Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕੇਂਦਰ ਸਰਕਾਰ ਨੇ ਕੁਝ ਦਵਾਈਆਂ ਦੇ ਉਤਪਾਦਨ ਅਤੇ ਵਰਤੋਂ ਤੇ ਵੰਡ ਉੱਪਰ ਲਗਾਈ ਪਾਬੰਦੀ

Nirmal Pandori by Nirmal Pandori
08/23/2024
in ਪੰਜਾਬ
Reading Time: 1 min read
A A
0
ਕੇਂਦਰ ਸਰਕਾਰ ਨੇ ਕੁਝ ਦਵਾਈਆਂ ਦੇ ਉਤਪਾਦਨ ਅਤੇ ਵਰਤੋਂ ਤੇ ਵੰਡ ਉੱਪਰ ਲਗਾਈ ਪਾਬੰਦੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 23 ਅਗਸਤ, Gee98 news service
-ਭਾਰਤ ਵਿੱਚ ਵਰਤੀਆਂ ਜਾ ਰਹੀਆਂ ਕੁਝ ਦਵਾਈਆਂ ਨੂੰ ਸਿਹਤ ਲਈ ਖਤਰਨਾਕ ਮੰਨਦੇ ਹੋਏ ਕੇਂਦਰ ਸਰਕਾਰ ਨੇ ਇਹਨਾਂ ਦਵਾਈਆਂ ਦੇ ਉਤਪਾਦਨ, ਵਿਕਰੀ ਤੇ ਵੰਡ ਉਪਰ ਪਾਬੰਦੀ ਲਗਾ ਦਿੱਤੀ ਹੈ। ਕੇਂਦਰ ਸਰਕਾਰ ਨੇ ਐਂਟੀਬਾਇਓਟਿਕਸ, ਦਰਦ ਨਿਵਾਰਕ ਅਤੇ ਮਲਟੀਵਿਟਾਮਿਨ ਸਮੇਤ 156 ਦਵਾਈਆਂ ਦੇ ਫਿਕਸਡ ਡੋਜ਼ ਕੰਬੀਨੇਸ਼ਨ (FDC) ‘ਤੇ ਪਾਬੰਦੀ ਲਗਾ ਦਿੱਤੀ ਹੈ। ਸਰਕਾਰ ਨੇ ਇਹ ਫੈਸਲਾ ਇਸ ਲਈ ਲਿਆ ਹੈ ਕਿਉਂਕਿ ਇਹ ਦਵਾਈਆਂ ਸਿਹਤ ਲਈ ਖਤਰਨਾਕ ਹਨ। ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਇਨ੍ਹਾਂ ਦਵਾਈਆਂ ਦੇ ਉਤਪਾਦਨ, ਵਿਕਰੀ ਅਤੇ ਵੰਡ ‘ਤੇ ਪਾਬੰਦੀ ਲਗਾਉਣ ਲਈ ਇੱਕ ਗਜ਼ਟ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਹੈ। ਇਨ੍ਹਾਂ ਵਿੱਚ ਐਂਟੀਬਾਇਓਟਿਕਸ, ਐਲਰਜੀ ਦੀਆਂ ਦਵਾਈਆਂ, ਦਰਦ ਨਿਵਾਰਕ, ਮਲਟੀਵਿਟਾਮਿਨ ਅਤੇ ਬੁਖਾਰ ਅਤੇ ਹਾਈ ਬਲੱਡ ਪ੍ਰੈਸ਼ਰ ਲਈ ਦਿੱਤੀਆਂ ਜਾਣ ਵਾਲੀਆਂ ਦਵਾਈਆਂ ਸ਼ਾਮਲ ਹਨ। ਇਹ ਫੈਸਲਾ ਡਰੱਗ ਟੈਕਨੀਕਲ ਐਡਵਾਈਜ਼ਰੀ ਬੋਰਡ (DTAB) ਅਤੇ ਕੇਂਦਰ ਸਰਕਾਰ ਵੱਲੋਂ ਗਠਿਤ ਮਾਹਿਰ ਕਮੇਟੀ ਦੀਆਂ ਸਿਫ਼ਾਰਸ਼ਾਂ ਤੋਂ ਬਾਅਦ ਲਿਆ ਗਿਆ ਹੈ। ਸਰਕਾਰੀ ਨੋਟੀਫਿਕੇਸ਼ਨ ਵਿਚ ਕਿਹਾ ਗਿਆ ਹੈ, ‘ਕੇਂਦਰ ਸਰਕਾਰ ਅਤੇ ਡਰੱਗ ਟੈਕਨੀਕਲ ਐਡਵਾਈਜ਼ਰੀ ਬੋਰਡ (DTAB) ਦੁਆਰਾ ਨਿਯੁਕਤ ਇਕ ਮਾਹਰ ਕਮੇਟੀ ਨੇ ਮਾਮਲੇ ਦੀ ਜਾਂਚ ਕੀਤੀ। ਦੋਵਾਂ ਨੇ ਸਿਫ਼ਾਰਿਸ਼ ਕੀਤੀ ਕਿ ਇਹਨਾਂ ਐਫਡੀਸੀ ਵਿੱਚ ਸ਼ਾਮਲ ਸਮੱਗਰੀ ਮੈਡੀਕਲ ਪੱਖ ਤੋਂ ਸਿਹਤ ਲਈ ਜਾਇਜ਼ ਨਹੀਂ ਹੈ।’ ਇਹਨਾਂ ਵਿੱਚ ਮੇਫੇਨੈਮਿਕ ਐਸਿਡ ਅਤੇ ਪੈਰਾਸੀਟਾਮੋਲ ਇੰਜੈਕਸ਼ਨ ਦਾ ਸੁਮੇਲ ਸ਼ਾਮਲ ਹੈ। ਇਹ ਦਰਦ ਅਤੇ ਸੋਜ ਨੂੰ ਘਟਾਉਣ ਲਈ ਵਰਤਿਆ ਜਾਂਦੀਆਂ ਹੈ।‌ ਸਰਕਾਰ ਵੱਲੋਂ ਪਾਬੰਦੀਸ਼ੁਦਾ FDC ਵਿੱਚ Omeprazole Magnesium ਅਤੇ Dicyclomine HCl ਦਾ ਸੁਮੇਲ ਵੀ ਸ਼ਾਮਲ ਹੈ। ਇਹ ਸੁਮੇਲ ਪੇਟ ਦਰਦ ਦੇ ਇਲਾਜ ਲਈ ਵਰਤਿਆ ਜਾਂਦਾ ਹੈ। DTAB ਕਿਸੇ ਬਿਮਾਰੀ ਦੌਰਾਨ ਸਿਹਤ ਲਈ ਇਹਨਾਂ ਦਵਾਈਨਾਂ ਵੱਲੋਂ ਕੀਤੇ ਦਾਅਵੇ ਸੱਚ ਨਹੀਂ ਹਨ। ਡਰੱਗ ਟੈਕਨੀਕਲ ਐਡਵਾਈਜਰੀ ਬੋਰਡ ਦਾ ਮੰਨਣਾ ਹੈ ਕਿ ਇਸ ਨਾਲ ਮਰੀਜ਼ਾਂ ਨੂੰ ਫਾਇਦਾ ਘੱਟ ਅਤੇ ਨੁਕਸਾਨ ਜ਼ਿਆਦਾ ਹੁੰਦਾ ਹੈ। ਇਸ ਲਈ ਲੋਕ ਹਿੱਤ ਵਿੱਚ ਇਨ੍ਹਾਂ ਦਵਾਈਆਂ ਦੇ ਉਤਪਾਦਨ, ਵਿਕਰੀ ਅਤੇ ਵੰਡ ‘ਤੇ ਪਾਬੰਦੀ ਲਗਾਈ ਗਈ ਹੈ। ਇਹ ਪਾਬੰਦੀ Drugs and Cosmetics Act 1940 ਦੀ ਧਾਰਾ 26ਏ ਤਹਿਤ ਲਗਾਈ ਗਈ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

05/01/2026
Load More
Tags: #barnalanews#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਸਕੂਲ ਦੀ ਬੱਸ ਦਾ ਡਰਾਈਵਰ ਹੀ ਨਿਕਲਿਆ ਦਾਰਿੰਦਾ…ਬਾਰਵੀਂ ਜਮਾਤ ਦੀ ਵਿਦਿਆਰਥਣ ਨਾਲ ਡਰਾ ਧਮਕਾ ਕੇ ਜ਼ਬਰਦਸਤੀ ਬਣਾਏ ਸੰਬੰਧ

Next Post

DC ਸਾਬ੍ਹ ਨਹੀਂ ਮਿਲਦੇ ਆਮ ਲੋਕਾਂ ਨੂੰ…ਵੀਡੀਓ ਵਾਇਰਲ ਹੋਣ ਤੋਂ ਬਾਅਦ ਡੀਸੀ ਨੂੰ ਦੇਣਾ ਪਿਆ ਸਪੱਸ਼ਟੀਕਰਨ

Nirmal Pandori

Nirmal Pandori

Related Posts

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
Load More
Next Post
DC ਸਾਬ੍ਹ ਨਹੀਂ ਮਿਲਦੇ ਆਮ ਲੋਕਾਂ ਨੂੰ…ਵੀਡੀਓ ਵਾਇਰਲ ਹੋਣ ਤੋਂ ਬਾਅਦ ਡੀਸੀ ਨੂੰ ਦੇਣਾ ਪਿਆ ਸਪੱਸ਼ਟੀਕਰਨ

DC ਸਾਬ੍ਹ ਨਹੀਂ ਮਿਲਦੇ ਆਮ ਲੋਕਾਂ ਨੂੰ…ਵੀਡੀਓ ਵਾਇਰਲ ਹੋਣ ਤੋਂ ਬਾਅਦ ਡੀਸੀ ਨੂੰ ਦੇਣਾ ਪਿਆ ਸਪੱਸ਼ਟੀਕਰਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend