Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

…ਇੱਥੇ ਤਾਂ ਮਰੇ ਹੋਏ ਲਾਭਪਾਤਰੀ ਵੀ ਪੈਨਸ਼ਨ ਲੈ ਰਹੇ ਨੇ…ਵਿਭਾਗ ਨੇ 145.73 ਕਰੋੜ ਦੀ ਕੀਤੀ ਰਿਕਵਰੀ….!

Nirmal Pandori by Nirmal Pandori
09/05/2024
in ਪੰਜਾਬ
Reading Time: 1 min read
A A
0
…ਇੱਥੇ ਤਾਂ ਮਰੇ ਹੋਏ ਲਾਭਪਾਤਰੀ ਵੀ ਪੈਨਸ਼ਨ ਲੈ ਰਹੇ ਨੇ…ਵਿਭਾਗ ਨੇ 145.73 ਕਰੋੜ ਦੀ ਕੀਤੀ ਰਿਕਵਰੀ….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 5 ਸਤੰਬਰ, Gee98 news service
-ਪੰਜਾਬ ਸਰਕਾਰ ਵੱਲੋਂ ਸਟੇਟ ਪੈਨਸ਼ਨ ਸਕੀਮ ਅਧੀਨ ਲਾਭਪਾਤਰੀਆਂ ਦੇ ਸਰਵੇ ਦੌਰਾਨ ਹੈਰਾਨੀਜਨਕ ਤੱਥ ਸਾਹਮਣੇ ਆਏ ਹਨ। ਸਰਕਾਰ ਵੱਲੋਂ 2022 ਤੋਂ ਲੈ ਕੇ 2025 ਤੱਕ ਲਾਭਪਾਤਰੀਆਂ ਦੇ ਸਰਵੇ ਦੌਰਾਨ 244639 ਡਿਫਾਲਟਰ ਲਾਭਪਾਤਰੀ ਸਾਹਮਣੇ ਆਏ ਹਨ ਜਿਨਾਂ ਤੋਂ 145.73 ਕਰੋੜ ਦੀ ਰਿਕਵਰੀ ਕੀਤੀ ਗਈ ਹੈ। ਹੱਦ ਇਸ ਗੱਲ ਦੀ ਹੈ ਕਿ ਬੁਢਾਪਾ ਪੈਨਸ਼ਨ ਲੈ ਰਹੇ ਬਹੁਤੇ ਲਾਭਪਾਤਰੀ ਕਈ ਸਾਲ ਪਹਿਲਾਂ ਮਰ ਚੁੱਕੇ ਹਨ ਪ੍ਰੰਤੂ ਉਹਨਾਂ ਦੇ ਖਾਤਿਆਂ ਵਿੱਚ ਪੈ ਰਹੀ ਪੈਨਸ਼ਨ ਦੀ ਰਾਸ਼ੀ ਕਢਵਾਈ ਜਾ ਰਹੀ ਹੈ, ਇਨਾਂ ਲਾਭਪਾਤਰੀਆਂ ਦੀ ਮੌਤ ਦੀ ਜਾਣਕਾਰੀ ਵਾਰਿਸਾਂ ਵੱਲੋਂ ਵਿਭਾਗ ਨੂੰ ਸਮੇਂ ਸਿਰ ਨਹੀਂ ਦਿੱਤੀ ਗਈ। ਇੱਕ ਪਾਸੇ ਯੋਗ ਲਾਭਪਾਤਰੀ ਬੁਢਾਪਾ ਪੈਨਸ਼ਨ ਲਗਵਾਉਣ ਲਈ ਪ੍ਰਸ਼ਾਸਨ ਦੇ ਦਰਵਾਜ਼ੇ ‘ਤੇ ਖੱਜਲਖੁਆਰ ਹੋ ਰਹੇ ਹਨ ਪ੍ਰੰਤੂ ਦੂਜੇ ਪਾਸੇ ਮ੍ਰਿਤਕ ਲਾਭਪਾਤਰੀਆਂ ਦੇ ਖ਼ਾਤੇ ਵਿੱਚ ਕਰੋੜਾਂ ਰੁਪਏ ਦੀ ਪੈਨਸ਼ਨ ਪੈ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਵੱਲੋਂ ਕਰਵਾਏ ਸਰਵੇ ਦੀ ਰਿਪੋਰਟ ਸਾਲ 2022-23 ਦੌਰਾਨ ਸਟੇਟ ਪੈਨਸ਼ਨ ਸਕੀਮ ਅਧੀਨ ਪੈਨਸ਼ਨ ਲੈ ਰਹੇ 1,22,908 ਲਾਭਪਾਤਰੀ ਮ੍ਰਿਤਕ ਅਤੇ ਅਯੋਗ ਪਾਏ ਗਏ, ਜਿਨ੍ਹਾਂ ਤੋਂ 77.91 ਕਰੋੜ ਰੁਪਏ ਦੀ ਰਿਕਵਰੀ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸਾਲ 2023-24 ਦੌਰਾਨ ਸਟੇਟ ਪੈਨਸ਼ਨ ਸਕੀਮ ਅਧੀਨ ਪੈਨਸ਼ਨ ਲੈ ਰਹੇ 1,07,571 ਲਾਭਪਾਤਰੀ ਮ੍ਰਿਤਕ ਤੇ ਆਯੋਗ ਪਾਏ ਗਏ, ਜਿਨ੍ਹਾਂ ਤੋਂ 41.22 ਕਰੋੜ ਰੁਪਏ ਦੀ ਰਿਕਵਰੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਸਾਲ 2024-25 ਦੌਰਾਨ ਜੁਲਾਈ ਮਹੀਨੇ ਤੱਕ 14160 ਲਾਭਪਾਤਰੀਆਂ ਨੂੰ ਪੈਨਸ਼ਨ ਸਕੀਮ ਅਧੀਨ ਅਯੋਗ ਪਾਇਆ ਗਿਆ ਹੈ। ਸੂਬਾ ਸਰਕਾਰ ਵੱਲੋਂ ਇਹਨਾਂ ਲਾਭਪਾਤਰੀਆਂ ਤੋਂ 26.59 ਰੁਪਏ ਦੀ ਰਿਕਵਰੀ ਕੀਤੀ ਗਈ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਕੁੱਲ 244639 ਲਾਭਪਾਤਰੀਆਂ ਤੋਂ 145.73 ਕਰੋੜ ਰੁਪਏ ਰਿਕਵਰ ਕੀਤੇ ਗਏ। ਜਿਨ੍ਹਾਂ ਵਿਚੋਂ ਅੰਮ੍ਰਿਤਸਰ ਜ਼ਿਲ੍ਹੇ ‘ਚ 17851 ਲਾਭਪਾਤਰੀਆਂ ਤੋ 10.54 ਕਰੋੜ ਰੁਪਏ, ਬਰਨਾਲਾ ਵਿੱਚ 6770 ਲਾਭਪਾਤਰੀਆਂ ਤੋਂ 4.27 ਕਰੋੜ ਰੁਪਏ, ਬਠਿੰਡਾ ਵਿੱਚ 19590 ਲਾਭਪਾਤਰੀਆਂ ਤੋਂ 3.44 ਕਰੋੜ ਰੁਪਏ, ਫਤਿਹਗੜ੍ਹ ਸਾਹਿਬ ਵਿੱਚ 5984 ਲਾਭਪਾਤਰੀਆਂ ਤੋਂ 2.10 ਕਰੋੜ ਰੁਪਏ, ਫਰੀਦਕੋਟ 6081 ਲਾਭਪਾਤਰੀਆਂ ਤੋਂ 3.39 ਕਰੋੜ ਰੁਪਏ, ਫਿਰੋਜਪੁਰ ਵਿੱਚ 7024 ਲਾਭਪਾਤਰੀਆਂ ਤੋਂ 7.00 ਕਰੋੜ ਰੁਪਏ, ਫਾਜ਼ਿਲਕਾ ਵਿੱਚ 10596 ਲਾਭਪਾਤਰੀਆਂ ਤੋਂ 5.59 ਕਰੋੜ ਰੁਪਏ, ਗੁਰਦਾਸਪੁਰ ਵਿੱਚ 13799 ਲਾਭਪਾਤਰੀਆਂ ਤੋਂ 15.85 ਕਰੋੜ ਰੁਪਏ, ਹੁਸ਼ਿਆਰਪੁਰ ਵਿੱਚ 12317 ਲਾਭਪਾਤਰੀਆਂ ਤੋਂ 7.09 ਕਰੋੜ ਰੁਪਏ, ਜਲੰਧਰ ਵਿੱਚ 20434 ਲਾਭਪਾਤਰੀਆਂ ਤੋਂ 4.40 ਕਰੋੜ ਰੁਪਏ, ਕਪੂਰਥਲਾ ਵਿੱਚ 7729 ਲਾਭਪਾਤਰੀਆਂ ਤੋਂ 4.15 ਕਰੋੜ ਰੁਪਏ, ਲੁਧਿਆਣਾ ‘ਚ 18088 ਲਾਭਪਾਤਰੀਆਂ ਤੋਂ 6.72 ਕਰੋੜ ਰੁਪਏ, ਸ੍ਰੀ ਮੁਕਤਸਰ ਸਾਹਿਬ ‘ਚ 11991 ਲਾਭਪਾਤਰੀਆਂ ਤੋਂ 2.41 ਕਰੋੜ ਰੁਪਏ, ਮੋਗਾ ‘ਚ 10054 ਲਾਭਪਾਤਰੀਆਂ ਤੋਂ 14.42 ਕਰੋੜ ਰੁਪਏ, ਮਾਨਸਾ ‘ਚ 8260 ਲਾਭਪਾਤਰੀਆਂ ਤੋਂ 2.70 ਕਰੋੜ ਰੁਪਏ, ਐਸ.ਬੀ.ਐਸ ਨਗਰ ‘ਚ 12204 ਲਾਭਪਾਤਰੀਆਂ ਤੋਂ 3.65 ਕਰੋੜ ਰੁਪਏ, ਪਠਾਨਕੋਟ ‘ਚ 2918 ਲਾਭਪਾਤਰੀਆਂ ਤੋਂ 3.05 ਕਰੋੜ ਰੁਪਏ, ਪਟਿਆਲਾ ‘ਚ 24316 ਲਾਭਪਾਤਰੀਆਂ ਤੋਂ 10.61 ਕਰੋੜ ਰੁਪਏ, ਰੂਪਨਗਰ ‘ਚ 4751 ਲਾਭਪਾਤਰੀਆਂ ਤੋਂ 1.15 ਕਰੋੜ ਰੁਪਏ, ਸੰਗਰੂਰ ‘ਚ 7888 ਲਾਭਪਾਤਰੀਆਂ ਤੋਂ 21.46 ਕਰੋੜ ਰੁਪਏ, ਐਸ.ਏ.ਐਸ ਨਗਰ ‘ਚ 4808 ਲਾਭਪਾਤਰੀਆਂ ਤੋਂ 1.59 ਕਰੋੜ ਰੁਪਏ, ਤਰਨਤਾਰਨ ‘ਚ 11186 ਲਾਭਪਾਤਰੀਆਂ ਤੋਂ 10.06 ਕਰੋੜ ਰੁਪਏ ਦੀ ਰਿਕਵਰੀ ਸ਼ਾਮਿਲ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਪੰਜਾਬ ਦਾ ਇੱਕ ਹੋਰ ਵਿਧਾਇਕ ਦੇ ਸਕਦੈ ਅਸਤੀਫ਼ਾ ਵਿਧਾਨ ਸਭਾ ‘ਚ ਦਿੱਤੀ ਅਸਤੀਫ਼ਾ ਦੇਣ ਦੀ ਚਿਤਾਵਨੀ

Next Post

ਕੈਨੇਡਾ ਦੀ ਟਰੂਡੋ ਸਰਕਾਰ ਨੂੰ ਵੱਡਾ ਝਟਕਾ…ਜਗਮੀਤ ਸਿੰਘ ਦੀ NDP ਨੇ ਸਮਝੌਤਾ ਤੋੜਿਆ

Nirmal Pandori

Nirmal Pandori

Related Posts

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
Load More
Next Post
ਕੈਨੇਡਾ ਵੱਲੋਂ ਇੱਕ ਹੋਰ ਝਟਕਾ…ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਵਰਕ ਪਰਮਿਟ

ਕੈਨੇਡਾ ਦੀ ਟਰੂਡੋ ਸਰਕਾਰ ਨੂੰ ਵੱਡਾ ਝਟਕਾ…ਜਗਮੀਤ ਸਿੰਘ ਦੀ NDP ਨੇ ਸਮਝੌਤਾ ਤੋੜਿਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend