Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

…ਜੇਕਰ ਸਭ ਕੁਝ ਠੀਕ ਠਾਕ ਹੈ ਤਾਂ ਫਿਰ ਬੁਲੇਟ ਪਰੂਫ਼ ਬਾਕਸ ਕਿਉਂ…ਵਿਰੋਧੀਆਂ ਦਾ ਭਗਵੰਤ ਮਾਨ ‘ਤੇ ਨਿਸ਼ਾਨਾ….!

Nirmal Pandori by Nirmal Pandori
08/16/2024
in ਪੰਜਾਬ
Reading Time: 1 min read
A A
0
…ਜੇਕਰ ਸਭ ਕੁਝ ਠੀਕ ਠਾਕ ਹੈ ਤਾਂ ਫਿਰ ਬੁਲੇਟ ਪਰੂਫ਼ ਬਾਕਸ ਕਿਉਂ…ਵਿਰੋਧੀਆਂ ਦਾ ਭਗਵੰਤ ਮਾਨ ‘ਤੇ ਨਿਸ਼ਾਨਾ….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,16 ਅਗਸਤ, Gee98 news service
-ਆਜ਼ਾਦੀ ਦਿਵਸ ਮੌਕੇ ਜਲੰਧਰ ਵਿਖੇ ਕਰਵਾਏ ਰਾਜ ਪੱਧਰੀ ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬੁਲੇਟ ਪਰੂਫ ਬਾਕਸ ਵਿੱਚ ਭਾਸ਼ਣ ਦੇਣ ਤੋਂ ਬਾਅਦ ਸਵਾਲਾਂ ਦੇ ਘੇਰੇ ਵਿੱਚ ਘਿਰਦੇ ਜਾ ਰਹੇ ਹਨ। ਪੰਜਾਬ ਦੀ ਸੱਤਾ ਵਿਰੋਧੀ ਪਾਰਟੀਆਂ ਨੇ ਮੁੱਖ ਮੰਤਰੀ ਨੂੰ ਨਿਸ਼ਾਨੇ ‘ਤੇ ਲੈਂਦੇ ਹੋਏ ਕਿਹਾ ਕਿ ਜੇਕਰ ਮੁੱਖ ਮੰਤਰੀ ਦੇ ਦਾਅਵਿਆਂ ਅਨੁਸਾਰ ਸੂਬੇ ‘ਚ ਅਮਨ ਕਾਨੂੰਨ ਦੇ ਹਾਲਾਤ ਸੁਖਾਵੇਂ ਹਨ ਤਾਂ ਮੁੱਖ ਮੰਤਰੀ ਨੂੰ ਖੁਦ ਆਜ਼ਾਦੀ ਦਿਵਸ ਮੌਕੇ ਵੀ ਬੁਲੇਟ ਪਰੂਫ ਬਾਕਸ ਦੇ ਵਿੱਚ ਖੜ ਕੇ ਭਾਸ਼ਣ ਕਿਉਂ ਦੇਣਾ ਪਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਅਕਸਰ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਪਰਿਵਾਰ ਨੂੰ ਪਹਿਲੀਆਂ ਸਰਕਾਰਾਂ ਮੌਕੇ ਵੱਡੀ ਗਿਣਤੀ ਵਿੱਚ ਗੰਨਮੈਨ ਰੱਖਣ ਲਈ ਟਿੱਪਣੀਆਂ ਕਰਦੇ ਰਹੇ ਹਨ ਇਥੋਂ ਤੱਕ ਕਿ ਮੁੱਖ ਮੰਤਰੀ ਭਗਵੰਤ ਮਾਨ ਦੂਜੀਆਂ ਪਾਰਟੀਆਂ ਦੇ ਲੀਡਰਾਂ ਨੂੰ ਵਾਧੂ ਸੁਰੱਖਿਆ ਲੈਣ ਕਰਕੇ ਇਹ ਸਲਾਹ ਵੀ ਦਿੰਦੇ ਰਹੇ ਹਨ ਕਿ ਜੇਕਰ ਲੋਕਾਂ ਕੋਲੋਂ ਕੋਈ ਖ਼ਤਰਾ ਹੈ ਤਾਂ ਉਹਨਾਂ ਨੂੰ ਮੁਰਗੀਖਾਨਾ ਖੋਲ ਲੈਣਾ ਚਾਹੀਦਾ ਹੈ। ‌ ਵਿਰੋਧੀ ਆਗੂਆਂ ਦੇ ਦੋਸ਼ ਹਨ ਕਿ ਇੱਕ ਪਾਸੇ ਤਾਂ ਭਗਵੰਤ ਮਾਨ ਕੇਂਦਰੀ ਮੰਤਰੀ ਨਿਤਿਨ ਗਡਕਰੀ ਵੱਲੋਂ ਪੰਜਾਬ ‘ਚ ਸੜਕੀ ਪ੍ਰੋਜੈਕਟਾਂ ਨੂੰ ਜਾਰੀ ਰੱਖਣ ਲਈ ਅਮਨ ਕਾਨੂੰਨ ਦੇ ਹਾਲਾਤ ਸੁਧਾਰਨ ਦੀ ਸਲਾਹ ‘ਤੇ ਟਿੱਪਣੀ ਕਰਦੇ ਹੋਏ ਉਲਟਾ ਨਿਤਿਨ ਗਡਗਰੀ ਨੂੰ ਹੀ ਨਿਸ਼ਾਨੇ ‘ਤੇ ਲੈ ਰਹੇ ਹਨ ਪ੍ਰੰਤੂ ਖੁਦ ਬੁਲੇਟ ਪਰੂਫ ਬਕਸ ਵਿੱਚ ਖੜ ਕੇ ਭਾਸ਼ਣ ਦੇ ਰਹੇ ਹਨ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀ ਕੇਂਦਰੀ ਸੜਕੀ ਮੰਤਰੀ ਨਿਤਿਨ ਗਡਕਰੀ ਨੇ ਪੰਜਾਬ ਸਰਕਾਰ ਨੂੰ ਪੱਤਰ ਲੈ ਕੇ ਸੂਬੇ ‘ਚ ਰੁਕੇ ਹੋਏ ਸੜਕੀ ਪ੍ਰੋਜੈਕਟ ਪੂਰੇ ਕਰਵਾਉਣ ਦੌਰਾਨ ਅਮਨ ਕਾਨੂੰਨ ਦੇ ਹਾਲਾਤਾਂ ਨੂੰ ਸੁਧਾਰਨ ਦੀ ਸਲਾਹ ਦਿੱਤੀ ਸੀ ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਨਿਤਿਨ ਗਡਕਰੀ ਨੂੰ ਨਿਸ਼ਾਨੇ ‘ਤੇ ਲੈਂਦੇ ਹੋਏ ਕਿਹਾ ਸੀ ਕਿ ਪੰਜਾਬ ‘ਚ ਅਮਨ ਕਾਨੂੰਨ ਦੇ ਹਾਲਾਤ ਪੂਰੀ ਤਰ੍ਹਾਂ ਸੁਖਾਵੇਂ ਹਨ ਜਦਕਿ ਸਤਕੀ ਪ੍ਰੋਜੈਕਟ ਜ਼ਮੀਨ ਅਕਵਾਇਰ ਨਾ ਹੋਣ ਕਾਰਨ ਹੀ ਰੁਕੇ ਹੋਏ ਹਨ। ‌ ਦੱਸ ਦੇਈਏ ਕਿ ਇਹ ਮੁੱਦਾ ਦਿੱਲੀ-ਜੰਮੂ ਹਾਈਵੇ ਦੇ ਨਿਰਮਾਣ ਨਾਲ ਜੁੜੀ ਟੀਮ ਦੇ ਕੁਝ ਮੈਂਬਰਾਂ ‘ਤੇ ਹਮਲੇ ਤੋਂ ਬਾਅਦ ਉੱਠਿਆ ਸੀ। ਮੁੱਖ ਮੰਤਰੀ ‘ਤੇ ਅਕਸਰ ਇਹ ਦੋਸ਼ ਵੀ ਲੱਗਦੇ ਰਹੇ ਹਨ ਕਿ ਮੁੱਖ ਮੰਤਰੀ ਸਮੇਤ ਉਨਾਂ ਦੇ ਪਰਿਵਾਰਕ ਮੈਂਬਰਾਂ ਕੋਲ ਪਿਛਲੀਆਂ ਸਰਕਾਰਾਂ ਨਾਲੋਂ ਵੱਧ ਸੁਰੱਖਿਆ ਕਰਮਚਾਰੀ ਰੱਖੇ ਹੋਏ ਹਨ ਅਤੇ ਹੁਣ ਆਜ਼ਾਦੀ ਦਿਵਸ ਮੌਕੇ ਹੀ ਬੁਲੇਟ ਪਰੂਫ ਬਾਕਸ ਭਾਸ਼ਣ ਦੇਣ ਕਰਕੇ ਮੁੱਖ ਮੰਤਰੀ ਸੂਬੇ ‘ਚ ਅਮਨ ਕਾਨੂੰਨ ਦੀ ਸਥਿਤੀ ਸਬੰਧੀ ਸਵਾਲਾਂ ਦੇ ਘੇਰੇ ਵਿੱਚ ਹਨ। ਦਰਅਸਲ ! ਸਵਾਲ ਇਹ ਨਹੀਂ ਕਿ ਮੁੱਖ ਮੰਤਰੀ ਨੇ ਬੁਲੇਟ ਪਰੂਫ਼ ਬਾਕਸ ਵਿੱਚ ਭਾਸ਼ਣ ਕਿਉਂ ਦਿੱਤਾ, ਸਵਾਲ ਇਹ ਹਨ ਕਿ ਸੂਬੇ ਵਿੱਚ ਅਮਨ ਕਾਨੂੰਨ ਦੀ ਮਾੜੀ ਸਥਿਤੀ ਤੋਂ ਮੁੱਕਰਿਆ ਕਿਉਂ ਜਾ ਰਿਹਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਅਹਿਮ ਖ਼ਬਰ : ਪੰਜਾਬ ‘ਚ ਅੱਜ ਡਾਕਟਰਾਂ ਦੀ ਹੜ੍ਹਤਾਲ ਹੋਵੇਗੀ…ਪੜ੍ਹੋ ਖ਼ਬਰ

Next Post

ਬਰਨਾਲਾ ਦੇ ਦੋਵੇਂ ADC ਅਤੇ SDM ਦੀ ਬਦਲੀ…ਪੜੋ ਖ਼ਬਰ ਕਿਹੜੇ ਨਵੇਂ ਅਫ਼ਸਰ ਆਏ ਨੇ…!

Nirmal Pandori

Nirmal Pandori

Related Posts

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Load More
Next Post
ਬਰਨਾਲਾ ਦੇ ਦੋਵੇਂ ADC ਅਤੇ SDM ਦੀ ਬਦਲੀ…ਪੜੋ ਖ਼ਬਰ ਕਿਹੜੇ ਨਵੇਂ ਅਫ਼ਸਰ ਆਏ ਨੇ…!

ਬਰਨਾਲਾ ਦੇ ਦੋਵੇਂ ADC ਅਤੇ SDM ਦੀ ਬਦਲੀ…ਪੜੋ ਖ਼ਬਰ ਕਿਹੜੇ ਨਵੇਂ ਅਫ਼ਸਰ ਆਏ ਨੇ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend