Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਹਾਈਕੋਰਟ ਦੇ ਜੱਜਾਂ ਨੇ ਕਿਹਾ… ਨਗਰ ਕੌਂਸਲ ਬਰਨਾਲਾ ਦੇ ਪ੍ਰਧਾਨ ਗੁਰਜੀਤ ਸਿੰਘ ਔਲਖ ਨੇ ਤਾਂ ਚੰਗਾ ਕੰਮ ਕੀਤਾ ਸੀ ਪਰ….!

Nirmal Pandori by Nirmal Pandori
09/19/2024
in ਪੰਜਾਬ
Reading Time: 1 min read
A A
0
ਹਾਈਕੋਰਟ ਦੇ ਜੱਜਾਂ ਨੇ ਕਿਹਾ… ਨਗਰ ਕੌਂਸਲ ਬਰਨਾਲਾ ਦੇ ਪ੍ਰਧਾਨ ਗੁਰਜੀਤ ਸਿੰਘ ਔਲਖ ਨੇ ਤਾਂ ਚੰਗਾ ਕੰਮ ਕੀਤਾ ਸੀ ਪਰ….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,19 ਸਤੰਬਰ, (ਨਿਰਮਲ ਸਿੰਘ ਪੰਡੋਰੀ)-
-ਨਗਰ ਕੌਂਸਲ ਬਰਨਾਲਾ ਦੇ ਪ੍ਰਧਾਨ ਗੁਰਜੀਤ ਸਿੰਘ ਔਲਖ ਨੂੰ ਪ੍ਰਧਾਨਗੀ ਦੇ ਅਹੁਦੇ ਤੋਂ ਹਟਾਉਣ ਤੋਂ ਬਾਅਦ ਪ੍ਰਧਾਨ ਵੱਲੋਂ ਹਾਈ ਕੋਰਟ ਵਿੱਚ ਪਾਈ ਰਿੱਟ ਪਟੀਸ਼ਨ ਦੇ ਲਈ ਫੈਸਲੇ ਵੀ ਲਿਖ਼ਤੀ ਕਾਪੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਜ਼ਿਕਰਯੋਗ ਹੈ ਕਿ ਕਈ ਦਿਨ ਪਹਿਲਾਂ ਮਾਨਯੋਗ ਹਾਈਕੋਰਟ ਨੇ ਪਟੀਸ਼ਨ ਦਾ ਫੈਸਲਾ ਗੁਰਜੀਤ ਸਿੰਘ ਔਲਖ ਦੇ ਹੱਕ ਵਿੱਚ ਕੀਤਾ ਸੀ। ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹਾਈ ਕੋਰਟ ਦੇ ਫੈਸਲੇ ਦੀ ਲਿਖਤੀ ਕਾਪੀ ਵਿਚ ਮਾਨਯੋਗ ਜਸਟਿਸ ਸੁਰੇਸ਼ਵਰ ਠਾਕੁਰ ਤੇ ਜਸਟਿਸ ਸੁਦੀਪਤੀ ਸ਼ਰਮਾ ਨੇ ‌ਇਹ ਮੁੱਢੋਂ ਹੀ ਰੱਦ ਕਰ ਦਿੱਤਾ ਹੈ ਕਿ ਪ੍ਰਧਾਨ ਗੁਰਜੀਤ ਸਿੰਘ ਨੇ ਨਗਰ ਕੌਂਸਲ ਦੇ ਫੰਡਾਂ ਵਿੱਚ ਕੋਈ ਵਿੱਤੀ ਬੇਨਿਯਮੀਆਂ ਕੀਤੀਆਂ ਸਨ। ਫੈਸਲੇ ਵਿੱਚ ਜੱਜਾਂ ਨੇ ਕਿਹਾ ਕਿ ਬਤੌਰ ਪ੍ਰਧਾਨ ਨਗਰ ਕੌਂਸਲ ਬਰਨਾਲਾ ਗੁਰਜੀਤ ਸਿੰਘ ਵੱਲੋਂ ਨਗਰ ਪੰਚਾਇਤ ਹੰਢਿਆਇਆ ਨੂੰ ਮਾੜੇ ਵਿੱਤੀ ਸਮੇਂ ਦੌਰਾਨ 10 ਲੱਖ ਰੁਪਏ ਦੀ ਦਿੱਤੀ ਸਹਾਇਤਾ ਨੂੰ ਵਿੱਤੀ ਬੇਨਿਯਮੀਆਂ ਨਹੀਂ ਸਗੋਂ ਚੰਗਾ ਕੰਮ ਮੰਨਿਆ ਜਾ ਸਕਦਾ ਹੈ ਕਿਉਂਕਿ ਇਹ 10 ਲੱਖ ਰੁਪਏ ਨਗਰ ਪੰਚਾਇਤ ਹੰਢਿਆਇਆ ਦੇ ਦਰਜਾ ਚਾਰ ਕਰਮਚਾਰੀਆਂ ਨੂੰ ਤਨਖਾਹ ਦੇਣ ਲਈ ਵਰਤੇ ਗਏ ਸਨ। ਹਾਈ ਕੋਰਟ ਨੇ ਕਿਹਾ ਕਿ ਨਗਰ ਪੰਚਾਇਤ ਹੰਢਿਆਇਆ ਦੇ ਕਰਮਚਾਰੀ ਪਿਛਲੇ ਪੰਜ ਮਹੀਨਿਆਂ ਤੋਂ ਤਨਖਾਹ ਲਈ ਤਰਸ ਰਹੇ ਸਨ ਅਤੇ ਰੋਸ ਪ੍ਰਦਰਸ਼ਨ ਕਰ ਰਹੇ ਸਨ, ਅਜਿਹੇ ਵਿੱਚ ਨਗਰ ਪੰਚਾਇਤ ਹੰਢਿਆਇਆ ਵੱਲੋਂ ਇੱਕ ਪੱਤਰ ਨਗਰ ਕੌਂਸਲ ਬਰਨਾਲਾ ਨੂੰ ਕਰਮਚਾਰੀਆਂ ਨੂੰ ਤਨਖਾਹ ਦੇਣ ਲਈ ਵਿੱਤੀ ਸਹਾਇਤਾ ਦੇਣ ਸਬੰਧੀ ਲਿਖਿਆ ਗਿਆ ਜਿਸ ਤੋਂ ਬਾਅਦ ਹੀ ਨਗਰ ਕੌਂਸਲ ਬਰਨਾਲਾ ਵੱਲੋਂ 10 ਲੱਖ ਰੁਪਏ ਦਾ ਚੈੱਕ ਨਗਰ ਪੰਚਾਇਤ ਹੰਢਿਆਇਆ ਨੂੰ ਦਿੱਤਾ ਗਿਆ। ਹਾਈ ਕੋਰਟ ਨੇ ਕਿਹਾ ਕਿ ਇਹ 10 ਲੱਖ ਰੁਪਏ ਵਾਪਸ ਕਰਨਯੋਗ ਇੱਕ ਵਿੱਤੀ ਲੋਨ ਸੀ ਅਤੇ ਇਸ ਸਬੰਧੀ ਨਗਰ ਕੌਂਸਲ ਬਰਨਾਲਾ ਦੇ ਰਿਕਾਰਡ ਵਿੱਚ ਕਾਰਵਾਈ ਦਰਜ ਸੀ। ਹਾਈ ਕੋਰਟ ਦੇ ਜੱਜਾਂ ਨੇ ਇਹ ਭਾਵਪੂਰਤ ਟਿੱਪਣੀ ਵੀ ਕੀਤੀ ਕਿ ਆਪਣੇ ਮੁਲਾਜ਼ਮਾਂ ਨੂੰ ਤਨਖਾਹ ਦੇਣਾ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ,ਜੇਕਰ ਸਰਕਾਰ ਆਪਣੇ ਮੁਲਾਜ਼ਮਾਂ ਨੂੰ ਸਮੇਂ ਸਿਰ ਤਨਖਾਹ ਨਹੀਂ ਦਿੰਦੀ ਤਾਂ ਕੋਈ ਹੋਰ ਧਿਰ ਅਜਿਹੇ ਵਿੱਚ ਵਿੱਤੀ ਸਹਾਇਤਾ ਕਰਦੀ ਹੈ ਤਾਂ ਇਸ ਨੂੰ ਵਿਤੀ ਬੇਨਿਯਮੀ ਨਹੀਂ ਮੰਨਿਆ ਜਾ ਸਕਦਾ। ਜ਼ਿਕਰਯੋਗ ਹੈ ਕਿ ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਪੰਜਾਬ ਮਿਊਂਸਪਲ ਐਕਟ 1911 ਦੀ ਸੈਕਸ਼ਨ 22 ਤਹਿਤ ਪ੍ਰਧਾਨ ਗੁਰਜੀਤ ਸਿੰਘ ਨੂੰ ਇਸੇ ਆਧਾਰ ‘ਤੇ ਅਹੁਦੇ ਤੋਂ ਹਟਾ ਦਿੱਤਾ ਸੀ ਕਿ ਉਹਨਾਂ ਨੇ ਨਗਰ ਪੰਚਾਇਤ ਨੂੰ 10 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇ ਕੇ ਨਗਰ ਕੌਂਸਲ ਬਰਨਾਲਾ ਦਾ ਵਿੱਤੀ ਨੁਕਸਾਨ ਕੀਤਾ ਹੈ। ‌ ਵਿਭਾਗ ਦੇ ਇਸ ਫੈਸਲੇ ਖ਼ਿਲਾਫ਼ ਪ੍ਰਧਾਨ ਗੁਰਜੀਤ ਸਿੰਘ ਨੇ ਹਾਈਕੋਰਟ ਦਾ ਕੀਤਾ ਸੀ ਜਿੱਥੇ ਹਾਈਕੋਰਟ ਨੇ ਸੁਣਵਾਈ ਕਰਦੇ ਹੋਏ ਫੈਸਲਾ ਗੁਰਜੀਤ ਸਿੰਘ ਦੇ ਹੱਕ ਵਿੱਚ ਦਿੱਤਾ। ਇਸੇ ਫ਼ੈਸਲੇ ‌ ਦੀ ਲਿਖਤੀ ਕਾਪੀ ਦੀ ਲੰਮੀ ਇਬਾਰਤ‌ ਅਤੇ ਮਾਨਯੋਗ ਜੱਜਾਂ ਵੱਲੋਂ ਵਰਤੀ ਗਈ ਸ਼ਬਦਾਂਵਲੀ, ਸੱਤਾਧਾਰੀਆਂ ਵੱਲੋਂ ਕਾਂਗਰਸੀ ਪ੍ਰਧਾਨ ਨਾਲ ਕੀਤੀ ਧੱਕੇਸ਼ਾਹੀ ਦਾ ਸ਼ੀਸ਼ਾ ਦਿਖਾ ਰਹੀ ਹੈ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਮਜੀਠੀਆ ਨੇ ਕੀਤਾ ਚੈਲਿੰਜ.. ਜਾਂਚ ਕਰਵਾਓ,ਮੁੱਖ ਮੰਤਰੀ ਨੇ ਸ਼ਰਾਬ ਪੀਤੀ ਹੋਈ ਸੀ…ਪੰਜਾਬ ਦੇ ਹਸਪਤਾਲ ‘ਚ ਕਿਉਂ ਨਹੀਂ ਕਰਵਾਇਆ ਦਾਖ਼ਲ

Next Post

ਲੋੜਵੰਦ ਮਰੀਜ਼ਾਂ ਲਈ ਵੱਡਾ ਝਟਕਾ ‌: ਪ੍ਰਾਈਵੇਟ ਹਸਪਤਾਲਾਂ ਨੇ ਆਯੂਸ਼ਮਾਨ ਸਕੀਮ ਤਹਿਤ ਇਲਾਜ ਕਰਨ ਤੋਂ ਦਿੱਤਾ ਜਵਾਬ

Nirmal Pandori

Nirmal Pandori

Related Posts

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
Load More
Next Post
ਲੋੜਵੰਦ ਮਰੀਜ਼ਾਂ ਲਈ ਵੱਡਾ ਝਟਕਾ ‌: ਪ੍ਰਾਈਵੇਟ ਹਸਪਤਾਲਾਂ ਨੇ ਆਯੂਸ਼ਮਾਨ ਸਕੀਮ ਤਹਿਤ ਇਲਾਜ ਕਰਨ ਤੋਂ ਦਿੱਤਾ ਜਵਾਬ

ਲੋੜਵੰਦ ਮਰੀਜ਼ਾਂ ਲਈ ਵੱਡਾ ਝਟਕਾ ‌: ਪ੍ਰਾਈਵੇਟ ਹਸਪਤਾਲਾਂ ਨੇ ਆਯੂਸ਼ਮਾਨ ਸਕੀਮ ਤਹਿਤ ਇਲਾਜ ਕਰਨ ਤੋਂ ਦਿੱਤਾ ਜਵਾਬ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend