Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪਿੰਡ ਹਰੀਗੜ੍ਹ ਦੇ ਨੌਜਵਾਨ ਦੀ ਮੌਤ ਦਾ ਮਾਮਲਾ DIG ਦੇ ਦਰਬਾਰ ਪੁੱਜਾ…ਪਰਿਵਾਰ ਦਾ ਦੋਸ਼ ਕਿ ਪੁਲਿਸ ਨੇ ਨਹੀਂ ਕੀਤੀ ਕੋਈ ਕਾਰਵਾਈ

Nirmal Pandori by Nirmal Pandori
08/25/2024
in ਪੰਜਾਬ
Reading Time: 1 min read
A A
0
ਪਿੰਡ ਹਰੀਗੜ੍ਹ ਦੇ ਨੌਜਵਾਨ ਦੀ ਮੌਤ ਦਾ ਮਾਮਲਾ DIG ਦੇ ਦਰਬਾਰ ਪੁੱਜਾ…ਪਰਿਵਾਰ ਦਾ ਦੋਸ਼ ਕਿ ਪੁਲਿਸ ਨੇ ਨਹੀਂ ਕੀਤੀ ਕੋਈ ਕਾਰਵਾਈ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,25 ਅਗਸਤ, Gee98 news service
-ਬਰਨਾਲਾ ਜ਼ਿਲ੍ਹੇ ਦੇ ਪਿੰਡ ਹਰੀਗੜ੍ਹ ਵਿਖੇ 7 ਤੇ 8 ਅਗਸਤ ਦੀ ਦਰਮਿਆਨੀ ਰਾਤ ਨੂੰ ਭੇਦਭਰੇ ਹਾਲਾਤਾਂ ‘ਚ ਇੱਕ 24 ਕੁ ਸਾਲਾਂ ਨੌਜਵਾਨ ਦੀ ਹੋਈ ਮੌਤ ਸਬੰਧੀ ਪੁਲਿਸ ਵੱਲੋਂ ਅਜੇ ਤੱਕ ਕੋਈ ਠੋਸ ਕਾਰਵਾਈ ਨਾ ਕੀਤੇ ਜਾਣ ਦਾ ਮਾਮਲਾ ਡੀਆਈਜੀ ਪਟਿਆਲਾ ਰੇਂਜ ਹਰਚਰਨ ਸਿੰਘ ਭੁੱਲਰ ਦੇ ਦਰਬਾਰ ਵਿੱਚ ਪੁੱਜ ਗਿਆ। ‌ ਮ੍ਰਿਤਕ ਨੌਜਵਾਨ ਹਰਜੀਤ ਸਿੰਘ ਦੇ ਭਰਾ ਅੰਮ੍ਰਿਤਪਾਲ ਸਿੰਘ ਨੇ ਬਰਨਾਲਾ ਵਿਖੇ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਿਆਂ ਦੇ ਖਿਲਾਫ ਮੁਹਿੰਮ ਸਬੰਧੀ ਇੱਕ ਸਮਾਗਮ ਵਿੱਚ ਪੁੱਜੇ ਡੀਆਈਜੀ ਪਟਿਆਲਾ ਰੇਂਜ ਹਰਚਰਨ ਸਿੰਘ ਭੁੱਲਰ ਅੱਗੇ ਪੇਸ਼ ਹੋ ਕੇ ਆਪਣੇ ਭਰਾ ਦੀ ਭੇਦ ਭਰੇ ਹਾਲਾਤਾਂ ‘ਚ ਹੋਈ ਮੌਤ ਸਬੰਧੀ ਧਨੌਲਾ ਪੁਲਿਸ ਵੱਲੋਂ ਕੋਈ ਕਾਰਵਾਈ ਨਾ ਕੀਤੇ ਜਾਣ ਦੀ ਸ਼ਿਕਾਇਤ ਕੀਤੀ। ਮ੍ਰਿਤਕ ਦੇ ਭਰਾ ਦੀ ਗੱਲ ਨੂੰ ਧਿਆਨ ਨਾਲ ਸੁਣਦੇ ਹੋਏ ਡੀਆਈਜੀ ਸਰਦਾਰ ਭੁੱਲਰ ਨੇ ਆਪਣੇ ਨੇੜੇ ਖੜੇ ਐਸਐਸਪੀ ਸੰਦੀਪ ਕੁਮਾਰ ਮਲਿਕ ਨੂੰ ਕੋਲ ਬੁਲਾਇਆ ਅਤੇ ਇਸ ਮਾਮਲੇ ਦਾ ਨੋਟਿਸ ਲੈਣ ਲਈ ਕਿਹਾ ਜਿਸ ਤੋਂ ਬਾਅਦ ਡੀਆਈਜੀ ਦੇ ਸਾਹਮਣੇ ਹੀ ਐਸਐਸਪੀ ਨੇ ਮੌਕੇ ‘ਤੇ ਹਾਜ਼ਰ ਐਸਪੀ ਡੀ ਸੰਦੀਪ ਸਿੰਘ ਮੰਡ ਨੂੰ ਇਸ ਮਾਮਲੇ ਵੱਲ ਨਿੱਜੀ ਧਿਆਨ ਦੇਣ ਲਈ ਕਿਹਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਉਸਦਾ ਛੋਟਾ ਭਰਾ ਹਰਜੀਤ ਸਿੰਘ 7 ਅਗਸਤ ਨੂੰ ਰਾਤ ਕਰੀਬ 8 ਵਜੇ ਘਰੋਂ ਗਿਆ ਅਤੇ ਸਾਰੀ ਰਾਤ ਘਰ ਨਹੀਂ ਮੁੜਿਆ ਜਿਸ ਦੀ ਉਹ ਤਲਾਸ਼ ਕਰਦੇ ਰਹੇ। ‌ਦੂਜੇ ਦਿਨ 8 ਅਗਸਤ ਨੂੰ ਪਿੰਡ ਵਿੱਚ ਹੀ ਕਿਸੇ ਦੇ ਘਰੋਂ ਉਸਦੀ ਲਾਸ਼ ਭੇਦ ਭਰੇ ਹਾਲਾਤਾਂ ਵਿੱਚ ਮਿਲੀ। ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਉਹ ਆਪਣੇ ਭਰਾ ਦੀ ਮੌਤ ਸਬੰਧੀ ਉਹਨਾਂ ਨੂੰ ਸਿੱਧੇ ਤੌਰ ‘ਤੇ ਜ਼ਿੰਮੇਵਾਰ ਮੰਨ ਰਹੇ ਹਨ ਜਿਨਾਂ ਦੇ ਘਰੋਂ ਉਸਦੀ ਲਾਸ਼ ਮਿਲੀ ਅਤੇ ਇਸ ਸਬੰਧੀ ਪੁਲਿਸ ਨੂੰ ਵੀ ਦੱਸਿਆ ਗਿਆ ਹੈ। ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਉਹਨਾਂ ਨੇ ਧਨੌਲਾ ਥਾਣੇ ਇੱਕ ਵਾਰ ਨਹੀਂ ਸਗੋਂ ਅਨੇਕਾਂ ਚੱਕਰ ਲਗਾ ਕੇ ਦੋਸ਼ੀਆਂ ਦੇ ਖਿਲਾਫ ਕਾਰਵਾਈ ਦੀ ਮੰਗ ਕੀਤੀ ਪਰੰਤੂ ਪੁਲਿਸ ਉਹਨਾਂ ਦੀ ਗੱਲ ਨਹੀਂ ਸੁਣ ਰਹੀ ਸਗੋਂ ਪੋਸਟਮਾਰਟਮ ਦੀ ਰਿਪੋਰਟ ਨੂੰ ਉਡੀਕਣ ਲਈ ਕਹਿ ਰਹੀ ਹੈ। ਅੰਮ੍ਰਿਤਪਾਲ ਸਿੰਘ ਨੇ ਡੀਆਈਜੀ ਤੋਂ ਮੰਗ ਕੀਤੀ ਕਿ ਉਸਦੇ ਭਰਾ ਦੀ ਮੌਤ ਸਬੰਧੀ ਦੋਸ਼ੀਆਂ ਦੇ ਖ਼ਿਲਾਫ਼ ਐਫਆਈਆਰ ਦਰਜ ਕੀਤੀ ਜਾਣੀ ਚਾਹੀਦੀ ਹੈ। ਇਸ ਮੌਕੇ ਪੱਤਰਕਾਰਾਂ ਨੂੰ ਅੰਮ੍ਰਿਤਪਾਲ ਸਿੰਘ ਨੇ ਇਹ ਵੀ ਦੱਸਿਆ ਕਿ ਪਿੰਡ ਦੇ ਕੁਝ ਵਿਅਕਤੀਆਂ ਵੱਲੋਂ ਉਸ ਦੇ ਉੱਪਰ ਸਮਝੌਤੇ ਨੂੰ ਲੈ ਕੇ ਦਬਾਅ ਪਾਇਆ ਜਾ ਰਿਹਾ ਜਿਸ ਸਬੰਧੀ ਵੀ ਪੁਲਿਸ ਨੂੰ ਜਾਣਕਾਰੀ ਦਿੱਤੀ ਪਰੰਤੂ ਪੁਲਿਸ ਇਸ ਮਾਮਲੇ ਦਾ ਕੋਈ ਨੋਟਿਸ ਹੀ ਨਹੀਂ ਲੈ ਰਹੀ ਜਿਸ ਤੋਂ ਬਾਅਦ ਅੱਜ ਵੱਡੇ ਅਫਸਰਾਂ ਸਾਹਮਣੇ ਪੇਸ਼ ਹੋ ਕੇ ਇਨਸਾਫ਼ ਲਈ ਫਰਿਆਦ ਕੀਤੀ ਗਈ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
Load More
Tags: #barnalanews#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਤਾਲਿਬਾਨ…ਔਰਤਾਂ ‘ਤੇ ਸੰਗੀਤ ਸੁਣਨ, ਗੀਤ ਗਾਉਣ, ਜਨਤਕ ਤੌਰ ‘ਤੇ ਬੋਲਣ, ਉੱਚੀ ਆਵਾਜ਼ ਵਿੱਚ ਪੜ੍ਹਨ ‘ਤੇ ਪਾਬੰਦੀ ਲਾਗੂ

Next Post

ਚਰਚਾ : ਭਗਵੰਤ ਮਾਨ ਨਾਲ ਗਿੱਟਮਿੱਟ ਤੋਂ ਬਾਅਦ ਹੀ ਡਿੰਪੀ ਢਿੱਲੋਂ ਨੇ ਦਿੱਤਾ ਅਸਤੀਫ਼ਾ…ਜ਼ਿਮਨੀ ਚੋਣ ਲਈ ਗਿੱਦੜਬਾਹਾ ਤੋਂ ਹੋ ਸਕਦੇ ਨੇ ਉਮੀਦਵਾਰ

Nirmal Pandori

Nirmal Pandori

Related Posts

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
Load More
Next Post
ਚਰਚਾ : ਭਗਵੰਤ ਮਾਨ ਨਾਲ ਗਿੱਟਮਿੱਟ ਤੋਂ ਬਾਅਦ ਹੀ ਡਿੰਪੀ ਢਿੱਲੋਂ ਨੇ ਦਿੱਤਾ ਅਸਤੀਫ਼ਾ…ਜ਼ਿਮਨੀ ਚੋਣ ਲਈ ਗਿੱਦੜਬਾਹਾ ਤੋਂ ਹੋ ਸਕਦੇ ਨੇ ਉਮੀਦਵਾਰ

ਚਰਚਾ : ਭਗਵੰਤ ਮਾਨ ਨਾਲ ਗਿੱਟਮਿੱਟ ਤੋਂ ਬਾਅਦ ਹੀ ਡਿੰਪੀ ਢਿੱਲੋਂ ਨੇ ਦਿੱਤਾ ਅਸਤੀਫ਼ਾ…ਜ਼ਿਮਨੀ ਚੋਣ ਲਈ ਗਿੱਦੜਬਾਹਾ ਤੋਂ ਹੋ ਸਕਦੇ ਨੇ ਉਮੀਦਵਾਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend