Skip to main content

Gee 98News

ਪੰਜਾਬ ਦੇ ਇੱਕ ਸਾਬਕਾ ਕੈਬਨਿਟ ਮੰਤਰੀ ਦੀ ਹੋਗੀ ਘਰ ਵਾਪਸੀ…ਪੜ੍ਹੋ ਖ਼ਬਰ

ਚੰਡੀਗੜ੍ਹ, 28 ਅਗਸਤ, Gee98 news service
-ਪੰਜਾਬ ਦੇ ਇੱਕ ਸਾਬਕਾ ਕੈਬਨਿਟ ਮੰਤਰੀ ਨੇ ਘਰ ਵਾਪਸੀ ਕਰ ਲਈ ਹੈ। ਪੰਜਾਬ ਚ ਵਿਧਾਨ ਸਭਾ ਦੀਆਂ ਚੋਣਾਂ ਤੋਂ ਬਾਅਦ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਿਲ ਹੋਏ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਘਰ ਵਾਪਸੀ ਕਰ ਲਈ ਹੈ। ਸ੍ਰੀ ਅਰੋੜਾ ਨੇ ਦਿੱਲੀ ਵਿੱਚ ਪੰਜਾਬ ਕਾਂਗਰਸ ਇੰਚਾਰਜ ਦੇਵੇਂਦਰ ਯਾਦਵ ਦੀ ਅਗਵਾਈ ਵਿੱਚ ਮੁੜ ਕਾਂਗਰਸ ਦਾ ਹੱਥ ਫੜ ਲਿਆ ਹੈ। ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਵਿੱਚ ਅਰੋੜਾ ਮੰਤਰੀ ਵੀ ਰਹਿ ਚੁੱਕੇ ਹਨ। ਸੁੰਦਰ ਸ਼ਾਮ ਅਰੋੜਾ ਹੁਸ਼ਿਆਰਪੁਰ ਤੋਂ ਸਾਬਕਾ ਵਿਧਾਇਕ ਹਨ ਪਰ ਇਸ ਵਾਰ ਦੀਆਂ ਵਿਧਾਨ ਸਭਾ ਚੋਣਾਂ ‘ਚ ਉਹ ਹਾਰ ਗਏ ਸਨ। ਧਿਆਨ ਰਹੇ ਕਿ ਸੁੰਦਰ ਸ਼ਾਮ ਅਰੋੜਾ ਖਿਲਾਫ਼ ਵਿਜੀਲੈਂਸ ਨੇ ਪਰਚਾ ਵੀ ਦਰਜ ਕੀਤਾ ਹੋਇਆ ਹੈ। ਅਰੋੜਾ ਨੇ ਆਪਣੇ ਖਿਲਾਫ਼ ਜਾਂਚ ਰੋਕਣ ਲਈ ਵਿਜੀਲੈਂਸ ਦੇ ਅਧਿਕਾਰੀਆਂ ਨੂੰ ਰਿਸ਼ਵਤ ਦੇਣੀ ਚਾਹੀ ਸੀ। ਜਿਸ ਤਹਿਤ ਅਰੋੜਾ ਤੋਂ 50 ਲੱਖ ਰੁਪਏ ਨਕਦੀ ਵੀ ਫੜੀ ਗਈ ਸੀ। ਜਿਸ ਕਰਕੇ ਉਹਨਾਂ ਨੂੰ ਜੇਲ੍ਹ ਵੀ ਜਾਣਾ ਪਿਆ ਸੀ ਅਤੇ ਹੁਣ ਸੁੰਦਰ ਸ਼ਾਮ ਅਰੋੜਾ ਜ਼ਮਾਨਤ ‘ਤੇ ਬਾਹਰ ਹਨ।

error: Content is protected !!