Gee 98News

ਅਕਾਲੀ ਦਲ ਛੱਡ ਕੇ “ਆਪ” ‘ਚ ਸ਼ਾਮਿਲ ਹੋਏ ਵਿਧਾਇਕ ਸੁੱਖੀ ਦੀਆਂ ਵਧ ਸਕਦੀਆਂ ਨੇ ਮੁਸ਼ਕਿਲਾਂ…ਕਾਨੂੰਨੀ ਨੋਟਿਸ ਜਾਰੀ

ਚੰਡੀਗੜ੍ਹ,20 ਅਗਸਤ, Gee98 News service
-ਕੁਝ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫ਼ਾ ਦੇ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਵਿਧਾਇਕ ਡਾਕਟਰ ਸੁਖਵਿੰਦਰ ਸਿੰਘ ਸੁੱਖੀ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਵਕੀਲ ਐਚਸੀ ਅਰੋੜਾ ਨੇ ਡਾਕਟਰ ਸੁੱਖੀ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ‌ ਐਡਵੋਕੇਟ ਅਰੋੜਾ ਨੇ ਆਪਣੇ ਨੋਟਿਸ ਜਰੀਏ ਵਿਧਾਇਕ ਡਾਕਟਰ ਸੁੱਖੀ ਨੂੰ ਯਾਦ ਕਰਵਾਇਆ ਹੈ ਕਿ ਉਹਨਾਂ ਨੂੰ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ ਕਿਉਂਕਿ ਲੋਕਾਂ ਨੇ ਉਹਨਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ‘ਤੇ ਚੁਣਿਆ ਸੀ ਪਰ ਹੁਣ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ਐਡਵੋਕੇਟ ਅਰੋੜਾ ਨੇ ਆਪਣੇ ਨੋਟਿਸ ਵਿੱਚ ਵਿਧਾਇਕ ਸੁੱਖੀ ਨੂੰ ਮੁਖ਼ਾਤਿਬ ਹੁੰਦੇ ਹੋਏ ਲਿਖਿਆ ਕਿ “ਦਲ ਬਦਲੀ ਵਿਰੋਧੀ ਕਾਨੂੰਨ ਤੁਹਾਡੇ ‘ਤੇ ਵੀ ਲਾਗੂ ਹੁੰਦਾ ਹੈ। ਅਜਿਹੇ ‘ਚ ਅਸਤੀਫਾ ਦੇਣਾ ਜਰੂਰੀ ਹੈ, ਤੁਸੀਂ ਇੱਕ ਮਹੱਤਵਪੂਰਨ ਅਹੁਦਾ ਰੱਖਦੇ ਹੋ, ਸਾਰੀਆਂ ਗੱਲਾਂ ਨੂੰ ਚੰਗੀ ਤਰ੍ਹਾਂ ਸਮਝੋ, ਅਜਿਹੇ ‘ਚ ਪਹਿਲ ਦੇ ਆਧਾਰ ‘ਤੇ ਵਿਧਾਨ ਸਭਾ ਦੇ ਸਪੀਕਰ ਨੂੰ ਆਪਣਾ ਅਸਤੀਫਾ ਭੇਜ ਦਿਓ ਨਹੀਂ ਤਾਂ ਇਸ ਮਾਮਲੇ ਦੀ ਸ਼ਿਕਾਇਤ ਵਿਧਾਨ ਸਭਾ ਦੇ ਸਪੀਕਰ ਨੂੰ ਕੀਤੀ ਜਾਵੇਗੀ”। ਜ਼ਿਕਰਯੋਗ ਹੈ ਕਿ ਡਾਕਟਰ ਸੁਖਵਿੰਦਰ ਸਿੰਘ ਸੁੱਖੀ, ਜੋ ਬੰਗਾ ਹਲਕੇ ਤੋਂ ਵਿਧਾਇਕ ਹਨ, ਵਿਧਾਇਕੀ ਤੋਂ ਅਸਤੀਫਾ ਦਿੱਤੇ ਬਗੈਰ ਹੀ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਸਨ ਜਦਕਿ ਉਹ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ‘ਤੇ ਚੁਣੇ ਗਏ ਸਨ।

error: Content is protected !!