Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਿੱਖਿਆ ਵਿਭਾਗ ਦਾ ਵੱਡਾ ਫੈਸਲਾ…ਹਜ਼ਾਰਾਂ ਅਧਿਆਪਕਾਂ ਦੀ ਤਰੱਕੀ ਹੋਵੇਗੀ ਰੀਵਿਊ, ਅਧਿਆਪਕਾਂ ‘ਚ ਹਲਚਲ…!

Nirmal Pandori by Nirmal Pandori
08/31/2024
in ਪੰਜਾਬ
Reading Time: 1 min read
A A
0
ਸਿੱਖਿਆ ਵਿਭਾਗ ਦਾ ਵੱਡਾ ਫੈਸਲਾ…ਹਜ਼ਾਰਾਂ ਅਧਿਆਪਕਾਂ ਦੀ ਤਰੱਕੀ ਹੋਵੇਗੀ ਰੀਵਿਊ, ਅਧਿਆਪਕਾਂ ‘ਚ ਹਲਚਲ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 31 ਅਗਸਤ, Gee98 news service
-ਪੰਜਾਬ ਦੇ ਸਿੱਖਿਆ ਵਿਭਾਗ ਨੇ ਸੂਬੇ ਦੇ ਹਜ਼ਾਰਾਂ ਅਧਿਆਪਕਾਂ ਦੀ ਤਰੱਕੀ ਸਬੰਧੀ ਇੱਕ ਵੱਡਾ ਫੈਸਲਾ ਲਿਆ ਹੈ, ਜਿਸ ਨਾਲ ਸੂਬੇ ਦੇ ਅਧਿਆਪਕ ਵਰਗ ਵਿੱਚ ਹਲਚਲ ਮੱਚ ਗਈ ਹੈ। ਸਿੱਖਿਆ ਵਿਭਾਗ ਨੇ ਪਿਛਲੇ 10 ਸਾਲਾਂ ਦੌਰਾਨ ਹੋਈਆਂ ਤਰੱਕੀਆਂ ਨੂੰ ਰੀਵਿਊ ਕਰਨ ਦਾ ਫੈਸਲਾ ਕੀਤਾ ਹੈ। ਇਸ ਲਈ ਆਉਣ ਵਾਲੇ ਦਿਨਾਂ ਵਿੱਚ ਸਾਰੇ ਅਧਿਆਪਕਾਂ ਨੂੰ ਚੈਕਿੰਗ ਦੇ ਵੱਡੇ ਦੌਰ ਵਿੱਚੋਂ ਗੁਜ਼ਰਨਾ ਪੈ ਸਕਦਾ ਹੈ ਅਤੇ ਨਿਯਮਾਂ ਦੀ ਉਲੰਘਣਾ ਵਾਲੇ ਤਰੱਕੀ ਦੇ ਕੇਸ ਸਿੱਖਿਆ ਵਿਭਾਗ ਦੇ ਰਾਡਾਰ ‘ਤੇ ਆਉਣਗੇ। ‌ ਹਾਲਾਂਕਿ ਜਿਹੜੇ ਅਧਿਆਪਕਾਂ ਦੀ ਤਰੱਕੀ ਜਾਇਜ਼ ਅਤੇ ਸਹੀ ਢੰਗ ਨਾਲ ਹੋਈ ਹੈ, ਉਨਾਂ ਨੂੰ ਘਬਰਾਉਣ ਦੀ ਕੋਈ ਵੀ ਲੋੜ ਨਹੀਂ ਹੈ ਪਰ ਜਦੋਂ ਤੱਕ ਇਹ ਰੀਵਿਊ ਦਾ ਸਿਸਟਮ ਚਲਦਾ ਰਹੇਗਾ, ਉਸ ਸਮੇਂ ਤੱਕ ਸਾਰੇ ਅਧਿਆਪਕਾਂ ‘ਤੇ ਹੀ ਤਲਵਾਰ ਲਟਕਦੀ ਰਹੇਗੀ।‌ ਦਰਅਸਲ ਪ੍ਰਾਇਮਰੀ ਕਾਡਰ ਦੇ ਕਰਮਚਾਰੀਆਂ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਵੱਖ-ਵੱਖ ਰਿੱਟ ਪਟੀਸ਼ਨਾਂ ਰਾਹੀਂ ਪ੍ਰਾਇਮਰੀ ਕਾਡਰ ਤੋਂ ਮਾਸਟਰ ਕਾਡਰ ਦੇ ਵੱਖ-ਵੱਖ ਵਿਸ਼ਿਆਂ ਵਿੱਚ ਕੀਤੀ ਗਈਆਂ ਪਦ ਉੱਨਤੀਆਂ ਨੂੰ ਚੁਣੌਤੀ ਦਿੱਤੀ ਗਈ ਸੀ। ਜਿਸ ਦੀ ਪੜਤਾਲ ਦੌਰਾਨ ਸਾਹਮਣੇ ਆਇਆ ਕਿ ਪ੍ਰਾਇਮਰੀ ਕਾਡਰ ਦੀਆਂ ਵੱਖ-ਵੱਖ ਸਮਿਆਂ ਦੌਰਾਨ ਕੀਤੀਆਂ ਗਈਆਂ ਭਰਤੀਆਂ, ਜਿਹੜੀਆਂ ਕਿ ਇੱਕ ਇਸ਼ਤਿਹਾਰ ਅਧੀਨ ਕੀਤੀਆਂ ਗਈਆਂ ਸਨ, ਪਰ ਸਬੰਧਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਨਿਯੁਕਤੀ ਪੱਤਰ ਵੱਖ-ਵੱਖ ਮਿਤੀਆਂ ਨੂੰ ਜਾਰੀ ਕਰਨ ਕਰਕੇ ਕਈ ਵੱਧ ਮੈਰਿਟ ਵਾਲੇ ਕਰਮਚਾਰੀ ਘੱਟ ਮੈਰਿਟ ਵਾਲੇ ਕਰਮਚਾਰੀਆਂ ਤੋਂ ਬਾਅਦ ਵਿੱਚ ਹਾਜ਼ਰ ਹੋਏ ਸਨ।‌
ਮਾਸਟਰ ਕਾਡਰ ਦੀਆਂ ਪਦ ਉਨਤੀਆਂ ਵਿਚਾਰਨ ਸਮੇਂ ਸਟੇਟ ਪੱਧਰ ‘ਤੇ ਤਿਆਰ ਕੀਤੀ ਗਈ ਇੰਟਰਸਟੇਟ ਸੀਨੀਅਰਤਾ ਸੂਚੀ ਕਰਮਚਾਰੀਆਂ ਦੀ ਹਾਜ਼ਰੀ ਦੀ ਮਿਤੀ ਦੇ ਆਧਾਰ ‘ਤੇ ਤਿਆਰ ਕੀਤੀ ਗਈ, ਜਿਸ ਕਾਰਨ ਵੱਧ ਮੈਰਿਟ ਵਾਲੇ ਕਰਮਚਾਰੀ ਘੱਟ ਮੈਰਿਟ ਵਾਲੇ ਕਰਮਚਾਰੀਆਂ ਤੋਂ ਜੂਨੀਅਰ ਹੋ ਗਏ। ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰੀਸ਼ਦ ਵੱਲੋਂ ਸਾਲ 2006 ਵਿੱਖ ਕੀਤੀ ਗਈਆਂ ਈ.ਟੀ.ਟੀ. ਕਾਡਰ ਦੀਆਂ ਨਿਯੁਕਤੀਆ ਨੂੰ ਸਕੂਲਾਂ ਵਿੱਚ ਤਾਇਨਾਤ ਕਰਨ ਮੌਕੇ ਵੀ ਮੈਰਿਟ ਲਿਸਟ ਵਿੱਚ ਫਰਕ ਪਿਆ ਸੀ। ਅਜਿਹੇ ਵਿੱਚ ਹਾਈ ਕੋਰਟ ਦੇ ਫੈਸਲਿਆਂ ਅਨੁਸਾਰ ਸਿੱਖਿਆ ਵਿਭਾਗ ਵੱਲੋਂ ਸਾਲ 2015 ਅਤੇ ਇਸ ਤੋਂ ਬਾਅਦ ਵਿੱਚ ਪ੍ਰਾਇਮਰੀ ਕਾਡਰ ਤੋਂ ਮਾਸਟਰ ਕਾਡਰ ਵਿੱਚ ਕੀਤੀ ਗਈਆਂ ਪਦ ਉੱਨਤੀਆਂ ਰੀਵਿਊ ਕਰਨ ਦਾ ਫੈਸਲਾ ਲਿਆ ਗਿਆ ਹੈ। ਸਿੱਖਿਆ ਵਿਭਾਗ ਦੇ ਇਸ ਫੈਸਲੇ ਤੋਂ ਬਾਅਦ ਅਧਿਆਪਕਾਂ ਵਿੱਚ ਭਾਜੜ ਪਈ ਹੋਈ ਹੈ, ਕਿਉਂਕਿ ਇਸ ਫੈਸਲੇ ਤੋਂ ਬਾਅਦ ਵੱਡੀ ਗਿਣਤੀ ਵਿੱਚ ਅਧਿਆਪਕ ਸਿੱਖਿਆ ਵਿਭਾਗ ਦੀ ਰਡਾਰ ‘ਤੇ ਆ ਸਕਦੇ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

03/05/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਤਿੰਨ ਦਿਨ ਰੱਬ ਆਸਰੇ ਚੱਲੇਗੀ ਬਿਜਲੀ ਸਪਲਾਈ..ਬਿਜਲੀ ਮੁਲਾਜ਼ਮਾਂ ਦਾ ਵੱਡਾ ਫੈਸਲਾ

Next Post

ਖੇਡਾਂ ਵਤਨ ਪੰਜਾਬ ਦੀਆਂ : ਬਿਨਾਂ ਧੇਲੇ ਤੋਂ ਖੇਡ ਮੇਲਾ ਵੇਖ ਰਹੀ ਹੈ ਸਰਕਾਰ, ਪਿਛਲੇ ਜੇਤੂਆਂ ਨੂੰ ਅਜੇ ਤੱਕ ਨਹੀਂ ਮਿਲੇ ਨਗਦ ਇਨਾਮ

Nirmal Pandori

Nirmal Pandori

Related Posts

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

by Nirmal Pandori
03/04/2026
ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ
ਪੰਜਾਬ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

by Nirmal Pandori
03/03/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਪੰਜਾਬ ਸਰਕਾਰ ਵੱਲੋਂ ਐਲਾਨੇ ਪਵਿੱਤਰ ਸ਼ਹਿਰ ਵਿੱਚ ਮੀਟ ਦੀ ਵਿਕਰੀ ਸਬੰਧੀ ਹਾਈਕੋਰਟ ਦਾ ਅਹਿਮ ਹੁਕਮ

by Nirmal Pandori
03/03/2026
Load More
Next Post
ਖੇਡਾਂ ਵਤਨ ਪੰਜਾਬ ਦੀਆਂ : ਬਿਨਾਂ ਧੇਲੇ ਤੋਂ ਖੇਡ ਮੇਲਾ ਵੇਖ ਰਹੀ ਹੈ ਸਰਕਾਰ, ਪਿਛਲੇ ਜੇਤੂਆਂ ਨੂੰ ਅਜੇ ਤੱਕ ਨਹੀਂ ਮਿਲੇ ਨਗਦ ਇਨਾਮ

ਖੇਡਾਂ ਵਤਨ ਪੰਜਾਬ ਦੀਆਂ : ਬਿਨਾਂ ਧੇਲੇ ਤੋਂ ਖੇਡ ਮੇਲਾ ਵੇਖ ਰਹੀ ਹੈ ਸਰਕਾਰ, ਪਿਛਲੇ ਜੇਤੂਆਂ ਨੂੰ ਅਜੇ ਤੱਕ ਨਹੀਂ ਮਿਲੇ ਨਗਦ ਇਨਾਮ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

..ਹੁਣ ਚੰਡੀਗੜ੍ਹ ‘ਚ ਕੋਠੀ ਪਾਉਣੀ ਹੋਵੇਗੀ ਹੋਰ ਮਹਿੰਗੀ..ਕਲੈਕਟਰ ਰੇਟਾਂ ‘ਚ ਵਾਧੇ ਵੀ ਤਜਵੀਜ਼

MC ਦੀ ਸ਼ਿਕਾਇਤ ਤੋਂ ਬਾਅਦ ਕੱਚਾ ਕਾਲਜ ਰੋਡ ‘ਤੇ ਸਥਿਤ ਇੱਕ ਬੇਕਰੀ ਹਾਊਸ ਦੇ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ

ਰਣਜੀਤ ਪੁਲਿਸ ਮੁਕਾਬਲਾ…ਪੁਲਿਸ ਅਫ਼ਸਰਾਂ ਦੀ CALL DETAIL ਰਿਕਾਰਡ ਅਤੇ GPS ਲੋਕੇਸ਼ਨ ਸੰਭਾਲ ਕੇ ਰੱਖਣ ਦੇ ਹੁਕਮ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend