Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜਾਬ ‘ਚ NHAI ਪ੍ਰੋਜੈਕਟਾਂ ਲਈ ਜ਼ਮੀਨਾਂ ਨਾ ਮਿਲਣ ਦੇ ਮੁੱਦੇ ‘ਤੇ ਪ੍ਰਧਾਨ ਮੰਤਰੀ ਨੇ ਬੁਲਾਈ ਮੀਟਿੰਗ

Nirmal Pandori by Nirmal Pandori
08/27/2024
in ਪੰਜਾਬ
Reading Time: 1 min read
A A
0
ਪੰਜਾਬ ‘ਚ NHAI ਪ੍ਰੋਜੈਕਟਾਂ ਲਈ ਜ਼ਮੀਨਾਂ ਨਾ ਮਿਲਣ ਦੇ ਮੁੱਦੇ ‘ਤੇ ਪ੍ਰਧਾਨ ਮੰਤਰੀ ਨੇ ਬੁਲਾਈ ਮੀਟਿੰਗ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,27 ਅਗਸਤ, Gee98 news service

  • ਪੰਜਾਬ ‘ਚ NHAI ਪ੍ਰੋਜੈਕਟਾਂ ਲਈ ਜਮੀਨਾਂ ਨਾ ਮਿਲਣ ਦੇ ਮੁੱਦੇ ‘ਤੇ ਕੇਂਦਰੀ ਸੜਕ ਮੰਤਰੀ ਨਿਤਿਨ ਗਡਗਰੀ ਦੀਆਂ ਚੇਤਾਵਨੀਆਂ ਤੋਂ ਬਾਅਦ ਵੀ ਜਦ ਪੰਜਾਬ ਸਰਕਾਰ ਜ਼ਮੀਨਾਂ ਅਕਵਾਇਰ ਕਰਨ ਵਿੱਚ ਅਸਮਰੱਥ ਰਹੀ ਤਾਂ ਹੁਣ ਇਹ ਇਸ ਮਾਮਲੇ ਵਿੱਚ ਖੁਦ ਪ੍ਰਧਾਨ ਮੰਤਰੀ ਨੇ ਦਖਲਅੰਦਾਜੀ ਕੀਤੀ ਹੈ। ‌ਪੰਜਾਬ ‘ਚ NHAI ਵੱਲੋਂ ਬਣਾਏ ਜਾ ਰਹੇ ਨੈਸ਼ਨਲ ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਅਕੁਵਾਇਰ ਕਰਨ ਦੇ ਮਾਮਲੇ ‘ਚ ਆ ਰਹੀਆਂ ਦਿੱਕਤਾਂ ‌ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਕ ਹੰਗਾਮੀ ਮੀਟਿੰਗ ਬੁਲਾਈ ਹੈ। ਪ੍ਰਧਾਨ ਮੰਤਰੀ ਸ੍ਰੀ ਮੋਦੀ ਨੇ ਦੇਸ਼ ਵਿੱਚ ਚੱਲ ਰਹੇ NHAI ਦੇ ਪ੍ਰੋਜੈਕਟਾਂ ਤਹਿਤ ਦਿੱਲੀ-ਅੰਮ੍ਰਿਤਸਰ-ਕਟੜਾ ਪ੍ਰੋਜੈਕਟ ਲਈ ਜ਼ਮੀਨ ਅਕੁਵਾਇਰ ਕਰਨ ਸਬੰਧੀ ਇੱਕ ਮੀਟਿੰਗ 28 ਅਗਸਤ ਨੂੰ ਸੱਦੀ ਹੈ ਜਿਸ ਤੋਂ ਬਾਅਦ ਪੰਜਾਬ ਸਰਕਾਰ ਜ਼ਮੀਨਾਂ ਅਕਵਾਇਰ ਕਰਨ ਸਬੰਧੀ ਹਰਕਤ ਵਿੱਚ ਆਈ ਹੈ। ਪੰਜਾਬ ਦੇ ਮੁੱਖ ਸਕੱਤਰ ਨੇ ਸੂਬੇ ਦੇ ਡੀਜੀਪੀ ਨੂੰ ਇੱਕ ਪੱਤਰ ਲਿਖ ਕੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਵੱਲੋਂ ਬੁਲਾਈ ਮੀਟਿੰਗ ਦੇ ਮੱਦੇਨਜ਼ਰ ਮਲੇਰਕੋਟਲਾ ਵਿੱਚ 1.34 ਕਿਲੋਮੀਟਰ ਅਤੇ ਜ਼ਿਲ੍ਹਾ ਕਪੂਰਥਲਾ ਵਿੱਚ 1.25 ਕਿਲੋਮੀਟਰ ਜ਼ਮੀਨ ਦੇ ਟੋਟੇ ਉੱਪਰ ਮੰਗਲਵਾਰ ਤੱਕ ਹਰ ਹਾਲਤ ਕਬਜ਼ਾ ਲੈਣ ਲਈ ਲੋੜੀਂਦੀ ਪੁਲਿਸ ਫੋਰਸ ਮੁਹੱਈਆ ਕਰਵਾਈ ਜਾਵੇ। ਦਿੱਲੀ-ਅੰਮ੍ਰਿਤਸਰ-ਕਟੜਾ ਹਾਈਵੇ ਪ੍ਰੋਜੈਕਟ ਸਬੰਧੀ ਪ੍ਰਧਾਨ ਮੰਤਰੀ ਵੱਲੋਂ ਕੀਤੀ ਮੀਟਿੰਗ ਤੋਂ ਪਹਿਲਾਂ ਹਰ ਹਾਲਤ ਵਿੱਚ ਜ਼ਮੀਨ ਅਕਵਾਇਰ ਕਰਕੇ NHAI ਨੂੰ ਦੇਣ ਦੇ ਹੁਕਮ ਦਿੱਤੇ ਗਏ ਹਨ। ਦੂਜੇ ਪਾਸੇ ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਮਲੇਰਕੋਟਲਾ ਦੇ ਪਿੰਡ ਸਰੌਦ ਨੇੜੇ ਅਕਵਾਇਰ ਕੀਤੀ ਜ਼ਮੀਨ ਦਾ ਕਬਜ਼ਾ ਬੀਕੇਯੂ (ਉਗਰਾਹਾਂ) ਦੀ ਵਿਰੋਧ ਦੇ ਬਾਵਜੂਦ ਵੀ ਸਿਵਲ ਪ੍ਰਸ਼ਾਸਨ ਨੇ ਪੁਲਿਸ ਦੀ ਮਦਦ ਨਾਲ ਲੈ ਲਿਆ ਹੈ। ਦੱਸ ਦੇਈਏ ਕਿ ਪਿਛਲੇ ਦੋ ਕੁ ਮਹੀਨਿਆਂ ਤੋਂ ਕੇਂਦਰ ਨੇ ਪੰਜਾਬ ‘ਚ ਇਹਨਾਂ ਪ੍ਰੋਜੈਕਟਾਂ ਲਈ ਜ਼ਮੀਨ ਅਕਵਾਇਰ ਨਾ ਕਰਨ ਸਬੰਧੀ ਪੰਜਾਬ ਸਰਕਾਰ ਨੂੰ ਸਖ਼ਤ ਪੱਤਰ ਲਿਖੇ ਸਨ ਅਤੇ ਕੁਝ ਪ੍ਰੋਜੈਕਟ ਰੱਦ ਕਰਨ ਦੀ ਚੇਤਾਵਨੀ ਵੀ ਦਿੱਤੀ ਸੀ। ‌ਇਸ ਤੋਂ ਬਾਅਦ ਵੀ ਪੰਜਾਬ ਸਰਕਾਰ ਨੇ ਜ਼ਮੀਨਾਂ ਅਕਵਾਇਰ ਕਰਨ ਸਬੰਧੀ ਕੋਈ ਠੋਸ ਕਦਮ ਨਹੀਂ ਚੁੱਕੇ ਪ੍ਰੰਤੂ ਹੁਣ ਜਦੋਂ 28 ਅਗਸਤ ਨੂੰ ਉਕਤ ਮਾਮਲੇ ‘ਚ ਪ੍ਰਧਾਨ ਮੰਤਰੀ ਨੇ ਮੀਟਿੰਗ ਬੁਲਾ ਲਈ ਤਾਂ ਪੰਜਾਬ ਸਰਕਾਰ ਤੁਰੰਤ ਹਰਕਤ ਵਿੱਚ ਆਈ ਅਤੇ ਜਿੱਥੇ-ਜਿੱਥੇ ਜ਼ਮੀਨਾਂ ਅਕੁਵਾਇਰ ਨਹੀਂ ਹੋਈਆਂ ਉਥੋਂ ਦੇ ਸਿਵਿਲ ਪ੍ਰਸ਼ਾਸਨ ਨੂੰ ਮੰਗਲਵਾਰ ਤੱਕ ਹਰ ਹਾਲਤ ਵਿੱਚ ਜ਼ਮੀਨ ਅਕੁਵਾਇਰ ਕਰ ਲਈ ਹੁਕਮ ਦਿੱਤੇ ਗਏ ਹਨ ਅਤੇ ਇਸ ਮਾਮਲੇ ਵਿੱਚ ਪੰਜਾਬ ਪੁਲਿਸ ਦੇ ਮੁਖੀ ਨੂੰ ਲੋੜੀਦੀ ਪੁਲਿਸ ਫੋਰਸ ਮੁਹੱਈਆ ਕਰਵਾਉਣ ਦੇ ਹੁਕਮ ਵੀ ਦਿੱਤੇ ਗਏ ਹਨ।
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Load More
Tags: #barnalanews#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

…ਤੇ ਹੁਣ ‘ਮਹਾਰਾਜਾ ਸਤੌਜ’ ਪੰਜਾਬ ਦੀ ਵਿਰਾਸਤੀ ਇਮਾਰਤ ਵਿੱਚ ਆਪਣਾ ਰੈਣ ਬਸੇਰਾ ਬਣਾਉਣਗੇ

Next Post

ਵੱਡੀ ਖ਼ਬਰ : ਕੈਨੇਡਾ ਨੇ ਪਰਮਿਟ ਦਾ ਸਮਾਂ 2 ਸਾਲ ਤੋਂ ਘਟਾ ਕੇ ਕਰ ਦਿੱਤਾ ਇੱਕ ਸਾਲ…ਭਾਰਤੀਆਂ ‘ਤੇ ਪਵੇਗਾ ਵੱਧ ਅਸਰ

Nirmal Pandori

Nirmal Pandori

Related Posts

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
Load More
Next Post

ਵੱਡੀ ਖ਼ਬਰ : ਕੈਨੇਡਾ ਨੇ ਪਰਮਿਟ ਦਾ ਸਮਾਂ 2 ਸਾਲ ਤੋਂ ਘਟਾ ਕੇ ਕਰ ਦਿੱਤਾ ਇੱਕ ਸਾਲ…ਭਾਰਤੀਆਂ 'ਤੇ ਪਵੇਗਾ ਵੱਧ ਅਸਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend