Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

…ਜਦੋਂ ਵਿਜੀਲੈਂਸ ਨੇ ਰੰਗੇ ਹੱਥੀ ਚੁੱਕ ਲਿਆ ਤਾਂ ਤਹਿਸੀਲਦਾਰ ਸਾਬ੍ਹ ਨੂੰ ਘਬਰਾਹਟ ਹੋਈ..ਤੇ ਫਿਰ ਡਾਕਟਰ ਨੇ ਟੀਕੇ ਲਗਾਏ

Nirmal Pandori by Nirmal Pandori
09/07/2024
in ਪੰਜਾਬ
Reading Time: 1 min read
A A
0
…ਜਦੋਂ ਵਿਜੀਲੈਂਸ ਨੇ ਰੰਗੇ ਹੱਥੀ ਚੁੱਕ ਲਿਆ ਤਾਂ ਤਹਿਸੀਲਦਾਰ ਸਾਬ੍ਹ ਨੂੰ ਘਬਰਾਹਟ ਹੋਈ..ਤੇ ਫਿਰ ਡਾਕਟਰ ਨੇ ਟੀਕੇ ਲਗਾਏ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,7 ਸਤੰਬਰ, Gee98 news service
-ਪੰਜਾਬ ਰਾਜ ਵਿਜੀਲੈਂਸ ਦੀ ਟੀਮ ਜਦੋਂ ਇੱਕ ਟਰੈਪ ਲਗਾ ਕੇ ਤਹਿਸੀਲਦਾਰ ਨੂੰ 50 ਹਜ਼ਾਰ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰਕੇ ਗ੍ਰਿਫ਼ਤਾਰ ਕੀਤਾ ਤਾਂ ਤਹਿਸੀਲਦਾਰ ਸਾਹਿਬ ਦੀ ਸਿਹਤ ਵਿਗੜ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਜਦੋਂ ਵਿਜੀਲੈਂਸ ਦੀ ਟੀਮ ਗੁਰਦਾਸਪੁਰ ਜ਼ਿਲ੍ਹੇ ‘ਚ ਡੇਰਾ ਬਾਬਾ ਨਾਨਕ ਦੇ ਤਹਿਸੀਲਦਾਰ ਲਖਵਿੰਦਰ ਸਿੰਘ ਨੂੰ ਰਿਸ਼ਵਤ ਲੈਣ ਦੇ ਦੋਸ਼ ਤਹਿਤ ਰੰਗੇ ਹੱਥੀ ਗ੍ਰਿਫ਼ਤਾਰ ਕਰਕੇ ਨਾਲ ਲੈ ਗਈ ਤਾਂ ਵਿਜੀਲੈਂਸ ਦੀ ਗ੍ਰਿਫ਼ਤ ਵਿੱਚ ਤਹਿਸੀਲਦਾਰ ਨੂੰ ਘਬਰਾਹਟ ਹੋਣ ਲੱਗੀ ਅਤੇ ਉਸਨੇ ਆਪਣੀ ਸਿਹਤ ਵਿੱਚ ਗੜਬੜ ਦੀ ਸ਼ਿਕਾਇਤ ਵਿਜੀਲੈਂਸ ਅਧਿਕਾਰੀਆਂ ਨੂੰ ਕੀਤੀ ਜਿਸ ਤੋਂ ਬਾਅਦ ਉਸਦੇ ਹਾਵ ਭਾਵ ਵੇਖਦੇ ਹੋਏ ਵਿਜੀਲੈਂਸ ਅਧਿਕਾਰੀਆਂ ਨੂੰ ਵੀ ਭਾਜੜ ਪੈ ਗਈ ਅਤੇ ਉਸਨੂੰ ਤੁਰੰਤ ਕਲਾਨੌਰ ਦੇ ਮੁਢਲੇ ਸਿਹਤ ਕੇਂਦਰ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਤਹਿਸੀਲਦਾਰ ਲਖਵਿੰਦਰ ਸਿੰਘ ਦਾ ਚੈੱਕਅਪ ਕਰਨ ਤੋਂ ਬਾਅਦ ਉਸ ਨੂੰ ਗਲੂਕੋਜ਼ ਅਤੇ ਕੁਝ ਟੀਕੇ ਲਗਵਾਏ। ‌ ਇਸ ਮੌਕੇ ਡਿਊਟੀ ‘ਤੇ ਤਾਇਨਾਤ ਮੈਡੀਸਿਨ ਦੇ ਸਪੈਸ਼ਲਿਸਟ ਡਾ. ਸੁਖਦੀਪ ਸਿੰਘ ਭਾਗੋਵਾਲੀਆ ਨੇ ਦੱਸਿਆ ਕਿ ਵਿਜੀਲੈਂਸ ਦੀ ਟੀਮ ਵੱਲੋਂ ਤਹਿਸੀਲਦਾਰ ਲਖਵਿੰਦਰ ਸਿੰਘ ਦਾ ਚੈੱਕਅਪ ਕਰਨ ਲਈ ਹਸਪਤਾਲ ਵਿਚ ਲਿਆਂਦਾ ਗਿਆ। ਜਿਸ ਦਾ ਚੈੱਕਅਪ ਕਰਨ ਉਪਰੰਤ ਉਸ ਨੂੰ ਡਰਿੱਪ ਤੇ ਟੀਕੇ ਲਗਾਏ ਗਏ ਅਤੇ ਕਰੀਬ ਅੱਧੇ ਘੰਟੇ ਬਾਅਦ ਵਿਜੀਲੈਂਸ ਵੱਲੋਂ ਤਹਿਸੀਲਦਾਰ ਨੂੰ ਹਸਪਤਾਲ ਤੋਂ ਲਿਜਾਇਆ ਗਿਆ। ਇਸ ਮੌਕੇ ਤਹਿਸੀਲਦਾਰ ਵਿਜੀਲੈਂਸ ਦੀ ਟੀਮ ਤੋਂ ਪੂਰੀ ਤਰ੍ਹਾਂ ਡਰਿਆ ਹੋਇਆ ਸੀ। ਦੱਸ ਦੇਈਏ ਕਿ ਬੀਤੇ ਕੱਲ੍ਹ ਇੱਕ ਕਿਸਾਨ ਦੀ ਸ਼ਿਕਾਇਤ ‘ਤੇ ਵਿਜੀਲੈਂਸ ਦੀ ਟੀਮ ਨੇ ਟਰੈਪ ਲਗਾ ਕੇ ਤਹਿਸੀਲਦਾਰ ਨੂੰ ਉਸਦੇ ਡਰਾਈਵਰ ਸਮੇਤ 50,000 ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕੀਤਾ ਸੀ। ਡੇਰਾ ਬਾਬਾ ਨਾਨਕ ਦੇ ਤਹਿਸੀਲਦਾਰ ਲਖਵਿੰਦਰ ਸਿੰਘ ਵੱਲੋਂ ਉਹਨਾਂ ਦੀ ਜ਼ਮੀਨ ਦੀ ਰਿਪੋਰਟ ਕਰਨ ਦੇ ਬਦਲੇ ਦੋ ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਜਾ ਰਹੀ ਸੀ। ਸ਼ਿਕਾਇਤਕਰਤਾ ਨੂੰ ਨੂੰ ਪਿਛਲੇ 4-5 ਮਹੀਨੇ ਤੋਂ ਖੱਜਲ ਖੁਆਰ ਕੀਤਾ ਜਾ ਰਿਹਾ ਸੀ। ਜਿਸ ਦੀ ਵਿਜੀਲੈਂਸ ਵਿਭਾਗ ਗੁਰਦਾਸਪੁਰ ਨੂੰ ਸ਼ਿਕਾਇਤ ਦਿੱਤੀ ਗਈ। ਸ਼ੁੱਕਰਵਾਰ ਨੂੰ ਰਿਸ਼ਵਤ ਦੀ ਪਹਿਲੀ ਕਿਸ਼ਤ 50 ਹਜ਼ਾਰ ਰੁਪਏ ਤਹਿਸੀਲਦਾਰ ਲਖਵਿੰਦਰ ਸਿੰਘ ਨੂੰ ਦਿੱਤੀ ਗਈ ਤਾਂ ਵਿਭਾਗ ਦੀ ਟੀਮ ਨੇ ਤਹਿਸੀਲਦਾਰ ਸਮੇਤ ਉਸਦੇ ਡਰਾਈਵਰ ਨੂੰ ਰੰਗੇ ਹੱਥੀ ਕਾਬੂ ਕਰ ਲਿਆ ਕਿਉਂਕਿ ਰਿਸ਼ਵਤ ਦੀ ਰਕਮ ਤਹਿਸੀਲਦਾਰ ਨੇ ਸੰਭਾਲਣ ਲਈ ਡਰਾਈਵਰ ਨੂੰ ਦੇ ਦਿੱਤੀ ਸੀ।
ਫੋਟੋ ਕੈਪਸ਼ਨ-ਹਸਪਤਾਲ ਵਿੱਚ ਤਹਿਸੀਲਦਾਰ ਸਾਬ੍ਹ ਦਾ ਇਲਾਜ ਕਰਵਾਉਂਦੀ ਹੋਈ ਵਿਜੀਲੈਂਸ ਦੀ ਟੀਮ

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

05/02/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#simranjitsinghmann
Previous Post

ਅੰਗਹੀਣਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਦਾ ਜਲਦੀ ਹੱਲ ਕਰੇ ਸਰਕਾਰ -ਤਜਿੰਦਰ ਦਾਸ ਬਾਵਾ

Next Post

ਧੀਆਂ ਕਿੱਥੇ ਸੁਰੱਖਿਅਤ ਨੇ..ਪਹਿਲਾਂ ਸਮੂਹਿਕ ਬਲਾਤਕਾਰ ਹੋਇਆ, ਫਿਰ ਗਰਭਪਾਤ…ਤੇ ਫਿਰ ਦੋਸ਼ੀਆਂ ਨੇ ਕੀਤਾ ਹਮਲਾ

Nirmal Pandori

Nirmal Pandori

Related Posts

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ
ਪੰਜਾਬ

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

by Nirmal Pandori
05/03/2026
MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ
ਪੰਜਾਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

by Nirmal Pandori
05/03/2026
ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ
ਪੰਜਾਬ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

by Nirmal Pandori
05/02/2026
ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Load More
Next Post
ਸੁਣਿਐ…ਤਪੇ ਆਲਾ ਧਰਮਾ ਸੰਗਰੂਰ ਹਲਕੇ ਤੋਂ ਡੀਪੂ ਹੋਲਡਰਾਂ ਦੀ ਸਿਆਸੀ ਝੰਡੀ ਚੁੱਕੇਗਾ…ਡਿੱਪੂ ਹੋਲਡਰ ਫੈਡਰੇਸ਼ਨ ਵੱਲੋਂ ਲੋਕ ਸਭਾ ਚੋਣਾਂ ਲੜਨ ਦਾ ਐਲਾਨ

ਧੀਆਂ ਕਿੱਥੇ ਸੁਰੱਖਿਅਤ ਨੇ..ਪਹਿਲਾਂ ਸਮੂਹਿਕ ਬਲਾਤਕਾਰ ਹੋਇਆ, ਫਿਰ ਗਰਭਪਾਤ…ਤੇ ਫਿਰ ਦੋਸ਼ੀਆਂ ਨੇ ਕੀਤਾ ਹਮਲਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਵੱਡੀ ਖ਼ਬਰ…ਪੰਜਾਬ ਵਿਧਾਨ ਸਭਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਤਲਬ

MP ਸੰਦੀਪ ਪਾਠਕ ‘ਤੇ ਦਰਜ ਹੋਏ ਮਾਮਲਿਆਂ ‘ਚ ਪੰਜਾਬ ਦੇ ਰਾਜਪਾਲ ਦੀ ਐਂਟਰੀ

ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵਾਧੇ ਖ਼ਿਲਾਫ਼ aap ਦਾ ਵਿਰੋਧ ਪ੍ਰਦਰਸ਼ਨ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend