Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਕੂਲ ਦੀ ਬੱਸ ਦਾ ਡਰਾਈਵਰ ਹੀ ਨਿਕਲਿਆ ਦਾਰਿੰਦਾ…ਬਾਰਵੀਂ ਜਮਾਤ ਦੀ ਵਿਦਿਆਰਥਣ ਨਾਲ ਡਰਾ ਧਮਕਾ ਕੇ ਜ਼ਬਰਦਸਤੀ ਬਣਾਏ ਸੰਬੰਧ

Nirmal Pandori by Nirmal Pandori
08/23/2024
in ਪੰਜਾਬ
Reading Time: 1 min read
A A
0
ਪਿਤਾ ਹੀ ਬਣ ਗਿਆ ਦੁਸ਼ਮਣ…ਧੀ ਨਾਲ ਕਰਵਾਇਆ ਜਬਰ ਜਨਾਹ, ਪਿਤਾ ਅਤੇ ਚਾਰ ਹੋਰਾਂ ‘ਤੇ ਮਾਮਲਾ ਦਰਜ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 23 ਅਗਸਤ, Gee98 news service
ਸਖ਼ਤ ਕਾਨੂੰਨ ਦੇ ਬਾਵਜੂਦ ਵੀ ਰੇਪ ਵਰਗੀਆਂ ਘਟਨਾਵਾਂ ‘ਚ ਵਾਧਾ ਚਿੰਤਾਜਨਕ ਵਰਤਾਰਾ ਹੈ। ‌ਮਾਪੇ ਹਮੇਸ਼ਾ ਧੀਆਂ ਧਿਆਣੀਆਂ ਨੂੰ ਬੁੱਕਲ ਵਿੱਚ ਬਿਠਾ ਕੇ ਵੀ ਨਹੀਂ ਰੱਖ ਸਕਦੇ ਪਰ ਬੱਚੀਆਂ ਲਈ ਸਕੂਲ ਅਤੇ ਔਰਤਾਂ ਲਈ ਕੰਮਕਾਜੀ ਵਾਲੀਆਂ ਥਾਵਾਂ ਸੁਰੱਖਿਅਤ ਨਹੀਂ ਹਨ। ਰੇਪ ਦੀ ਇੱਕ ਤਾਜ਼ਾ ਘਟਨਾ ਜ਼ੀਰਕਪੁਰ ਦੇ ਨਿੱਜੀ ਸਕੂਲ ਨਾਲ ਸਬੰਧਿਤ ਸਾਹਮਣੇ ਆਈ ਹੈ ਜਿੱਥੋਂ ਦੀ ਇੱਕ ਬਾਰਵੀਂ ਜਮਾਤ ਦੀ ਵਿਦਿਆਰਥਣ ਨਾਲ ਸਕੂਲ ਦੀ ਬੱਸ ਤੇ ਡਰਾਈਵਰ ਨੇ ਡਰਾ ਧਮਕਾ ਕੇ ਅਤੇ ਜਾਨੋ ਮਾਰਨ ਦੀਆਂ ਧਮਕੀਆਂ ਦੇ ਕੇ ਵਾਰ-ਵਾਰ ਜਬਰਦਸਤੀ ਕੀਤੀ। ਬੱਸ ਡਰਾਈਵਰ ਵੱਲੋਂ ਪਿਛਲੇ ਕਈ ਮਹੀਨਿਆਂ ਤੋਂ ਪੀੜਤ ਲੜਕੀ ਨੂੰ ਡਰਾ ਕੇ ਜਬਰ ਜਨਾਹ ਕੀਤਾ ਜਾਂਦਾ ਰਿਹਾ ਅਤੇ ਪੀੜ੍ਹਤ ਡਰਦੀ ਚੁੱਪ ਰਹੀ ਪ੍ਰੰਤੂ ਹੁਣ ਉਸ ਦੀ ਸਿਹਤ ਵਿਗੜਨ ਕਰਕੇ ਰੇਪ ਦਾ ਮਾਮਲਾ ਸਾਹਮਣੇ ਆਇਆ ਜਿਸ ਤੋਂ ਬਾਅਦ ਪੀੜ੍ਹਤ ਪਰਿਵਾਰ ਨੇ ਪੁਲਿਸ ਸ਼ਿਕਾਇਤ ਦਰਜ ਕਰਵਾਈ। ਪੀੜਤ ਵਿਦਿਆਰਥਣ ਦੀ ਸ਼ਿਕਾਇਤ ‘ਤੇ ਜ਼ੀਰਕਪੁਰ ਪੁਲਿਸ ਨੇ ਹੁਣ ਬੱਸ ਡਰਾਈਵਰ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਦੀ ਪਛਾਣ ਮੁਹੰਮਦ ਰਜ਼ਾਕ ਵਾਸੀ ਮਨੀਮਾਜਰਾ ਵਜੋਂ ਹੋਈ ਹੈ। ਜ਼ੀਰਕਪੁਰ ਥਾਣਾ ਇੰਚਾਰਜ ਜਸਕੰਵਲ ਸਿੰਘ ਸੇਖੋਂ ਨੇ ਦੱਸਿਆ ਕਿ ਪੁਲਿਸ ਨੂੰ ਸ਼ਿਕਾਇਤ ਕਰਨ ਵਾਲੀ ਪੀੜਤਾ ਨੇ ਦੱਸਿਆ ਕਿ ਉਹ ਚੰਡੀਗੜ੍ਹ ਦੇ ਇੱਕ ਪ੍ਰਾਈਵੇਟ ਸਕੂਲ ਦੀ ਵਿਦਿਆਰਥਣ ਹੈ। ਸਕੂਲ ਬੱਸ ਡਰਾਈਵਰ ਮੁਹੰਮਦ ਰਜ਼ਾਕ ਅਕਸਰ ਉਸਦਾ ਪਿੱਛਾ ਕਰਦਾ ਸੀ। ਇਕ ਦਿਨ ਆਰੋਪੀ ਨੇ ਉਸ ਨੂੰ ਸਕੂਲ ਦੀ ਪਾਰਕਿੰਗ ਵਿਚ ਜ਼ਬਰਦਸਤੀ ਰੋਕ ਲਿਆ ਅਤੇ ਦੋਸਤੀ ਕਰਨ ਲਈ ਕਹਿਣ ਲੱਗਾ। ਵਿਦਿਆਰਥਣ ਨੇ ਵਿਰੋਧ ਕੀਤਾ ਅਤੇ ਮਨ੍ਹਾਂ ਕਰ ਦਿੱਤਾ। ਪੁਲਿਸ ਨੇ ਦੱਸਿਆ ਕਿ ਆਰੋਪੀ ਮੁਹੰਮਦ ਰਜ਼ਾਕ ਨੇ ਉਸ ਦਾ ਪਿੱਛਾ ਕਰਨਾ ਨਹੀਂ ਛੱਡਿਆ ਅਤੇ ਉਸਦੀ ਇਕ ਸਮਾਗਮ ਦੀ ਫੋਟੋ ਨੂੰ ਐਡਿਟ ਕਰਕੇ ਉਸ ਨੂੰ ਨਗਨ ਕਰ ਦਿੱਤਾ ਅਤੇ ਸੋਸ਼ਲ ਮੀਡੀਆ ‘ਤੇ ਵਾਇਰਲ ਕਰਨ ਦੀ ਧਮਕੀ ਦੇਣ ਲੱਗਾ। ਪੀੜ੍ਹਤ ਅਨੁਸਾਰ 18 ਮਈ ਨੂੰ ਜਦੋਂ ਪਰਿਵਾਰ ਘਰ ਨਹੀਂ ਸੀ ਤਾਂ ਉਹ ਜ਼ਬਰਦਸਤੀ ਘਰ ਅੰਦਰ ਦਾਖਲ ਹੋ ਗਿਆ। ਉਸ ਨੇ ਧਮਕੀ ਦਿੱਤੀ ਕਿ ਜੇਕਰ ਉਸ ਨੇ ਉਸ ਨਾਲ ਸਰੀਰਕ ਸਬੰਧ ਨਾ ਬਣਾਏ ਤਾਂ ਉਸ ਦੀ ਛੋਟੀ ਭੈਣ ਨੂੰ ਜਾਨੋਂ ਮਾਰ ਦੇਵੇਗਾ। ਜਿਸ ਤੋਂ ਬਾਅਦ ਪੀੜਤਾ ਡਰ ਗਈ ਅਤੇ ਦੋਸ਼ੀ ਨੇ ਉਸ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਏ। ਫਿਰ ਦੋਸ਼ੀ ਨੇ ਉਸ ਦੀ ਭੈਣ ਦੀਆਂ ਨਗਨ ਤਸਵੀਰਾਂ ਵਾਇਰਲ ਕਰਨ ਅਤੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ ਕਈ ਵਾਰ ਉਸ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਏ। ਇੱਕ ਦਿਨ ਜਦੋਂ ਉਸਦੀ ਤਬੀਅਤ ਵਿਗੜ ਗਈ ਤਾਂ ਉਸਦੇ ਘਰ ਵਾਲਿਆਂ ਨੇ ਕਾਰਨ ਪੁੱਛਿਆ ਤਾਂ ਉਸਨੇ ਸਾਰੀ ਗੱਲ ਦੱਸ ਦਿੱਤੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

05/01/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਸੁਬੇਗ ਸਿੰਘ ਨੇ ਸੰਭਾਲਿਆ DSP ਮਹਿਲ ਕਲਾਂ ਦਾ ਚਾਰਜ

Next Post

ਕੇਂਦਰ ਸਰਕਾਰ ਨੇ ਕੁਝ ਦਵਾਈਆਂ ਦੇ ਉਤਪਾਦਨ ਅਤੇ ਵਰਤੋਂ ਤੇ ਵੰਡ ਉੱਪਰ ਲਗਾਈ ਪਾਬੰਦੀ

Nirmal Pandori

Nirmal Pandori

Related Posts

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
Load More
Next Post
ਕੇਂਦਰ ਸਰਕਾਰ ਨੇ ਕੁਝ ਦਵਾਈਆਂ ਦੇ ਉਤਪਾਦਨ ਅਤੇ ਵਰਤੋਂ ਤੇ ਵੰਡ ਉੱਪਰ ਲਗਾਈ ਪਾਬੰਦੀ

ਕੇਂਦਰ ਸਰਕਾਰ ਨੇ ਕੁਝ ਦਵਾਈਆਂ ਦੇ ਉਤਪਾਦਨ ਅਤੇ ਵਰਤੋਂ ਤੇ ਵੰਡ ਉੱਪਰ ਲਗਾਈ ਪਾਬੰਦੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend