Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸਿੱਖਿਆ ਮੰਤਰੀ ਅਤੇ ਉਸ ਦੀ ਪੁਲਿਸ ਅਫ਼ਸਰ ਪਤਨੀ ‘ਤੇ ਲੱਗੇ ਦੋਸ਼ਾਂ ਨੇ ਹਿਲਾ ਦਿੱਤੀ ਪੰਜਾਬ ਸਰਕਾਰ

Nirmal Pandori by Nirmal Pandori
09/06/2024
in ਪੰਜਾਬ
Reading Time: 1 min read
A A
0
ਸਿੱਖਿਆ ਮੰਤਰੀ ਅਤੇ ਉਸ ਦੀ ਪੁਲਿਸ ਅਫ਼ਸਰ ਪਤਨੀ ‘ਤੇ ਲੱਗੇ ਦੋਸ਼ਾਂ ਨੇ ਹਿਲਾ ਦਿੱਤੀ ਪੰਜਾਬ ਸਰਕਾਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 6 ਸਤੰਬਰ, Gee98 news service

-ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੇ ਉਹਨਾਂ ਦੀ ਪਤਨੀ ਆਈਪੀਐਸ ਜੋਤੀ ਯਾਦਵ ਨੇ ਫਰਜ਼ੀ ਕਾਲ ਸੈਂਟਰ ‘ਤੇ 100 ਕਰੋੜ ਦੇ ਘਪਲੇ ਦੇ ਦੋਸ਼ੀਆਂ ਨਾਲ ਸੰਬੰਧਾਂ ਦੇ ਮਾਮਲੇ ਬਾਰੇ ਇੱਕ ਮਹਿਲਾ ਪੁਲਿਸ ਇੰਸਪੈਕਟਰ ਅਮਨਜੋਤ ਕੌਰ ਵੱਲੋਂ ਪੰਜਾਬ ਦੇ ਡੀਜੀਪੀ ਨੂੰ ਲਿਖੀ ਚਿੱਠੀ ਨੇ ਸਰਕਾਰ ਹਿਲਾ ਦਿੱਤੀ ਹੈ। ਭ੍ਰਿਸ਼ਟਾਚਾਰ ਦੇ ਮੁੱਦੇ ‘ਤੇ ਕਾਂਗਰਸ ਅਤੇ ਅਕਾਲੀਆਂ ਨੂੰ ਪਾਣੀ ਪੀ ਪੀ ਕੇ ਕੋਸਣ ਵਾਲੀ ਆਮ ਆਦਮੀ ਪਾਰਟੀ ਦੇ ਸੀਨੀਅਰ ਕੈਬਨਿਟ ਮੰਤਰੀ ਅਤੇ ਉਨਾਂ ਦੀ ਪੁਲਿਸ ਅਫਸਰ ਧਰਮ ਪਤਨੀ ‘ਤੇ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਨੇ ਗੇਂਦ ਸਿੱਧੀ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਹੜੇ ਸੁੱਟ ਦਿੱਤੀ ਹੈ ਅਤੇ ਹੁਣ ਸਭ ਦੀਆਂ ਨਜ਼ਰਾਂ ਭਗਵੰਤ ਮਾਨ ਵੱਲ ਟਿਕੀਆਂ ਹੋਈਆਂ ਹਨ। ਦੱਸ ਦੇਈਏ ਕਿ ਸਾਈਬਰ ਕ੍ਰਾਈਮ ‘ਚ ਸੇਵਾ ਨਿਭਾਅ ਚੁੱਕੀ ਇੰਸਪੈਕਟਰ ਅਮਨਜੋਤ ਕੌਰ ਨੇ 100 ਕਰੋੜ ਰੁਪਏ ਦੇ ਵੱਡੇ ਸਾਈਬਰ ਘੁਟਾਲੇ ਦਾ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੇ ਉਸਦੀ ਪਤਨੀ ਆਈਪੀਐਸ ਜੋਤੀ ਯਾਦਵ ਨਾਲ ਸਿੱਧਾ ਸਬੰਧ ਹੋਣ ਦਾ ਦਾਅਵਾ ਕੀਤਾ ਹੈ। ਇੰਸਪੈਕਟਰ ਅਨੁਸਾਰ ਮੋਹਾਲੀ ਦੇ ਇੱਕ ਬੇਸਮੈਂਟ ਤੋਂ ਚੱਲ ਰਹੇ ਫਰਜ਼ੀ ਕਾਲ ਸੈਂਟਰ ਵੱਲੋਂ ਵਿਦੇਸ਼ੀਆਂ ਨੂੰ 100 ਕਰੋੜ ਰੁਪਏ ਤੋਂ ਵੱਧ ਦੀ ਠੱਗੀ ਮਾਰਨ ਦੇ ਮਾਮਲੇ ਵਿੱਚ ਉਨ੍ਹਾਂ ਨੇ ਐੱਫ.ਆਈ.ਆਰ. ਦਰਜ ਕਰ ਕੇ ਮਾਲਕ ਵਿਜੇ ਰਾਏ ਕਪੂਰੀਆ ਅਤੇ ਕਈ ਹੋਰਾਂ ਨੂੰ ਗ੍ਰਿਫਤਾਰ ਕਰ ਲਿਆ ਤੇ ਅਗਲੇਰੀ ਕਾਰਵਾਈ ਸ਼ੁਰੂ ਕੀਤੀ ਪਰ ਇੱਥੇ ਹੀ ਮਾਮਲਾ ਉਲਝ ਗਿਆ। ਇੰਸਪੈਕਟਰ ਅਮਨਜੋਤ ਕੌਰ ਨੇ ਡੀਜੀਪੀ ਨੂੰ ਲਿਖੀ ਚਿੱਠੀ ਵਿੱਚ ਨੇ ਦੋਸ਼ ਲਗਾਇਆ ਕਿ ਬੈਂਸ ਦੀ ਪਤਨੀ ਐਸਪੀ ਜੋਤੀ ਯਾਦਵ ਜਾਂਚ ਵਿਚ ਰੁਕਾਵਟ ਪਾ ਰਹੀ ਹੈ ਅਤੇ ਬਦਮਾਸ਼ਾਂ ਨੂੰ ਬਚਾ ਰਹੀ ਹੈ। ਉਸ ਦਾ ਦਾਅਵਾ ਹੈ ਕਿ ਯਾਦਵ ਨੇ ਉਸ ‘ਤੇ ਕੇਸ ਕਮਜ਼ੋਰ ਕਰਨ ਲਈ ਦਬਾਅ ਪਾਇਆ। DGP ਪੰਜਾਬ ਨੂੰ ਉਕਤ ਮਾਮਲੇ ਸਬੰਧੀ ਛੇ ਪੇਜਾਂ ਤੋਂ ਵੱਧ ਦੀ ਚਿੱਠੀ ਲਿਖਣ ਵਾਲੀ ਸਾਈਬਰ ਕ੍ਰਾਈਮ ਦੀ ਇੰਸਪੈਕਟਰ ਦਾ ਦਾਅਵਾ ਹੈ ਕਿ ਕਾਲ ਸੈਂਟਰ ਦੇ ਮਾਲਕ ਦੇ ਮੰਤਰੀ ਹਰਜੋਤ ਬੈਂਸ ਨਾਲ ਡੂੰਘੇ ਸਬੰਧ ਹਨ। ਦੋਵੇਂ ਨੰਗਲ ਦੇ ਰਹਿਣ ਵਾਲੇ ਹਨ ਅਤੇ ਬੈਂਸ ਨੇ ਕਥਿਤ ਤੌਰ ‘ਤੇ ਪਾਰਟੀ ਲਈ ਉਨ੍ਹਾਂ ਤੋਂ ਕਾਫੀ ਫੰਡ ਲਏ ਹਨ, ਦੋਸ਼ ਇੱਥੇ ਹੀ ਨਹੀਂ ਰੁਕੇ। ਇੰਸਪੈਕਟਰ ਅਮਨਜੋਤ ਕੌਰ ਨੇ ਮੋਹਾਲੀ ਦੇ ਇਕ ਜੱਜ ‘ਤੇ ਘਪਲੇਬਾਜ਼ਾਂ ਤੋਂ ਮਕਾਨ ਹੜੱਪਣ ਸਬੰਧੀ ਇੱਕ ਮਾਮਲੇ ਦਾ ਜ਼ਿਕਰ ਵੀ ਕੀਤਾ ਹੈ। ਉਸ ਨੇ ਆਪਣੀ ਸ਼ਿਕਾਇਤ ਵਿੱਚ ਜੱਜ ਦਾ ਨਾਮ ਅਤੇ ਉਸਦੇ ਮੁਹਾਲੀ ਘਰ ਦਾ ਨੰਬਰ ਵੀ ਦਿੱਤਾ ਹੈ। ਇੰਸਪੈਕਟਰ ਅਮਨਜੋਤ ਕੌਰ ਦਾ ਕਹਿਣਾ ਹੈ ਕਿ ਐਸਪੀ ਜੋਤੀ ਯਾਦਵ ਅਤੇ ਡੀਐਸਪੀ ਗੁਰਸ਼ੇਰ ਨੇ 1158 ਸਹਾਇਕ ਪ੍ਰੋਫੈਸਰਾਂ ਵਿੱਚੋਂ ਦੁਖਦਾਈ ਤੌਰ ‘ਤੇ ਖੁਦਕੁਸ਼ੀ ਕਰਨ ਵਾਲੀ ਪ੍ਰੋਫੈਸਰ ਬਲਵਿੰਦਰ ਕੌਰ ਨਾਲ ਸਬੰਧਤ ਕਾਲ ਰਿਕਾਰਡ ਗੈਰ-ਕਾਨੂੰਨੀ ਤੌਰ ‘ਤੇ ਮੰਗੇ ਸਨ। ਉਸ ਨੇ ਦੋਸ਼ ਲਾਇਆ ਕਿ ਇਹ ਉਸਦੇ ਮੰਤਰੀ ਪਤੀ ਨੂੰ ਬਚਾਉਣ ਲਈ ਕੀਤਾ ਗਿਆ ਸੀ। ਇਕ ਮਹਿਲਾ ਇੰਸਪੈਕਟਰ ਦਾ ਇਹ ਪੱਤਰ ਸਿਆਸਤਦਾਨਾਂ, ਪੁਲਿਸ ਅਤੇ ਘੁਟਾਲੇਬਾਜ਼ਾਂ ਦੇ ਖਤਰਨਾਕ ਗਠਜੋੜ ਦਾ ਪਰਦਾਫਾਸ਼ ਕਰਦਾ ਹੈ। ਪੱਤਰ ਵਿੱਚ ਕੀਤੇ ਦਾਅਵੇ ਹੈਰਾਨ ਕਰਨ ਵਾਲੇ ਹਨ ਅਤੇ ਸੁਤੰਤਰ ਜਾਂਚ ਦੀ ਮੰਗ ਕਰਦੇ ਹਨ ਪ੍ਰੰਤੂ ਵੇਖਣਯੋਗ ਹੋਵੇਗਾ ਕਿ ਮੁੱਖ ਮੰਤਰੀ ਭਗਵੰਤ ਮਾਨ ਇਸ ਸਬੰਧੀ ਕੋਈ ਐਕਸ਼ਨ ਲੈਂਦੇ ਹਨ ਜਾਂ ਫਿਰ ਆਪਣੀ ਸਰਕਾਰ ਦੇ ਪਹਿਲਾਂ ਕੁਝ ਮੰਤਰੀਆਂ ‘ਤੇ ਲੱਗੇ ਦੋਸ਼ਾਂ ਵਾਂਗ ਇੰਸਪੈਕਟਰ ਦੇ ਸ਼ਿਕਾਇਤ ਪੱਤਰ ਨੂੰ ਵੀ ਰੱਦੀ ਦੀ ਟੋਕਰੀ ਵਿੱਚ ਸੁੱਟ ਦੇਣਗੇ। ਮੁੱਖ ਮੰਤਰੀ ਭਾਵੇਂ ਇੱਕ ਮਹਿਲਾ ਪੁਲਿਸ ਇੰਸਪੈਕਟਰ ਦੇ ਸ਼ਿਕਾਇਤ ਪੱਤਰ ਦੇ ਕੋਈ ਕਾਰਵਾਈ ਕਰਨ ਜਾਂ ਨਾ ਕਰਨ ਪ੍ਰੰਤੂ ਇਸ ਬੰਬ ਵਰਗੇ ਪੱਤਰ ਨੇ ਇੱਕ ਵਾਰ ਸਮੁੱਚੀ ਆਮ ਆਦਮੀ ਪਾਰਟੀ ਨੂੰ ਹਿਲਾ ਕੇ ਰੱਖ ਦਿੱਤਾ ਅਤੇ ਪੰਜਾਬ ਸਰਕਾਰ ਨੂੰ ਕਟਹਿਰੇ ਵਿੱਚ ਖੜਾ ਕਰ ਦਿੱਤਾ ਹੈ ਕਿਉਂਕਿ ਸਰਕਾਰ ਦੇ ਮੰਤਰੀ ਅਤੇ ਉਸ ਦੀ ਪਤਨੀ ਉੱਪਰ ਦੋਸ਼ ਵਿਰੋਧੀ ਆਗੂਆਂ ਨੇ ਨਹੀਂ ਸਗੋਂ ਇੱਕ ਪੁਲਿਸ ਅਫ਼ਸਰ ਨੇ ਲਗਾਏ ਹਨ ਜਿਹੜੀ 100 ਕਰੋੜ ਤੋਂ ਵੱਧ ਦੇ ਘੁਟਾਲੇ ਦੀ ਜਾਂਚ ਅਫਸਰ ਹੈ। ਭਾਵੇਂ ਕਿ ਸਿੱਧੇ ਤੌਰ ‘ਤੇ ਮੁੱਖ ਮੰਤਰੀ ਉੱਪਰ ਅਜੇ ਤੱਕ ਭ੍ਰਿਸ਼ਟਾਚਾਰ ਦਾ ਕੋਈ ਦੋਸ਼ ਨਹੀਂ ਹੈ ਪਰੰਤੂ ਆਪਣੇ ਭ੍ਰਿਸ਼ਟ ਮੰਤਰੀਆਂ/ਵਿਧਾਇਕਾਂ ਦੇ ਖਿਲਾਫ ਸ਼ਿਕਾਇਤਾਂ ਦੇ ਬਾਵਜੂਦ ਵੀ ਕੋਈ ਕਾਰਵਾਈ ਨਾ ਕਰਨ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਸਵਾਲਾਂ ਦੇ ਘੇਰੇ ਵਿੱਚ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

03/12/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

‘ਆਪਣੀਆਂ ਕੱਛ ‘ਚ, ਦੂਜੇ ਦੀਆਂ ਹੱਥ ‘ਚ’…ਪੰਜਾਬ ਨਹੀਂ ਦੇ ਰਿਹਾ ਕੇਂਦਰ ਨੂੰ 3674 ਕਰੋੜ ਦੀਆਂ ਗ੍ਰਾਂਟਾਂ ਦਾ ਕੋਈ ਹਿਸਾਬ-ਕੈਗ ਦੀ ਰਿਪੋਰਟ

Next Post

ਪਹਿਲਵਾਨ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਨੇ ਭਾਜਪਾ ਦੇ ਜੜ ਦਿੱਤਾ ਪਹਿਲਵਾਨੀ ਪੰਚ…ਦੋਵੇਂ ਕਾਂਗਰਸ ‘ਚ ਸ਼ਾਮਿਲ

Nirmal Pandori

Nirmal Pandori

Related Posts

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ
ਪੰਜਾਬ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

by Nirmal Pandori
03/12/2026
ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ
ਪੰਜਾਬ

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

by Nirmal Pandori
03/11/2026
ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ
ਪੰਜਾਬ

ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ

by Nirmal Pandori
03/11/2026
Load More
Next Post
ਪਹਿਲਵਾਨ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਨੇ ਭਾਜਪਾ ਦੇ ਜੜ ਦਿੱਤਾ ਪਹਿਲਵਾਨੀ ਪੰਚ…ਦੋਵੇਂ ਕਾਂਗਰਸ ‘ਚ ਸ਼ਾਮਿਲ

ਪਹਿਲਵਾਨ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਨੇ ਭਾਜਪਾ ਦੇ ਜੜ ਦਿੱਤਾ ਪਹਿਲਵਾਨੀ ਪੰਚ…ਦੋਵੇਂ ਕਾਂਗਰਸ 'ਚ ਸ਼ਾਮਿਲ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend