Skip to main content

Gee 98News

ਵੱਡੀ ਖ਼ਬਰ : CM ਭਗਵੰਤ ਮਾਨ ਨੇ ਆਪਣੇ OSD ਅਹੁਦੇ ਤੋਂ ਹਟਾਇਆ

ਚੰਡੀਗੜ੍ਹ,23 ਸਤੰਬਰ, Gee98 news service
-ਪੰਜਾਬ ਮੰਤਰੀ ਮੰਡਲ ਵਿੱਚ ਫੇਰਬਦਲ ਤੋਂ ਪਹਿਲਾਂ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵੱਡਾ ਫੈਸਲਾ ਲੈਂਦੇ ਹੋਏ ਆਪਣੇ ਇੱਕ OSD ਨੂੰ ਅਹੁਦੇ ਤੋਂ ਹਟਾ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਓਐਸਡੀ ਓੰਕਾਰ ਸਿੰਘ ਨੂੰ ਅਹੁਦੇ ਤੋਂ ਹਟਾ ਦਿੱਤਾ ਹੈ। ਦੱਸ ਦੇਈਏ ਕਿ ਅੱਜ ਸ਼ਾਮ ਪੰਜਾਬ ਦੇ ਪੰਜ ਨਵੇਂ ਮੰਤਰੀ ਸਹੁੰ ਚੁੱਕ ਰਹੇ ਹਨ ਇਸ ਤੋਂ ਪਹਿਲਾਂ ਚਾਰ ਮੰਤਰੀਆਂ ਨੇ ਅਸਤੀਫੇ ਦੇ ਦਿੱਤੇ ਸਨ। ਨਵੇਂ ਮੰਤਰੀਆਂ ਦੀ ਸਹੁੰ ਚੁੱਕਣ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਆਪਣੇ OSD ਨੂੰ ਹਟਾ ਦੇਣ ਦਾ ਇੱਕ ਵੱਡਾ ਫੈਸਲਾ ਹੈ ਜਿਸ ਨੇ ਸਭ ਨੂੰ ਹੈਰਾਨ ਕੀਤਾ ਹੈ। ‌ ਮੁੱਖ ਮੰਤਰੀ ਦੇ ਓਐਸਡੀ ਦਾ ਇੱਕ ਮਹੱਤਵਪੂਰਨ ਅਤੇ ਜ਼ਿੰਮੇਵਾਰੀ ਵਾਲਾ ਅਹੁਦਾ ਹੁੰਦਾ ਹੈ
ਕਿਉਂਕਿ ਉਹ ਮੁੱਖ ਮੰਤਰੀ ਦਫ਼ਤਰ ਦਾ ਸਾਰਾ ਕੰਮ ਸੰਭਾਲਦਾ ਹੈ। ਉਹ ਮੁੱਖ ਮੁੱਦਿਆਂ ‘ਤੇ ਮੁੱਖ ਮੰਤਰੀ ਨੂੰ ਸਲਾਹ ਵੀ ਦਿੰਦਾ ਹੈ। ਓਂਕਾਰ ਸਿੰਘ ਨੂੰ ਇਹ ਜ਼ਿੰਮੇਵਾਰੀ 31 ਅਗਸਤ 2022 ਨੂੰ ਸੌਂਪੀ ਗਈ ਸੀ। ਓਕਾਰ ਸਿੰਘ ਨੂੰ ਹਟਾਉਣ ਦਾ ਸਪੱਸ਼ਟ ਕਾਰਨ ਅਜੇ ਸਾਹਮਣੇ ਨਹੀਂ ਆ ਰਿਹਾ ਪ੍ਰੰਤੂ ਚਰਚਾ ਅਨੁਸਾਰ ਇੱਕ ਵੱਡੀ ਸ਼ਿਕਾਇਤ ਤੋਂ ਬਾਅਦ ਹੀ ਓੰਕਾਰ ਸਿੰਘ ਨੂੰ ਓਐਸਡੀ ਦੇ ਅਹੁਦੇ ਤੋਂ ਹਟਾਇਆ ਗਿਆ ਹੈ। ‌

error: Content is protected !!