Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

..PRTC ਅਦਾਰੇ ਨੂੰ ਖਤਮ ਕਰਨ ਦੀਆਂ ਸਾਜਿਸ਼ਾਂ ਕਾਮਯਾਬ ਨਹੀਂ ਹੋਣ ਦਿੱਤੀਆਂ ਜਾਣਗੀਆਂ-ਮੁਲਾਜ਼ਮ ਆਗੂ

Nirmal Pandori by Nirmal Pandori
08/24/2024
in ਪੰਜਾਬ
Reading Time: 1 min read
A A
0
..PRTC ਅਦਾਰੇ ਨੂੰ ਖਤਮ ਕਰਨ ਦੀਆਂ ਸਾਜਿਸ਼ਾਂ ਕਾਮਯਾਬ ਨਹੀਂ ਹੋਣ ਦਿੱਤੀਆਂ ਜਾਣਗੀਆਂ-ਮੁਲਾਜ਼ਮ ਆਗੂ

Ludhiana, India – August 13, 2023 : PRTC buses parked in ISBT in Ludhiana on Sunday, August 13, 2023. (Photo by Manish/Hindustan Times)

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,24 ਅਗਸਤ, (ਨਿਰਮਲ ਸਿੰਘ ਪੰਡੋਰੀ)-
-PRTC ਵਿੱਚ ਠੇਕੇ ਦੇ ਅਧਾਰ ‘ਤੇ ਕੰਮ ਕਰਦੇ ਡਰਾਈਵਰ ਤੇ ਕੰਡਕਟਰਾਂ ਦੇ ਪੱਕੇ ਹੋਣ ਦਾ ਸੁਪਨਾ ਪੂਰਾ ਹੁੰਦਾ ਨਜ਼ਰ ਨਹੀਂ ਆ ਰਿਹਾ। ਪੀਆਰਟੀਸੀ ਵਿੱਚ ਠੇਕੇ ਦੇ ਅਧਾਰ ‘ਤੇ ਕੰਮ ਕਰਦੇ ਡਰਾਈਵਰ/ਕੰਡਕਟਰ ਕਈ ਵਰ੍ਹਿਆਂ ਤੋਂ ਆਪਣੀ ਨੌਕਰੀ ਪੱਕੀ ਕਰਨ ਨੂੰ ਲੈ ਕੇ ਸੰਘਰਸ਼ ਕਰਦੇ ਆ ਰਹੇ ਹਨ ਪ੍ਰੰਤੂ ਪੀਆਰਟੀਸੀ ਨੇ ਇਹਨਾਂ ਪੁਰਾਣੇ ਡਰਾਈਵਰ/ਕੰਡਕਟਰਾਂ ਨੂੰ ਪੱਕੇ ਕਰਨ ਦੀ ਬਜਾਏ ਅਦਾਰੇ ਨੂੰ ਡਰਾਈਵਰ/ਕੰਡਕਟਰ ਮੁਹੱਈਆ ਕਰਵਾਉਣ ਵਾਲੀ ਏਜੰਸੀ ਦਾ ਕਰਾਰ ਹੋਰ ਵਧਾਉਣ ਦਾ ਫੈਸਲਾ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਹੜੀ ਪ੍ਰਾਈਵੇਟ ਏਜੰਸੀ ਨਾਲ ਪੀਆਰਟੀਸੀ ਨੇ ਠੇਕੇ ‘ਤੇ ਮੁਲਾਜ਼ਮ ਮੁਹੱਈਆ ਕਰਵਾਉਣ ਦਾ ਕਰਾਰ ਕੀਤਾ ਹੋਇਆ ਸੀ ਉਹ ਸਤੰਬਰ ਵਿੱਚ ਖਤਮ ਹੋ ਰਿਹਾ ਹੈ। ਸੂਤਰਾਂ ਅਨੁਸਾਰ ਪੀਆਰਟੀਸੀ ਸਤੰਬਰ ਵਿੱਚ ਇੱਕ ਹੋਰ ਨਵੀਂ ਪ੍ਰਾਈਵੇਟ ਏਜੰਸੀ ਨਾਲ ਠੇਕੇ ‘ਤੇ ਮੁਲਾਜ਼ਮ ਮੁਹੱਈਆ ਕਰਵਾਉਣ ਸਬੰਧੀ ਨਵਾਂ ਕਰਾਰ ਕਰ ਰਹੀ ਹੈ। ਇਹ ਵੀ ਪਤਾ ਲੱਗਿਆ ਹੈ ਕਿ ਪੀਆਰਟੀਸੀ ਇਸ ਵਾਰ ਨਵੀਂ ਏਜੰਸੀ ਨਾਲ ਤਿੰਨ ਤੋਂ ਪੰਜ ਸਾਲ ਤੱਕ ਦਾ ਕਰਾਰ ਕਰ ਰਹੀ ਹੈ ਜਾਣਿ ਕਿ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਨੂੰ ਪੰਜ ਸਾਲ ਤੱਕ ਦੀ ਹੋਰ ਉਡੀਕ ਕਰਨੀ ਪਵੇਗੀ। ਭਰੋਸੇਯੋਗ ਸੂਤਰਾਂ ਅਨੁਸਾਰ ਇਹ ਵੀ ਸਾਹਮਣੇ ਆਇਆ ਹੈ ਕਿ ਪੀਆਰਟੀਸੀ ਕਿਲੋਮੀਟਰ ਸਕੀਮ ਦੇ ਅਧਾਰ ‘ਤੇ 400 ਦੇ ਕਰੀਬ ਨਵੀਆਂ ਬੱਸਾਂ ਪਾ ਰਹੀ ਹੈ ਜਿਸ ਵਿੱਚ ਪੀਆਰਟੀਸੀ ਦੀ ਬੱਸ ਨੂੰ ਠੇਕੇ ‘ਤੇ ਲੈਣ ਵਾਲੇ ਠੇਕੇਦਾਰ ਦਾ ਹੀ ਡਰਾਈਵਰ ਅਤੇ ਕੰਡਕਟਰ ਹੋਵੇਗਾ ਜਦ ਕਿ ਪਹਿਲਾਂ ਕਿਲੋਮੀਟਰ ਸਕੀਮ ਤਹਿਤ ਚੱਲਣ ਵਾਲੀਆਂ ਬੱਸਾਂ ਵਿੱਚ ਸਿਰਫ ਡਰਾਈਵਰ ਹੀ ਠੇਕੇਦਾਰ ਦਾ ਹੁੰਦਾ ਸੀ ਅਤੇ ਕੰਡਕਟਰ ਪੀਆਰਟੀਸੀ ਦਾ ਹੁੰਦਾ ਸੀ। ਪੀਆਰਟੀਸੀ ਦੀ ਇਸ ਨਵੀਂ ਸਕੀਮ ਨਾਲ ਵੀ ਮੁਲਾਜ਼ਮਾਂ ਦੇ ਰੁਜ਼ਗਾਰ ‘ਤੇ ਵੱਡੀ ਮਾਰ ਪਵੇਗੀ। ‌ ਪੀਆਰਟੀਸੀ/ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਦੀ ਸੂਬਾ ਕਮੇਟੀ ਵਿੱਚ ਬਰਨਾਲਾ ਡੀਪੂ ਵੱਲੋਂ ਆਗੂ ਰਣਧੀਰ ਸਿੰਘ ਰਾਣਾ ਨੇ ਸਰਕਾਰ/ਪੀਆਰਟੀਸੀ ਦੀ ਇਸ ਨਵੀਂ ਯੋਜਨਾ ਨੂੰ ਮੁਲਾਜ਼ਮ ਮਾਰੂ ਦੱਸਦੇ ਹੋਏ ਕਿਹਾ ਕਿ ਇਸ ਦੇ ਖ਼ਿਲਾਫ਼ ਸੰਘਰਸ਼ ਕੀਤਾ ਜਾਵੇਗਾ। ਬਰਨਾਲਾ ਡੀਪੂ ਦੇ ਪ੍ਰਧਾਨ ਨਿਰਪਾਲ ਸਿੰਘ, ਸੈਕਟਰੀ ਸੁਖਪਾਲ ਸਿੰਘ, ਖਜ਼ਾਨਚੀ ਅੰਗਰੇਜ਼ ਸਿੰਘ, ਹਰਜਿੰਦਰ ਸਿੰਘ ਵਰਕਸ਼ਾਪ ਪ੍ਰਧਾਨ, ਜਗਤਾਰ ਸਿੰਘ ਤਾਰੀ ਮੀਤ ਪ੍ਰਧਾਨ, ਗੁਰਪ੍ਰੀਤ ਸਿੰਘ ਮੀਤ ਪ੍ਰਧਾਨ, ਬਲਜਿੰਦਰ ਸਿੰਘ ਸਰਪ੍ਰਸਤ, ਚੇਅਰਮੈਨ ਮੱਖਣ ਸਿੰਘ ਨੇ ਕਿਹਾ ਕਿ ਪੀਆਰਟੀਸੀ ਦੇ ਮੁਲਾਜ਼ਮ ਮਾਰੂ ਫੈਸਲਿਆਂ ਨੂੰ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਪਹਿਲਾਂ ਹੀ ਮੁਲਾਜ਼ਮ ਵਿਰੋਧੀ ਨੀਤੀਆਂ ਦੇ ਕਾਰਨ ਬਹੁਤ ਸਾਰੇ ਮੁਲਾਜ਼ਮ ਵੇਟਿੰਗ ਸੂਚੀ ਵਿੱਚ ਚਲੇ ਗਏ ਹਨ। ਉਕਤ ਆਗੂਆਂ ਨੇ ਸਵਾਲ ਖੜਾ ਕੀਤਾ ਕਿ ਜੇਕਰ ਇੱਕ ਪ੍ਰਾਈਵੇਟ ਟਰਾਂਸਪੋਰਟ ਡਰਾਈਵਰ ਕੰਡਕਟਰ ਦੀ ਤਨਖਾਹ ਅਤੇ ਖਰਚਾ ਕੱਢ ਕੇ ਕੁਝ ਹੀ ਸਾਲਾਂ ਵਿੱਚ ਆਪਣੀ ਬੱਸ ਕਿਸ਼ਤਾਂ ਭਰ ਕੇ ਫਰੀ ਕਰ ਲੈਂਦਾ ਹੈ ਤਾਂ ਸਰਕਾਰੀ ਅਦਾਰਾ ਕਿਉਂ ਨਹੀਂ ਕਰ ਸਕਦਾ। ਆਗੂਆਂ ਨੇ ਕਿਹਾ ਕਿ ਕਈ ਸਾਲਾਂ ਤੋਂ ਘੱਟ ਤਨਖਾਹਾਂ ‘ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਬਜਾਏ ਮੁਲਾਜ਼ਮਾਂ ਦੀ ਨੌਕਰੀ ਦੀ ਬਲੀ ਦੇ ਕੇ ਸਰਕਾਰੀ ਟਰਾਂਸਪੋਰਟ ਅਦਾਰੇ ਨੂੰ ਲੁੱਟਿਆ ਜਾ ਰਿਹਾ ਜੋ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਇਸ ਦੇ ਖ਼ਿਲਾਫ਼ ਸੰਘਰਸ਼ ਕੀਤਾ ਜਾਵੇਗਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

03/05/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਡਿਪੂ ਹੋਲਡਰਾਂ ਦੇ ਸੰਘਰਸ਼ ਅੱਗੇ ਝੁਕੀ ਸਰਕਾਰ…ਕਮਿਸ਼ਨ ‘ਚ ਕੀਤਾ ਵੱਡਾ ਵਾਧਾ

Next Post

ਵੱਡੀ ਖ਼ਬਰ : ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਦੇ ਕੁੜਮ ਨੇ ਕੀਤੀ ਆਤਮ ਹੱਤਿਆ

Nirmal Pandori

Nirmal Pandori

Related Posts

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
Load More
Next Post
ਵੱਡੀ ਖ਼ਬਰ : ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਦੇ ਕੁੜਮ ਨੇ ਕੀਤੀ ਆਤਮ ਹੱਤਿਆ

ਵੱਡੀ ਖ਼ਬਰ : ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਦੇ ਕੁੜਮ ਨੇ ਕੀਤੀ ਆਤਮ ਹੱਤਿਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend