Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਅਸਫ਼ਲਤਾ : ਸਰਕਾਰ ਤੋਂ ਜੇਲਾਂ ਦਾ ਮਾਹੌਲ ਠੀਕ ਨਹੀਂ ਹੋ ਰਿਹਾ…ਨਸ਼ਾ ਤਸਕਰਾਂ ਨੂੰ ਭੇਜਿਆ ਜਾ ਰਿਹਾ ਡਿਬਰੂਗੜ੍ਹ

Nirmal Pandori by Nirmal Pandori
08/19/2024
in ਪੰਜਾਬ
Reading Time: 1 min read
A A
0
ਭਗਵੰਤ ਮਾਨ ਦੇ ਸਿਆਸੀ ਬਾਗ ਦੀਆਂ ਬੇਰੀਆਂ ਦੇ ਬੇਰਾਂ ਵੱਲ ਇੱਟਾਂ ਰੋੜੇ ਵੱਜਣੇ ਸ਼ੁਰੂ…ਧੂੰਆਂ ਤਾਂ ਹੀ ਨਿਕਲੇਗਾ ਜੇਕਰ ਕਿਤੇ ਅੱਗ ਲੱਗੀ ਹੋਵੇਗੀ..!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,19 ਅਗਸਤ, Gee98 news service
-ਪੰਜਾਬ ਸਰਕਾਰ ਅਨੇਕਾਂ ਯਤਨ ਕਰਨ ਦੇ ਬਾਵਜੂਦ ਵੀ ਸੂਬੇ ਦੀਆਂ ਜੇਲ੍ਹਾਂ ‘ਚ ਬੰਦ ਬਦਨਾਮ ਨਸ਼ਾ ਤਸਕਰਾਂ ਦੇ ਨੈਟਵਰਕ ਨੂੰ ਤੋੜਨ ਵਿੱਚ ਕਾਮਯਾਬ ਨਹੀਂ ਹੋ ਰਹੀ। ਪੰਜਾਬ ਪੁਲਿਸ ਵੱਲੋਂ 1 ਅਪ੍ਰੈਲ 2022 ਤੋਂ ਲੈ ਕੇ ਹੁਣ ਤੱਕ ਦਰਜ ਕੀਤੇ 15000 ਤੋਂ ਵੱਧ ਮੁਕੱਦਮਿਆਂ ਵਿੱਚੋਂ 3 ਫੀਸਦੀ ਮੁਕੱਦਮੇ ਵੱਡੇ ਨਸ਼ਾ ਤਸਕਰਾਂ ਨਾਲ ਸਬੰਧਿਤ ਹਨ ਜਿਨ੍ਹਾਂ ਨੂੰ ਗ੍ਰਿਫਤਾਰ ਕੇ ਜੇਲਾਂ ‘ਚ ਬੰਦ ਕੀਤਾ ਗਿਆ ਪ੍ਰੰਤੂ ਇਸ ਦੇ ਬਾਵਜੂਦ ਵੀ ਸੂਬੇ ਵਿੱਚ ਨਸ਼ਾ ਤਸਕਰੀ ਨਹੀਂ ਰੁਕ ਰਹੀ। ਰਿਪੋਰਟ ਅਨੁਸਾਰ ਜੇਲਾਂ ਵਿੱਚ ਬੈਠੇ ਵੱਡੇ ਨਸ਼ਾ ਤਸਕਰ ਆਪਣੇ ਨੈਟਵਰਕ ਰਾਹੀਂ ਨਸ਼ਾ ਤਸਕਰੀ ਦਾ ਧੰਦਾ ਚਲਾ ਰਹੇ ਹਨ। ਪੰਜਾਬ ਸਰਕਾਰ ਤੋਂ ਸੂਬੇ ਦੀਆਂ ਜੇਲ੍ਹਾਂ ਦੇ ਅੰਦਰ ਦਾ ਮਾਹੌਲ ਠੀਕ ਨਹੀਂ ਹੋ ਰਿਹਾ।‌ ਜੇਲਾਂ ਦੀ ਚੈਕਿੰਗ ਦੌਰਾਨ ਲਗਾਤਾਰ ਮੋਬਾਇਲ ਫੋਨ ਫੜੇ ਜਾ ਰਹੇ ਹਨ ਜਿੰਨਾ ਰਾਹੀਂ ਜੇਲਾਂ ਵਿੱਚ ਬੈਠੇ ਵੱਡੇ ਨਸ਼ਾ ਤਸਕਰ ਆਪਣਾ ਨਸ਼ੇ ਦਾ ਨੈਟਵਰਕ ਚਲਾ ਰਹੇ ਹਨ। ਨਸ਼ੇ ਦੀ ਓਵਰਡੋਜ ਨਾਲ ਮੌਤਾਂ ਦਾ ਸਿਲਸਿਲਾ ਬਾਦਸਤੂਰ ਜਾਰੀ ਹੈ। ਅੰਕੜਿਆਂ ਅਨੁਸਾਰ ਪੰਜਾਬ ‘ਚ 2023 ਵਿੱਚ 144 ਮੌਤਾਂ ਨਸ਼ੇ ਦੀ ਓਵਰਡੋਜ ਨਾਲ ਦਰਜ ਕੀਤੀਆਂ ਗਈਆਂ। ਇਹ ਉਹ ਅੰਕੜੇ ਹਨ ਜਿਹੜੇ ਪੁਲਿਸ ਰਿਕਾਰਡ ‘ਤੇ ਸਾਹਮਣੇ ਆਏ ਹਨ ਇਸ ਤੋਂ ਇਲਾਵਾ ਵੀ ਨਸ਼ੇ ਦੀ ਓਵਰਡੋਜ ਨਾਲ ਮੌਤਾਂ ਹੋਈਆਂ ਜਿਹੜੀਆਂ ਪਰਿਵਾਰਕ ਮੈਂਬਰਾਂ ਨੇ ਦਰਜ ਨਹੀਂ ਕਰਵਾਈਆਂ।‌ ਨਸ਼ੇ ਨਾਲ ਹੋ ਰਹੀਆਂ ਮੌਤਾਂ ਕਰਕੇ ਅਤੇ ਨਸ਼ੇ ਦੀ ਤਸਕਰੀ ਦਾ ਸਿਲਸਿਲਾ ਲਗਾਤਾਰ ਜਾਰੀ ਰਹਿਣ ਕਰਕੇ ਪੰਜਾਬ ‘ਚ ਆਪ ਸਰਕਾਰ ਬੈਕਫੁੱਟ ‘ਤੇ ਹੈ ਕਿਉਂਕਿ 2022 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਆਮ ਆਦਮੀ ਪਾਰਟੀ ਨੇ ਸੂਬੇ ਵਿੱਚੋਂ ਨਸ਼ੇ ਨੂੰ ਜੜੋਂ ਪੁੱਟਣ ਦਾ ਵਾਅਦਾ ਕੀਤਾ ਸੀ ਪ੍ਰੰਤੂ ਆਪ ਸਰਕਾਰ ਆਪਣੇ ਇਸ ਵਾਅਦੇ ਵਿੱਚ ਕਾਮਯਾਬ ਨਹੀਂ ਹੋ ਰਹੀ। ਪੰਜਾਬ ਸਰਕਾਰ ਸੂਬੇ ਦੇ ਵੱਡੇ ਬਦਨਾਮ ਨਸ਼ਾ ਤਸਕਰਾਂ ਨੂੰ ਜੇਲਾਂ ਵਿੱਚ ਬੰਦ ਕਰ ਕੇ ਵੀ ਨਸ਼ਾ ਤਸਕਰੀ ਰੋਕਣ ਵਿੱਚ ਕਾਮਯਾਬ ਨਹੀਂ ਹੋ ਰਹੀ ਜਿਸ ਕਰਕੇ ਸਰਕਾਰ ਨੇ ਇੱਕ ਵੱਡਾ ਫੈਸਲਾ ਲੈਂਦੇ ਹੋਏ ਪੰਜਾਬ ਦੇ ਵੱਡੇ ਨਸ਼ਾ ਤਸਕਰਾਂ ਨੂੰ ਪੰਜਾਬ ਤੋਂ ਬਾਹਰ ਦੂਜੇ ਰਾਜਾਂ ਦੀਆਂ ਜੇਲਾਂ ਵਿੱਚ ਭੇਜਣਾ ਸ਼ੁਰੂ ਕਰ ਦਿੱਤਾ ਹੈ। ਜਿਸ ਤਹਿਤ ਪਿਛਲੇ ਚਾਰ ਕੁ ਦਿਨਾਂ ਵਿੱਚ ਹੀ ਪੰਜਾਬ ਤੋਂ ਤਿੰਨ ਵੱਡੇ ਨਸ਼ਾ ਤਸਕਰਾਂ ਅਕਸ਼ੇ ਛਾਬੜਾ, ਜਸਪਾਲ ਸਿੰਘ ਉਰਫ ਗੋਲਡੀ ਅਤੇ ਬਲਵਿੰਦਰ ਸਿੰਘ ਉਰਫ ਬਿੱਲਾ ਨੂੰ ਡਿਬਰੂਗੜ੍ਹ ਦੀ ਜੇਲ੍ਹ ਵਿੱਚ ਭੇਜਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ NCB ਅਤੇ ਪੰਜਾਬ ਪੁਲਿਸ ਨੇ ਸਾਂਝੇ ਤੌਰ ‘ਤੇ ਇੱਕ ਸੂਚੀ ਤਿਆਰ ਕੀਤੀ ਹੈ ਕਿ ਜਿਨਾਂ ਖ਼ਿਲਾਫ਼ ਨਸ਼ਾ ਤਸਕਰੀ ਦੇ ਕਈ ਕਈ ਮਾਮਲੇ ਦਰਜ ਹਨ ਅਤੇ ਜੇਲ੍ਹ ‘ਚ ਬੈਠੇ ਵੀ ਇਹ ਆਪਣਾ ਗੱਠਜੋੜ ਚਲਾ ਰਹੇ ਹਨ ਜਾਂ ਪੈਰੋਲ ਜਾਂ ਜ਼ਮਾਨਤ ‘ਤੇ ਬਾਹਰ ਆਉਣ ਤੋਂ ਬਾਅਦ ਵੀ ਨਸ਼ਿਆਂ ਦੀ ਤਸਕਰੀ ਕਰ ਰਹੇ ਹਨ, ਅਜਿਹੇ ਨਸ਼ਾ ਤਸਕਰੀ ਦੇ ਨੈਟਵਰਕ ਨੂੰ ਤੋੜਨ ਲਈ ਸਰਕਾਰ ਨੇ ਇਹਨਾਂ ਨਸ਼ਾ ਤਸਕਰਾਂ ਨੂੰ ਅਜਿਹੀਆਂ ਥਾਵਾਂ ‘ਤੇ ਭੇਜਣ ਦਾ ਪ੍ਰਬੰਧ ਕੀਤਾ ਹੈ ਤਾਂ ਜੋ ਇਹ ਆਪਣੇ ਵੱਡੇ ਆਕਾਵਾਂ ਨਾਲ ਕੋਈ ਰਾਬਤਾ ਨਾ ਬਣਾ ਸਕਣ ਅਤੇ ਇਹਨਾਂ ਦੁਆਰਾ ਕੀਤੇ ਜਾਂਦੇ ਨਸ਼ੇ ਦੀ ਸਪਲਾਈ ਨੂੰ ਤੋੜਿਆ ਜਾ ਸਕੇ। ਇਸੇ ਕਰਕੇ ਪੰਜਾਬ ਸਰਕਾਰ ਨੇ ਪੰਜਾਬ ਤੋਂ ਗ੍ਰਿਫਤਾਰ ਕੀਤੇ ਨਸ਼ਾ ਤਸਕਰਾਂ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜਣਾ ਸ਼ੁਰੂ ਕਰ ਦਿੱਤਾ ਹੈ। ਸਰਕਾਰ ਭਾਵੇਂ ਆਪਣੇ ਇਸ ਫੈਸਲੇ ‘ਤੇ ਆਪਣੇ ਮਿਸ਼ਨ ਵਿੱਚ ਕਾਮਯਾਬ ਤਾਂ ਹੋ ਸਕਦੀ ਹੈ ਪ੍ਰੰਤੂ ਦੂਜੇ ਪਾਸੇ ਸਰਕਾਰ ਦਾ ਇਹ ਫੈਸਲਾ ਇਹ ਵੀ ਦਰਸਾਉਂਦਾ ਹੈ ਕਿ ਪੰਜਾਬ ਸਰਕਾਰ ਸੂਬੇ ‘ਚ ਜੇਲਾਂ ਦੇ ਵਿਗੜੇ ਹੋਏ ਮਾਹੌਲ ਨੂੰ ਦਰੁਸਤ ਕਰਨ ਅਤੇ ਜੇਲਾਂ ‘ਚ ਬੰਦ ਨਸ਼ਾ ਤਸਕਰਾਂ ਦੇ ਨੈਟਵਰਕ ਨੂੰ ਤੋੜਨ ਵਿੱਚ ਕਾਮਯਾਬ ਨਹੀਂ ਹੋ ਰਹੀ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

05/01/2026
Load More
Tags: #barnalanews#barnalanews#healthdepartment#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਬਰਨਾਲਾ ਜ਼ਿਲ੍ਹੇ ਵਿੱਚ 20 ਅਗਸਤ ਦੀ ਛੁੱਟੀ ਹੋਵੇਗੀ…ਪੜ੍ਹੋ ਖ਼ਬਰ

Next Post

ਗਿੱਦੜਬਾਹਾ ਜ਼ਿਮਨੀ ਚੋਣ : ਚਾਚੇ-ਤਾਏ ਦੇ ਮੁੰਡੇ ਹੋਣਗੇ ਆਹਮੋ ਸਾਹਮਣੇ…ਦੋ ਪ੍ਰਧਾਨਾਂ ਦਾ ਵੱਕਾਰ ਹੋਵੇਗਾ ਦਾਅ‌ ‘ਤੇ…!

Nirmal Pandori

Nirmal Pandori

Related Posts

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
Load More
Next Post
ਗਿੱਦੜਬਾਹਾ ਜ਼ਿਮਨੀ ਚੋਣ : ਚਾਚੇ-ਤਾਏ ਦੇ ਮੁੰਡੇ ਹੋਣਗੇ ਆਹਮੋ ਸਾਹਮਣੇ…ਦੋ ਪ੍ਰਧਾਨਾਂ ਦਾ ਵੱਕਾਰ ਹੋਵੇਗਾ ਦਾਅ‌ ‘ਤੇ…!

ਗਿੱਦੜਬਾਹਾ ਜ਼ਿਮਨੀ ਚੋਣ : ਚਾਚੇ-ਤਾਏ ਦੇ ਮੁੰਡੇ ਹੋਣਗੇ ਆਹਮੋ ਸਾਹਮਣੇ…ਦੋ ਪ੍ਰਧਾਨਾਂ ਦਾ ਵੱਕਾਰ ਹੋਵੇਗਾ ਦਾਅ‌ 'ਤੇ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend