Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

…ਤੇ ਹੁਣ ਮੁੱਖ ਮੰਤਰੀ ਭਗਵੰਤ ਮਾਨ ਜੀ ਮਨਪ੍ਰੀਤ ‘ਤੇ ਵੀ ‘ਡੋਰੇ’ ਪਾ ਰਹੇ ਨੇ….!

Nirmal Pandori by Nirmal Pandori
09/04/2024
in ਪੰਜਾਬ
Reading Time: 1 min read
A A
0
…ਤੇ ਹੁਣ ਮੁੱਖ ਮੰਤਰੀ ਭਗਵੰਤ ਮਾਨ ਜੀ ਮਨਪ੍ਰੀਤ ‘ਤੇ ਵੀ ‘ਡੋਰੇ’ ਪਾ ਰਹੇ ਨੇ….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,4 ਸਤੰਬਰ, Gee98 news service
-ਪੰਜਾਬ ‘ਚ ਅੱਜਕੱਲ੍ਹ ਦਲ ਬਦਲੀ ਦੀ ਰਾਜਨੀਤੀ ਪੂਰੇ ਜੋਬਨ ‘ਤੇ ਹੈ। ਸੂਬੇ ਦੀ ਸੱਤਾਧਾਰੀ ਪਾਰਟੀ ਦੇ ਮੁਖੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖੁਦ ਨਿੱਜੀ ਯਤਨ ਕਰਕੇ ਦਲ ਬਦਲੀ ਦੀ ਰਾਜਨੀਤੀ ਨੂੰ ਪੂਰਾ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਗਿੱਦੜਬਾਹਾ ‘ਚ ਇੱਕ ਸੀਨੀਅਰ ਅਕਾਲੀ ਆਗੂ ਨੂੰ ਆਪ ‘ਚ ਸ਼ਾਮਿਲ ਕਰਕੇ ਲੱਗਭੱਗ ਸਾਰੀਆਂ ਵਿਰੋਧੀ ਪਾਰਟੀਆਂ ਨੂੰ ਇੱਕੋ ਤੀਰ ਨਾਲ ਚਿੱਤ ਕਰਨ ਦਾ ਦਾਅਵਾ ਕਰਨ ਵਾਲੇ ਮੁੱਖ ਮੰਤਰੀ ਅਜੇ ਵਿਰੋਧੀ ਧਿਰ ਦੇ ਹੋਰ ਵਿਧਾਇਕਾਂ ਨੂੰ ਵੀ ਪੁੱਟਣਾ ਚਾਹੁੰਦੇ ਹਨ। ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੇ ਦੂਜੇ ਦਿਨ ਵਿਧਾਨ ਸਭਾ ਦੇ ਅੰਦਰ ਮੁੱਖ ਮੰਤਰੀ ਵੱਲੋਂ ਪੇਸ਼ ਕੀਤੇ ਐਨਓਸੀ ਸਬੰਧੀ ਬਿੱਲ ‘ਤੇ ਬੋਲਦੇ ਹੋਏ ਮੁੱਖ ਮੰਤਰੀ ਨੇ ਜਿਸ ਤਰੀਕੇ ਅਤੇ ਜਿਨਾਂ ਸ਼ਬਦਾਂ ਅਤੇ ਲਹਿਜ਼ੇ ਦੇ ਨਾਲ ਅਕਾਲੀ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੂੰ ਪਲੋਸਿਆ, ਉਸ ਤੋਂ ਇਹ ਸਹਿਜੇ ਹੀ ਅੰਦਾਜ਼ਾ ਹੋ ਜਾਂਦਾ ਹੈ ਕਿ ਮੁੱਖ ਮੰਤਰੀ ਮਨਪ੍ਰੀਤ ਸਿੰਘ ਇਆਲੀ ‘ਤੇ ਵੀ ਡੋਰੇ ਪਾ ਰਹੇ ਹਨ। ਵਿਧਾਨ ਸਭਾ ‘ਚ ਜਦ ਮੁੱਖ ਮੰਤਰੀ ਸੂਬੇ ‘ਚ ਅਣਅਧਿਕਾਰਤ ਕਲੋਨੀਆਂ ਦੀ ਗੱਲ ਕਰ ਰਹੇ ਸਨ ਤਾਂ ਉਹਨਾਂ ਨੇ ਕੈਪਟਨ ਸਰਕਾਰ ਮੌਕੇ ਕਾਲੋਨੀਆਂ ਕੱਟਣ ਵਾਲਿਆਂ ਨੂੰ ਜਿੱਥੇ ਆੜੇ ਹੱਥੀ ਲਿਆ ਉੱਥੇ ਮਨਪ੍ਰੀਤ ਸਿੰਘ ਇਆਲੀ ਦੇ ਲੁਧਿਆਣਾ ‘ਚ ਕੱਟੀ ਵੱਡੀ ਕਾਲੋਨੀ ਦੇ ਪ੍ਰੋਜੈਕਟ ਦੀ ਰੱਜ ਕੇ ਸ਼ਲਾਘਾ ਵੀ ਕੀਤੀ। ਮੁੱਖ ਮੰਤਰੀ ਨੇ ਵਿਧਾਨ ਸਭਾ ਦੇ ਅੰਦਰ ਸਿੱਧੇ ਤੌਰ ‘ਤੇ ਮਨਪ੍ਰੀਤ ਸਿੰਘ ਇਆਲੀ ਨੂੰ ਸੰਬੋਧਨ ਹੁੰਦੇ ਹੋਏ ਕਿਹਾ ਕਿ “ਮਨਪ੍ਰੀਤ ਤੇਰੀ ਸਾਊਥ ਸਿਟੀ ਦਾ ਕੰਮ ਇੱਕ ਨੰਬਰ ਵਿੱਚ ਹੈ, ਮੈਂ ਤੇਰੀਆਂ ਸਾਰੀਆਂ ਫਾਈਲਾਂ ਫਰੋਲ ਕੇ ਵੇਖ ਲਈਆਂ.. ਮੈਨੂੰ ਤੇਰੇ ਕੰਮ ਵਿੱਚ ਕੋਈ ਕਮੀ ਨਹੀਂ ਲੱਭੀ”। ਮੁੱਖ ਮੰਤਰੀ ਭਗਵੰਤ ਮਾਨ ਜਦ ਵਿਧਾਨ ਸਭਾ ਦੇ ਅੰਦਰ ਹੀ ਮਨਪ੍ਰੀਤ ਇਆਲੀ ਨੂੰ ਮਿੱਠੇ ਪੋਚੇ ਮਾਰ ਰਹੇ ਸਨ ਤਾਂ ਦਰਸ਼ਕ ਗੈਲਰੀ ਵਿੱਚ ਬੈਠੇ ਇੱਕ ਪੱਤਰਕਾਰ ਨੇ ਦੱਸਿਆ ਕਿ ਉਸ ਵੇਲੇ ਮਨਪ੍ਰੀਤ ਸਿੰਘ ਇਆਲੀ ਦੇ ਚਿਹਰੇ ਦੇ ਹਾਵ ਭਾਵ ਮੁੱਖ ਮੰਤਰੀ ਦਾ ਸ਼ੁਕਰਾਨਾ ਕਰਨ ਵਾਲੇ ਸਨ। ਦੂਜੇ ਪਾਸੇ ਮਨਪ੍ਰੀਤ ਸਿੰਘ ਇਆਲੀ ਸਬੰਧੀ ਮੁੱਖ ਮੰਤਰੀ ਦੀਆਂ ਗੱਲਾਂ ਸੁਣ ਕੇ ਵਿਰੋਧੀ ਧਿਰ ਦੇ ਬਹੁਤੇ ਆਗੂਆਂ ਦੇ ਚਿਹਰੇ ‘ਤੇ ਮੁਸਕਰਾਹਟ ਅਤੇ ਹੈਰਾਨੀ ਦੇ ਹਾਵ ਭਾਵ ਸਨ। ਭਗਵੰਤ ਮਾਨ ਦੀ ਰਾਜਨੀਤੀ ਤੋਂ ਹੁਣ ਤੱਕ ਤਾਂ ਇਹ ਸਪੱਸ਼ਟ ਹੋ ਚੁੱਕਿਆ ਹੈ ਕਿ ਉਹ ਸੂਬੇ ‘ਚ ਵਿਰੋਧੀ ਪਾਰਟੀਆਂ ਦੇ ਵਿਧਾਇਕਾਂ ਤੇ ਵੱਡੇ ਆਗੂਆਂ ਨੂੰ ਪੱਟ ਕੇ ਵਿਰੋਧੀ ਪਾਰਟੀਆਂ ਨੂੰ ਅਲੱਗ ਅਲੱਗ ਕਰਨ ਦੀ ਰਾਜਨੀਤੀ ‘ਤੇ ਚੱਲ ਰਹੇ ਹਨ ਪ੍ਰੰਤੂ ਖੁਦ ਭਗਵੰਤ ਮਾਨ ਜੀ ਇਹ ਭੁੱਲ ਬੈਠੇ ਹਨ ਕਿ ਅਜਿਹਾ ਕਰਦੇ ਸਮੇਂ ਉਹ 2014 ਤੋਂ ਲੈ ਕੇ ਆਪਣੀ ਹੀ ਪਾਰਟੀ ਦੇ ਦਰੀਆਂ ਵਿਛਾਉਣ ਵਾਲੇ ਅਕਾਲੀ ਦਲ ਅਤੇ ਕੈਪਟਨ ਦੀ ਸਰਕਾਰ ਮੌਕੇ ਤਸ਼ੱਦਦ ਦਾ ਸ਼ਿਕਾਰ ਹੋਣ ਵਾਲੇ ਆਗੂਆਂ ਦੇ ਵਰਕਰਾਂ ਦੀ ਬਲੀ ਦੇ ਰਹੇ ਹਨ। ‌ ਆਮ ਆਦਮੀ ਪਾਰਟੀ ਵਿੱਚ “ਭਗਤਗਿਰੀ ਦਾ ਚੋਲਾ” ਪਾਉਣ ਵਾਲੇ ਵਰਕਰ ਤਾਂ ਮੁੱਖ ਮੰਤਰੀ ਵੱਲੋਂ ਦੂਜੀਆਂ ਪਾਰਟੀਆਂ ਦੇ ਆਗੂਆਂ ਨੂੰ ਸ਼ਾਮਿਲ ਕਰਨ ‘ਤੇ ਤਾੜੀਆਂ ਮਾਰ ਰਹੇ ਹਨ ਪ੍ਰੰਤੂ ਜਿਹੜੇ ਆਗੂਆਂ ਤੇ ਵਰਕਰਾਂ ਨੇ ਰਵਾਇਤੀ ਪਾਰਟੀਆਂ ਦੀਆਂ ਸਰਕਾਰਾਂ ਵਿੱਚ ਤਸ਼ੱਦਦ ਝੱਲਿਆ ਅਤੇ ਉਨਾਂ ਉੱਪਰ ਪਰਚੇ ਦਰਜ ਹੋਏ ਉਹ ਆਗੂ ਅਤੇ ਵਰਕਰ ਨਮੋਸ਼ੀ ਅਤੇ ਜਿੱਲਤ ਦੀ ਚੀਸ ਵੱਟ ਰਹੇ ਹਨ ਕਿਉਂਕਿ ਭਗਵੰਤ ਮਾਨ ਦੂਜੀਆਂ ਪਾਰਟੀਆਂ ਦੇ ਉਹਨਾਂ ਆਗੂਆਂ ਨੂੰ ਆਪ ‘ਚ ਸ਼ਾਮਿਲ ਕਰ ਰਹੇ ਹਨ ਜਿਨ੍ਹਾਂ ਨੇ ਪਿਛਲੀਆਂ ਸਰਕਾਰਾਂ ਮੌਕੇ ਆਪ ਦੇ ਵਰਕਰਾਂ ਤੇ ਆਗੂਆਂ ਨੂੰ ਜੁੱਤੀ ਦੀ ਨੋਕ ‘ਤੇ ਰੱਖਿਆ। ਹੁਣ ਇਹ ਤਾਂ ਮੰਨਿਆ ਨਹੀਂ ਜਾ ਸਕਦਾ ਕਿ ਦਲ ਬਦਲ ਕੇ ਆਪ ਦਾ ਮਖੌਟਾ ਪਾ ਕੇ ਆਪ ‘ਚ ਸ਼ਾਮਿਲ ਹੋਏ ਇਹ ਆਗੂ ਆਪ ਦੇ ਟਕਸਾਲੀ ਵਰਕਰਾਂ ਆਗੂਆਂ ਨੂੰ ਪਲਕਾਂ ‘ਤੇ ਬਿਠਾ ਕੇ ਰੱਖਣਗੇ। ਬਹਰਹਾਲ ! ਸੂਬੇ ਦੇ ਮੁੱਖ ਮੰਤਰੀ ਵੱਲੋਂ ਦਲ ਬਦਲੀ ਦੀ ਰਾਜਨੀਤੀ ਨੂੰ ਉਤਸ਼ਾਹਿਤ ਕਰਨ ਦੀ ਇਹ ਨੀਤੀ ਸੂਬੇ ਦੀ ਸਿਆਸੀ ਫਿਜ਼ਾ ਵਿੱਚ ਬੇਕਰਾਰੀ/ਬੇਭਰੋਸਗੀ ਦੀ ਬਦਬੂ ਭਰ ਰਹੀ ਹੈ ਜਿਸ ਦਾ ਖਮਿਆਜ਼ਾ ਇੱਕ ਨਾ ਇੱਕ ਦਿਨ ਆਮ ਆਦਮੀ ਪਾਰਟੀ ਨੂੰ ਵੀ ਚਕਾਉਣਾ ਪੈ ਸਕਦਾ ਹੈ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਦੀ ਮੌਜੂਦਾ ਸਿਆਸੀ ਸਥਿਤੀ ਇਸ ਗੱਲ ਦਾ ਪ੍ਰਤੱਖ ਸਬੂਤ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

03/12/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਬਰਨਾਲਾ ਵਿਖੇ ਝੁੱਗੀਆਂ ਝੌਪੜੀਆਂ ਵਿੱਚ ਮਨਾਇਆ ਜਾਵੇਗਾ ਅਧਿਆਪਕ ਦਿਵਸ- ਭਾਨ ਸਿੰਘ ਜੱਸੀ

Next Post

ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਵਿਧਾਨ ਸਭਾ ਦੇ ਅੰਦਰ ਆਪਣੀ ਹੀ ਸਰਕਾਰ ਘੇਰੀ…ਕੈਬਨਿਟ ਮੰਤਰੀ ਨੂੰ ਕੀਤੇ ਸਿੱਧੇ ਸਵਾਲ…!

Nirmal Pandori

Nirmal Pandori

Related Posts

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ
ਪੰਜਾਬ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

by Nirmal Pandori
03/12/2026
ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ
ਪੰਜਾਬ

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

by Nirmal Pandori
03/11/2026
ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ
ਪੰਜਾਬ

ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ

by Nirmal Pandori
03/11/2026
Load More
Next Post
AAP MLA ਨੇ ਭਗਵੰਤ ਮਾਨ ਨੂੰ ਨਾਲੇ ਦਿੱਤੀਆਂ ਵਧਾਈਆਂ…ਨਾਲੇ ਖ਼ਰੀਆਂ ਖ਼ਰੀਆਂ ਸੁਣਾਈਆਂ….!

ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਵਿਧਾਨ ਸਭਾ ਦੇ ਅੰਦਰ ਆਪਣੀ ਹੀ ਸਰਕਾਰ ਘੇਰੀ…ਕੈਬਨਿਟ ਮੰਤਰੀ ਨੂੰ ਕੀਤੇ ਸਿੱਧੇ ਸਵਾਲ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend