Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਡਿਪੂ ਹੋਲਡਰਾਂ ਦੇ ਸੰਘਰਸ਼ ਅੱਗੇ ਝੁਕੀ ਸਰਕਾਰ…ਕਮਿਸ਼ਨ ‘ਚ ਕੀਤਾ ਵੱਡਾ ਵਾਧਾ

Nirmal Pandori by Nirmal Pandori
08/24/2024
in ਪੰਜਾਬ
Reading Time: 1 min read
A A
0
ਚੋਣ ਕਮਿਸ਼ਨ ਦਾ ਐਕਸ਼ਨ : ਸੰਗਰੂਰ ਜ਼ਿਲ੍ਹੇ ‘ਚ ਜਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੀ ਤੁਰੰਤ ਮੰਗੀ ਰਿਪੋਰਟ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,24 ਅਗਸਤ (ਨਿਰਮਲ ਸਿੰਘ ਪੰਡੋਰੀ)-

-ਕਈ ਸਾਲਾਂ ਦੇ ਤਕੜੇ ਸੰਘਰਸ਼ ਤੋਂ ਬਾਅਦ ਪੰਜਾਬ ਦੇ ਡਿੱਪੂ ਹੋਲਡਰ ਸਰਕਾਰ ਤੋਂ ਆਪਣੀਆਂ ਵੱਡੀਆਂ ਮੰਗਾਂ ਮਨਵਾਉਣ ਵਿੱਚ ਕਾਮਯਾਬ ਹੋਏ ਹਨ। ਪੰਜਾਬ ‘ਚ ਇੱਕ ਸਮਾਂ ਅਜਿਹਾ ਵੀ ਆਇਆ ਜਦ ਭਗਵੰਤ ਮਾਨ ਸਰਕਾਰ ਨੇ ਮਾਰਕਫੈਡ ਰਾਹੀ ਘਰ ਘਰ ਆਟਾ ਵੰਡਣ ਦੀ ਸਕੀਮ ਸ਼ੁਰੂ ਕਰਕੇ ਡਿਪੂ ਹੋਲਡਰਾਂ ਦੇ ਢਿੱਡ ਵਿੱਚ ਲੱਤ ਮਾਰਨ ਦੀ ਗੱਲ ਵੀ ਕੀਤੀ ਪ੍ਰੰਤੂ ਡਿਪੂ ਹੋਲਡਰਾਂ ਨੇ ਹਾਰ ਨਾ ਮੰਨਦੇ ਹੋਏ ਤਕੜਾ ਸੰਘਰਸ਼ ਕੀਤਾ ਅਤੇ ਆਖਰ ਡਿੱਪੂ ਹੋਲਡਰ ਆਪਣੀਆਂ ਮੰਗਾਂ ਮਨਵਾਉਣ ਵਿੱਚ ਕਾਮਯਾਬ ਹੋਏ। ਹੁਣ ਪੰਜਾਬ ਸਰਕਾਰ ਨੇ ਡਿਪੂ ਹੋਲਡਰਾਂ ਦੀ ਇੱਕ ਵੱਡੀ ਮੰਗ ਮੰਨਦੇ ਹੋਏ ਹੋਲਡਰਾਂ ਵੱਲੋਂ ਵੰਡੀ ਜਾਂਦੀ ਕਣਕ ਦੇ ਪ੍ਰਤੀ ਕੁਇੰਟਲ ਕਮਿਸ਼ਨ ਵਿੱਚ 40 ਰੁਪਏ ਦਾ ਵਾਧਾ ਕਰਕੇ ਕੁੱਲ ਕਮਿਸ਼ਨ 90 ਪ੍ਰਤੀ ਕੁਇੰਟਲ ਕਰ ਦਿੱਤਾ ਹੈ। ਪ੍ਰਤੀ ਕੁਇੰਟਲ ਕਮਿਸ਼ਨ ਵਿੱਚ ਵਾਧੇ ਦੀ ਮੰਗ ਪੂਰੀ ਹੋਣ ‘ਤੇ ਡਿਪੂ ਹੋਲਡਰ ਆਪਣੀ ਵੱਡੀ ਜਿੱਤ ਮੰਨ ਰਹੇ ਹਨ। ‌ਜਿਕਰਯੋਗ ਹੈ ਕਿ ਬਾਦਲ ਸਰਕਾਰ ਮੌਕੇ ਡਿਪੂ ਹੋਲਡਰਾਂ ਦੇ ਕਮਿਸ਼ਨ ਵਿੱਚ 25 ਰੁਪਏ ਦਾ ਵਾਧਾ ਕੀਤਾ ਗਿਆ ਸੀ ਜਦਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਮੌਕੇ ਡਿਪੂ ਹੋਲਡਰਾਂ ਦੇ ਕਮਿਸ਼ਨ ਵਿੱਚ ਇੱਕ ਪੈਸੇ ਦਾ ਵੀ ਵਾਧਾ ਨਹੀਂ ਕੀਤਾ ਗਿਆ ਪਰ ਹੁਣ ਭਗਵੰਤ ਮਾਨ ਸਰਕਾਰ ਨੇ ਸਿੱਧਾ 40 ਰੁਪਏ ਦਾ ਵਾਧਾ ਕਰਦੇ ਹੋਏ ਪ੍ਰਤੀ ਕੁਇੰਟਲ 90 ਰੁਪਏ ਦਾ ਕਮਿਸ਼ਨ ਦੇਣ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਤਕੜੇ ਸੰਘਰਸ਼ ਜ਼ਰੀਏ ਹੀ ਡਿਪੂ ਹੋਲਡਰ ਕਰੋਨਾ ਕਾਲ ਵੇਲੇ ਦਾ ਆਪਣਾ ਕਰੋੜਾਂ ਰੁਪਏ ਦਾ ਬਕਾਇਆ ਵੀ ਜਾਰੀ ਕਰਵਾਉਣ ਵਿੱਚ ਕਾਮਯਾਬ ਰਹੇ ਸਨ ਅਤੇ ਹਰ ਡਿਪੂ ਹੋਲਡਰ ਨੂੰ ਵੱਖਰੀ ਮਸ਼ੀਨ ਦੇਣ ਦੀ ਵੱਡੀ ਮੰਗ ਵੀ ਲਗਭਗ ਪੂਰੀ ਕਰਵਾਈ ਸੀ। ‌ਹੁਣ ਪੰਜਾਬ ਦੇ ਵਿੱਤ ਵਿਭਾਗ ਵੱਲੋਂ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਪੱਤਰ ਲਿਖ ਕੇ ਇਸ ਗੱਲ ਦੀ ਜਾਣਕਾਰੀ ਦਿੱਤੀ ਗਈ ਹੈ ਕਿ ਡਿਪੂ ਹੋਲਡਰਾਂ ਵੱਲੋਂ ਵੰਡੀ ਜਾਂਦੀ ਕਣਕ ਦੇ ਪ੍ਰਤੀ ਕੁਇੰਟਲ ਕਮਿਸ਼ਨ ਵਿਚ ਭਾਰਤ ਸਰਕਾਰ ਵੱਲੋਂ ਪ੍ਰਵਾਨਿਤ ਦਰਾਂ ਅਨੁਸਾਰ 90 ਰੁਪਏ ਪ੍ਰਤੀ ਕੁਇੰਟਲ ਕਰਨ ‘ਤੇ ਆਪਣੀ ਸਹਿਮਤੀ ਪ੍ਰਗਟ ਕੀਤੀ ਹੈ। ਡਿਪੂ ਹੋਲਡਰਾਂ ਦੀ ਜਥੇਬੰਦੀ ਦੇ ਸੂਬਾ ਆਗੂ ਬਿੰਦਰ ਸਿੰਘ ਉਗੋਕੇ ਨੇ ਕਮਿਸ਼ਨ ਵਿੱਚ ਵਾਧੇ ਨੂੰ ਡਿੱਪੂ ਹੋਲਡਰਾਂ ਦੇ ਸੰਘਰਸ਼ ਦੀ ਵੱਡੀ ਜਿੱਤ ਦੱਸਿਆ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

AAP MLA ਨੇ ਕੀਤੀ ਆਪਹੁਦਰੀ ਕਾਰਵਾਈ…ਕੀ ਮੁੱਖ ਮੰਤਰੀ ਲੈਣਗੇ ਨੋਟਿਸ…!

Next Post

..PRTC ਅਦਾਰੇ ਨੂੰ ਖਤਮ ਕਰਨ ਦੀਆਂ ਸਾਜਿਸ਼ਾਂ ਕਾਮਯਾਬ ਨਹੀਂ ਹੋਣ ਦਿੱਤੀਆਂ ਜਾਣਗੀਆਂ-ਮੁਲਾਜ਼ਮ ਆਗੂ

Nirmal Pandori

Nirmal Pandori

Related Posts

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
Load More
Next Post
..PRTC ਅਦਾਰੇ ਨੂੰ ਖਤਮ ਕਰਨ ਦੀਆਂ ਸਾਜਿਸ਼ਾਂ ਕਾਮਯਾਬ ਨਹੀਂ ਹੋਣ ਦਿੱਤੀਆਂ ਜਾਣਗੀਆਂ-ਮੁਲਾਜ਼ਮ ਆਗੂ

..PRTC ਅਦਾਰੇ ਨੂੰ ਖਤਮ ਕਰਨ ਦੀਆਂ ਸਾਜਿਸ਼ਾਂ ਕਾਮਯਾਬ ਨਹੀਂ ਹੋਣ ਦਿੱਤੀਆਂ ਜਾਣਗੀਆਂ-ਮੁਲਾਜ਼ਮ ਆਗੂ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend