Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਡਾ. ਜਸਬੀਰ ਔਲਖ ਨੇ ਨੌਕਰੀ ਛੱਡਣ ਦਾ ਬਣਾਇਆ ਮਨ…ਸਮੇਂ ਤੋਂ ਪਹਿਲਾਂ ਸੇਵਾ ਮੁਕਤੀ ਦਾ ਦਿੱਤਾ ਨੋਟਿਸ

Nirmal Pandori by Nirmal Pandori
08/30/2024
in ਪੰਜਾਬ
Reading Time: 1 min read
A A
0
ਡਾ. ਜਸਬੀਰ ਔਲਖ ਨੇ ਨੌਕਰੀ ਛੱਡਣ ਦਾ ਬਣਾਇਆ ਮਨ…ਸਮੇਂ ਤੋਂ ਪਹਿਲਾਂ ਸੇਵਾ ਮੁਕਤੀ ਦਾ ਦਿੱਤਾ ਨੋਟਿਸ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਤੌਰ ਡਿਪਟੀ ਡਾਇਰੈਕਟਰ ਜੁਆਇਨ ਕਰਦੇ ਹੀ ਫੇਸਬੁੱਕ ‘ਤੇ ਪਾ ਦਿੱਤੀ ਭਾਵੁਕ ਪੋਸਟ

ਚੰਡੀਗੜ੍ਹ, 30 ਅਗਸਤ (ਨਿਰਮਲ ਸਿੰਘ ਪੰਡੋਰੀ)-

-ਪੰਜਾਬ ‘ਚ ਭਰੂਣ ਹੱਤਿਆ ਦੇ ਦੋਸ਼ੀਆਂ ਨੂੰ ਭਾਜੜਾਂ ਪਾਉਣ ਵਾਲੇ ਡਾਕਟਰ ਜਸਬੀਰ ਸਿੰਘ ਔਲਖ ਨੇ ਸਮੇਂ ਤੋਂ ਪਹਿਲਾਂ ਨੌਕਰੀ ਛੱਡਣ ਦਾ ਮਨ ਬਣਾ ਲਿਆ ਹੈ। ਡਾਕਟਰ ਔਲਖ ਨੇ ਸੂਬੇ ਦੇ ਸਿਹਤ ਵਿਭਾਗ ਨੂੰ ਪ੍ਰੀ ਮੈਚਿਓਰ ਰਿਟਾਇਰਮੈਂਟ (ਸਮੇਂ ਤੋਂ ਪਹਿਲਾਂ ਸੇਵਾ ਮੁਕਤੀ) ਲੈਣ ਸਬੰਧੀ ਨੋਟਿਸ ਦੇ ਦਿੱਤਾ ਹੈ। ਦੱਸ ਦਈਏ ਕਿ ਡਾਕਟਰ ਜਸਵੀਰ ਸਿੰਘ ਔਲਕ ਦੀ ਸੇਵਾ ਮੁਕਤੀ ਜਨਵਰੀ 2025 ਵਿੱਚ ਬਣਦੀ ਹੈ ਪ੍ਰੰਤੂ ਉਹਨਾਂ ਨੇ ਪਹਿਲਾਂ ਹੀ ਸੇਵਾ ਮੁਕਤੀ ਲਈ ਨੋਟਿਸ ਦੇ ਦਿੱਤਾ ਹੈ। ਡਾਕਟਰ ਔਲਖ ਨੂੰ ਵਿਭਾਗ ਵੱਲੋਂ ਲੁਧਿਆਣਾ ਦੇ ਸਿਵਲ ਸਰਜਨ ਤੋਂ ਤਰੱਕੀ ਦੇ ਕੇ ਸਟੇਟ ਹੈਡਕੁਆਰਟਰ ‘ਤੇ ਡਿਪਟੀ ਡਾਇਰੈਕਟਰ ਵਜੋਂ ਤਾਇਨਾਤ ਕੀਤਾ ਗਿਆ ਸੀ। ‌ ਦੱਸ ਦੇਈਏ ਕਿ ਇਸ ਵਾਰ 15 ਅਗਸਤ ਨੂੰ ਲੁਧਿਆਣਾ ਵਿਖੇ ਵੀਆਈਪੀ ਗੇਟ ‘ਤੇ ਡਾ ਔਲਖ ਨਾਲ ਦੋ ਪੁਲਿਸ ਮੁਲਾਜ਼ਮਾਂ ਵੱਲੋਂ ਕੀਤੇ ਦੁਰਵਿਹਾਰ ਦੀ ਵਾਹਵਾ ਚਰਚਾ ਹੋਈ ਸੀ ਜਿਸ ਤੋਂ ਬਾਅਦ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਨੇ ਦੋ ਪੁਲਿਸ ਮੁਲਾਜ਼ਮਾਂ ਨੂੰ ਸਸਪੈਂਡ ਵੀ ਕਰ ਦਿੱਤਾ ਸੀ ਪ੍ਰੰਤੂ ਇਸੇ ਦੌਰਾਨ ਹੀ ਡਾਕਟਰ ਔਲਖ ਦੀ ਵੀ ਲੁਧਿਆਣਾ ਤੋਂ ਬਦਲੀ ਕਰਕੇ ਉਹਨਾਂ ਨੂੰ ਡਿਪਟੀ ਡਾਇਰੈਕਟਰ ਲਗਾ ਦਿੱਤਾ ਗਿਆ ਤੇ ਉਹਨਾਂ ਦੀ ਬਦਲੀ ਸਟੇਟ ਹੈਡ ਕੁਆਰਟਰ ਵਿਖੇ ਕਰ ਦਿੱਤੀ ਗਈ। ਆਪਣੀ ਬਦਲੀ ਤੋਂ ਪਹਿਲਾਂ ਹੀ ਡਾਕਟਰ ਔਲਖ ਨੇ ਨਿੱਜੀ ਕੰਮ ਲਈ 12 ਦਿਨ ਦੀ ਛੁੱਟੀ ਲੈ ਲਈ ਸੀ ਅਤੇ ਵੀਰਵਾਰ 29 ਅਗਸਤ ਨੂੰ ਛੁੱਟੀ ਖਤਮ ਹੋਣ ਤੋਂ ਬਾਅਦ ਜਦ ਉਹਨਾਂ ਨੇ ਹੈਡ ਕੁਆਰਟਰ ‘ਤੇ ਬਤੌਰ ਡਿਪਟੀ ਡਾਇਰੈਕਟਰ ਜੁਆਇਨ ਕੀਤਾ ਤਾਂ ਉਨਾਂ ਨੇ ਆਪਣੇ ਫੇਸਬੁੱਕ ਅਕਾਊਂਟ ‘ਤੇ ਸਮੇਂ ਤੋਂ ਪਹਿਲਾਂ ਸੇਵਾ ਮੁਕਤੀ ਦੀ ਪੋਸਟ ਵੀ ਪਾ ਦਿੱਤੀ। ਡਾਕਟਰ ਜਸਬੀਰ ਸਿੰਘ ਔਲਖ ਨੇ ਆਪਣੀ ਫੇਸਬੁੱਕ ‘ਤੇ ਪਾਈ ਭਾਵੁਕ ਅਤੇ ਵਜ਼ਨਦਾਰ ਪੋਸਟ ਵਿੱਚ ਲਿਖਿਆ ਕਿ.. “ਮਾਂ ਦਾ ਡਿਪਟੀ” ਪੰਜਾਬੀ ਨਾਟਕ ਦੇ ਮੋਢੀ ਈਸ਼ਵਰ ਚੰਦਰ ਨੰਦਾ ਦੀ ਇੱਕ ਰਚਨਾ ਹੈ, ਜਿਹੜੀ ਸਾਡੇ ਸਮਿਆਂ ਵਿੱਚ ਦਸਵੀਂ ਜਮਾਤ ਪੜ੍ਹਾਈ ਜਾਂਦੀ ਸੀ। ਅੱਜ ਜਦੋਂ ਮੈਂ ਬਤੌਰ ਡਿਪਟੀ ਡਾਇਰੈਕਟਰ, ਚੰਡੀਗੜ੍ਹ ਹੈੱਡਕੁਆਰਟਰ ਤੇ ਦਸਤਕ ਦਿੱਤੀ ਤਾਂ ਉਹ ਨਾਟਕ ਇੱਕ ਦਮ ਯਾਦਾਂ ਦੇ ਅੰਬਰ ਵਿੱਚ ਆ ਹਾਜ਼ਰ ਹੋਇਆ।ਠੋਸ ਹਾਲਤਾਂ ਦਾ ਨਿਰਣਾ ਕਰਦੇ ਹੋਏ ਮੇਰੀ ਆਤਮਾ ਰੂਪੀ ਮੇਰੇ ਬੱਚਿਆਂ ਦਾ ਫੈਸਲਾ ਸੀ ਕਿ ਪਾਪਾ ਬੱਸ ਹੁਣ ਹੋਰ ਨੌਕਰੀ ਨਹੀਂ ਕਰਨੀ, ਕਿਉਂਕਿ ਪਿਛਲੇ ਕੁੱਝ ਸਮੇਂ ਤੋਂ ਜਿਹਨਾਂ ਦੇ ਖ਼ਿਲਾਫ਼ ਮੈਂ ਕੁੱਝ ਕਾਰਵਾਈਆਂ ਅਮਲ ਵਿੱਚ ਲਿਆਂਦੀਆਂ ਸਨ,ਉਹ ਮੇਰੇ ਖ਼ਿਲਾਫ਼ ਹੱਥ ਧੋ ਕੇ ਪੈ ਚੁੱਕੇ ਸਨ, ਖ਼ਾਸ ਕਰ ਬਾਬੇ ਨਾਨਕ ਦੀ ਧਰਤੀ ਨੂੰ ਗੰਦਾ ਕਰ ਰਹੇ ਕੁੜੀ ਮਾਰ। ਇੱਕ ਸਾਜ਼ਿਸ਼ ਅਸ਼ੋਕ ਕੁਮਾਰ ਨਾਂ ਦੇ ਬੰਦੇ ( ਜਿਸਦੇ ਪਰਿਵਾਰ ਦੇ ਖ਼ਿਲਾਫ਼ ਲਿੰਗ ਟੈਸਟ ਕਰਨ ਦੇ ਅਨੇਕਾਂ ਪਰਚੇ ਹਨ) ਨੇ ਫਸਾਉਣ ਦੀ ਕੋਸ਼ਿਸ਼ ਕੀਤੀ। ਇਸ ਸਾਲ ਇੱਕੀ ਮਈ ਨੂੰ ਤਾਂ ਇੱਕ ਸਿਆਸਤਦਾਨ ਨੇ ਧਮਕੀ ਦੇ ਹੀ ਦਿੱਤੀ ਸੀ ਕਿ ਇਲੈਕਸ਼ਨ ਕੋਡ ਖ਼ਤਮ ਹੋਣ ਦੇ ਸਹੀ। ਬਦਕਿਸਮਤੀ ਮੇਰੀ ਮੇਰੇ ਨਾਲ ਸਟੇਟ ਹੈੱਡ ਕੁਆਰਟਰ ਤੋਂ ਕੋਈ ਵੀ ਨਹੀਂ ਖੜਿਆ, ਮੇਰੀਆਂ ਨਿੱਜੀ ਸੁਣਵਾਈ ਦੀਆਂ ਅਰਜ਼ੀਆਂ ਧੂੜ ਫੱਕਣ ਲਈ ਮਜਬੂਰ ਨੇ। ਭਰੇ ਮਨ ਨਾਲ ਅੱਜ ਉਸ ਪੀ ਸੀ ਐੱਮ ਐੱਸ ਨੂੰ ਸਮੇਂ ਤੋਂ ਪਹਿਲਾਂ ਛੱਡਣ (Premature Retirement) ਲਈ ਇਸ ਮਾਂ ਦੇ ਡਿਪਟੀ ਨੇ ਤਿੰਨ ਮਹੀਨੇ ਦਾ ਨੋਟਿਸ ਦੇ ਦਿੱਤਾ ਹੈ ਜਿਸ ਪੀ ਸੀ ਐੱਮ ਐੱਸ ਨੇ ਰੁਜ਼ਗਾਰ ਵੀ ਦਿੱਤਾ ਅਤੇ ਇੱਜ਼ਤ ਮਾਣ ਵੀ। ਆਮੀਨ।

Gee98 Ads
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

03/05/2026
Load More
Tags: #barnalanews#barnalanews#healthdepartment#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਪੰਚਾਇਤੀ ਚੋਣਾਂ ਦੀ ਤਿਆਰੀ…CM ਭਗਵੰਤ ਮਾਨ ਨੇ ਆਪਣੇ ਕੋਟੇ ‘ਚੋਂ ਵਿਧਾਇਕਾਂ ਨੂੰ ਦਿੱਤੇ ਫੰਡਾਂ ਦੇ ਗੱਫ਼ੇ

Next Post

ਬਰਨਾਲਾ ਦੇ ਡਿਪਟੀ DEO ਨੂੰ ਬਣਾਇਆ ਭਦੌੜ ਸਕੂਲ ਦਾ ਪ੍ਰਿੰਸੀਪਲ

Nirmal Pandori

Nirmal Pandori

Related Posts

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
Load More
Next Post
ਸੁਣਿਐ…ਤਪੇ ਆਲਾ ਧਰਮਾ ਸੰਗਰੂਰ ਹਲਕੇ ਤੋਂ ਡੀਪੂ ਹੋਲਡਰਾਂ ਦੀ ਸਿਆਸੀ ਝੰਡੀ ਚੁੱਕੇਗਾ…ਡਿੱਪੂ ਹੋਲਡਰ ਫੈਡਰੇਸ਼ਨ ਵੱਲੋਂ ਲੋਕ ਸਭਾ ਚੋਣਾਂ ਲੜਨ ਦਾ ਐਲਾਨ

ਬਰਨਾਲਾ ਦੇ ਡਿਪਟੀ DEO ਨੂੰ ਬਣਾਇਆ ਭਦੌੜ ਸਕੂਲ ਦਾ ਪ੍ਰਿੰਸੀਪਲ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend