Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਕੁਰਸੀ ‘ਤੇ ਬੈਠਦੇ ਹੀ ਪ੍ਰਧਾਨ ਸਾਬ੍ਹ ਨੇ ਕਿਹਾ…ਮੈਨੂੰ ਬਹੁਤ ਖੁਸ਼ੀ ਆਂ, ਮੈਨੂੰ ਤਾਂ ਸਮਝ ਨਹੀਂ ਲੱਗਦੀ ਮੈਂ ਕੀ ਕਹਾਂ…!

Nirmal Pandori by Nirmal Pandori
09/21/2024
in ਬਰਨਾਲਾ ਆਸ-ਪਾਸ
Reading Time: 1 min read
A A
0
ਕੁਰਸੀ ‘ਤੇ ਬੈਠਦੇ ਹੀ ਪ੍ਰਧਾਨ ਸਾਬ੍ਹ ਨੇ ਕਿਹਾ…ਮੈਨੂੰ ਬਹੁਤ ਖੁਸ਼ੀ ਆਂ, ਮੈਨੂੰ ਤਾਂ ਸਮਝ ਨਹੀਂ ਲੱਗਦੀ ਮੈਂ ਕੀ ਕਹਾਂ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,21 ਸਤੰਬਰ (ਨਿਰਮਲ ਸਿੰਘ ਪੰਡੋਰੀ)-
-ਕਾਂਗਰਸ ਪਾਰਟੀ ਨੂੰ ਬੇਦਾਵਾ ਦੇ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਨਗਰ ਕੌਂਸਲ ਬਰਨਾਲਾ ਦੇ ਪ੍ਰਧਾਨ ਗੁਰਜੀਤ ਸਿੰਘ ਰਾਮਨਵਾਸੀਆ ਕੌਂਸਲ ਦੀ ਪ੍ਰਧਾਨਗੀ ਦੀ ਕੁਰਸੀ ‘ਤੇ ਸ਼ੁੱਕਰਵਾਰ ਦੇਰ ਸ਼ਾਮ ਮੁੜ ਬਿਰਾਜਮਾਨ ਹੋ ਗਏ ਹਨ।‌ ਚੇਤੇ ਰਹੇ ਕਿ ਸ਼ੁਕਰਵਾਰ ਦੁਪਹਿਰ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਮੈਂਬਰ ਪਾਰਲੀਮੈਂਟ ਮੀਤ ਹੇਅਰ ਦੀ ਹਾਜ਼ਰੀ ਵਿੱਚ ਚੰਡੀਗੜ੍ਹ ਵਿਖੇ ਗੁਰਜੀਤ ਸਿੰਘ ਰਾਮਨਵਾਸੀਆ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਕੀਤਾ ਸੀ ਜਿਸ ਤੋਂ ਬਾਅਦ ਗੱਡੀਆਂ ਸਿੱਧੀਆਂ ਚੰਡੀਗੜ੍ਹ ਤੋਂ ਬਰਨਾਲਾ ਦੇ ਨਗਰ ਕੌਂਸਲ ਦਫਤਰ ਵਿੱਚ ਪੁੱਜੀਆਂ ਅਤੇ ਪ੍ਰਧਾਨ ਸਾਹਿਬ ਨੇ ਕਾਫੀ ਸਮੇਂ ਤੋਂ ਖਾਲੀ ਪਈ ਨਗਰ ਕੌਂਸਲ ਦੀ ਪ੍ਰਧਾਨਗੀ ਦੀ ਕੁਰਸੀ ਨੂੰ ਮੁੜ ਰੰਗ ਭਾਗ ਲਾਏ। ਇਸ ਮੌਕੇ ਜਦ ਪੱਤਰਕਾਰਾਂ ਨੇ ਪ੍ਰਧਾਨ ਗੁਰਜੀਤ ਸਿੰਘ ਨੂੰ ਸਵਾਲ ਕੀਤਾ ਕਿ “ਕੀ ਮਹਿਸੂਸ ਕਰਦੇ ਹੋ”.. ਤਾਂ ਪ੍ਰਧਾਨ ਸਾਹਿਬ ਨੇ ਜਵਾਬ ਦਿੱਤਾ ਕਿ “ਮੈਨੂੰ ਸਮਝ ਨਹੀਂ ਲੱਗਦੀ ਮੈਂ ਕੀ ਕਹਾਂ, ਮੈਨੂੰ ਤਾਂ ਅੱਜ ਬਹੁਤ ਖੁਸ਼ੀ ਹੈ, ਮੈਂ ਅੱਜ ਬਹੁਤ ਖੁਸ਼ ਹਾਂ ਮੈਨੂੰ ਨਹੀਂ ਪਤਾ ਲੱਗਦਾ ਕਿ ਮੈਂ ਕੀ ਬੋਲਾਂ”..ਇਸ ਤੋਂ ਪਹਿਲਾਂ ਕਿ ਪੱਤਰਕਾਰ ਪ੍ਰਧਾਨ ਸਾਹਿਬ ਨੂੰ ਕੋਈ ਦੂਜਾ ਸਵਾਲ ਕਰਦੇ ,ਪਰ ਪ੍ਰਧਾਨ ਸਾਹਿਬ ਦੇ ਬਿਲਕੁਲ ਨਾਲ ਲੱਗਦੀ ਕੁਰਸੀ ‘ਤੇ ਬੈਠੇ ਮੀਤ ਹੇਅਰ ਨੇ ਤੁਰੰਤ ਸਥਿਤੀ ਨੂੰ ਸੰਭਾਲਿਆ ਅਤੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੱਤੇ। ਇਸ ਮੌਕੇ ਮੈਂਬਰ ਪਾਰਲੀਮੈਂਟ ਨੇ ਕਿਹਾ ਕਿ ਨਗਰ ਕੌਂਸਲ ਨੂੰ ਫੰਡਾਂ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ‌ ਉਹਨਾਂ ਕਿਹਾ ਕਿ ਬਰਨਾਲਾ ਦੀ ਹਰ ਸਮੱਸਿਆ ਦਾ ਮੁਕੰਮਲ ਖਤਮ ਕਰਨਾ ਹੀ ਉਹਨਾਂ ਦਾ ਮਿਸ਼ਨ ਹੈ। ਮੀਤ ਹੇਅਰ ਨੇ ਦਾਅਵਾ ਕੀਤਾ ਕਿ ਇਹ ਪਹਿਲੀ ਵਾਰ ਹੋਇਆ ਕਿ ਨਗਰ ਕੌਂਸਲ ਦੇ ਆਪਣੇ ਫੰਡਾਂ ਤੋਂ ਇਲਾਵਾ ਬਰਨਾਲਾ ਲਈ ਵਿਸ਼ੇਸ਼ ਗਰਾਂਟ ਮਿਲੀ ਹੋਵੇ। ਉਹਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਬਰਨਾਲਾ ਲਈ ਕਰੋਨਾ ਰੁਪਏ ਦੀਆਂ ਗਰਾਂਟਾਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਕੀਤੀਆਂ ਜਾਣੀਆਂ ਜਿਸ ਨਾਲ ਬਰਨਾਲੇ ਦੀ ਨੁਹਾਰ ਬਦਲ ਦਿੱਤੀ ਜਾਵੇਗੀ। ‌ਹਾਈਕੋਰਟ ਦਾ ਫੈਸਲਾ ਆਪਣੇ ਹੱਕ ਵਿੱਚ ਆਉਣ ਤੋਂ ਬਾਅਦ ਵੀ ਹਕੂਮਤ ਦਾ ਅਸ਼ੀਰਵਾਦ ਲੈ ਕੇ ਕੁਰਸੀ ‘ਤੇ ਬੈਠੇ ਗੁਰਜੀਤ ਸਿੰਘ ਰਾਮਨਵਾਸੀਆ ਦੇ ਚਿਹਰੇ ‘ਤੇ ਲੋਹੜੇ ਦੀ ਖੁਸ਼ੀ ਸਾਫ਼ ਝਲਕ ਰਹੀ ਸੀ ਪ੍ਰੰਤੂ ਪ੍ਰਧਾਨ ਸਾਹਿਬ ਦੇ ਕਮਰੇ ਵਿੱਚ ਹੀ ਮੌਜੂਦ ਕੁਝ ਆਪ ਆਗੂਆਂ ਦੇ ਚਿਹਰੇ ਤੇ ਬਨਾਉਟੀ ਖੁਸ਼ੀ ਵੀ ਵੇਖੀ ਗਈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

04/30/2026
Load More
Tags: #barnalanews#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

BMW ਪੰਜਾਬ ‘ਚ ਕੋਈ ਪਲਾਂਟ ਨਹੀਂ ਲਗਾ ਰਹੀ… ਮਜੀਠੀਆ ਨੇ CM ਮਾਨ ਦੇ ਦਾਅਵੇ ਦਾ ਕੀਤਾ ਖੰਡਨ

Next Post

ਮਜ਼ਦੂਰ ਅਤੇ ਸਮਾਜ ਸੇਵੀ ਜਥੇਬੰਦੀਆਂ ਨੇ ਮਾਲਵਿੰਦਰ ਸਿੰਘ ਮਾਲੀ ਤੇ ਪਾਇਆ ਕੇਸ ਰੱਦ ਕਰਨ ਦੀ ਕੀਤੀ ਮੰਗ

Nirmal Pandori

Nirmal Pandori

Related Posts

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ
ਬਰਨਾਲਾ ਆਸ-ਪਾਸ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

by Nirmal Pandori
04/30/2026
ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ
ਬਰਨਾਲਾ ਆਸ-ਪਾਸ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

by Nirmal Pandori
04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ
ਬਰਨਾਲਾ ਆਸ-ਪਾਸ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

by Nirmal Pandori
04/29/2026
Load More
Next Post
ਮਜ਼ਦੂਰ ਅਤੇ ਸਮਾਜ ਸੇਵੀ ਜਥੇਬੰਦੀਆਂ ਨੇ ਮਾਲਵਿੰਦਰ ਸਿੰਘ ਮਾਲੀ ਤੇ ਪਾਇਆ ਕੇਸ ਰੱਦ ਕਰਨ ਦੀ ਕੀਤੀ ਮੰਗ

ਮਜ਼ਦੂਰ ਅਤੇ ਸਮਾਜ ਸੇਵੀ ਜਥੇਬੰਦੀਆਂ ਨੇ ਮਾਲਵਿੰਦਰ ਸਿੰਘ ਮਾਲੀ ਤੇ ਪਾਇਆ ਕੇਸ ਰੱਦ ਕਰਨ ਦੀ ਕੀਤੀ ਮੰਗ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend