Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਵਿਜੀਲੈਂਸ ਨੇ ਤਹਿਸੀਲਦਾਰ ਨੂੰ ਡਰਾਈਵਰ ਸਮੇਤ ਰੰਗੇ ਹੱਥੀ ਕੀਤਾ ਕਾਬੂ…50 ਹਜ਼ਾਰ ਦੀ ਲਈ ਸੀ ਰਿਸ਼ਵਤ

Nirmal Pandori by Nirmal Pandori
09/06/2024
in ਪੰਜਾਬ
Reading Time: 1 min read
A A
0
ਵਿਜੀਲੈਂਸ ਨੇ ਤਹਿਸੀਲਦਾਰ ਨੂੰ ਡਰਾਈਵਰ ਸਮੇਤ ਰੰਗੇ ਹੱਥੀ ਕੀਤਾ ਕਾਬੂ…50 ਹਜ਼ਾਰ ਦੀ ਲਈ ਸੀ ਰਿਸ਼ਵਤ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 6 ਸਤੰਬਰ, Gee98 news service
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚਲਾਈ ਭ੍ਰਿਸ਼ਟਾਚਾਰ ਰੋਕੂ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਡੇਰਾ ਬਾਬਾ ਨਾਨਕ ਦੇ ਤਹਿਸੀਲਦਾਰ ਲਖਵਿੰਦਰ ਸਿੰਘ ਨੂੰ ਉਸਦੇ ਡਰਾਈਵਰ ਸਮੇਤ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਸੁਖਦੇਵ ਸਿੰਘ ਸੋਹੀ ਵਾਸੀ ਪਿੰਡ ਮਨਸੂਰ, ਤਹਿਸੀਲ ਡੇਰਾ ਬਾਬਾ ਨਾਨਕ, ਜ਼ਿਲ੍ਹਾ ਗੁਰਦਾਸਪੁਰ, ਜੋ ਕਿ ਹੁਣ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਰਮਦਾਸ ਵਿਖੇ ਰਹਿ ਰਿਹਾ ਹੈ, ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਅਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਅਜਾਇਬ ਸਿੰਘ ਵਾਸੀ ਢੰਡੋਵਾਲ ਸ਼ਾਹਕੋਟ, ਜ਼ਿਲ੍ਹਾ ਜਲੰਧਰ ਨੇ ਉਸ ਵਿਰੁੱਧ ਜ਼ਮੀਨੀ ਵਿਵਾਦ ਸਬੰਧੀ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਦੀ ਪੜਤਾਲ ਉਕਤ ਤਹਿਸੀਲਦਾਰ ਨੇ ਕਰਨੀ ਸੀ। ਇਸ ਦੌਰਾਨ ਸੁਖਦੇਵ ਸਿੰਘ ਸੋਹੀ ਨੇ ਪਿੰਡ ਰੱਤਾ ਨਿਵਾਸੀ ਦਿਲਬਾਗ ਸਿੰਘ ਨੰਬਰਦਾਰ ਨੂੰ ਨਾਲ ਲੈ ਕੇ ਉਕਤ ਤਹਿਸੀਲਦਾਰ ਤੱਕ ਪਹੁੰਚ ਕੀਤੀ ਤਾਂ ਉਕਤ ਤਹਿਸੀਲਦਾਰ ਨੇ ਆਪਣੀ ਰਿਪੋਰਟ ਵਿਚ ਸੁਖਦੇਵ ਸਿੰਘ ਸੋਹੀ ਦਾ ਪੱਖ ਪੂਰਨ ਬਦਲੇ ਦਿਲਬਾਗ ਸਿੰਘ ਰਾਹੀਂ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ।
ਬੁਲਾਰੇ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਜਾਲ ਵਿਛਾਇਆ ਜਿਸ ਵਿੱਚ ਉਕਤ ਤਹਿਸੀਲਦਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਮੌਕੇ ਉਕਤ ਤਹਿਸੀਲਦਾਰ ਨੇ ਰਿਸ਼ਵਤ ਵਜੋਂ ਹਾਸਲ ਕੀਤੀ ਰਕਮ ਆਪਣੇ ਡਰਾਈਵਰ ਨੂੰ ਫੜਾ ਦਿੱਤੀ ਅਤੇ ਵਿਜੀਲੈਂਸ ਬਿਊਰੋ ਦੀ ਟੀਮ ਨੇ ਡਰਾਇਵਰ ਨੂੰ ਵੀ ਰਿਸ਼ਵਤ ਦੀ ਰਕਮ ਸੰਭਾਲਣ ਲਈ ਉਕਤ ਦੇ ਸਾਥੀ ਵਜੋਂ ਦੋਸ਼ੀ ਮੰਨਦਿਆਂ ਗ੍ਰਿਫਤਾਰ ਕਰ ਲਿਆ।ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਦੋਹਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮੁਕੱਦਮੇ ਵਿੱਚ ਹੋਰ ਪੁੱਛਗਿੱਛ ਜਾਰੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਪਹਿਲਵਾਨ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਨੇ ਭਾਜਪਾ ਦੇ ਜੜ ਦਿੱਤਾ ਪਹਿਲਵਾਨੀ ਪੰਚ…ਦੋਵੇਂ ਕਾਂਗਰਸ ‘ਚ ਸ਼ਾਮਿਲ

Next Post

ਅੰਗਹੀਣਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਦਾ ਜਲਦੀ ਹੱਲ ਕਰੇ ਸਰਕਾਰ -ਤਜਿੰਦਰ ਦਾਸ ਬਾਵਾ

Nirmal Pandori

Nirmal Pandori

Related Posts

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Load More
Next Post
ਅੰਗਹੀਣਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਦਾ ਜਲਦੀ ਹੱਲ ਕਰੇ ਸਰਕਾਰ -ਤਜਿੰਦਰ ਦਾਸ ਬਾਵਾ

ਅੰਗਹੀਣਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਦਾ ਜਲਦੀ ਹੱਲ ਕਰੇ ਸਰਕਾਰ -ਤਜਿੰਦਰ ਦਾਸ ਬਾਵਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend