Skip to main content

Gee 98News

ਪੰਜਾਬ ਮੰਤਰੀ ਮੰਡਲ ‘ਚ ਵੱਡੇ ਧਮਾਕੇ ਦੀਆਂ ਕਨਸੋਆਂ…4-5 ਕੈਬਨਿਟ ਮੰਤਰੀਆਂ ਦੀ ਹੋਵੇਗੀ ਛੁੱਟੀ

ਚੰਡੀਗੜ੍ਹ,22 ਸਤੰਬਰ, Gee98 news service
-ਪੰਜਾਬ ਮੰਤਰੀ ਮੰਡਲ ਵਿੱਚ ਵੱਡਾ ਧਮਾਕਾ ਹੋਣ ਦੀਆਂ ਕਨਸੋਆਂ ਸਾਹਮਣੇ ਆ ਰਹੀਆਂ ਹਨ। ਭਰੋਸੇਯੋਗ ਸੂਤਰਾਂ ਅਨੁਸਾਰ ਪੰਜਾਬ ਦੇ ਮੰਤਰੀ ਮੰਡਲ ਵਿੱਚ ਵੱਡਾ ਫੇਰਬਦਲ ਕੀਤਾ ਜਾ ਰਿਹਾ ਜਿਸ ਵਿੱਚ ਘੱਟੋ ਘੱਟ 4 ਤੋਂ 5 ਮੰਤਰੀ ਬਦਲੇ ਜਾ ਸਕਦੇ ਹਨ। ‌ ਚਰਚਾ ਹੈ ਕਿ ਭਗਵੰਤ ਮਾਨ ਸਰਕਾਰ ਦੇ 4-5 ਵੱਡੇ ਕੈਬਨਿਟ ਮੰਤਰੀਆਂ ਦੀ ਛੁੱਟੀ ਕੀਤੀ ਜਾ ਸਕਦੀ ਹੈ ਅਤੇ ਇਹਨਾਂ ਦੀ ਜਗ੍ਹਾ ‘ਤੇ ਨਵੇਂ ਵਿਧਾਇਕਾਂ ਨੂੰ ਮੌਕਾ ਦਿੱਤਾ ਜਾ ਰਿਹਾ ਹੈ। ਖ਼ਬਰਾਂ ਇਹ ਵੀ ਹਨ ਕਿ ਇਸ ਸਬੰਧੀ ਸਾਰੀ ਪ੍ਰਕਿਰਿਆ ਪੂਰੀ ਕਰ ਲਈ ਗਈ ਹੈ ਅਤੇ ਸੋਮਵਾਰ ਜਾਂ ਮੰਗਲਵਾਰ ਨਵੇਂ ਮੰਤਰੀਆਂ ਨੂੰ ਸਹੁੰ ਚੁਕਾਈ ਜਾ ਸਕਦੀ ਹੈ। ਸੂਤਰਾਂ ਅਨੁਸਾਰ ਹਟਾਏ ਜਾਣ ਵਾਲੇ ਚਾਰ ਕੈਬਨਿਟ ਮੰਤਰੀਆਂ ਵਿੱਚੋਂ ਤਿੰਨ ਪੁਰਸ਼ ਅਤੇ ਇੱਕ ਮਹਿਲਾ ਕੈਬਨਿਟ ਮੰਤਰੀ ਦੀ ਛੁੱਟੀ ਕੀਤੀ ਜਾ ਰਹੀ ਹੈ ਅਤੇ ਨਵੇਂ ਸ਼ਾਮਿਲ ਕੀਤੇ ਜਾਣ ਵਾਲੇ ਮੰਤਰੀਆਂ ਵਿੱਚ ਹੋਰਾਂ ਦੇ ਨਾਲ ਜਲੰਧਰ ਜ਼ਿਮਨੀ ਚੋਣ ਜਿੱਤੇ ਮਹਿੰਦਰ ਭਗਤ ਨੂੰ ਸ਼ਾਮਿਲ ਕੀਤਾ ਜਾ ਸਕਦਾ ਹੈ।

error: Content is protected !!