Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਾਬਕਾ MLA ਗੋਲਡੀ ਨੇ APP ਦੇ ਉਲਟ ਲੈ ਲਿਆ ਵੱਡਾ ਫੈਸਲਾ…ਚੋਣਾਂ ‘ਚ ਮਦਦ ਨਾ ਕਰਨ ਦਾ ਐਲਾਨ…!

Nirmal Pandori by Nirmal Pandori
08/19/2024
in ਪੰਜਾਬ
Reading Time: 1 min read
A A
0
ਸਾਬਕਾ MLA ਗੋਲਡੀ ਨੇ APP ਦੇ ਉਲਟ ਲੈ ਲਿਆ ਵੱਡਾ ਫੈਸਲਾ…ਚੋਣਾਂ ‘ਚ ਮਦਦ ਨਾ ਕਰਨ ਦਾ ਐਲਾਨ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,19 ਅਗਸਤ, Gee98 news service

-ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਦੀ ਟਿਕਟ ਨਾ ਮਿਲਣ ਦੇ ਰੋਸ ਵਜੋਂ ਕਾਂਗਰਸ ਛੱਡ ਕੇ ਆਪ ‘ਚ ਸ਼ਾਮਿਲ ਹੋਏ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਹੁਣ AAP ਨਾਲ ਵੀ ਰੁੱਸੇ ਲੱਗਦੇ ਹਨ। ‌ ਸਾਬਕਾ ਐਮਐਲਏ ਗੋਲਡੀ ਦੀ ਆਪ ‘ਚ ਸ਼ਮੂਲੀਅਤ ਸਮੇਂ ਇਹ ਚਰਚਾ ਚੱਲੀ ਸੀ ਕਿ ਮੀਤ ਹੇਅਰ ਦੇ ਜਿੱਤਣ ਦੀ ਸੂਰਤ ਵਿੱਚ ਗੋਲਡੀ ਨੂੰ ਬਰਨਾਲਾ ਤੋਂ ਜ਼ਿਮਨੀ ਚੋਣ ਲਈ ਉਮੀਦਵਾਰ ਬਣਾਇਆ ਜਾਵੇਗਾ। ਹੁਣ ਜਦੋਂ ਕਿ ਮੀਤ ਹੇਅਰ ਬਤੌਰ ਮੈਂਬਰ ਪਾਰਲੀਮੈਂਟ ਚੋਣ ਜਿੱਤ ਚੁੱਕੇ ਹਨ ਤਾਂ ਬਰਨਾਲਾ ਦੀ ਜ਼ਿਮਨੀ ਚੋਣ ਲਈ ਦਾਅਵੇਦਾਰਾਂ ਨੇ ਖੰਭ ਖਿਲਾਰਨੇ ਸ਼ੁਰੂ ਕੀਤੇ ਹੋਏ ਹਨ। ਇਸ ਦੌਰਾਨ ਬਰਨਾਲਾ ਦੇ ਟਕਸਾਲੀ ਅਹੁਦੇਦਾਰਾਂ/ਵਰਕਰਾਂ ਨੇ ਸੋਸ਼ਲ ਮੀਡੀਆ ‘ਤੇ ਸ਼ਰੇਆਮ ਇਹ ਪੋਸਟਾਂ ਪਾਉਣੀਆਂ ਸ਼ੁਰੂ ਕਰ ਦਿੱਤੀਆਂ ਕਿ ਉਹ ਬਰਨਾਲਾ ਹਲਕੇ ਤੋਂ ਕਿਸੇ ਬਾਹਰਲੇ ਉਮੀਦਵਾਰ ਨੂੰ ਸਵੀਕਾਰ ਨਹੀਂ ਕਰਨਗੇ। ਬਰਨਾਲਾ ਤੋਂ ਆਪ ਦੇ ਚੰਗੇ ਮਿਹਨਤੀ ਵਰਕਰਾਂ ਦੀਆਂ ਇਹਨਾਂ ਪੋਸਟਾਂ ਦਾ ਸਿੱਧਾ ਸੰਕੇਤ ਦਲਵੀਰ ਸਿੰਘ ਗੋਲਡੀ ਨਾਲ ਹੀ ਮੰਨਿਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਲੋਕ ਸਭਾ ਚੋਣਾਂ ਦੌਰਾਨ ਵੀ ਮੁੱਖ ਮੰਤਰੀ ਭਗਵੰਤ ਮਾਨ ਨੇ ਦਲਵੀਰ ਸਿੰਘ ਗੋਲਡੀ ਨੂੰ ਇੱਕ ਦੋ ਵਿਧਾਨ ਸਭਾ ਹਲਕਿਆਂ ‘ਚ ਪ੍ਰਚਾਰ ਤੱਕ ਹੀ ਸੀਮਤ ਰੱਖਿਆ ਹਾਲਾਂਕਿ ਉਹਨਾਂ ਨੇ ਸੰਗਰੂਰ ਹਲਕੇ ਤੋਂ ਲੋਕ ਸਭਾ ਦੀ ਜ਼ਿਮਨੀ ਚੋਣ ਕਾਂਗਰਸੀ ਉਮੀਦਵਾਰ ਦੇ ਤੌਰ ‘ਤੇ ਲੜੀ ਹੋਣ ਕਰਕੇ ਉਹਨਾਂ ਦਾ ਚੰਗਾ ਚਿਹਰਾ ਹਲਕੇ ਵਿੱਚ ਬਣਿਆ ਹੋਇਆ ਸੀ। ਗੋਲਡੀ ਦੇ ਜੱਦੀ ਹਲਕੇ ਧੂਰੀ ਵਿੱਚ ਵੀ ਅੱਜਕੱਲ੍ਹ ਉਹਨਾਂ ਨੂੰ ਬਹੁਤੀ ਅਹਿਮੀਅਤ ਨਹੀਂ ਦਿੱਤੀ ਜਾ ਰਹੀ। ਸੂਤਰਾਂ ਅਨੁਸਾਰ ਧੂਰੀ ਹਲਕੇ ਵਿੱਚ ਸਾਰੇ ਕੰਮ ਮੁੱਖ ਮੰਤਰੀ ਦੇ ਖਾਸਮ ਖਾਸ ਬੰਦਿਆਂ ਦੇ ਫੋਨ ਉੱਪਰ ਹੀ ਹੁੰਦੇ ਹਨ। ਇਸ ਤੋਂ ਇਲਾਵਾ ਗੋਲਡੀ ਦੀ ਧਰਮ ਪਤਨੀ ਔਰਤ ਵਰਗ ਵਿੱਚ ਹਰਮਨ ਪਿਆਰੀ ਹੋਣ ਦੇ ਬਾਵਜੂਦ ਵੀ ਉਸ ਨੂੰ ਬਰਨਾਲਾ ਵਿਖੇ ਰੱਖੜੀ ਦੇ ਤਿਉਹਾਰ ਮੌਕੇ ਸੂਬਾ ਪੱਧਰੀ ਸਮਾਗਮ ਤੋਂ ਦੂਰ ਰੱਖਿਆ ਗਿਆ ਜਾਂ ਫਿਰ ਇਸ ਸਮਾਗਮ ਲਈ ਵਿਸ਼ੇਸ਼ ਸੱਦਾ ਨਾ ਮਿਲਣ ਕਰਕੇ ਉਹਨਾਂ ਨੇ ਆਪਣੇ ਆਪ ਹੀ ਸਮਾਗਮ ਤੋਂ ਦੂਰ ਹੀ ਰੱਖੀ।ਇਨਾਂ ਹਾਲਾਤਾਂ ਦੇ ਚਲਦਿਆਂ ਸਾਬਕਾ ਐਮਐਲਏ ਦਲਵੀਰ ਸਿੰਘ ਗੋਲਡੀ ਨੇ ਆਮ ਆਦਮੀ ਪਾਰਟੀ ਦੇ ਵਿਦਿਆਰਥੀ ਵਿੰਗ ਦੀ ਡੱਟ ਕੇ ਵਿਰੋਧਤਾ ਕਰਨ ਦਾ ਫੈਸਲਾ ਕੀਤਾ। ਦਲਵੀਰ ਸਿੰਘ ਗੋਲਡੀ ਨੇ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਂਸਲ ਦੀਆਂ ਚੋਣਾਂ ਵਿੱਚ SOPU ਲਈ ਡੱਟ ਕੇ ਪ੍ਰਚਾਰ ਕਰਨ ਅਤੇ ਉਹਨਾਂ ਦੀ ਜਿੱਤ ਲਈ ਕੰਮ ਕਰਨ ਦਾ ਫੈਸਲਾ ਕੀਤਾ ਹੈ। ਦੱਸ ਦੇਈਏ ਕਿ SOPU ਦੇ ਮੁਕਾਬਲੇ ਆਮ ਆਦਮੀ ਪਾਰਟੀ ਦਾ ਵਿਦਿਆਰਥੀ ਵਿੰਗ CYSS ਵੀ ਇਸ ਵਾਰ ਵਿਦਿਆਰਥੀ ਕੌਸਲ ਦੀਆਂ ਚੋਣਾਂ ਜਿੱਤਣ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਰਿਹਾ ਹੈ ਪਰੰਤੂ ਗੋਲਡੀ ਵੱਲੋਂ SOPU ਦੀ ਮਦਦ ‘ਤੇ ਆਉਣ ਤੋਂ ਬਾਅਦ ‘ਆਪ’ ਦੇ ਵਿਦਿਆਰਥੀ ਵਿੰਗ CYSS ਦੀ ਰਣਨੀਤੀ ਵਿਗੜਨ ਦੀ ਸੰਭਾਵਨਾ ਹੈ ਕਿਉਂਕਿ ਗੋਲਡੀ ਨੇ ਆਪਣੀ ਰਾਜਨੀਤੀ ਵਿਦਿਆਰਥੀ ਜੀਵਨ ਤੋਂ ਹੀ ਸ਼ੁਰੂ ਕੀਤੀ ਸੀ ਅਤੇ ਉਹ SOPU ਦੇ ਕਾਮਯਾਬ ਪ੍ਰਧਾਨ ਰਹੇ ਹਨ। ਗੋਲਡੀ ਵੱਲੋਂ ਆਮ ਆਦਮੀ ਪਾਰਟੀ ਦੇ ਵਿਦਿਆਰਥੀ ਵਿੰਗ ਦੀ ਵਿਰੋਧਤਾ ਕਰਨ ਦੀ ਫੈਸਲੇ ਨੂੰ “ਆਪ” ਹਲਕਿਆਂ ਵੱਲੋਂ “ਆਪ” ਦੀ ਹਾਈ ਕਮਾਂਡ ਤੱਕ ਮਸਾਲੇ ਲਾ ਕੇ ਪ੍ਰਚਾਰਿਆ ਜਾ ਰਿਹਾ ਹੈ। ਇਹਨਾਂ ਹਾਲਾਤਾਂ ਦੇ ਮੱਦੇਨਜ਼ਰ ਲੱਗਦਾ ਤਾਂ ਇਹੋ ਹੈ ਕਿ AAP ਅਤੇ ਗੋਲਡੀ ਦੇ ਵਿਚਕਾਰ ਸਭ ਕੁਝ ਠੀਕ ਠਾਕ ਨਹੀਂ ਹੈ। ‌ ਇਹ ਵੀ ਮੰਨਿਆ ਜਾ ਰਿਹਾ ਹੈ ਕਿ ਜੇਕਰ ਵਿਦਿਆਰਥੀ ਚੋਣਾਂ ਵਿੱਚ ਗੋਲਡੀ “ਆਪ” ਦੇ ਵਿਦਿਆਰਥੀ ਵਿੰਗ ਨੂੰ ਝਟਕਾ ਦੇਣ ਵਿੱਚ ਕਾਮਯਾਬ ਰਿਹਾ ਤਾਂ ਬਰਨਾਲਾ ਦੀ ਜ਼ਿਮਨੀ ਚੋਣ ਵਿੱਚ ਨਵੇਂ ਸਿਆਸੀ ਸਮੀਕਰਨ ਬਣ ਸਕਦੇ ਹਨ।
ਫੋਟੋ ਕੈਪਸ਼ਨ-ਸਾਬਕਾ ਵਿਧਾਇਕ ਗੋਲਡੀ ਵੱਲੋਂ SOPU ਦੇ ਹੱਕ ‘ਚ ਪ੍ਰੈੱਸ ਕਾਨਫਰੰਸ ਅਤੇ ਪ੍ਰਚਾਰ ਕਰਨ ਦੀਆਂ ਤਸਵੀਰਾਂ

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

05/01/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਪੰਜਾਬ ਦੀਆਂ ਤਹਿਸੀਲਾਂ ‘ਚ ਕੱਲ ਤੋਂ ਕੰਮ ਬੰਦ…ਤਹਿਸੀਲਦਾਰਾਂ ਨੇ ਕੀਤੀ ਹੜਤਾਲ

Next Post

ਬਰਨਾਲਾ ਜ਼ਿਲ੍ਹੇ ਵਿੱਚ 20 ਅਗਸਤ ਦੀ ਛੁੱਟੀ ਹੋਵੇਗੀ…ਪੜ੍ਹੋ ਖ਼ਬਰ

Nirmal Pandori

Nirmal Pandori

Related Posts

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
Load More
Next Post
ਚੋਣ ਕਮਿਸ਼ਨ ਦਾ ਐਕਸ਼ਨ : ਸੰਗਰੂਰ ਜ਼ਿਲ੍ਹੇ ‘ਚ ਜਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੀ ਤੁਰੰਤ ਮੰਗੀ ਰਿਪੋਰਟ

ਬਰਨਾਲਾ ਜ਼ਿਲ੍ਹੇ ਵਿੱਚ 20 ਅਗਸਤ ਦੀ ਛੁੱਟੀ ਹੋਵੇਗੀ…ਪੜ੍ਹੋ ਖ਼ਬਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend