Gee 98News

ਨਹਿਰ ਵਿੱਚ ਡਿੱਗੀ ਕਾਰ…ਦੋ ਪਟਵਾਰੀਆਂ ਦੀ ਡੁੱਬਣ ਕਾਰਨ ਮੌਤ

ਚੰਡੀਗੜ੍ਹ, 20 ਅਗਸਤ, Gee98 news service
-ਇੱਕ ਹਾਂਡਾ ਸਿਟੀ ਕਾਰ ਨਹਿਰ ਵਿੱਚ ਡਿੱਗਣ ਕਾਰਨ ਪਾਣੀ ਵਿੱਚ ਡੁੱਬੇ ਦੋ ਨੌਜਵਾਨ ਪਟਵਾਰੀਆਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਜ਼ਿਲ੍ਹਾ ਤਰਨਤਾਰਨ ਅਧੀਨ ਆਉਂਦੇ ਕੱਚਾ ਪੱਕਾ ਦੀਆਂ ਨਹਿਰਾਂ ਵਿੱਚ ਐਕਸੀਡੈਂਟ ਦੌਰਾਨ ਇੱਕ ਹਾਂਡਾ ਸਿਟੀ ਕਾਰ ਨਹਿਰ ਵਿੱਚ ਡਿੱਗ ਗਈ ਅਤੇ ਕਾਰ ਵਿੱਚ ਸਵਾਰ ਦੋ ਨੌਜਵਾਨ ਪਟਵਾਰੀ ਕਾਰ ਤੋਂ ਬਾਹਰ ਨਹੀਂ ਨਿਕਲ ਸਕੇ। ਦੋਵੇਂ ਮ੍ਰਿਤਕ ਨੌਜਵਾਨਾਂ ਦੀ ਪਹਿਚਾਣ ਰਣਜੋਧ ਸਿੰਘ ਵਾਸੀ ਨਾਰਲੀ ਅਤੇ ਹਰਜਿੰਦਰ ਸਿੰਘ ਵਾਸੀ ਭਿੱਖੀਵਿੰਡ ਵਜੋਂ ਹੋਈ ਹੈ ਜੋ ਕਿ ਮੌਜੂਦਾ ਪਟਵਾਰੀ ਸਨ। ਇਸ ਮਾਮਲੇ ਸੰਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕਾਂ ਦੇ ਵਾਰਸਾਂ ਨੇ ਦੱਸਿਆ ਕਿ ਬੀਤੀ ਰਾਤ ਹਰੀਕੇ ਵਾਲੀ ਸਾਈਡ ਤੋਂ ਆ ਰਹੇ ਦੋਵਾਂ ਨੌਜਵਾਨਾਂ ਦੀ ਕਾਰ ਦਾ ਅਚਾਨਕ ਸੰਤੁਲਨ ਵਿਗੜ ਗਿਆ ਤੇ ਥਾਣਾ ਕੱਚਾ ਪੱਕਾ ਨਜ਼ਦੀਕ ਬਣੀ ਨਹਿਰ ਵਿੱਚ ਜਾ ਡਿੱਗੀ। ਜਿਸ ਨਾਲ ਪਾਣੀ ਜ਼ਿਆਦਾ ਹੋਣ ਕਰ ਕੇ ਗੱਡੀ ਨਹਿਰ ਵਿੱਚ ਹੀ ਡੁੱਬ ਗਈ ਅਤੇ ਗੱਡੀ ਵਿੱਚ ਮੌਜੂਦ ਦੋਵੇਂ ਪਟਵਾਰੀਆਂ ਦੀ ਡੁੱਬਣ ਕਾਰਨ ਮੌਤ ਹੋ ਗਈ। ਇੱਕ ਪਟਵਾਰੀ ਹਰਜਿੰਦਰ ਸਿੰਘ ਜਿਸ ਦਾ ਵਿਆਹ ਅਜੇ ਛੇ ਮਹੀਨੇ ਪਹਿਲਾਂ ਹੀ ਹੋਇਆ ਸੀ। ਉਹ ਆਪਣੇ ਪਿੱਛੇ ਪਤਨੀ ਤੇ ਮਾਂ ਨੂੰ ਛੱਡ ਗਿਆ।

error: Content is protected !!