Gee 98News

ਦਿੱਲੀ ਦੇ ਨਵੇਂ ਮੁੱਖ ਮੰਤਰੀ ਦੇ ਨਾਮ ਦਾ ਹੋ ਗਿਆ ਫੈਸਲਾ

ਚੰਡੀਗੜ੍ਹ,17 ਸਤੰਬਰ, Gee98 news service
-ਦਿੱਲੀ ਦੀ ਕੇਜਰੀਵਾਲ ਸਰਕਾਰ ਵਿੱਚ ਸਿੱਖਿਆ ਮੰਤਰੀ ਆਤਿਸ਼ੀ ਦਿੱਲੀ ਦੇ ਨਵੇਂ ਮੁੱਖ ਮੰਤਰੀ ਹੋਣਗੇ। ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਆਮ ਆਦਮੀ ਪਾਰਟੀ (ਆਪ) ਵਿਧਾਇਕ ਦਲ ਦੀ ਬੈਠਕ ਵਿੱਚ ਆਤਿਸ਼ੀ ਦੇ ਨਾਮ ਦਾ ਪ੍ਰਸਤਾਵ ਰੱਖਿਆ। ਆਤਿਸ਼ੀ ਦੇ ਨਾਮ ਦਾ ਐਲਾਨ ਜਲਦੀ ਹੀ ਕੀਤਾ ਜਾਵੇਗਾ। ਕੇਜਰੀਵਾਲ ਸ਼ਾਮ 4:30 ਵਜੇ ਲੈਫਟੀਨੈਂਟ ਗਵਰਨਰ (ਐਲਜੀ) ਵਿਨੈ ਸਕਸੈਨਾ ਨੂੰ ਆਪਣਾ ਅਸਤੀਫ਼ਾ ਸੌਂਪਣਗੇ। ਨਵੇਂ ਮੁੱਖ ਮੰਤਰੀ ਦਾ ਸਹੁੰ ਚੁੱਕ ਸਮਾਗਮ ਵੀ ਇਸੇ ਹਫ਼ਤੇ ਹੋਵੇਗਾ। ਜ਼ਿਕਰਯੋਗ ਹੈ ਕਿ 13 ਸਤੰਬਰ ਨੂੰ ਸ਼ਰਾਬ ਨੀਤੀ ਮਾਮਲੇ ਵਿੱਚ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਕੇਜਰੀਵਾਲ ਨੇ 15 ਸਤੰਬਰ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਣ ਦਾ ਐਲਾਨ ਕੀਤਾ ਸੀ।

error: Content is protected !!