Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੱਲੇ ਨੀ ਧੇਲਾ…ਕਰਦੀ ਮੇਲਾ ਮੇਲਾ…ਸਰਕਾਰੀ ਮਾਸਟਰਾਂ ਨੂੰ ਇੱਕ ਵਾਰ ਫੇਰ ਅੰਗਰੇਜ਼ਾਂ ਤੋਂ ਟ੍ਰੇਨਿੰਗ ਲੈਣ ਲਈ ਭੇਜਿਆ ਜਾਵੇਗਾ

Nirmal Pandori by Nirmal Pandori
09/25/2024
in ਪੰਜਾਬ
Reading Time: 1 min read
A A
0
ਸੁਣਿਐ…ਤਪੇ ਆਲਾ ਧਰਮਾ ਸੰਗਰੂਰ ਹਲਕੇ ਤੋਂ ਡੀਪੂ ਹੋਲਡਰਾਂ ਦੀ ਸਿਆਸੀ ਝੰਡੀ ਚੁੱਕੇਗਾ…ਡਿੱਪੂ ਹੋਲਡਰ ਫੈਡਰੇਸ਼ਨ ਵੱਲੋਂ ਲੋਕ ਸਭਾ ਚੋਣਾਂ ਲੜਨ ਦਾ ਐਲਾਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,25 ਸਤੰਬਰ, Gee98 news service
-ਪੰਜਾਬ ਸਰਕਾਰ ਵੱਲੋਂ ਇੱਕ ਵਾਰ ਫਿਰ ਸੂਬੇ ਦੇ ਅਧਿਆਪਕਾਂ ਨੂੰ ਟ੍ਰੇਨਿੰਗ ਲੈਣ ਲਈ ਵਿਦੇਸ਼ ਭੇਜਿਆ ਜਾਵੇਗਾ। ‌ ਇਹ ਅਧਿਆਪਕ ਵਿਦੇਸ਼ ਦੇ ਅੰਗਰੇਜ਼ ਅਧਿਆਪਕਾਂ ਤੋਂ ਪੰਜਾਬ ‘ਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਟ੍ਰੇਨਿੰਗ ਲੈਣਗੇ। ਸੂਬਾ ਸਰਕਾਰ ਦੇ ਇਸ ਮਿਸ਼ਨ ਤਹਿਤ ਰਾਜ ਵਿਦਿਅਕ ਖੋਜ ਅਤੇ ਸਿਖਲਾਈ ਪਰਿਸ਼ਦ ਪੰਜਾਬ ਨੇ ‌ਚਾਹਵਾਨ ਅਧਿਆਪਕਾਂ ਨੂੰ ਅਪਲਾਈ ਕਰਨ ਦਾ ਮੌਕਾ ਦਿੱਤਾ ਹੈ। ‌ ਪ੍ਰਾਪਤ ਜਾਣਕਾਰੀ ਅਨੁਸਾਰ ਅਧਿਆਪਕਾਂ ਦੇ ਅਪਲਾਈ ਕਰਨ ਲਈ ਈ-ਪੰਜਾਬ ਪੋਰਟਲ 24 ਸਤੰਬਰ ਤੋਂ ਖੁੱਲ੍ਹ ਚੁੱਕਾ ਹੈ ਅਤੇ ਇਹ 26 ਸਤੰਬਰ ਸ਼ਾਮਪੰਜ ਵਜੇ ਤੱਕ ਖੁੱਲਾ ਰਹੇਗਾ ਜਿੱਥੇ ਵਿਦੇਸ਼ ਜਾਣ ਦੇ ਅਧਿਆਪਕ ਅਪਲਾਈ ਕਰ ਸਕਦੇ ਹਨ। ‌ ਜਾਣਕਾਰੀ ਅਨੁਸਾਰ ਇਸ ਵਾਰ ਸੂਬਾ ਸਰਕਾਰ ਵੱਲੋਂ 72 ਅਧਿਆਪਕਾਂ ਨੂੰ (ਯੂਨੀਵਰਸਿਟੀ ਆਫ ਤੁਰਕੂ ਫਿਨਲੈਂਡ) ਵਿਖੇ ਟ੍ਰੇਨਿੰਗ 21 ਦਿਨਾਂ ਦੀ ਟ੍ਰੇਨਿੰਗ ਲਈ ਭੇਜਿਆ ਜਾਵੇਗਾ ਜਿੰਨਾ ਵਿੱਚ ਬੀਪੀਈਓਜ਼, ਸੈਂਟਰ ਹੈਡ ਟੀਚਰ, ਹੈਡ ਟੀਚਰ, ਪ੍ਰਾਇਮਰੀ ਅਤੇ ਐਲੀਮੈਂਟਰੀ ਦੇ ਅਧਿਆਪਕਾਂ ਨੂੰ ਸ਼ਰਤਾਂ ਦੇ ਆਧਾਰ ‘ਤੇ ਚੁਣਿਆ ਜਾਵੇਗਾ। ‌ ਇਹ ਸ਼ਰਤਾਂ ਵੀ ਵਿਭਾਗ ਵੱਲੋਂ ਆਪ ਹੀ ਬਣਾਈਆਂ ਗਈਆਂ ਹਨ ਜਿਨਾਂ ਵਿੱਚ ਵਿਦੇਸ਼ ਟ੍ਰੇਨਿੰਗ ਲੈਣ ਲਈ ਜਾਣ ਦੇ ਚਾਹਵਾਨ ਅਧਿਆਪਕ ਦੀ ਉਮਰ 30 ਸਤੰਬਰ ਤੱਕ 43 ਸਾਲ ਜਾਂ ਘੱਟ ਅਤੇ ਬੀਪੀਈਓਜ਼, ਸੈਂਟਰ ਹੈਡ ਟੀਚਰ ਅਤੇ ਹੈਡ ਟੀਚਰਾਂ ਲਈ ਉਮਰ 48 ਸਾਲ ਰੱਖੀ ਗਈ ਹੈ। ‌ਇਨਾਂ ਅਧਿਆਪਕਾਂ ਦੇ ਪਾਸਪੋਰਟ ਦੀ ਮਿਆਦ ਅਕਤੂਬਰ 2025 ਤੱਕ ਹੋਣੀ ਚਾਹੀਦੀ ਹੈ ਅਤੇ ਇਹਨਾਂ ਦੇ ਖ਼ਿਲਾਫ਼ ਕਿਸੇ ਵੀ ਤਰ੍ਹਾਂ ਦਾ ਵਿਭਾਗੀ ਜਾਂ ਅਪਰਾਧਿਕ ਮਾਮਲਾ ਪੈਂਡਿੰਗ ਨਹੀਂ ਹੋਣਾ ਚਾਹੀਦਾ। ‌ ਇਹ ਮੁੱਢਲੀਆਂ ਸ਼ਰਤਾਂ ਪੂਰੀਆਂ ਕਰਨ ਵਾਲੇ ਅਧਿਆਪਕਾਂ ਨੂੰ ਵਿਭਾਗ ਦੀਆਂ ਹੋਰ ਵੀ ਸਖਤ ਸ਼ਰਤਾਂ ਵਿੱਚੋਂ ਵੀ ਲੰਘਣਾ ਪਵੇਗਾ, ਜਿਸ ਦੀ ਜਾਣਕਾਰੀ ਵਿਭਾਗ ਵੱਲੋਂ ਅਧਿਆਪਕਾਂ ਨੂੰ ਜਾਰੀ ਕੀਤੇ ਪੱਤਰ ਵਿੱਚ ਦਿੱਤੀ ਗਈ ਹੈ ਅਤੇ ਜਿਨਾਂ ਜਿਸ ਤੋਂ ਬਾਅਦ ਵਿਦੇਸ਼ ਟਰੇਨਿੰਗ ਲਈ ਜਾਣ ਵਾਲੇ ਅਧਿਆਪਕਾਂ ਦੀ ਚੋਣ ਕੀਤੀ ਜਾਵੇਗੀ। ‌ ਚੇਤੇ ਰਹੇ ਕਿ ਪਹਿਲਾਂ ਵੀ ਭਗਵੰਤ ਮਾਨ ਸਰਕਾਰ ਨੇ ਅਧਿਆਪਕਾਂ ਨੂੰ ਵਿਦੇਸ਼ ਟ੍ਰੇਨਿੰਗ ਲਈ ਭੇਜਿਆ ਸੀ। ‌ ਦੂਜੇ ਪਾਸੇ ਵਿਰੋਧੀ ਪਾਰਟੀਆਂ ਵੱਲੋਂ ਸਰਕਾਰ ਦੀ ਇਸ ਯੋਜਨਾ ‘ਤੇ ਟਿੱਪਣੀ ਕੀਤੀ ਜਾ ਰਹੀ ਹੈ ਕਿ ਪਹਿਲਾਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਸਮੇਤ ਖਾਲੀ ਅਸਾਮੀਆਂ ਨੂੰ ਪੂਰਾ ਕੀਤਾ ਜਾਵੇ। ਵਿਰੋਧੀ ਆਗੂਆਂ ਦਾ ਕਹਿਣਾ ਹੈ ਕਿ ਪੰਜਾਬ ਦੇ ਅਧਿਆਪਕਾਂ ਵਿੱਚ ਕਾਬਲੀਅਤ ਦੀ ਕੋਈ ਘਾਟ ਨਹੀਂ ਹੈ। ਵਿਰੋਧੀ ਆਗੂਆਂ ਦਾ ਕਹਿਣਾ ਹੈ ਕਿ ਜਿੱਥੇ ਪੰਜਾਬ ਦੇ ਅਧਿਆਪਕਾਂ ਨੂੰ ਟ੍ਰੇਨਿੰਗ ਲਈ ਭੇਜਿਆ ਜਾ ਰਿਹਾ ਹੈ ਉਥੇ ਦੇ ਅਤੇ ਪੰਜਾਬ ਦੇ ਵਿਦਿਅਕ ਮਾਹੌਲ ਅਤੇ ਸਿੱਖਿਆ ਦੇ ਢਾਂਚੇ ਦਾ ਜ਼ਮੀਨ ਆਸਮਾਨ ਦਾ ਫਰਕ ਹੈ। ਇਸ ਸਬੰਧੀ ਜਦੋਂ ਕੁਝ ਸੇਵਾ ਮੁਕਤ ਅਧਿਆਪਕਾਂ ਨਾਲ ਗੱਲ ਕੀਤੀ ਤਾਂ ਉਹਨਾਂ ਕਿਹਾ ਕਿ ਜੇਕਰ ਸੂਬੇ ਦੇ ਅਧਿਆਪਕਾਂ ਨੂੰ ਵਾਧੂ ਡਿਊਟੀਆਂ ਤੋਂ ਪੂਰੀ ਤਰ੍ਹਾਂ ਫਾਰਗ‌ ਕਰ ਦਿੱਤਾ ਜਾਵੇ ਤਾਂ ਪੰਜਾਬ ਦੇ ਅਧਿਆਪਕਾਂ ਨੂੰ ਟ੍ਰੇਨਿੰਗ ਦੀ ਲੋੜ ਹੀ ਨਹੀਂ ਅਤੇ ਟ੍ਰੇਨਿੰਗ ‘ਤੇ ਖਰਚਾ ਕੀਤਾ ਜਾਣ ਵਾਲਾ ਪੈਸਾ ਸਰਕਾਰ ਸਕੂਲਾਂ ਉੱਪਰ ਖਰਚ ਕਰ ਸਕਦੀ ਹੈ। ਇੱਕ ਪਾਸੇ ਪੰਜਾਬ ‘ਚ ਚੁਣੇ ਹੋਏ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਨਹੀਂ ਦਿੱਤੇ ਜਾ ਰਹੇ, ਅਧਿਆਪਕਾਂ ਨੂੰ ਤਰੱਕੀਆਂ/ਬਦਲੀਆਂ ਲਈ ਤਰਸਾਇਆ ਜਾ ਰਿਹਾ ਹੈ, ਅਧਿਆਪਕਾਂ ਨੂੰ ਸਮੇਂ ਸਿਰ ਤਨਖਾਹ ਤੱਕ ਵੀ ਨਹੀਂ ਦਿੱਤੀ ਜਾ ਰਹੀ ਪ੍ਰੰਤੂ ਦੂਜੇ ਪਾਸੇ ਸਰਕਾਰ ਅਧਿਆਪਕਾਂ ਨੂੰ ਵਿਦੇਸ਼ ਟ੍ਰੇਨਿੰਗ ਲਈ ਭੇਜਣ ‘ਤੇ ਕਰੋੜਾਂ ਰੁਪਏ ਖਰਚ ਕਰ ਰਹੀ ਹੈ।‌ ਸਰਕਾਰ ਦੀ ਇਸ ਯੋਜਨਾ ‘ਤੇ ਕੁਝ ਮੌਜੂਦਾ ਅਧਿਆਪਕਾਂ ਨੇ ਵੀ ਟਿੱਪਣੀ ਕਰਦੇ ਹੋਏ ਕਿਹਾ ਕਿ ਜਦੋਂ ਸਰਕਾਰ ਕੋਲ ਸਿੱਖਿਆ ਵਿਭਾਗ ਲਈ ਲੋੜੀਂਦਾ ਬਜਟ ਅਤੇ ਸੁਹਿਰਦਤਾ ਦੀ ਘਾਟ ਹੈ ਤਾਂ ਅਜਿਹੀਆਂ ਯੋਜਨਾਵਾਂ ਦਾ ਕੋਈ ਫਾਇਦਾ ਨਹੀਂ ਹੈ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

05/01/2026
Load More
Tags: #barnalanews#education department#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਆਂਗਣਵਾੜੀ ਸੈਂਟਰਾਂ ਵਿੱਚ ਆ ਰਹੇ ਖਰਾਬ ਰਾਸ਼ਨ ਸੰਬੰਧੀ ਇਸਤਰੀ ਅਕਾਲੀ ਦਲ ਨੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ

Next Post

ਹਾਈਕੋਰਟ ਨੇ ਮਾਰੀ ਹਾਕ…DGP ਹਾਜ਼ਰ ਹੋ…ਇਕ ਨੌਜਵਾਨ ਵੱਲੋਂ ASI ਦਾ ਪਿਸਤੌਲ ਖੋਹ ਕੇ ਖੁਦਕੁਸ਼ੀ ਕਰਨ ਦਾ ਮਾਮਲਾ

Nirmal Pandori

Nirmal Pandori

Related Posts

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
Load More
Next Post
ਖ਼ਾਕੀ ‘ਤੇ ਜੁਰਮਾਨੇ ਦੀ ਟਾਕੀ : ਹਾਈਕੋਰਟ ਨੇ ਡੀਜੀਪੀ ਪੰਜਾਬ ਤੇ ਗ੍ਰਹਿ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਠੋਕਿਆ 25-25 ਹਜ਼ਾਰ ਦਾ ਜੁਰਮਾਨਾ

ਹਾਈਕੋਰਟ ਨੇ ਮਾਰੀ ਹਾਕ…DGP ਹਾਜ਼ਰ ਹੋ…ਇਕ ਨੌਜਵਾਨ ਵੱਲੋਂ ASI ਦਾ ਪਿਸਤੌਲ ਖੋਹ ਕੇ ਖੁਦਕੁਸ਼ੀ ਕਰਨ ਦਾ ਮਾਮਲਾ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend