Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਖਪਤਕਾਰਾਂ ਦਾ ਜੁਗਾੜ : ਇੱਕੋ ਘਰ ‘ਚ ਦੋ-ਦੋ ਮੀਟਰ ਕੁਨੈਕਸ਼ਨਾਂ‌ ਨੇ ਪਾਵਰਕਾਮ ਦੀਆਂ ਵਿੱਤੀ ਚੂਲਾਂ ਹਿਲਾਈਆਂ

Nirmal Pandori by Nirmal Pandori
09/24/2024
in ਪੰਜਾਬ
Reading Time: 1 min read
A A
0
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link
  • ਦੋ ਦੋ ਮੀਟਰ ਕਨੈਕਸ਼ਨਾਂ ਵਾਲੇ ਖਪਤਕਾਰਾਂ ‘ਤੇ ਐਕਸ਼ਨ ਦੀ ਤਿਆਰੀ ‘ਚ ਪਾਵਰਕਾਮ
    ਚੰਡੀਗੜ੍ਹ,24 ਸਤੰਬਰ, Gee98 news service
    -ਪੰਜਾਬ ਸਰਕਾਰ ਦੀ 300 ਯੂਨਿਟ ਪ੍ਰਤੀ ਮਹੀਨਾ‌ ਮੁਫ਼ਤ ਬਿਜਲੀ ਯੋਜਨਾ ਨੇ ਪਾਵਰਕਾਮ ਦੀਆਂ ਵਿੱਤੀ ਚੂਲਾਂ ਹਿਲਾ ਦਿੱਤੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖੁਦ ਕੀਤੇ ਦਾਅਵੇ ਅਨੁਸਾਰ 90 ਫੀਸਦੀ ਖਪਤਕਾਰਾਂ ਨੂੰ ਬਿਜਲੀ ਦਾ ਬਿੱਲ ਜ਼ੀਰੋ ਆ ਰਿਹਾ ਹੈ। ‌ ਮੁੱਖ ਮੰਤਰੀ ਦੇ ਦਾਅਵਿਆਂ ਅਨੁਸਾਰ ਇਹ ਅੰਦਾਜ਼ਾ ਲਗਾਉਣਾ ਮੁਸ਼ਕਿਲ ਨਹੀਂ ਕਿ ਬਾਕੀ 10 ਫੀਸਦੀ ਖਪਤਕਾਰਾਂ ਦੀ ਕਮਾਈ ਨਾਲ ਪਾਵਰਕਾਮ ਦੀ ਹਾਲਤ ਕਿਹੋ ਜਿਹੀ ਹੋਵੇਗੀ। ਧਿਆਨ ਰਹੇ ਕਿ ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਲਈ ਬਿਜਲੀ ਪਹਿਲਾਂ ਹੀ ਮੁਫਤ ਕੀਤੀ ਹੋਈ ਹੈ। ਦੂਜੇ ਪਾਸੇ ਇੰਡਸਟਰੀਅਲ ਖੇਤਰ ਦੇ ਵਿੱਚ ਬਹੁਤੇ ਵੱਡੇ ਕਾਰਖਾਨੇ ਅਜਿਹੇ ਹਨ ਜਿਨਾਂ ਵੱਲ ਕਰੋੜਾਂ ਰੁਪਏ ਦਾ ਬਕਾਇਆ ਖੜਾ ਹੈ। ਸਰਕਾਰ ਦੇ ਆਪਣੇ ਬਹੁਤੇ ਸਰਕਾਰੀ ਵਿਭਾਗ ਵੀ ਪਾਵਰਕਾਮ ਦਾ ਕਰੋੜਾਂ ਰੁਪਏ ਬਿਜਲੀ ਬਿੱਲਾਂ ਦਾ ਦੱਬੀ ਬੈਠੇ ਹਨ। ‌ ਪਾਵਰਕਾਮ ਦੇ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਨੇ ਕਈ ਵਾਰ ਪੰਜਾਬ ਦੇ ਮੁੱਖ ਮੰਤਰੀ ਨੂੰ ਸਿੱਧੇ ਤੌਰ ‘ਤੇ ਪੱਤਰ ਵੀ ਲਿਖੇ ਹਨ ਕਿ ਪਾਵਰਕਾਮ ਦੀ ਮਾੜੀ ਹੋ ਰਹੀ ਵਿੱਤੀ ਹਾਲਤ ਵੱਲ ਧਿਆਨ ਦਿੱਤਾ ਜਾਵੇ ‌ ਪ੍ਰੰਤੂ ਥੋੜੇ ਜਿਹੇ ਸਮੇਂ ਬਾਅਦ ਪੰਜਾਬ ‘ਚ ਕੋਈ ਨਾ ਕੋਈ ਚੋਣ ਆ ਜਾਂਦੀ ਹੈ ਜਿਸ ਕਰਕੇ ਸਰਕਾਰ ਮੁਫ਼ਤ ਬਿਜਲੀ ਦੀ ਸਹੂਲਤ ਨੂੰ ਬੰਦ ਕਰਨਾ ਤਾਂ ਦੂਰ ਦੀ ਗੱਲ ਸਗੋਂ ਘੱਟ ਵੀ ਨਹੀਂ ਕਰ ਸਕਦੀ ਕਿਉਂਕਿ ਸਰਕਾਰ ਨੂੰ ਡਰ ਹੈ ਕਿ ਇਸ ਦਾ ਸਿੱਧੇ ਤੌਰ ‘ਤੇ ਅਸਰ ਵੋਟਰਾਂ ‘ਤੇ ਪਵੇਗਾ। ਮੁਫ਼ਤ ਬਿਜਲੀ ਯੋਜਨਾ ਦਾ ਇੱਕ ਪੱਖ ਇਹ ਵੀ ਹੈ ਕਿ ਬਹੁਤੇ ਲੋਕਾਂ ਨੇ ਇੱਕੋ ਘਰ ਵਿੱਚ ਦੋ-ਦੋ ਬਿਜਲੀ ਦੇ ਮੀਟਰ ਲਗਵਾ ਲਏ ਹਨ। ਇਸ ਤਰ੍ਹਾਂ ਬਹੁਤੇ ਖਪਤਕਾਰ 300 ਦੀ ਬਜਾਏ 600 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਯੋਜਨਾ ਦਾ ਲਾਭ ਉਠਾ ਰਹੇ ਹਨ। ਇੱਕ ਪਾਸੇ ਸਰਕਾਰ ਬਿਜਲੀ ਸਬਸਿਡੀ ਦਾ ਪੈਸਾ ਸਮੇਂ ਸਿਰ ਪਾਵਰਕਾਮ ਨੂੰ ਨਹੀਂ ਦੇ ਰਹੀ ਦੂਜੇ ਪਾਸੇ ਲੋਕ ਪਾਵਰਕਾਮ ਨੂੰ ਜੁਗਾੜ ਦਾ ਕਰੰਟ ਲਾ ਰਹੇ ਹਨ। ਜੇਕਰ ਸੂਬੇ ‘ਚ ਵੱਧ ਰਹੇ ਬਿਜਲੀ ਕਨੈਕਸ਼ਨਾਂ ਦੀ ਗੱਲ ਕਰੀਏ ਤਾਂ 2022-23 ਤੋਂ ਜੁਲਾਈ 2024 ਤੱਕ ਪੰਜਾਬ ਵਿੱਚ 7.29 ਲੱਖ ਘਰੇਲੂ ਬਿਜਲੀ ਦੇ ਨਵੇਂ ਕੁਨੈਕਸ਼ਨ ਲੱਗੇ ਹਨ, ਜਦੋਂ ਜੁਲਾਈ 2022 ‘ਚ ਮੁਫ਼ਤ ਯੂਨਿਟ ਦਾ ਫ਼ੈਸਲਾ ਲਾਗੂ ਹੋਇਆ ਤਾਂ ਉਸ ਵਿੱਤੀ ਵਰ੍ਹੇ ਦੌਰਾਨ ਸੂਬੇ ਵਿਚ 3.65 ਲੱਖ ਕੁਨੈਕਸ਼ਨ ਨਵੇਂ ਜਾਰੀ ਹੋਏ ਸਨ, ਜਿਸ ਨੇ ਪੁਰਾਣੇ ਵਰ੍ਹਿਆਂ ਦਾ ਰਿਕਾਰਡ ਤੋੜ ਦਿੱਤਾ ਸੀ। ਪੰਜਾਬ ਵਿੱਚ ਘਰੇਲੂ ਬਿਜਲੀ ਦੇ ਕੁਨੈਕਸ਼ਨ ਜੁਲਾਈ 2024 ਤੱਕ 80.14 ਲੱਖ ਹਨ, ਜਦਕਿ 2014-15 ਵਿਚ ਇਹ ਕੁਨੈਕਸ਼ਨ 60.06 ਲੱਖ ਸਨ। ਸਾਲ 2023-24 ਦੌਰਾਨ ਸੂਬੇ ਵਿਚ 2.62 ਲੱਖ ਨਵੇਂ ਕੁਨੈਕਸ਼ਨ ਜਾਰੀ ਹੋਏ, ਜਦਕਿ ਚਾਲੂ ਵਿੱਤੀ ਵਰ੍ਹੇ ਦੇ ਜੁਲਾਈ ਮਹੀਨੇ ਤੱਕ 1.01 ਲੱਖ ਨਵੇਂ ਕੁਨੈਕਸ਼ਨ ਜਾਰੀ ਹੋ ਚੁੱਕੇ ਹਨ। ‘ਜ਼ੀਰੋ ਬਿੱਲਾਂ’ ਦੇ ਲਾਭ ਲਈ ਖਪਤਕਾਰਾਂ ਵੱਲੋਂ ਦੋ-ਦੋ ਮੀਟਰ ਲਗਵਾ ਕੇ ਲਿਆ ਜਾ ਰਿਹਾ ਲਾਭ ਪੰਜਾਬ ਦੇ ਸਰਕਾਰੀ ਖ਼ਜ਼ਾਨੇ ‘ਤੇ ਬੋਝ ਵਧਾ ਰਿਹਾ ਹੈ। ਸਾਲ 2023-24 ਦੌਰਾਨ ਜ਼ੀਰੋ ਬਿੱਲਾਂ ਕਰ ਕੇ ਬਿਜਲੀ ਸਬਸਿਡੀ ਦਾ ਬਿੱਲ 7324 ਕਰੋੜ ਦਾ ਬਣਿਆ ਸੀ, ਜਦਕਿ ਚਾਲੂ ਵਿੱਤੀ ਸਾਲ ਦੌਰਾਨ ਇਹ ਬਿੱਲ 8800 ਕਰੋੜ ਰੁਪਏ ਨੂੰ ਛੂਹ ਸਕਦਾ ਹੈ। ਪਾਵਰ ਕੌਮ ਦੇ ਇੰਗਨੀਅਰਾਂ ਦੀ ਜਥੇਬੰਦੀ ਦੇ ਇੱਕ ਸੋਭਾ ਆਗੂ ਨੇ ਦੱਸਿਆ ਕਿ ਬਿਜਲੀ ਦੀ ਮੁਫਤ ਯੋਜਨਾ ਬਹੁਤਾ ਸਮਾਂ ਨਹੀਂ ਚੱਲ ਸਕੇਗੀ, ਉਹਨਾਂ ਕਿਹਾ ਕਿ ਪਾਵਰ ਕਾਮ ਦੀਵਾਲੀਆ ਹੋਣ ਦੇ ਕੰਢੇ ਤੇ ਪੁੱਜ ਚੁੱਕਾ ਹੈ, ਹਾਲਾਤ ਇਹੋ ਜਿਹੇ ਬਣੇ ਹੋਏ ਹਨ ਕਿ ਆਉਣ ਵਾਲੇ ਸਮੇਂ ਤੇ ਵਿੱਚ ਬਿਜਲੀ ਵੱਡੇ ਬਿਜਲੀ ਤਾਪ ਘਰਾਂ ਦੇ ਰੱਖ ਰਖਾ ਲਈ ਵੀ ਪੈਸੇ ਦਾ ਪ੍ਰਬੰਧ ਕਰਨਾ ਮੁਸ਼ਕਿਲ ਹੋ ਜਾਵੇਗਾ।
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਮਹਿਲ ਕਲਾਂ ਅਤੇ ਤਪਾ ਦੇ ਐਸਡੀਐਮ ਬਦਲੇ

Next Post

ਬਰਨਾਲੇ ਦੇ ਆੜਤੀਆਂ ਨੇ ਵਜਾ ਦਿੱਤਾ ਬਗਾਵਤ ਦਾ ਬਿਗੁਲ…ਕੀਤੀ ਅਣਮਿਥੇ ਸਮੇਂ ਦੀ ਹੜ੍ਹਤਾਲ

Nirmal Pandori

Nirmal Pandori

Related Posts

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
Load More
Next Post
ਬਰਨਾਲੇ ਦੇ ਆੜਤੀਆਂ ਨੇ ਵਜਾ ਦਿੱਤਾ ਬਗਾਵਤ ਦਾ ਬਿਗੁਲ…ਕੀਤੀ ਅਣਮਿਥੇ ਸਮੇਂ ਦੀ ਹੜ੍ਹਤਾਲ

ਬਰਨਾਲੇ ਦੇ ਆੜਤੀਆਂ ਨੇ ਵਜਾ ਦਿੱਤਾ ਬਗਾਵਤ ਦਾ ਬਿਗੁਲ…ਕੀਤੀ ਅਣਮਿਥੇ ਸਮੇਂ ਦੀ ਹੜ੍ਹਤਾਲ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend