Gee 98News

ਬਰਨਾਲਾ ਦੇ ਵਿਦਿਅਕ ਅਦਾਰਿਆਂ ‘ਚ 16 ਅਗਸਤ ਦੀ ਛੁੱਟੀ ਦਾ ਐਲਾਨ

ਬਰਨਾਲਾ,15 ਅਗਸਤ, ਨਿਰਮਲ ਸਿੰਘ ਪੰਡੋਰੀ-
-ਬਰਨਾਲਾ ਜ਼ਿਲ੍ਹੇ ਵਿੱਚ ਕੱਲ੍ਹ 16 ਅਗਸਤ ਨੂੰ ਸਾਰੇ ਵਿਦਿਅਕ ਅਦਾਰੇ ਬੰਦ ਰਹਿਣਗੇ ਭਾਵ ਕਿ ਜ਼ਿਲ੍ਹੇ ਦੇ ਸਾਰੇ ਵਿਦਿਅਕ ਅਦਾਰਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਆਜ਼ਾਦੀ ਦਿਵਸ ਮੌਕੇ ਬਰਨਾਲਾ ਵਿਖੇ ਬਾਬਾ ਕਾਲਾ ਮਹਿਰ ਸਟੇਡੀਅਮ ਵਿੱਚ ਹੋਏ ਸਮਾਗਮ ‘ਚ ਬਤੌਰ ਮੁੱਖ ਮਹਿਮਾਨ ਪੁੱਜੇ ਪੰਜਾਬ ਦੇ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਨੇ ਜ਼ਿਲ੍ਹੇ ਦੇ ਸਾਰੇ ਵਿਦਿਅਕ ਅਦਾਰਿਆਂ ਵਿੱਚ 16 ਅਗਸਤ ਦੀ ਛੁੱਟੀ ਦਾ ਐਲਾਨ ਕੀਤਾ ਹੈ, ਜਦ ਕਿ ਬਾਕੀ ਵਿਭਾਗਾਂ ਦੇ ਸਰਕਾਰੀ ਦਫ਼ਤਰ ਪਹਿਲਾਂ ਦੀ ਤਰ੍ਹਾਂ ਖੁੱਲ੍ਹੇ ਰਹਿਣਗੇ।

error: Content is protected !!