Gee 98News

ਅਹਿਮ ਖ਼ਬਰ : ਪੰਜਾਬ ‘ਚ ਅੱਜ ਡਾਕਟਰਾਂ ਦੀ ਹੜ੍ਹਤਾਲ ਹੋਵੇਗੀ…ਪੜ੍ਹੋ ਖ਼ਬਰ

ਚੰਡੀਗੜ੍ਹ,16 ਅਗਸਤ, Gee98 news service
-ਇੱਕ ਮਹਿਲਾ ਡਾਕਟਰ ਨਾਲ ਜਬਰਜਨਾਹ ਅਤੇ ਦਰਿੰਦਗੀ ਦੀ ਘਟਨਾ ਤੋਂ ਬਾਅਦ ਸਮੁੱਚੇ ਦੇਸ਼ ਦੇ ਡਾਕਟਰ ਭਾਈਚਾਰੇ ਵਿੱਚ ਗੁੱਸੇ ਦੀ ਲਹਿਰ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀ ਕੋਲਕਾਤਾ ਦੇ ਇੱਕ ਸਰਕਾਰੀ ਹਸਪਤਾਲ ਵਿੱਚ ਇੱਕ ਮਹਿਲਾ ਡਾਕਟਰ ਨਾਲ ਜਬਰਜਨਾਹ ਤੋਂ ਬਾਅਦ ਉਸ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ ਸੀ। ਸਮੁੱਚੇ ਦੇਸ਼ ਵਿੱਚ ਇਸ ਤੋਂ ਬਾਅਦ ਡਾਕਟਰਾਂ ‘ਚ ਰੋਸ ਫੈਲਿਆ ਅਤੇ ਡਾਕਟਰ ਦੋਸ਼ੀਆਂ ਦੇ ਖ਼ਿਲਾਫ਼ ਸਖਤ ਕਾਰਵਾਈ ਦੀ ਮੰਗ ਕਰ ਰਹੇ ਹਨ। ਪੰਜਾਬ ‘ਚ ਵੀ ਸਰਕਾਰੀ ਡਾਕਟਰਾਂ ਦੀ ਜਥੇਬੰਦੀ PCMSA ਨੇ ਅੱਜ 16 ਅਗਸਤ ਨੂੰ ਸਾਰੇ ਹਸਪਤਾਲਾਂ ਵਿੱਚ ਹੜ੍ਹਤਾਲ ਕਰਕੇ ਓਪੀਡੀ ਸੇਵਾਵਾਂ ਬੰਦ ਰੱਖਣ ਦਾ ਫੈਸਲਾ ਕੀਤਾ। ‌ ਡਾਕਟਰਾਂ ਦੀ ਜਥੇਬੰਦੀ PCMSA ਅਨੁਸਾਰ ਸਾਰਾ ਦਿਨ ਓਪੀਡੀ ਸੇਵਾਵਾਂ ਬੰਦ ਰਹਿਣਗੀਆਂ ਪਰੰਤੂ ਐਮਰਜੈਂਸੀ ਸੇਵਾਵਾਂ ਦਿੱਤੀਆਂ ਜਾਣਗੀਆਂ।

error: Content is protected !!