Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਦਰਬਾਰਾ ਸਿੰਘ ਗੁਰੂ ਨੂੰ ਝਟਕਾ…ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਦੇ ਸਲਾਹਕਾਰ ਵਜੋਂ ਨਿਯੁਕਤੀ ਰੱਦ

Nirmal Pandori by Nirmal Pandori
09/08/2024
in ਪੰਜਾਬ
Reading Time: 1 min read
A A
0
ਦਰਬਾਰਾ ਸਿੰਘ ਗੁਰੂ ਨੂੰ ਝਟਕਾ…ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਦੇ ਸਲਾਹਕਾਰ ਵਜੋਂ ਨਿਯੁਕਤੀ ਰੱਦ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link
  • ਗੁਰੂ ਦੀ ਨਿਯੁਕਤੀ ਵਿਰੁੱਧ ਅਕਾਲ ਤਖਤ ‘ਤੇ ਪੁੱਜੀ ਸੀ ਸ਼ਿਕਾਇਤ
    ਚੰਡੀਗੜ੍ਹ,8 ਸਤੰਬਰ, Gee98 news service
    -ਸ਼੍ਰੋਮਣੀ ਅਕਾਲੀ ਦਲ ਦੇ ਬਰਨਾਲਾ ਨਾਲ ਸੰਬੰਧਿਤ ਆਗੂ ਦਰਬਾਰਾ ਸਿੰਘ ਗੁਰੂ ਇੱਕ ਨਵੇਂ ਵਿਵਾਦ ਵਿੱਚ ਫਸਦੇ ਜਾ ਰਹੇ ਹਨ, ਜਿਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੇ ਸਲਾਹਕਾਰ ਵਜੋਂ ਦਰਬਾਰਾ ਸਿੰਘ ਗੁਰੂ ਦੀ ਨਿਯੁਕਤੀ ਨੂੰ ਰੱਦ ਕਰ ਦਿੱਤਾ ਹੈ। ਪਾਰਟੀ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਗੁਰੂ ਦੀ ਨਿਯੁਕਤੀ ਨੂੰ ਰੱਦ ਕਰਨ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਇਸ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ‘ਤੇ ਗੁਰੂ ਦੇ ਖ਼ਿਲਾਫ਼ ਇੱਕ ਸ਼ਿਕਾਇਤ ਪੁੱਜੀ ਹੈ ਜਿਸ ਤੋਂ ਬਾਅਦ ਗੁਰੂ ਦੀ ਨਿਯੁਕਤੀ ਨੂੰ ਵਾਪਸ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ 1986 ਵਿਚ ਗੁਰੂ ਗ੍ਰੰਥ ਸਾਹਿਬ ਦੇ ਬੇਅਦਬੀ ਵਿਰੱਧ ਰੋਸ ਮਾਰਚ ਦੌਰਾਨ ਨਕੋਦਰ ਵਿਖੇ ਚਾਰ ਸਿੱਖ ਨੌਜਵਾਨ ਪੁਲਿਸ ਗੋਲੀਬਾਰੀ ਵਿਚ ਮਾਰੇ ਗਏ ਸਨ। ਇਨ੍ਹਾਂ ਵਿਚੋਂ ਇਕ ਨੌਜਵਾਨ ਰਵਿੰਦਰ ਸਿੰਘ ਲਿਤਰਾਂ ਦੇ ਅਮਰੀਕਾ ਵਿਚ ਰਹਿੰਦੇ ਪਿਤਾ ਬਲਦੇਵ ਸਿੰਘ ਤੇ ਮਾਤਾ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਈ ਮੇਲ ਭੇਜ ਕੇ ਦਰਬਾਰਾ ਸਿੰਘ ਗੁਰੂ ਦੀ ਨਿਯੁਕਤੀ ‘ਤੇ ਇਤਰਾਜ਼ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਨਕੋਦਰ ਕਾਂਡ ਸਮੇਂ ਗੁਰੂ ਨਕੋਦਰ ਵਿਖੇ ਜ਼ਿਲ੍ਹੇ ਦੇ ADC ਹੁੰਦੇ ਹੋਏ ਡਿਊਟੀ ਮੈਜਿਸਟਰੇਟ ਸਨ। ਉਸ ਸਮੇਂ ਐਸ ਐਸ ਪੀ ਇਜ਼ਹਾਰ ਆਲਮ ਸਨ। ਉਨ੍ਹਾਂ ਕਿਹਾ ਕਿ ਤਿੰਨ ਜਾਂਚ ਰਿਪੋਰਟਾਂ ਵਿਚ ਗੋਲੀ ਕਾਂਡ ਲਈ ਇਨ੍ਹਾਂ ਨੂੰ ਦੋਸ਼ੀ ਠਹਿਰਾਇਆ ਗਿਆ ਹੈ। ਪੀੜ੍ਹਤ ਪਰਿਵਾਰ ਨੇ ਕਿਹਾ ਕਿ ਇਕ ਪਾਸੇ ਅਕਾਲ ਤਖ਼ਤ ਤੇ ਅਕਾਲੀ ਲੀਡਰਸ਼ਿਪ ਗੁਨਾਹਾਂ ਦੀ ਭੁੱਲ ਬਖ਼ਸ਼ਾ ਰਹੀ ਹੈ ਅਤੇ ਦੂਜੇ ਪਾਸੇ ਅਕਾਲੀ ਪ੍ਰਧਾਨ ਦਾ ਸਲਾਹਕਾਰ ਗੋਲੀ ਕਾਂਡ ਲਈ ਜ਼ਿੰਮੇਵਾਰ ਵਿਅਕਤੀ ਨੂੰ ਲਾ ਕੇ ਇਕ ਹੋਰ ਗ਼ੁਨਾਹ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਗੁਰੂ ਨੇ ਵੀ ਪ੍ਰੈਸ ਕਾਨਫ਼ਰੰਸ ਕਰ ਕੇ ਅਪਣਾ ਪੱਖ ਰੱਖਦਿਆਂ ਨਕੋਦਰ ਕਾਂਡ ਨਾਲ ਕਿਸੇ ਤਰ੍ਹਾਂ ਦੇ ਸਬੰਧ ਤੋਂ ਇਨਕਾਰ ਕੀਤਾ ਹੈ। ਇਥੇ ਇਕ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਦਰਬਾਰਾ ਸਿੰਘ ਗੁਰੂ ਨੇ ਕਿਹਾ ਕਿ 1986 ਵਿਚ ਨਕੋਦਰ ਵਿਚ ਪੁਲਿਸ ਗੋਲੀਬਾਰੀ ਵੇਲੇ ਉਹ ਜਲੰਧਰ ਵਿਚ ADC ਵਜੋਂ ਤਾਇਨਾਤ ਸਨ ਪਰ ਉਨ੍ਹਾਂ ਦਾ ਗੋਲੀਬਾਰੀ ਨਾਲ ਕੋਈ ਸਰੋਕਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਘਟਨਾ ਦੇ ਬਾਅਦ ਮ੍ਰਿਤਕਾਂ ਦਾ ਪੋਸਟ ਮਾਰਟਮ ਵੀ ਕਰਵਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਹੁਣ 38 ਸਾਲਾਂ ਬਾਅਦ ਇਹ ਮੁੱਦਾ ਸਿਰਫ਼ ਉਨ੍ਹਾਂ ਨੂੰ ਅਤੇ ਅਕਾਲੀ ਦਲ ਨੂੰ ਬਦਨਾਮ ਕਰਨ ਵਾਸਤੇ ਉਛਾਲਿਆ ਜਾ ਰਿਹਾ ਹੈ।
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

03/12/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

…ਦੋ ਕੁੜੀਆਂ ਨੇ ਲਗਾਏ ਸਿਫਾਰਸ਼ੀ ਨਿਯੁਕਤੀ ਪੱਤਰ ਵੰਡਣ ਦੇ ਦੋਸ਼.. ਕੱਲ੍ਹ ਮੁੱਖ ਮੰਤਰੀ ਨੇ ਵੰਡੇ ਸਨ ਨਿਯੁਕਤੀ ਪੱਤਰ

Next Post

ਜ਼ੋਰ ਦਾ ਝਟਕਾ..ਜ਼ੋਰ ਨਾਲ ਈਂ ਲੱਗਿਆ…ਬੱਸ ਕਿਰਾਏ ‘ਚ ਕੀਤਾ ਚੋਖਾ ਵਾਧਾ

Nirmal Pandori

Nirmal Pandori

Related Posts

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ
ਪੰਜਾਬ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

by Nirmal Pandori
03/12/2026
ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ
ਪੰਜਾਬ

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

by Nirmal Pandori
03/11/2026
ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ
ਪੰਜਾਬ

ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ

by Nirmal Pandori
03/11/2026
Load More
Next Post
ਚੋਣ ਕਮਿਸ਼ਨ ਦਾ ਐਕਸ਼ਨ : ਸੰਗਰੂਰ ਜ਼ਿਲ੍ਹੇ ‘ਚ ਜਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੀ ਤੁਰੰਤ ਮੰਗੀ ਰਿਪੋਰਟ

ਜ਼ੋਰ ਦਾ ਝਟਕਾ..ਜ਼ੋਰ ਨਾਲ ਈਂ ਲੱਗਿਆ…ਬੱਸ ਕਿਰਾਏ 'ਚ ਕੀਤਾ ਚੋਖਾ ਵਾਧਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend