Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਡੋਰੀ ਪਿੰਡ ਸੁਰਖੀਆਂ ‘ਚ…ਮਾਸਟਰ ਦਲਜਿੰਦਰ ਸਿੰਘ ਪੰਡੋਰੀ ਨੂੰ ਮਿਲੇਗਾ ਅਧਿਆਪਕ ਪੁਰਸਕਾਰ

Nirmal Pandori by Nirmal Pandori
09/04/2024
in ਪੰਜਾਬ
Reading Time: 1 min read
A A
0
ਪੰਡੋਰੀ ਪਿੰਡ ਸੁਰਖੀਆਂ ‘ਚ…ਮਾਸਟਰ ਦਲਜਿੰਦਰ ਸਿੰਘ ਪੰਡੋਰੀ ਨੂੰ ਮਿਲੇਗਾ ਅਧਿਆਪਕ ਪੁਰਸਕਾਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,4 ਸਤੰਬਰ, (ਨਿਰਮਲ ਸਿੰਘ ਪੰਡੋਰੀ)-
-ਬਲਾਕ ਮਹਿਲ ਕਲਾਂ ਦੇ ਪਿੰਡ ਪੰਡੋਰੀ ਦੇ ਵਸਨੀਕ ਮਾਸਟਰ ਦਲਜਿੰਦਰ ਸਿੰਘ ਨੂੰ ਅਧਿਆਪਕ ਦਿਵਸ ਮੌਕੇ ਪੰਜਾਬ ਰਾਜ ਅਧਿਆਪਕ ਪੁਰਸਕਾਰ ਲਈ ਚੁਣਿਆ ਗਿਆ ਹੈ। ਦੱਸ ਦੇਈਏ ਕਿ ਮਾਸਟਰ ਦਲਜਿੰਦਰ ਸਿੰਘ ਇਸ ਵੇਲੇ ਸਰਕਾਰੀ ਪ੍ਰਾਇਮਰੀ ਸਕੂਲ ਨਿਹਾਲੂਵਾਲ ਵਿਖੇ ਸੇਵਾਵਾਂ ਨਿਭਾ ਰਹੇ ਹਨ। ਮਾਸਟਰ ਦਲਜਿੰਦਰ ਸਿੰਘ ਦੇ ਅਧਿਆਪਕ ਪੁਰਸਕਾਰ ਲਈ ਚੁਣੇ ਜਾਣ ਦੀ ਖ਼ਬਰ ਜਿਉਂ ਹੀ ਪਿੰਡ ਵਿੱਚ ਪੁੱਜੀ ਤਾਂ ਸਮੁੱਚੇ ਪਿੰਡ ਪੰਡੋਰੀ ਵਿੱਚ ਵਿਆਹ ਵਰਗਾ ਮਾਹੌਲ ਬਣ ਗਿਆ। ਅਧਿਆਪਨ ਦੇ ਖੇਤਰ ਵਿੱਚ ਇਸ ਵੱਡੀ ਪ੍ਰਾਪਤੀ ‘ਤੇ ਮਾਸਟਰ ਦਲਜਿੰਦਰ ਸਿੰਘ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ। ਦੱਸਣਯੋਗ ਹੈ ਕਿ ਮਾਸਟਰ ਦਲਜਿੰਦਰ ਸਿੰਘ ਨੇ ਸਾਲ 2008 ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਮਹਿਲ ਕਲਾਂ ਤੋਂ ਅਧਿਆਪਨ ਖੇਤਰ ਵਿੱਚ ਨੌਕਰੀ ਸ਼ੁਰੂ ਕੀਤੀ। ਉਹ ਪਿਛਲੇ 10 ਵਰ੍ਹਿਆਂ ਤੋਂ ਲਗਾਤਾਰ ਸਰਕਾਰੀ ਪ੍ਰਾਇਮਰੀ ਸਕੂਲ ਨਿਹਾਲੂਵਾਲ ਵਿੱਚ ਸੇਵਾਵਾਂ ਨਿਭਾ ਰਹੇ ਹਨ। ਪਿੰਡ ਨਿਹਾਲੂਵਾਲ ਦੇ ਪ੍ਰਾਇਮਰੀ ਸਕੂਲ ਦਾ ਪੜ੍ਹਾਈ, ਖੇਡਾਂ, ਸੱਭਿਆਚਾਰ ਅਤੇ ਬੁਨਿਆਦੀ ਸਹੂਲਤਾਂ ਦੇ ਖੇਤਰ ਵਿੱਚ ਜੋ ਮੌਜੂਦਾ ਸਟੇਟਸ ਹੈ, ਉਸ ਵਿੱਚ ਮਾਸਟਰ ਦਲਜਿੰਦਰ ਸਿੰਘ ਦੀ ਭੂਮਿਕਾ ਨੂੰ ਅੱਖੋਂ ਪਰੋਖੇ ਨਹੀਂ ਕੀਤਾ ਜਾ ਸਕਦਾ। ਸਰਕਾਰੀ ਪ੍ਰਾਇਮਰੀ ਸਕੂਲ ਨਿਹਾਲੂਵਾਲ ਦੀ ਸ਼ਾਨਦਾਰ ਦਿੱਖ ਵਿੱਚ ਮਾਸਟਰ ਦਲਜਿੰਦਰ ਸਿੰਘ ਦੀ ਮਿਹਨਤ ਮੂੰਹੋਂ ਬੋਲਦੀ ਹੈ। ਮਾਸਟਰ ਦਲਜਿੰਦਰ ਸਿੰਘ ਨੂੰ ਅਧਿਆਪਨ ਖੇਤਰ ਦਾ ਵੱਡਾ ਸਨਮਾਨ ਮਿਲਣ ‘ਤੇ ਉਸ ਦੇ ਜ਼ੱਦੀ ਪਿੰਡ ਪੰਡੋਰੀ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਨਿਹਾਲੂਵਾਲ ਦੇ ਸਮੁੱਚੇ ਸਟਾਫ ਅਤੇ ਪਿੰਡ ਵਾਸੀਆਂ ਵਿੱਚ ਖੁਸ਼ੀ ਦੀ ਲਹਿਰ ਹੈ। ਦੱਸ ਦੇਈਏ ਕਿ ਬਰਨਾਲਾ ਜ਼ਿਲ੍ਹੇ ਦੇ ਦੋ ਹੋਰ ਅਧਿਆਪਕਾਂ ਅਵਿਨਾਸ਼ ਕੁਮਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਡਬਰ ਅਤੇ ਅਸ਼ਵਨੀ ਕੁਮਾਰ ਸਰਕਾਰੀ ਪ੍ਰਾਇਮਰੀ ਸਕੂਲ ਹਮੀਦੀ ਨੂੰ ਵੀ ਇਸ ਵਾਰ ਅਧਿਆਪਕ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

05/01/2026
Load More
Tags: #barnalanews#barnalanews#healthdepartment#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਬਲਵਿੰਦਰ ਸਿੰਘ ਧੀਮਾਨ ਨੂੰ PRTC ਬਰਨਾਲਾ ਡੀਪੂ ਦਾ ਨਵਾਂ ਜਨਰਲ ਮੈਨੇਜਰ ਲਗਾਇਆ

Next Post

ਪੜ੍ਹੋ ਖ਼ਬਰ : ਕਿਹੜੇ ਜ਼ਿਲ੍ਹੇ ਦੇ ਕਿੰਨੇ ਅਧਿਆਪਕਾਂ ਨੂੰ ‘ਅਧਿਆਪਕ ਪੁਰਸਕਾਰ’ ਲਈ ਚੁਣਿਆ ਗਿਆ

Nirmal Pandori

Nirmal Pandori

Related Posts

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
Load More
Next Post
ਪੜ੍ਹੋ ਖ਼ਬਰ : ਕਿਹੜੇ ਜ਼ਿਲ੍ਹੇ ਦੇ ਕਿੰਨੇ ਅਧਿਆਪਕਾਂ ਨੂੰ ‘ਅਧਿਆਪਕ ਪੁਰਸਕਾਰ’ ਲਈ ਚੁਣਿਆ ਗਿਆ

ਪੜ੍ਹੋ ਖ਼ਬਰ : ਕਿਹੜੇ ਜ਼ਿਲ੍ਹੇ ਦੇ ਕਿੰਨੇ ਅਧਿਆਪਕਾਂ ਨੂੰ 'ਅਧਿਆਪਕ ਪੁਰਸਕਾਰ' ਲਈ ਚੁਣਿਆ ਗਿਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend