Gee 98News

ਬਰਨਾਲਾ ਦੇ ਕੌਂਸਲਰਾਂ ਦੀ ਧੜਕਣ ਤੇਜ਼…ਫੈਸਲੇ ਦਾ ਦਿਨ ਆ ਗਿਆ ਨੇੜੇ

ਬਰਨਾਲਾ,22 ਅਗਸਤ (ਨਿਰਮਲ ਸਿੰਘ ਪੰਡੋਰੀ)-
-ਨਗਰ ਕੌਂਸਲ ਬਰਨਾਲਾ ਦੀ ਪ੍ਰਧਾਨਗੀ ਸਬੰਧੀ ਹਾਈਕੋਰਟ ਪੁੱਜੀਆਂ ਦੋਵੇਂ ਧਿਰਾਂ ਦੇ ਦਿਲਾਂ ਦੀਆਂ ਧੜਕਣਾਂ ਤੇਜ਼ ਹੋ ਗਈਆਂ ਹਨ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਨਗਰ ਕੌਂਸਲ ਬਰਨਾਲਾ ਸਬੰਧੀ ਕੇਸ ਦੀ ਸੁਣਵਾਈ ਮੁਕੰਮਲ ਕਰਨ ਤੋਂ ਬਾਅਦ ਫੈਸਲੇ ਦੀ ਤਰੀਕ ਮਿਥ ਦਿੱਤੀ ਹੈ। ‌ ਇਸ ਮਾਮਲੇ ਸਬੰਧੀ ਪਟੀਸ਼ਨ ਦੀ ਸੁਣਵਾਈ ਕਰ ਰਹੇ ਮਾਨਯੋਗ ਜਸਟਿਸ ਸੁਧੀਰ ਸਿੰਘ ਅਤੇ ਮਾਨਯੋਗ ਜਸਟਿਸ ਕਰਮਜੀਤ ਸਿੰਘ ਨੇ ਦੋਵੇਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ 27 ਅਗਸਤ ਮੰਗਲਵਾਰ ਨੂੰ ਫੈਸਲੇ ਦੀ ਤਰੀਕ ਰੱਖ ਦਿੱਤੀ ਹੈ। ਦੋਵੇਂ ਧਿਰਾਂ ਨਗਰ ਕੌਂਸਲ ਦੀ ਪ੍ਰਧਾਨਗੀ ਦੇ ਹਾਈ ਕੋਰਟ ਵਿੱਚ ਚੱਲ ਰਹੇ ਕੇਸ ਦੇ ਫੈਸਲੇ ਨੂੰ ਬੇਸਬਰੀ ਨਾਲ ਉਡੀਕ ਰਹੀਆਂ ਹਨ। ਜੇਕਰ ਕਾਂਗਰਸੀ ਪ੍ਰਧਾਨ ਗੁਰਜੀਤ ਸਿੰਘ ਔਲਖ ਦੇ ਧੜੇ ਦੀ ਗੱਲ ਕੀਤੀ ਜਾਵੇ ਤਾਂ ਕਾਂਗਰਸੀਆਂ ਦੇ ਚਿਹਰੇ ਦੀ ਰੌਣਕ ਤੋਂ ਅੰਦਾਜ਼ਾ ਲੱਗਦਾ ਹੈ ਕਿ ਕਾਂਗਰਸ ਨੂੰ ਹਾਈ ਕੋਰਟ ਦਾ ਫੈਸਲਾ ਆਪਣੇ ਪੱਖ ਵਿੱਚ ਆਉਣ ਦੀ ਪੂਰੀ ਉਮੀਦ ਹੈ।

error: Content is protected !!