Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪਿੰਡ ਧੌਲਾ ਵਿਖੇ ਤਿੰਨ ਜਣੇ ਚੜ ਗਏ ਪਾਣੀ ਵਾਲੀ ਟੈਂਕੀ ‘ਤੇ…ਕਹਿੰਦੇ ਬਿਜਲੀ ਵਾਲੇ ਕੰਧਾਂ ਟੱਪ ਕੇ ਆਉਂਦੇ ਨੇ ਅੰਦਰ…!

Nirmal Pandori by Nirmal Pandori
09/24/2024
in ਬਰਨਾਲਾ ਆਸ-ਪਾਸ
Reading Time: 1 min read
A A
0
ਪਿੰਡ ਧੌਲਾ ਵਿਖੇ ਤਿੰਨ ਜਣੇ ਚੜ ਗਏ ਪਾਣੀ ਵਾਲੀ ਟੈਂਕੀ ‘ਤੇ…ਕਹਿੰਦੇ ਬਿਜਲੀ ਵਾਲੇ ਕੰਧਾਂ ਟੱਪ ਕੇ ਆਉਂਦੇ ਨੇ ਅੰਦਰ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,24 ਸਤੰਬਰ, Gee98 news service
-ਬਰਨਾਲਾ ਜ਼ਿਲ੍ਹੇ ਦੇ ਪਿੰਡ ਧੌਲਾ ਵਿਖੇ ਪਾਵਰਕਾਮ ਦੇ ਅਧਿਕਾਰੀਆਂ/ ਕਰਮਚਾਰੀਆਂ ਦੀ ਚੈਕਿੰਗ ਕਰਨ ਦੇ ਤਰੀਕੇ ਤੋਂ ਔਖੇ ਹੋ ਕੇ ਪਿੰਡ ਵਾਸੀਆਂ ਨੇ ਪਾਵਰਕਾਮ ਦੇ ਅਧਿਕਾਰੀਆਂ ਖ਼ਿਲਾਫ਼ ਮੋਰਚਾ ਖੋਲ ਦਿੱਤਾ ਹੈ। ਇਹ ਮਾਮਲਾ ਇੱਥੋਂ ਤੱਕ ਵਧ ਗਿਆ ਕਿ ਪਿੰਡ ਦੇ ਤਿੰਨ ਵਿਅਕਤੀ ਪਿੰਡ ਵਿੱਚ ਬਣੀ ਪਾਣੀ ਵਾਲੀ ਟੈਂਕੀ ਉੱਪਰ ਵੀ ਚੜੇ ਹੋਏ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਾਣੀ ਵਾਲੀ ਟੈਂਕੀ ਉੱਪਰ ਚੜੇ ਪਿੰਡ ਵਾਸੀ ਕੁਲਦੀਪ ਸਿੰਘ ਨੇ ਦੱਸਿਆ ਕਿ ਪਾਵਰਕਾਮ ਦੇ ਅਧਿਕਾਰੀਆਂ ਵੱਲੋਂ ਐਸਡੀਓ ਦੀ ਅਗਵਾਈ ਹੇਠ ਜਾਂ ਕਿਸੇ ਹੋਰ ਅਧਿਕਾਰੀ ਦੀ ਅਗਵਾਈ ਹੇਠ ਪਿੰਡ ਵਿੱਚ ਕੁੰਡੀ ਕਨੈਕਸ਼ਨ ਫੜਨ ਲਈ ਚੈਕਿੰਗ ਕੀਤੀ ਜਾਂਦੀ ਹੈ। ‌ਉਹਨਾਂ ਕਿਹਾ ਕਿ ਚੈਕਿੰਗ ਕਰਨ ‘ਤੇ ਪਿੰਡ ਵਾਸੀਆਂ ਨੂੰ ਕੋਈ ਇਤਰਾਜ਼ ਨਹੀਂ ਪ੍ਰੰਤੂ ਪਾਵਰਕਾਮ ਦੇ ਅਧਿਕਾਰੀ ਹਨੇਰੇ-ਸਵੇਰੇ ਕੰਧਾਂ ਟੱਪ ਕੇ ਚੋਰਾਂ ਵਾਂਗ ਘਰਾਂ ਵਿੱਚ ਦਾਖਲ ਹੁੰਦੇ ਹਨ। ਉਹਨਾਂ ਕਿਹਾ ਕਿ ਪਾਵਰਕਾਮ ਦੇ ਕਰਮਚਾਰੀਆਂ ਕੋਲ ਆਪਣੀ ਪੌੜੀ ਹੁੰਦੀ ਹੈ ਜੋ ਬਾਹਰੋਂ ਕੰਧ ਨਾਲ ਲਾ ਕੇ ਅਗਲੇ ਦੇ ਘਰ ਵਿੱਚ ਛਾਲ ਮਾਰਦੇ ਹਨ। ‌ ਉਹਨਾਂ ਕਿਹਾ ਕਿ ਪਾਵਰਕਾਮ ਦੇ ਕਰਮਚਾਰੀਆਂ ਨੂੰ ਕਈ ਵਾਰ ਕਿਹਾ ਗਿਆ ਕਿ ਚੈਕਿੰਗ ਕਰਨ ਦੇ ਲਈ ਗੇਟ ਖੁਲਵਾ ਕੇ ਅੰਦਰ ਆਇਆ ਜਾਵੇ ਤਾਂ ਜੋ ਚੋਰ ਦੇ ਭੁਲੇਖੇ ਸਾਧ ਨਾ ਕੁੱਟਿਆ ਜਾਵੇ ਕਿਉਂਕਿ ਪਿੰਡ ਧੌਲਾ ਅਤੇ ਆਸ ਪਾਸ ਪਿੰਡਾਂ ਵਿੱਚ ਪਿਛਲੇ ਕੁਝ ਦਿਨਾਂ ਤੋਂ ਚੋਰਾਂ ਨੇ ਵੀ ਲੋਕਾਂ ਦਾ ਜੀਣਾ ਹਰਾਮ ਕੀਤਾ ਹੋਇਆ ਹੈ। ‌ ਅੱਜ ਸਵੇਰੇ ਜਦੋਂ ਪਾਵਰਕਾਮ ਦੇ ਕਰਮਚਾਰੀ ਪਿੰਡ ਧੌਲਾ ਵਿਖੇ ਚੈਕਿੰਗ ਕਰਨ ਗਏ ਤਾਂ ਪਿੰਡ ਵਾਸੀਆਂ ਅਤੇ ਕਰਮਚਾਰੀਆਂ ਦੇ ਵਿਚਕਾਰ ਕੁਝ ਤਲਖਕਲਾਮੀ ਵੀ ਹੋਈ। ਜਿਸ ਤੋਂ ਬਾਅਦ ਮਾਮਲਾ ਵਧ ਗਿਆ ਅਤੇ ਤਿੰਨ ਵਿਅਕਤੀ ਪਾਣੀ ਵਾਲੀ ਟੈਂਕੀ ‘ਤੇ ਚੜ ਗਏ ਜਿਨਾਂ ਦੀ ਮੰਗ ਹੈ ਕਿ ਪਾਵਰਕਾਮ ਦੇ ਕਰਮਚਾਰੀਆਂ ਨੂੰ ਪਿੰਡ ਵਾਸੀਆਂ ਪ੍ਰਤੀ ਆਪਣੇ ਗੈਰ ਜਿੰਮੇਵਾਰਾਨਾ ਰਵੱਈਏ ਲਈ ਮਾਫ਼ੀ ਮੰਗਣੀ ਚਾਹੀਦੀ ਹੈ। ਮੌਕੇ ‘ਤੇ ਪੁੱਜੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੇ ਪਾਣੀ ਵਾਲੀ ਟੈਂਕੀ ‘ਤੇ ਚੜ੍ਹੇ ਪਿੰਡ ਵਾਸੀਆਂ ਨੂੰ ਉਤਾਰਨ ਲਈ ਯਤਨ ਕੀਤੇ ਪ੍ਰੰਤੂ ਖ਼ਬਰ ਲਿਖੇ ਜਾਣ ਤੱਕ ਤਾਣੀ ਅਜੇ ਉਲਝੀ ਹੋਈ ਸੀ। ਇਸ ਸਬੰਧੀ ਪਾਵਰਕਾਮ ਦੇ ਅਧਿਕਾਰੀਆਂ ਦਾ ਪੱਖ ਜਾਨਣ ਲਈ ਐਸਡੀਓ ਨੂੰ ਕਈ ਵਾਰ ਫੋਨ ਮਿਲਾਇਆ ਪ੍ਰੰਤੂ ਉਹਨਾਂ ਨੇ ਫੋਨ ਚੁੱਕਣਾ ਵਾਜਬ ਨਹੀਂ ਸਮਝਿਆ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

04/30/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਬਰਨਾਲੇ ਦੇ ਆੜਤੀਆਂ ਨੇ ਵਜਾ ਦਿੱਤਾ ਬਗਾਵਤ ਦਾ ਬਿਗੁਲ…ਕੀਤੀ ਅਣਮਿਥੇ ਸਮੇਂ ਦੀ ਹੜ੍ਹਤਾਲ

Next Post

CT ਯੂਨੀਵਰਸਿਟੀ ਦੀ ਛੱਤ ਤੋਂ ਛਾਲ ਮਾਰ ਕੇ BA ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

Nirmal Pandori

Nirmal Pandori

Related Posts

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ
ਬਰਨਾਲਾ ਆਸ-ਪਾਸ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

by Nirmal Pandori
04/30/2026
ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ
ਬਰਨਾਲਾ ਆਸ-ਪਾਸ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

by Nirmal Pandori
04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ
ਬਰਨਾਲਾ ਆਸ-ਪਾਸ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

by Nirmal Pandori
04/29/2026
Load More
Next Post
CT ਯੂਨੀਵਰਸਿਟੀ ਦੀ ਛੱਤ ਤੋਂ ਛਾਲ ਮਾਰ ਕੇ BA ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

CT ਯੂਨੀਵਰਸਿਟੀ ਦੀ ਛੱਤ ਤੋਂ ਛਾਲ ਮਾਰ ਕੇ BA ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend