Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

…ਪਤੰਦਰ ਨੇ ਭਗਵੰਤ ਮਾਨ ਨੂੰ ਸਿੱਧੀ ਚਿੱਠੀ ਲਿਖ ਤੀ…ਅਖੇ ਦਫਤਰਾਂ ‘ਚ ਰਿਸ਼ਵਤ ਦੇ ਰੇਟ ਤੈਅ ਕਰੋ…ਪੜ੍ਹੋ ਚਿੱਠੀ ਦੀ ਕਾਪੀ

Nirmal Pandori by Nirmal Pandori
09/14/2024
in ਪੰਜਾਬ
Reading Time: 1 min read
A A
0
…ਪਤੰਦਰ ਨੇ ਭਗਵੰਤ ਮਾਨ ਨੂੰ ਸਿੱਧੀ ਚਿੱਠੀ ਲਿਖ ਤੀ…ਅਖੇ ਦਫਤਰਾਂ ‘ਚ ਰਿਸ਼ਵਤ ਦੇ ਰੇਟ ਤੈਅ ਕਰੋ…ਪੜ੍ਹੋ ਚਿੱਠੀ ਦੀ ਕਾਪੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,14 ਸਤੰਬਰ, Gee98 news service

-ਪੰਜਾਬ ਸਰਕਾਰ ਸਰਕਾਰੀ ਦਫਤਰਾਂ ਵਿੱਚੋਂ ਭ੍ਰਿਸ਼ਟਾਚਾਰ ਖਤਮ ਕਰਨ ਦੇ ਭਾਵੇਂ ਲੱਖ ਦਾਅਵੇ ਕਰ ਰਹੀ ਹੈ ਪ੍ਰੰਤੂ ਜ਼ਮੀਨੀ ਹਕੀਕਤ ਕੁਝ ਹੋਰ ਹੀ ਹੈ। ਦਫਤਰਾਂ ਵਿੱਚ ਕੰਮ ਕਰਵਾਉਣ ਵਾਲੇ ਲੋਕ ਸ਼ਰੇਆਮ ਇਹ ਆਖ ਰਹੇ ਹਨ ਕਿ ਭ੍ਰਿਸ਼ਟਾਚਾਰ ਪਹਿਲਾਂ ਨਾਲੋਂ ਵੱਧ ਗਿਆ ਹੈ, ਸਗੋਂ ਅਫ਼ਸਰ/ਮੁਲਾਜ਼ਮ ਰਿਸ਼ਵਤ ਲੈਣ ਦੇ ਮਾਮਲੇ ‘ਚ ਪਹਿਲਾਂ ਨਾਲੋਂ ਦਲੇਰ ਹੋ ਗਏ ਹਨ। ਕੁਝ ਥਾਵਾਂ ‘ਤੇ ਤਾਂ ਅਜਿਹੀਆਂ ਗੱਲਾਂ ਵੀ ਸਾਹਮਣੇ ਆਈਆਂ ਹਨ ਜਿੱਥੇ ਅਫ਼ਸਰ/ਮੁਲਾਜ਼ਮ ਸ਼ਰੇਆਮ ਲੋਕਾਂ ਨੂੰ ਕਹਿ ਦਿੰਦੇ ਨੇ ਕਿ “ਜਾਓ ਜਿਹਨੂੰ ਮਰਜ਼ੀ ਦੱਸ ਦਿਓ ਅਸੀਂ ਰਿਸ਼ਵਤ ਲੈਂਦੇ ਹਾਂ”। ਇਹ ਵੀ ਸੱਚ ਹੈ ਕਿ ਜਾਇਜ਼ ਕੰਮ ਕਰਵਾਉਣ ਲਈ ਵੀ ਲੋਕਾਂ ਨੂੰ ਖੱਜਲ ਖੁਆਰ ਹੋਣਾ ਪੈਂਦਾ ਅਤੇ ਆਖਰ ਥੱਕ ਹਾਰ ਕੇ ਰਿਸ਼ਵਤ ਦੇ ਕੇ ਕੰਮ ਕਰਵਾਉਣਾ ਪੈਂਦਾ ਹੈ। ਰਿਸ਼ਵਤ ਨਾਲ ਸੰਬੰਧਿਤ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਜਿਸ ਨੇ ਪੰਜਾਬ ਸਰਕਾਰ ਦੇ ਮੂੰਹ ‘ਤੇ ਕਰਾਰੀ ਚਪੇੜ ਮਾਰੀ ਹੈ। ਮੋਹਾਲੀ ਜਿਲ੍ਹੇ ਦੀ ਤਹਿਸੀਲ ਖਰੜ ਤੋਂ ਪ੍ਰਾਪਰਟੀ ਐਸੋਸੀਏਸ਼ਨ ਦੇ ਪ੍ਰਧਾਨ ਜਗਦੀਸ਼ ਸਿੰਘ ਖਾਲਸਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਪੱਤਰ ਲਿਖਿਆ ਹੈ ਕਿ ਪੰਜਾਬ ‘ਚ ਸਰਕਾਰੀ ਦਫਤਰਾਂ ‘ਚ ਕੰਮ ਕਰਵਾਉਣ ਲਈ ਰਿਸ਼ਵਤ ਦੇ ਰੇਟ ਤੈਅ ਕੀਤੇ ਜਾਣ ਅਤੇ ਕੰਮ ਦੀ ਸਮਾਂ ਸੀਮਾ ਵੀ ਨਿਸ਼ਚਿਤ ਕੀਤੀ ਜਾਵੇ। ‌ ਜਗਦੀਸ਼ ਸਿੰਘ ਖਾਲਸਾ ਵੱਲੋਂ ਮੁੱਖ ਮੰਤਰੀ ਨੂੰ ਲਿਖਿਆ ਪੱਤਰ ਸ਼ੋਸਲ ਮੀਡੀਆ ‘ਤੇ ਵਾਇਰਲ ਹੋ ਰਿਹਾ ਅਤੇ ਇਮਾਨਦਾਰ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਖੜੇ ਹੋ ਰਹੇ ਹਨ। ‌ ਜਗਦੀਸ਼ ਸਿੰਘ ਨੇ ਆਪਣੇ ਪੱਤਰ ਵਿੱਚ ਮੁੱਖ ਮੰਤਰੀ ਨੂੰ ਦੱਸਿਆ ਹੈ ਕਿ ਮਾਲ ਵਿਭਾਗ ਵਿੱਚ ਪਟਵਾਰੀ ਤੋਂ ਲੈ ਕੇ ਤਹਿਸੀਲਦਾਰ ਤੱਕ ਸ਼ਰੇਆਮ ਰਿਸ਼ਵਤ ਲਈ ਜਾਂਦੀ ਹੈ ਅਤੇ ਰਿਸ਼ਵਤ ਨਾ ਦੇਣ ਕਰਕੇ ਲੋਕਾਂ ਨੂੰ ਖੱਜਲ ਖੁਆਰ ਕੀਤਾ ਜਾਂਦਾ ਹੈ। ‌ ਉਹਨਾਂ ਮੁੱਖ ਮੰਤਰੀ ਨੂੰ ਸਲਾਹ ਦਿੱਤੀ ਕਿ ਸੂਬੇ ਦੇ ਸਰਕਾਰੀ ਦਫ਼ਤਰਾਂ ਵਿੱਚ ਰਿਸ਼ਵਤ ਲੈਣ ਦੇ ਕੰਮ ਨੂੰ ਮਾਨਤਾ ਦੇ ਦੇਣੀ ਚਾਹੀਦੀ ਹੈ ਅਤੇ ਰਿਸ਼ਵਤ ਦੇ ਰੇਟ ਨਿਰਧਾਰਿਤ ਕਰਕੇ ਇਸ ਦੀ ਰੇਟ ਲਿਸਟ ਸਰਕਾਰੀ ਦਫਤਰਾਂ ਵਿੱਚ ਲਗਾ ਦੇਣੀ ਚਾਹੀਦੀ ਹੈ ਤਾਂ ਜੋ ਲੋਕਾਂ ਨੂੰ ਸਹੂਲਤ ਹੋਵੇ। ‌ ਸੂਬੇ ਦੇ ਆਮ ਨਾਗਰਿਕ ਵੱਲੋਂ ਮੁੱਖ ਮੰਤਰੀ ਨੂੰ ਲਿਖਿਆ ਇਹ ਪੱਤਰ ਸਰਕਾਰ ਦੇ ਮੂੰਹ ‘ਤੇ ਕਰਾਰੀ ਚਪੇੜ ਕਿਹਾ ਜਾ ਸਕਦਾ ਹੈ। ‌ ਸੂਬੇ ਚੋਂ ਭ੍ਰਿਸ਼ਟਾਚਾਰ ਖਤਮ ਕਰਨ ਦਾ ਦਾਅਵਾ ਕਰਨ ਵਾਲੀ ਇਮਾਨਦਾਰ ਸਰਕਾਰ ਨੂੰ ‌ ਜ਼ਮੀਨੀ ਹਕੀਕਤ ਜਾਨਣੀ ਚਾਹੀਦੀ ਹੈ। ‌ ਚਰਚਾ ਤਾਂ ਇਹ ਵੀ ਹੋ ਰਹੀ ਹੈ ਕਿ ਕਥਿਤ ਅਖੌਤੀ ਇਮਾਨਦਾਰ ਵਿਧਾਇਕਾਂ ਨੇ ਅਫ਼ਸਰਾਂ ਨਾਲ ਮਹੀਨੇ ਬੰਨ੍ਹੇ ਹੋਏ ਹਨ ਜਿਸ ਕਰਕੇ ਅਫਸਰ ਵੀ ਸ਼ਰੇਆਮ ਦਲੇਰਾਨਾ ਢੰਗ ਨਾਲ ਰਿਸ਼ਵਤ ਲੈ ਰਹੇ ਹਨ। ‌ ਭਾਵੇਂ ਕਿ ਵਿਜੀਲੈਂਸ ਦੀ ਕਾਰਵਾਈ ਕਦੇ ਕਦੇ ਸਾਹਮਣੇ ਆ ਰਹੀ ਹੈ ਪ੍ਰੰਤੂ ਵਿਜੀਲੈਂਸ ਵੀ ਛੋਟੀਆਂ ਮੱਛੀਆਂ ਨੂੰ ਹੀ ਆਪਣੇ ਜਾਲ ਵਿੱਚ ਫਸਾ ਰਹੀ ਹੈ ਜਦ ਕਿ ਵੱਡੇ ਮਗਰਮੱਛ ਰਿਸ਼ਵਤ ਦੇ ਦਰਿਆ ਵਿੱਚ ਖ਼ੂਬ ਤਾਰੀਆਂ ਲਾ ਰਹੇ ਹਨ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

03/12/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

…ਆਥਣੇ ਜਹੇ ਪੁਲਿਸ ਨੇ ਦੁਕਾਨਦਾਰ ਤੇ ਸ਼੍ਰੋਮਣੀ ਕਮੇਟੀ ਮੁਲਾਜ਼ਮ ਹਵਾਲਾਤ ‘ਚ ਬੰਦ ਕਰਤੇ

Next Post

ਓਏ ਛੋਟੂ…ਪੰਜਾਬ ਪੁਲਿਸ ਦੀ ਗੱਡੀ ਪਿੱਛੇ ਆਉਂਦੀ ਆਂ…ਜਲਦੀ ਰਸਤਾ ਦੇਦੇ…ਨਹੀਂ ਤਾਂ ਇਹ ਖ਼ਬਰ ਪੜ੍ਹ ਲੈ…!

Nirmal Pandori

Nirmal Pandori

Related Posts

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ
ਪੰਜਾਬ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

by Nirmal Pandori
03/12/2026
ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ
ਪੰਜਾਬ

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

by Nirmal Pandori
03/11/2026
ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ
ਪੰਜਾਬ

ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ

by Nirmal Pandori
03/11/2026
Load More
Next Post
ਓਏ ਛੋਟੂ…ਪੰਜਾਬ ਪੁਲਿਸ ਦੀ ਗੱਡੀ ਪਿੱਛੇ ਆਉਂਦੀ ਆਂ…ਜਲਦੀ ਰਸਤਾ ਦੇਦੇ…ਨਹੀਂ ਤਾਂ ਇਹ ਖ਼ਬਰ ਪੜ੍ਹ ਲੈ…!

ਓਏ ਛੋਟੂ…ਪੰਜਾਬ ਪੁਲਿਸ ਦੀ ਗੱਡੀ ਪਿੱਛੇ ਆਉਂਦੀ ਆਂ…ਜਲਦੀ ਰਸਤਾ ਦੇਦੇ…ਨਹੀਂ ਤਾਂ ਇਹ ਖ਼ਬਰ ਪੜ੍ਹ ਲੈ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend