Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਚਰਚਾ : ਭਗਵੰਤ ਮਾਨ ਨਾਲ ਗਿੱਟਮਿੱਟ ਤੋਂ ਬਾਅਦ ਹੀ ਡਿੰਪੀ ਢਿੱਲੋਂ ਨੇ ਦਿੱਤਾ ਅਸਤੀਫ਼ਾ…ਜ਼ਿਮਨੀ ਚੋਣ ਲਈ ਗਿੱਦੜਬਾਹਾ ਤੋਂ ਹੋ ਸਕਦੇ ਨੇ ਉਮੀਦਵਾਰ

Nirmal Pandori by Nirmal Pandori
08/25/2024
in ਪੰਜਾਬ
Reading Time: 1 min read
A A
0
ਚਰਚਾ : ਭਗਵੰਤ ਮਾਨ ਨਾਲ ਗਿੱਟਮਿੱਟ ਤੋਂ ਬਾਅਦ ਹੀ ਡਿੰਪੀ ਢਿੱਲੋਂ ਨੇ ਦਿੱਤਾ ਅਸਤੀਫ਼ਾ…ਜ਼ਿਮਨੀ ਚੋਣ ਲਈ ਗਿੱਦੜਬਾਹਾ ਤੋਂ ਹੋ ਸਕਦੇ ਨੇ ਉਮੀਦਵਾਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,25 ਅਗਸਤ, Gee98 news service
-ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਦਿੰਦੇ ਹੋਏ ਹਲਕਾ ਇੰਚਾਰਜ ਗਿੱਦੜਬਾਹਾ ਹਰਦੀਪ ਸਿੰਘ ਡਿੰਪੀ ਢਿੱਲੋ ਨੇ ਅਕਾਲੀ ਦਲ ਤੋਂ ਅਸਤੀਫਾ ਦੇ ਦਿੱਤਾ ਹੈ। ‌ ਚਰਚਾ ਹੈ ਕਿ ਉਹ ਗਿੱਦੜਬਾਹਾ ਜ਼ਿਮਨੀ ਚੋਣ ਲਈ ਆਪਣੇ ਆਪ ਨੂੰ ਉਮੀਦਵਾਰ ਨਾ ਐਲਾਨਣ ਕਰਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਨਾਰਾਜ਼ ਸਨ ਜਦ ਕਿ ਡਿੰਪੀ ਢਿੱਲੋ ਚਾਹੁੰਦੇ ਸਨ ਕਿ ਉਹਨਾਂ ਨੂੰ ਹੁਣੇ ਹੀ ਗਿੱਦੜਬਾਹਾ ਤੋਂ ਉਮੀਦਵਾਰ ਐਲਾਨਿਆ ਜਾਵੇ। ‌ ਗਿੱਦੜਬਾਹਾ ਅਕਾਲੀ ਦਲ ਦਾ ਗੜ੍ਹ ਮੰਨਿਆ ਜਾਂਦਾ ਹੈ, ਜਿੱਥੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸਮੁੱਚੇ ਪੰਜਾਬ ‘ਚ ਆਮ ਆਦਮੀ ਪਾਰਟੀ ਨੇ ਹੂੰਝਾ ਫੇਰ ਜਿੱਤ ਪ੍ਰਾਪਤ ਕੀਤੀ ਉੱਥੇ ਅਕਾਲੀ ਦਲ ਦੇ ਉਮੀਦਵਾਰ ਡਿੰਪੀ ਢਿੱਲੋ ਕਾਂਗਰਸ ਦੇ ਰਾਜਾ ਵੜਿੰਗ ਤੋਂ ਸਿਰਫ਼ 1349 ਵੋਟਾਂ ਨਾਲ ਹੀ ਹਾਰੇ ਸਨ, ਇਸੇ ਲਈ ਡਿੰਪੀ ਢਿੱਲੋਂ ਜ਼ਿਮਨੀ ਚੋਣ ਲਈ ਆਪਣੇ ਆਪ ਨੂੰ ਮਜਬੂਤ ਉਮੀਦਵਾਰ ਮੰਨ ਕੇ ਚੱਲ ਰਹੇ ਸਨ ਅਤੇ ਉਹ ਚਾਹੁੰਦੇ ਸਨ ਕਿ ਜਲਦੀ ਉਹਨਾਂ ਦੇ ਨਾਮ ਦਾ ਐਲਾਨ ਕੀਤਾ ਜਾਵੇ।‌ ਚਰਚਾ ਇਹ ਵੀ ਹੈ ਕਿ ਡਿੰਪੀ ਢਿੱਲੋ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਅਤੇ “ਆਪ” ਉਹਨਾਂ ਨੂੰ ਜ਼ਿਮਨੀ ਚੋਣ ਲਈ ਉਮੀਦਵਾਰ ਐਲਾਨ ਕਰ ਸਕਦੀ ਹੈ। ਭਰੋਸੇਯੋਗ ਸੂਤਰਾਂ ਅਨੁਸਾਰ ਡਿੰਪੀ ਢਿੱਲੋਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਗਿੱਟਮਿਟ ਹੋ ਚੁੱਕੀ ਹੈ। ਅਤੇ ਡਿੰਪੀ ਢਿੱਲੋਂ ਨੂੰ “ਆਪ” ‘ਚ ਸ਼ਾਮਿਲ ਕਰਨ ਸਬੰਧੀ ਰਣਨੀਤੀ ਨੂੰ ਅਮਲੀ ਰੂਪ ਦਿੱਤਾ ਜਾ ਰਿਹਾ ਹੈ। ‌ ਜੇਕਰ ਗਿੱਦੜਬਾਹਾ ਵਿਧਾਨ ਸਭਾ ਹਲਕੇ ਦੀ ਗੱਲ ਕੀਤੀ ਜਾਵੇ ਤਾਂ ਗਿੱਦੜਬਾਹਾ ਸੀਟ 1967 ਵਿੱਚ ਬਣੀ ਸੀ। ਇੱਥੋਂ ਪਹਿਲੀ ਚੋਣ ਕਾਂਗਰਸੀ ਆਗੂ ਹਰਚਰਨ ਸਿੰਘ ਬਰਾੜ ਨੇ ਜਿੱਤੀ ਸੀ। ਇਸ ਤੋਂ ਬਾਅਦ ਪ੍ਰਕਾਸ਼ ਸਿੰਘ ਬਾਦਲ 1969, 72, 77, 80 ਅਤੇ 85 ਵਿੱਚ ਲਗਾਤਾਰ ਪੰਜ ਵਾਰ ਇਸ ਸੀਟ ਤੋਂ ਜਿੱਤੇ ਸਨ। ਕਾਂਗਰਸ ਆਗੂ ਰਘੁਬੀਰ ਸਿੰਘ 1992 ਵਿੱਚ ਜਿੱਤੇ ਸਨ। ਇਸ ਤੋਂ ਬਾਅਦ ਮਨਪ੍ਰੀਤ ਬਾਦਲ 1995, 97, 2002 ਅਤੇ 2007 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ‘ਤੇ ਸੀਟ ਜਿੱਤਦੇ ਰਹੇ। ਜਦੋਂਕਿ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਇਸ ਸੀਟ ਤੋਂ 2012, 2017 ਅਤੇ 2022 ਵਿੱਚ ਜਿੱਤ ਚੁੱਕੇ ਹਨ ਪਰ ਹੁਣ ਉਹ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਹਨ। ਉਨ੍ਹਾਂ ਨੇ ਇਸ ਸੀਟ ਦੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਕਾਰਨ ਇਹ ਸੀਟ ਖਾਲੀ ਹੋ ਗਈ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Load More
Tags: #barnalanews#malwanews #newsupdate #dailyupdate#punjabnews#simranjitsinghmann
Previous Post

ਪਿੰਡ ਹਰੀਗੜ੍ਹ ਦੇ ਨੌਜਵਾਨ ਦੀ ਮੌਤ ਦਾ ਮਾਮਲਾ DIG ਦੇ ਦਰਬਾਰ ਪੁੱਜਾ…ਪਰਿਵਾਰ ਦਾ ਦੋਸ਼ ਕਿ ਪੁਲਿਸ ਨੇ ਨਹੀਂ ਕੀਤੀ ਕੋਈ ਕਾਰਵਾਈ

Next Post

ਠੱਗੀਆਂ ਮਾਰ ਕੇ ਇਕੱਠੀ ਕੀਤੀ ਜਾਇਦਾਦ ਏਥੇ ਹੀ ਰਹਿ ਗਈ…ਤੁਰ ਗਿਆ ਪਰਲਜ਼ ਗਰੁੱਪ ਦਾ ਮਾਲਕ

Nirmal Pandori

Nirmal Pandori

Related Posts

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
Load More
Next Post
ਠੱਗੀਆਂ ਮਾਰ ਕੇ ਇਕੱਠੀ ਕੀਤੀ ਜਾਇਦਾਦ ਏਥੇ ਹੀ ਰਹਿ ਗਈ…ਤੁਰ ਗਿਆ ਪਰਲਜ਼ ਗਰੁੱਪ ਦਾ ਮਾਲਕ

ਠੱਗੀਆਂ ਮਾਰ ਕੇ ਇਕੱਠੀ ਕੀਤੀ ਜਾਇਦਾਦ ਏਥੇ ਹੀ ਰਹਿ ਗਈ…ਤੁਰ ਗਿਆ ਪਰਲਜ਼ ਗਰੁੱਪ ਦਾ ਮਾਲਕ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend