Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

…ਉਹ ਕਹਿੰਦੇ ਘੱਟ ਨਾ ਤੋਲੀ,ਤੇ ਉਹ ਕਹਿੰਦੀ ਥੜ੍ਹੇ ‘ਤੇ ਨਾ ਚੜੀਂ… ਸਰਕਾਰ ਤੇ ਪ੍ਰਾਈਵੇਟ ਹਸਪਤਾਲ ਆਹਮੋ ਸਾਹਮਣੇ

Nirmal Pandori by Nirmal Pandori
09/20/2024
in ਪੰਜਾਬ
Reading Time: 1 min read
A A
0
…ਉਹ ਕਹਿੰਦੇ ਘੱਟ ਨਾ ਤੋਲੀ,ਤੇ ਉਹ ਕਹਿੰਦੀ ਥੜ੍ਹੇ ‘ਤੇ ਨਾ ਚੜੀਂ… ਸਰਕਾਰ ਤੇ ਪ੍ਰਾਈਵੇਟ ਹਸਪਤਾਲ ਆਹਮੋ ਸਾਹਮਣੇ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,20 ਸਤੰਬਰ, Gee98 news service
-ਪੰਜਾਬ ਦਾ ਸਿਹਤ ਵਿਭਾਗ ਅਤੇ ਸੂਬੇ ਦੇ ਪ੍ਰਾਈਵੇਟ ਹਸਪਤਾਲ ਆਹਮੋ ਸਾਹਮਣੇ ਆ ਗਏ ਹਨ। ਸੂਬੇ ਦੇ ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਨੇ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਅਤੇ ਨਰਸਿੰਗ ਹੋਮਜ਼ ਦੀ ਜਥੇਬੰਦੀ ਦੇ ਦਾਅਵੇ ਨੂੰ ਮੁੱਢੋਂ ਖਾਰਜ ਕਰਦੇ ਹੋਏ ਕਿਹਾ ਕਿ ਪ੍ਰਾਈਵੇਟ ਹਸਪਤਾਲਾਂ ਵੱਲੋਂ ਸਰਕਾਰ ਵੱਲ ਉਕਤ ਸਕੀਮ ਦੇ ਬਕਾਇਆ ਰਾਸ਼ੀ ਦੇ ਅੰਕੜੇ ਬਿਲਕੁਲ ਝੂਠੇ ਹਨ।‌ ਜ਼ਿਕਰਯੋਗ ਹੈ ਕਿ ਬੀਤੇ ਦਿਨੀ ਪ੍ਰਾਈਵੇਟ ਹਸਪਤਾਲਾਂ ਨੇ ਮੀਟਿੰਗ ਕਰਕੇ ਕਿਹਾ ਸੀ ਕਿ ਉਹਨਾਂ ਦਾ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਲੋੜਵੰਦ ਮਰੀਜ਼ਾਂ ਦਾ ਇਲਾਜ ਕਰਨ ਬਦਲੇ ਸਰਕਾਰ ਵੱਲ ਲਗਭਗ 600 ਕਰੋੜ ਰੁਪਏ ਬਕਾਇਆ ਹੈ ਜੋ ਸਰਕਾਰ ਨਹੀਂ ਦੇ ਰਹੀ, ਇਸ ਤੋਂ ਬਾਅਦ ਪ੍ਰਾਈਵੇਟ ਹਸਪਤਾਲਾਂ ਨੇ ਸਕੀਮ ਤਹਿਤ ਇਲਾਜ ਕਰਨ ਤੋਂ ਜਵਾਬ ਦੇ ਦਿੱਤਾ ਸੀ। ਹੁਣ ਸੂਬੇ ਦੇ ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਨੇ ਹਸਪਤਾਲਾਂ ਦੇ 600 ਕਰੋੜ ਦੇ ਅੰਕੜੇ ਨੂੰ ਝੂਠਾ ਤੇ ਬੇਬੁਨਿਆਦ ਦੱਸਦੇ ਹੋਏ ਕਿਹਾ ਕਿ ‌ਉਕਤ ਸਕੀਮ ਤਹਿਤ ਇਲਾਜ ਕਰਨ ਵਾਲੇ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਦਾ 364 ਕਰੋੜ ਦਾ ਬਕਾਇਆ ਹੈ। ਸਰਕਾਰੀ ਹਸਪਤਾਲਾਂ ਦਾ 166.67 ਕਰੋੜ ਰੁਪਏ ਦਾ ਬਕਾਇਆ ਹੈ, ਜਦੋਂ ਕਿ ਨਿੱਜੀ ਹਸਪਤਾਲਾਂ ਦਾ 197 ਕਰੋੜ ਰੁਪਏ ਬਕਾਇਆ ਹੈ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ 1 ਅਪ੍ਰੈਲ, 2024 ਤੋਂ ਹੁਣ ਤੱਕ ਸਰਕਾਰ ਨੇ ਨਿੱਜੀ ਹਸਪਤਾਲਾਂ ਨੂੰ 101.66 ਕਰੋੜ ਰੁਪਏ ਅਤੇ ਸਰਕਾਰੀ ਹਸਪਤਾਲਾਂ ਨੂੰ 112 ਕਰੋੜ ਰੁਪਏ ਜੋ ਕੁੱਲ 214.30 ਕਰੋੜ ਰੁਪਏ ਬਣਦੇ ਹਨ, ਦੀ ਅਦਾਇਗੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਨੈਸ਼ਨਲ ਹੈਲਥ ਏਜੰਸੀ (ਐਨ.ਐਚ.ਏ.) ਵੱਲੋਂ ਸ਼ੁਰੂ ਕੀਤੇ ਨਵੇਂ ਸਾਫਟਵੇਅਰ ਦੀ ਵਰਤੋਂ ਸ਼ੁਰੂ ਕਰਨ ਤੋਂ ਬਾਅਦ, ਕਲੇਮ ਲੈਣ ਸਬੰਧੀ ਪ੍ਰਕਿਰਿਆ ਵਿੱਚ ਫਰਵਰੀ 2024 ਤੋਂ ਕੁਝ ਤਕਨੀਕੀ ਖਾਮੀਆਂ ਪਾਈਆਂ ਗਈਆਂ ਹਨ, ਜਿਸ ਦੇ ਨਤੀਜੇ ਵਜੋਂ ਕਲੇਮ ਪ੍ਰਾਪਤ ਕਰਨ ਦੀ ਗਤੀ ਕਾਫ਼ੀ ਮੱਠੀ ਪੈ ਗਈ ਹੈ। ਹੁਣ ਸਵਾਲ ਇਹ ਪੈਦਾ ਹੁੰਦਾ ਹੈ ਕਿ ਪ੍ਰਾਈਵੇਟ ਹਸਪਤਾਲ ਬਿਨਾਂ ਤੱਥਾਂ ਤੋਂ ਕਿਵੇਂ ਦਾਅਵਾ ਕਰ ਸਕਦੇ ਹਨ ਕਿ ਉਨਾਂ ਦਾ 600 ਕਰੋੜ ਰੁਪਏ ਬਕਾਇਆ ਹੈ, ਜਦੋਂ ਕਿ ਸਰਕਾਰ ਦਾ ਕਹਿਣਾ ਹੈ ਕਿ ਪ੍ਰਾਈਵੇਟ ਹਸਪਤਾਲਾਂ ਦਾ ਸਿਰਫ 197 ਕਰੋੜ ਰੁਪਏ ਬਕਾਇਆ ਰਹਿੰਦਾ ਹੈ। ਜ਼ਾਹਿਰ ਹੈ ਕਿ ਸਰਕਾਰ ਪ੍ਰਾਈਵੇਟ ਹਸਪਤਾਲਾਂ ਵੱਲੋਂ ਉਕਤ ਸਕੀਮ ਤਹਿਤ ਇਲਾਜ ਕੀਤੇ ਮਰੀਜ਼ਾਂ ਦੀ ਸੂਚੀ ਨੂੰ ਲੁਕਾ ਰਹੀ ਹੈ। ਬਹਰਹਾਲ ! ਪ੍ਰਾਈਵੇਟ ਹਸਪਤਾਲ ਕਹਿੰਦੇ ਨੇ ਕਿ ‘ਘੱਟ ਨਾ ਤੋਲੀ..ਪਰ ਸਰਕਾਰ ਕਹਿੰਦੀ ਹੈ ਕਿ ‘ਥੜੇ ‘ਤੇ ਨਾ ਚੜੋ’ ਪਰ ਦੋਵੇਂ ਧਿਰਾਂ ਦੇ ਲੈਣ ਦੇਣ ਦੇ ਵਿਵਾਦ ਵਿੱਚ ਆਮ ਲੋਕ ਪਿਸ ਰਹੇ ਹਨ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

03/12/2026
Load More
Tags: #barnalanews#barnalanews#healthdepartment#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਵਿਜੀਲੈਂਸ ਨੇ ਸਹਾਇਕ ਟਾਊਨ ਪਲਾਨਰ ਨੂੰ 50 ਹਜ਼ਾਰ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ

Next Post

…ਬਾਲੀਵੁੱਡ ਤੇ ਸਾਊਥ ਦੀ ਸੁੰਦਰ ਅਦਾਕਾਰਾ ਨੇ ਤਿੰਨ ਚੋਟੀ ਦੇ IPS ਅਧਿਕਾਰੀ ਖੁੱਡੇਲਾਈਨ ਲਗਵਾਏ

Nirmal Pandori

Nirmal Pandori

Related Posts

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ
ਪੰਜਾਬ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

by Nirmal Pandori
03/12/2026
ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ
ਪੰਜਾਬ

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

by Nirmal Pandori
03/11/2026
ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ
ਪੰਜਾਬ

ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ

by Nirmal Pandori
03/11/2026
Load More
Next Post
…ਬਾਲੀਵੁੱਡ ਤੇ ਸਾਊਥ ਦੀ ਸੁੰਦਰ ਅਦਾਕਾਰਾ ਨੇ ਤਿੰਨ ਚੋਟੀ ਦੇ IPS ਅਧਿਕਾਰੀ ਖੁੱਡੇਲਾਈਨ ਲਗਵਾਏ

…ਬਾਲੀਵੁੱਡ ਤੇ ਸਾਊਥ ਦੀ ਸੁੰਦਰ ਅਦਾਕਾਰਾ ਨੇ ਤਿੰਨ ਚੋਟੀ ਦੇ IPS ਅਧਿਕਾਰੀ ਖੁੱਡੇਲਾਈਨ ਲਗਵਾਏ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend