Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਰੱਖੜੀ ਮੌਕੇ ਵੀ “ਭੈਣਾਂ” ਨਾਲ ਕੀਤਾ ਵਾਅਦਾ ਪੂਰਾ ਨਹੀਂ ਕੀਤਾ ਮੁੱਖ ਮੰਤਰੀ ਨੇ….!

Nirmal Pandori by Nirmal Pandori
08/17/2024
in ਬਰਨਾਲਾ ਆਸ-ਪਾਸ
Reading Time: 1 min read
A A
0
ਰੱਖੜੀ ਮੌਕੇ ਵੀ “ਭੈਣਾਂ” ਨਾਲ ਕੀਤਾ ਵਾਅਦਾ ਪੂਰਾ ਨਹੀਂ ਕੀਤਾ ਮੁੱਖ ਮੰਤਰੀ ਨੇ….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,17 ਅਗਸਤ (ਨਿਰਮਲ ਸਿੰਘ ਪੰਡੋਰੀ)-

-ਭੈਣ-ਭਰਾ ਦੇ ਪਵਿੱਤਰ ਰਿਸ਼ਤੇ ਦੇ ਪ੍ਰਤੀਕ ਰੱਖੜੀ ਦੇ ਤਿਉਹਾਰ ਮੌਕੇ ਬਰਨਾਲਾ ਪੁੱਜੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਫੇਰੀ ਆਪਣੀਆਂ ਭੈਣਾਂ ਨੂੰ ਨਾਰਾਜ਼ ਕਰ ਗਈ। ਲਗਭਗ 28 ਮਹੀਨੇ ਤੋਂ ਲੈ ਕੇ ਪੰਜਾਬ ਦੀਆਂ ਭੈਣਾਂ ਆਪਣੇ ਭਰਾ ਮੁੱਖ ਮੰਤਰੀ ਭਗਵੰਤ ਮਾਨ ਤੋਂ ਇੱਕ ਤੋਹਫੇ ਦੀ ਉਡੀਕ ਕਰ ਰਹੀਆਂ ਹਨ ਜਿਸ ਦੀ ਉਮੀਦ ਸੀ ਕਿ ਇਸ ਵਾਰ ਰੱਖੜੀ ਦੇ ਪਵਿੱਤਰ ਤਿਉਹਾਰ ‘ਤੇ ਮੁੱਖ ਮੰਤਰੀ ਵੱਲੋਂ ਪੰਜਾਬ ਦੀਆਂ ਭੈਣਾਂ ਨੂੰ ਇਹ ਤੋਹਫਾ ਦੇ ਦਿੱਤਾ ਜਾਵੇਗਾ ਪ੍ਰੰਤੂ ਅਜਿਹਾ ਨਹੀਂ ਹੋਇਆ। ਦੱਸ ਦੇਈਏ ਕਿ ਬਰਨਾਲਾ ਵਿਖੇ ਪੰਜਾਬ ਸਰਕਾਰ ਵੱਲੋਂ ਰੱਖੜੀ ਦੇ ਪਵਿੱਤਰ ਤਿਉਹਾਰ ਮੌਕੇ ਸੂਬਾ ਪੱਧਰੀ ਸਮਾਗਮ ਇਸ ਦਾ ਸਥਾਨਿਕ ਪੈਲਸ ਦੇ ਵਿੱਚ ਕੀਤਾ ਗਿਆ ਜਿਸ ਵਿੱਚ ਮੁੱਖ ਮੰਤਰੀ ਨੇ ਉਚੇਚੇ ਤੌਰ ਤੇ ਸ਼ਮੂਲੀਅਤ ਕੀਤੀ। ਪਿਛਲੇ ਕੁਝ ਦਿਨਾਂ ਤੋਂ ਇਹ ਪ੍ਰਚਾਰ ਕੀਤਾ ਜਾ ਰਿਹਾ ਸੀ ਕਿ ਮੁੱਖ ਮੰਤਰੀ ਰੱਖੜੀ ਦੇ ਤਿਉਹਾਰ ‘ਤੇ ਭੈਣਾਂ ਨੂੰ ਵਿਸ਼ੇਸ਼ ਤੋਹਫਾ ਦੇਣ ਜਾ ਰਹੇ ਹਨ ਜਿਸ ਤੋਂ ਬਾਅਦ ਇਹ ਮੰਨਿਆ ਜਾ ਰਿਹਾ ਸੀ ਕਿ ਸ਼ਾਇਦ ਮੁੱਖ ਮੰਤਰੀ ਪੰਜਾਬ ਦੀਆਂ ਔਰਤਾਂ ਨੂੰ 1000 ਪ੍ਰਤੀ ਮਹੀਨਾ ਦੇਣ ਦਾ ਐਲਾਨ ਕਰਨਗੇ ਜਿਸ ਦਾ ਵਾਅਦਾ 2022 ਦੀਆਂ ਚੋਣਾਂ ਮੌਕੇ ਆਮ ਆਦਮੀ ਪਾਰਟੀ ਨੇ ਪੰਜਾਬ ਦੀਆਂ ਔਰਤਾਂ ਨਾਲ ਕੀਤਾ ਸੀ। ‌ ਮੁੱਖ ਮੰਤਰੀ ਵੱਲੋਂ ਅੱਧੇ ਘੰਟੇ ਤੋਂ ਵੱਧ ਸਮਾਂ ਭਾਸ਼ਣ ਦਿੱਤਾ ਗਿਆ ਪ੍ਰੰਤੂ ਉਹਨਾਂ ਨੇ ਆਪਣੇ ਭਾਸ਼ਣ ਦੌਰਾਨ ਕਿਧਰੇ ਵੀ ਪੰਜਾਬ ਦੀਆਂ ਮਾਵਾਂ ਭੈਣਾਂ ਨੂੰ ਰੱਖੜੀ ਦੇ ਤਿਉਹਾਰ ‘ਤੇ ਕੋਈ ਵਿਸ਼ੇਸ਼ ਰਿਆਇਤ ਜਾਂ ਪ੍ਰਤੀ ਮਹੀਨਾ ਹਜ਼ਾਰ ਰੁਪਏ ਦੇ ਵਾਅਦਾ ਪੂਰਾ ਕਰਨ ਦੀ ਗੱਲ ਨਹੀਂ ਕੀਤੀ। ਚਰਚਾ ਸੀ ਕਿ ਸ਼ਾਇਦ ਮੁੱਖ ਮੰਤਰੀ ਰੱਖੜੀ ਦੇ ਤਿਉਹਾਰ ਮੌਕੇ 1000 ਰੁਪਏ ਦੇ ਵਾਅਦਾ ਪੂਰਾ ਕਰਨ ਦਾ ਐਲਾਨ ਕਰਨਗੇ ਪ੍ਰੰਤੂ ਮੁੱਖ ਮੰਤਰੀ ਨੇ ਰੱਖੜੀ ਦੇ ਪਵਿੱਤਰ ਤਿਉਹਾਰ ‘ਤੇ ਵੀ ਆਪਣੀਆਂ ਭੈਣਾਂ ਲਈ ਅਜਿਹਾ ਕੋਈ ਵਿਸ਼ੇਸ਼ ਐਲਾਨ ਨਹੀਂ ਕੀਤਾ, ਜੇਕਰ ਅਜਿਹਾ ਹੁੰਦਾ ਤਾਂ ਸਮੁੱਚੇ ਪੰਜਾਬ ਦੀਆਂ ਭੈਣਾਂ ਲਈ ਮੁੱਖ ਮੰਤਰੀ ਵੱਲੋਂ ਇਸ ਤੋਂ ਵੱਡਾ ਹੋਰ ਕੋਈ ਸ਼ਗਨ ਨਹੀਂ ਹੋ ਸਕਦਾ ਸੀ ਜਿਹੜਾ ਕਿ ਉਹਨਾਂ ਨੇ ਆਪਣੇ ਗੁੱਟ ‘ਤੇ ਰੱਖੜੀ ਬੰਨਵਾਉਣ ਤੋਂ ਬਾਅਦ ਵੀ ਨਹੀਂ ਦਿੱਤਾ।
ਫੋਟੋ ਕੈਪਸ਼ਨ-ਸਮਾਗਮ ਵਿੱਚ ਪੁੱਜੀ ਇੱਕ ਕੁੜੀ ਵੱਲੋਂ ਮੁੱਖ ਮੰਤਰੀ ਦੇ ਰੱਖੜੀ ਬੰਨੇ ਜਾਣ ਦੀ ਤਸਵੀਰ

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

03/04/2026
ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

03/03/2026
ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

03/02/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਬੇਅਦਬੀ : ਹੁਣ ਟੋਪੀ ‘ਤੇ ਲਿਖ ਦਿੱਤਾ “ੴ”….800 ਰੁਪਏ ਰੱਖ ਦਿੱਤਾ ਰੇਟ….!

Next Post

…ਜਦੋਂ ਪੱਤਰਕਾਰਾਂ ਨੇ ਧਰਨੇ ਦੀ ਧਮਕੀ ਦਿੱਤੀ ਤਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਸੁਰੱਖਿਆ ਟੀਮ ਦੇ ਹੁਕਮ ਹਵਾ ‘ਚ ਉੱਡੇ

Nirmal Pandori

Nirmal Pandori

Related Posts

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ
ਬਰਨਾਲਾ ਆਸ-ਪਾਸ

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

by Nirmal Pandori
03/04/2026
ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ
ਬਰਨਾਲਾ ਆਸ-ਪਾਸ

ਐਡਵੋਕੇਟ ਧਰਮਪਾਲ ਸਿੰਘ (ਪੱਤਰਕਾਰ) ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਲੀਗਲ ਐਡਵਾਈਜ਼ਰ ਨਿਯੁਕਤ

by Nirmal Pandori
03/03/2026
ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ
ਬਰਨਾਲਾ ਆਸ-ਪਾਸ

ਸਿਰਜਣਾ ਅਤੇ ਸੰਵਾਦ ਸਾਹਿਤ ਸਭਾ ਦੇ ਸਿਰਜਣਾ ਮੇਲੇ ਨੇ ਲਿੰਗ ਅਸਮਾਨਤਾ ਪ੍ਰਤੀ ਦਿੱਤਾ ਠੋਸ ਪੈਗ਼ਾਮ

by Nirmal Pandori
03/02/2026
ਆਂਗਨਵਾੜੀ ਆਗੂਆਂ ਨੇ ਕੈਬਨਿਟ ਮੰਤਰੀ ਬਲਜੀਤ ਕੌਰ ਦੇ ਬਿਆਨ ਦੀ ਕੀਤੀ ਤਿੱਖੀ ਨਿੰਦਾ
ਬਰਨਾਲਾ ਆਸ-ਪਾਸ

ਪੰਜਾਬ ‘ਚ ਆਂਗਣਵਾੜੀ ਵਰਕਰਾਂ ਦੀ ਲਲਕਾਰ… ਸਰਕਾਰ ਨੂੰ ਜਗਾਉਣ ਲਈ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

by Nirmal Pandori
03/02/2026
ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਟਰੱਸਟ (ਰਜਿ) ਜ਼ਿਲ੍ਹਾ ਬਰਨਾਲਾ ਵੱਲੋਂ  10 ਲੋੜਵੰਦ ਲੜਕੀਆਂ ਦੇ ਵਿਆਹ ਕੀਤੇ ਗਏ
ਬਰਨਾਲਾ ਆਸ-ਪਾਸ

ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਟਰੱਸਟ (ਰਜਿ) ਜ਼ਿਲ੍ਹਾ ਬਰਨਾਲਾ ਵੱਲੋਂ 10 ਲੋੜਵੰਦ ਲੜਕੀਆਂ ਦੇ ਵਿਆਹ ਕੀਤੇ ਗਏ

by Nirmal Pandori
03/02/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਬਰਨਾਲਾ ਆਸ-ਪਾਸ

ਠੀਕਰੀਵਾਲਾ ਸਕੂਲ ਵਿਵਾਦ…ਪਿੰਡ ਵਾਸੀਆਂ ਨੇ ਮੰਗੀ ਸੀ ਪ੍ਰਿੰਸੀਪਲ ਦੀ ਬਦਲੀ…ਪ੍ਰੰਤੂ ਸਿੱਖਿਆ ਵਿਭਾਗ ਨੇ ਪਿੰਡ ਵਾਸੀਆਂ ਨੂੰ ਹੀ ਦਿੱਤੀ ਸਜ਼ਾ

by Nirmal Pandori
03/01/2026
Load More
Next Post
…ਜਦੋਂ ਪੱਤਰਕਾਰਾਂ ਨੇ ਧਰਨੇ ਦੀ ਧਮਕੀ ਦਿੱਤੀ ਤਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਸੁਰੱਖਿਆ ਟੀਮ ਦੇ ਹੁਕਮ ਹਵਾ ‘ਚ ਉੱਡੇ

…ਜਦੋਂ ਪੱਤਰਕਾਰਾਂ ਨੇ ਧਰਨੇ ਦੀ ਧਮਕੀ ਦਿੱਤੀ ਤਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਸੁਰੱਖਿਆ ਟੀਮ ਦੇ ਹੁਕਮ ਹਵਾ 'ਚ ਉੱਡੇ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend