰਾ ਮੁਖੀ ਨੂੰ 21 ਦਿਨਾਂ ਦੀ ਪੈਰੋਲ ਦਿੱਤੀ ਹੈ।

error: Content is protected !!