Gee 98News

ਗਾਂਧੀ ਆਰੀਆ ਸਕੂਲ ਦੀ ਵਿਦਿਆਰਥਣ ਨੇ ਵੇਟ ਲਿਫਟਿੰਗ ‘ਚ ਸਟੇਟ ਪੱਧਰ ‘ਤੇ ਜਿੱਤਿਆ ਕਾਂਸੇ ਦਾ ਤਗਮਾ

ਬਰਨਾਲਾ, 21 ਅਗਸਤ, (ਨਿਰਮਲ ਸਿੰਘ ਪੰਡੋਰੀ)-
-ਗਾਂਧੀ ਆਰੀਆ ਸੀਨੀਅਰ ਸੈਕੰਡਰੀ ਸਕੂਲ ਦੀ ਇੱਕ ਵਿਦਿਆਰਥਣ ਨੇ ਖੇਡਾਂ ਦੇ ਖੇਤਰ ਵਿੱਚ ਸਕੂਲ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਪ੍ਰਿੰਸੀਪਲ ਰਾਜਮਹਿੰਦਰ ਨੇ ਦੱਸਿਆ ਕਿ ਸਟੇਟ ਪੱਧਰ ਓਪਨ ਵੇਟ ਲਿਫਟਿੰਗ ਮੁਕਾਬਲੇ ਨਵਾਂ ਸ਼ਹਿਰ ਵਿਖੇ ਕਰਵਾਏ ਗਏ,ਇਹਨਾਂ ਖੇਡਾਂ ਵਿੱਚ ਸਕੂਲ ਦੀ ਵਿਦਿਆਰਥਣ ਬੇਅੰਤ ਕੌਰ ਨੇ 49 ਕਿਲੋ ਗ੍ਰਾਮ ਵਰਗ ਦੀ ਵੇਟ ਲਿਫਟਿੰਗ ਮੁਕਾਬਲੇ ਵਿੱਚ ਭਾਗ ਲਿਆ ਅਤੇ ਆਪਣੇ ਵਰਗ ਵਿੱਚ ਸਟੇਟ ਪੱਧਰ ‘ਤੇ ਕਾਂਸੇ ਦਾ ਤਗਮਾ ਹਾਸਿਲ ਕੀਤਾ। ਵਿਦਿਆਰਥਣ ਬੇਅੰਤ ਕੌਰ ਦੀ ਇਸ ਮਾਣਮੱਤੀ ਪ੍ਰਾਪਤੀ ‘ਤੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੰਜੀਵ ਸ਼ੋਰੀ ,ਮੈਨੇਜਰ ਕੇਵਲ ਜਿੰਦਲ, ਸਕੱਤਰ ਭਾਰਤ ਮੋਦੀ ਅਤੇ ਹੋਰ ਕਮੇਟੀ ਮੈਂਬਰਾਂ ਨੇ ਇਸ ਪ੍ਰਾਪਤੀ ਲਈ ਵਿਦਿਆਰਥਣ ਬੇਅੰਤ ਕੌਰ ਅਤੇ ਸਕੂਲ ਸਟਾਫ਼ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਬੱਚਿਆਂ ਨੂੰ ਖੇਡਾਂ ਵਿੱਚ ਵੱਧ ਚੜ ਕੇ ਹਿੱਸਾ ਲੈਣਾ ਚਾਹੀਦਾ ਹੈ। ਮੈਡਲ ਜਿੱਤਣ ਤੋਂ ਬਾਅਦ ਸਕੂਲ ਪਹੁੰਚਣ ਤੇ ਬੇਅੰਤ ਕੌਰ ਦਾ ਪ੍ਰਿੰਸੀਪਲ ਅਤੇ ਬਾਕੀ ਸਟਾਫ ਵੱਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਤੇ ਮੈਡਮ ਵੀਨਾ ਚੱਡਾ , ਸੁਮਨ ਲਤਾ ਜਿੰਦਲ, ਚਰਨਜੀਤ ਸ਼ਰਮਾ ਅਤੇ ਹੋਰ ਅਧਿਆਪਕ ਹਾਜ਼ਰ ਸਨ ।

error: Content is protected !!