Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਅੰਨ੍ਹਾ ਕਾਨੂੰਨ : ਪਤੀ ਜਿਹੜੀ ਪਤਨੀ ਦੇ ਕਤਲ ਦੀ ਸਜ਼ਾ ਕੱਟ ਰਿਹੈ…ਉਹ ਪਤਨੀ ਜ਼ਿੰਦਾ ਹੈ…!

Nirmal Pandori by Nirmal Pandori
08/29/2024
in ਪੰਜਾਬ
Reading Time: 1 min read
A A
0
ਅੰਨ੍ਹਾ ਕਾਨੂੰਨ : ਪਤੀ ਜਿਹੜੀ ਪਤਨੀ ਦੇ ਕਤਲ ਦੀ ਸਜ਼ਾ ਕੱਟ ਰਿਹੈ…ਉਹ ਪਤਨੀ ਜ਼ਿੰਦਾ ਹੈ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,29 ਅਗਸਤ, Gee98 news service
-ਸਾਡੇ ਮੁਲਕ ਦੇ ਕਾਨੂੰਨ ਦੀਆਂ ਖ਼ਾਮੀਆਂ ਅਕਸਰ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ, ਇਨਾਂ ਖ਼ਾਮੀਆਂ ਕਰਕੇ ਕਈ ਵਾਰੀ ਕੁਝ ਨਿਰਦੋਸ਼ ਸਾਰੀ ਜ਼ਿੰਦਗੀ ਜੇਲ੍ਹ ਵਿੱਚ ਸੜਦੇ ਰਹਿੰਦੇ ਹਨ। ਅਜਿਹੀ ਇੱਕ ਘਟਨਾ ਬਿਹਾਰ ਤੋਂ ਸਾਹਮਣੇ ਆਈ ਹੈ ਜਿੱਥੋਂ ਦੀ ਬਕਸਰ ਜੇਲ੍ਹ ਵਿੱਚ ਬੰਦ ਇੱਕ ਕੈਦੀ ਵੱਲੋਂ ਲਿਖਿਆ ਪੱਤਰ ਵਾਇਰਲ ਹੋਣ ਤੋਂ ਬਾਅਦ ਬਿਹਾਰ ਦੇ ਪ੍ਰਸ਼ਾਸਨ ਵਿੱਚ ਤਰਥੱਲੀ ਮੱਚ ਗਈ ਹੈ। ਬਿਹਾਰ ਦੀ ਬਕਸਰ ਜੇਲ੍ਹ ਵਿੱਚ ਬੰਦ ਕੈਦੀ ਸੁਨੀਲ ਤਿਵਾਰੀ ਵੱਲੋਂ ਇਹ ਪੱਤਰ ਇੱਕ ਪੈਂਫਲਿਟ ਦੇ ਰੂਪ ਵਿੱਚ ਵਾਇਰਲ ਹੋ ਰਿਹਾ ਹੈ। ਕੈਦੀ ਨੇ ਖੁਲਾਸਾ ਕੀਤਾ ਹੈ ਕਿ ਆਪਣੀ ਜਿਹੜੀ ਪਤਨੀ ਦੇ ਕਤਲ ਵਿੱਚ ਉਹ 13 ਸਾਲ ਤੋਂ ਸਜ਼ਾ ਕੱਟ ਰਿਹਾ ਉਸ ਦੀ ਉਹ ਪਤਨੀ ਜਿੰਦਾ ਹੈ। ਕੈਦੀ ਨੇ ਆਪਣੇ ਪੱਤਰ ਵਿੱਚ ਇਹ ਵੀ ਸਨਸਨੀਖੇਜ ਖੁਲਾਸਾ ਕੀਤਾ ਕਿ ਉਸਦੀ ਮਾਂ ਵੀ ਆਪਣੀ ਨੂੰਹ ਦੇ ਕਤਲ ਵਿੱਚ ਸਜ਼ਾ ਕੱਟਦੀ ਹੋਈ ਜੇਲ੍ਹ ਵਿੱਚ ਹੀ ਮਰ ਗਈ। ਕੈਦੀ ਦਾ ਕਹਿਣਾ ਹੈ ਕਿ ਉਹ ਇਹ ਚਿੱਠੀ ਬਕਸਰ ਜੇਲ੍ਹ ਦੇ ਗਾਂਧੀ ਵਾਰਡ ਤੋਂ ਲਿਖ ਰਿਹਾ ਹੈ। ਕੈਦੀ ਨੇ ਚਿੱਠੀ ਵਿੱਚ ਲਿਖਿਆ ਕਿ “ਸਾਲ 2011 ਵਿੱਚ ਉਸਦਾ ਵਿਆਹ ਹੋਇਆ, ਉਸਦੀ ਪਤਨੀ ਡੀਏਵੀ ਪਬਲਿਕ ਸਕੂਲ, ਡੁਮਰਾਓ ਵਿੱਚ ਪੜ੍ਹਾਉਂਦੀ ਸੀ। ਦੋਵਾਂ ਦਾ ਇੱਕ ਪੁੱਤਰ ਸੀ, ਸਭ ਕੁਝ ਠੀਕ ਚੱਲ ਰਿਹਾ ਸੀ। ਇਸ ਸਕੂਲ ਦੇ ਪ੍ਰਿੰਸੀਪਲ, ਜੋ ਉਸ ਸਮੇਂ ਅਧਿਆਪਕ ਇੰਚਾਰਜ ਸਨ, ਦਾ ਘਰ ਆਉਣਾ-ਜਾਣਾ ਸੀ। 15 ਅਗਸਤ 2012 ਨੂੰ ਵੀ. ਆਨੰਦ ਨਾਂ ਦੇ ਇਸ ਅਧਿਆਪਕ ਨੂੰ ਉਸਦੀ ਮਾਂ ਨੇ ਉਸਦੀ ਪਤਨੀ ਨਾਲ ਇਤਰਾਜ਼ਯੋਗ ਹਾਲਤ ਵਿੱਚ ਦੇਖਿਆ ਸੀ। ਪੱਤਰ ਵਿੱਚ ਅੱਗੇ ਲਿਖਿਆ ਹੈ ਕਿ ਇਸ ਤੋਂ ਬਾਅਦ ਮਾਂ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ। ਸਕੂਲ ਟੀਚਰ ਨੇ ਉਸ ਦੀਆਂ ਅੱਖਾਂ ‘ਚ ਕੁਝ ਪਾ ਦਿੱਤਾ ਅਤੇ ਭੱਜ ਗਿਆ, ਜਿਸ ਤੋਂ ਬਾਅਦ ਪਤਨੀ ਵੀ ਘਰ ਛੱਡ ਕੇ ਚਲੀ ਗਈ। ਮੇਰੇ ਸਹੁਰਿਆਂ ਨੇ ਕੇਸ ਦਾਇਰ ਕੀਤਾ, ਜਿਸ ਤੋਂ ਬਾਅਦ ਮੈਨੂੰ ਤੇ ਮਾਂ ਨੂੰ ਉਮਰ ਕੈਦ ਦੀ ਸਜ਼ਾ ਹੋਈ ਅਤੇ ਮੇਰੀ ਮਾਂ ਦੀ ਜੇਲ੍ਹ ਵਿਚ ਮੌਤ ਹੋ ਗਈ। ਸੁਨੀਲ ਤਿਵਾਰੀ ਨਾਂ ਦੇ ਇਸ ਕੈਦੀ ਦਾ ਕਹਿਣਾ ਹੈ ਕਿ ਜਦੋਂ ਮੈਂ ਆਪਣੀ ਪਤਨੀ ਕੰਚਨ ਤਿਵਾਰੀ ਨੂੰ ਫੇਸਬੁੱਕ ‘ਤੇ ਦੇਖਿਆ ਤਾਂ ਮੈਂ ਹੈਰਾਨ ਰਹਿ ਗਿਆ। ਉਸਨੇ ਆਪਣਾ ਨਾਮ ਬਦਲ ਕੇ ਸ਼੍ਰੀਪਥੀ ਵਾਸਵੀ ਰੱਖ ਲਿਆ ਹੈ।ਸੁਨੀਲ ਨੇ ਅੱਗੇ ਲਿਖਿਆ ਕਿ ਵੀ. ਆਨੰਦ ਹੁਣ ਉਸੇ ਸਕੂਲ ਦੇ ਪ੍ਰਿੰਸੀਪਲ ਹਨ ਅਤੇ ਮੇਰੀ ਪਤਨੀ ਵੀ ਉਸੇ ਸਕੂਲ ਵਿੱਚ ਪੜ੍ਹਾ ਰਹੀ ਹੈ। ਜਿਸ ਪਤਨੀ ਦੀ ਹੱਤਿਆ ਦੀ ਸਜ਼ਾ ਮੈਂ ਕੱਟ ਰਿਹਾ ਹਾਂ ਉਹ ਜ਼ਿੰਦਾ ਹੈ ਪਰ ਮੈਂ ਜੇਲ੍ਹ ਵਿਚ ਹਾਂ। ਕੈਦੀ ਨੇ ਪੱਤਰ ਵਿੱਚ ਖੁਲਾਸਾ ਕੀਤਾ ਕਿ “ਮੇਰੇ ਦੋਸਤ ਨੇ ਵੀ ਕੰਚਨ ਤਿਵਾਰੀ ਦੇ ਘਰ ਪਹੁੰਚ ਕੇ ਜਾਂਚ ਕੀਤੀ”। ਸੁਨੀਲ ਦਾ ਕਹਿਣਾ ਹੈ ਕਿ ਉਸ ਦੇ ਜ਼ਿੰਦਾ ਹੋਣ ‘ਤੇ ਵੀ ਮੈਂ 13 ਸਾਲ ਜੇਲ੍ਹ ਵਿੱਚ ਰਹਿਣ ਦੀ ਸਜ਼ਾ ਨਹੀਂ ਝੱਲ ਪਾ ਰਿਹਾ।ਸੁਨੀਲ ਨੇ ਲਿਖਿਆ ਕਿ ਸ਼ਾਇਦ ਮੈਂ ਇਹ ਬਰਦਾਸ਼ਤ ਨਹੀਂ ਕਰ ਪਾਵਾਂਗਾ ਅਤੇ ਖੁਦਕੁਸ਼ੀ ਕਰ ਸਕਦਾ ਹਾਂ। ਮੈਂ ਡਰਪੋਕ ਨਹੀਂ ਹਾਂ ਪਰ ਮੇਰੀ ਪਿੱਠ ਵਿੱਚ ਛੁਰਾ ਠੋਕਿਆ ਹੈ ਅਤੇ ਧੋਖਾ ਦੁਸ਼ਮਣ ਨੇ ਨਹੀਂ ਸਗੋਂ ਆਪਣੇ ਹੀ ਲੋਕਾਂ ਨੇ ਕੀਤਾ ਹੈ। ਸੁਨੀਲ ਨੇ ਲੋਕਾਂ ਨੂੰ ਇਸ ਚਿੱਠੀ ਨੂੰ ਵੱਧ ਤੋਂ ਵੱਧ ਸ਼ੇਅਰ ਕਰਨ ਦੀ ਅਪੀਲ ਕੀਤੀ ਹੈ, ਤਾਂ ਜੋ ਲੋਕਾਂ ਨੂੰ ਪਤਾ ਲੱਗ ਸਕੇ ਕਿ ਸਮਾਜ ਵਿੱਚ ਸਿਰਫ਼ ਔਰਤਾਂ ਹੀ ਤਸ਼ੱਦਦ ਨਹੀਂ ਸਹਿੰਦਿਆਂ ਮਰਦ ਵੀ ਇਸਦਾ ਸ਼ਿਕਾਰ ਹੁੰਦੇ ਹਨ। ਇਸ ਪੱਤਰ ਦੇ ਵਾਇਰਲ ਹੋਣ ਤੋਂ ਬਾਅਦ ਪ੍ਰਸ਼ਾਸਨ ਵਿੱਚ ਦਹਿਸ਼ਤ ਦਾ ਮਾਹੌਲ ਹੈ। ਬਕਸਰ ਦੇ ਐਸਪੀ ਮਨੀਸ਼ ਕੁਮਾਰ ਨੇ ਦੱਸਿਆ ਕਿ ਅਜਿਹੇ ਪੈਂਫਲੇਟ ਵੰਡਣ ਦੀ ਸੂਚਨਾ ਮਿਲੀ ਹੈ। ਮਾਮਲੇ ਦੀ ਜਾਂਚ ਲਈ ਸਿਟੀ ਥਾਣਾ ਮੁਖੀ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ। ਜਾਂਚ ਤੋਂ ਬਾਅਦ ਜੋ ਵੀ ਤੱਥ ਸਾਹਮਣੇ ਆਉਣਗੇ, ਕਾਰਵਾਈ ਕੀਤੀ ਜਾਵੇਗੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਬਰਨਾਲੇ ਦਾ ਵਧਿਆ ਮਾਣ : ਲੜਕੀਆਂ ਦੇ ਸੈਕੰਡਰੀ ਸਕੂਲ ਦੇ ਅਧਿਆਪਕ ਨੂੰ ਮਿਲੇਗਾ ਕੌਮੀ ਪੁਰਸਕਾਰ

Next Post

ਬਰਨਾਲਾ ‘ਚ ਮਸਾਂ ਬਚਿਆ ਮਜ਼ਦੂਰ ਪਰਿਵਾਰ…ਮੀਂਹ ਕਾਰਨ ਘਰ ਦੀ ਡਿੱਗ ਪਈ ਛੱਤ…DC ਨੂੰ ਲਗਾਈ ਮਦਦ ਦੀ ਗੁਹਾਰ

Nirmal Pandori

Nirmal Pandori

Related Posts

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
Load More
Next Post
ਬਰਨਾਲਾ ‘ਚ ਮਸਾਂ ਬਚਿਆ ਮਜ਼ਦੂਰ ਪਰਿਵਾਰ…ਮੀਂਹ ਕਾਰਨ ਘਰ ਦੀ ਡਿੱਗ ਪਈ ਛੱਤ…DC ਨੂੰ ਲਗਾਈ ਮਦਦ ਦੀ ਗੁਹਾਰ

ਬਰਨਾਲਾ 'ਚ ਮਸਾਂ ਬਚਿਆ ਮਜ਼ਦੂਰ ਪਰਿਵਾਰ…ਮੀਂਹ ਕਾਰਨ ਘਰ ਦੀ ਡਿੱਗ ਪਈ ਛੱਤ...DC ਨੂੰ ਲਗਾਈ ਮਦਦ ਦੀ ਗੁਹਾਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend