Skip to main content

Gee 98News

ਪੰਜਾਬ ‘ਚ 15 ਅਕਤੂਬਰ ਨੂੰ ਹੋਣਗੀਆਂ ਪੰਚਾਇਤੀ ਚੋਣਾਂ.. ਪੜੋ ਨਾਮਜ਼ਦਗੀ ਪੱਤਰਾਂ ਸੰਬੰਧੀ ਪੂਰੀ ਡਿਟੇਲ

ਚੰਡੀਗੜ੍ਹ,25 ਸਤੰਬਰ, Gee98 news service
-ਪੰਜਾਬ ‘ਚ ਪੰਚਾਇਤੀ ਚੋਣਾਂ ਦਾ ਬਿਗਲ ਵੱਜ ਚੁੱਕਿਆ ਹੈ। ਪੰਜਾਬ ਦੇ ਰਾਜ ਚੋਣ ਅਧਿਕਾਰੀ ਸ੍ਰੀ ਰਾਜਕਮਲ ਚੌਧਰੀ ਨੇ ਅੱਜ ਪ੍ਰੈਸ ਕਾਨਫਰੰਸ ਦੌਰਾਨ ਸੂਬੇ ‘ਚ ਪੰਚਾਇਤੀ ਚੋਣਾਂ ਦੇ ਅਮਲ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਵਿੱਚ ਤਿਉਹਾਰਾਂ ਦੇ ਸੀਜ਼ਨ ਦੌਰਾਨ ਹੀ ਲੋਕਤੰਤਰ ਦੀ ਸਥਾਨਕ ਇਕਾਈ ਦਾ ਵੱਡਾ ਤਿਉਹਾਰ ਹੋਵੇਗਾ। ਰਾਜ ਚੋਣ ਅਧਿਕਾਰੀ ਵੱਲੋਂ ਜਾਰੀ ਤਾਰੀਕਾਂ ਅਨੁਸਾਰ ਪੰਜਾਬ ਵਿੱਚ ਪੰਚਾਇਤ ਦੀਆਂ ਚੋਣਾਂ 15 ਅਕਤੂਬਰ ਨੂੰ ਹੋਣਗੀਆਂ। ਚੋਣਾਂ ਲਈ ਪੰਚਾਂ ਤੇ ਸਰਪੰਚਾਂ ਦੇ ਨਾਮਜ਼ਦਗੀ ਪੱਤਰ 27 ਸਤੰਬਰ ਤੋਂ 4 ਅਕਤੂਬਰ ਤੱਕ ਭਰੇ ਜਾਣਗੇ। 5 ਅਕਤੂਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਪੜ੍ਹਤਾਲ ਹੋਵੇਗੀ ਅਤੇ 7 ਅਕਤੂਬਰ ਨੂੰ ਨਾਮਜ਼ਦਗੀ ਪੱਤਰ ਵਾਪਸ ਲਏ ਜਾਣਗੇ। ‌ ਚੋਣ ਅਧਿਕਾਰੀ ਵੱਲੋਂ ਜਾਰੀ ਕੀਤੀ ਤਾਰੀਕ ਦੇ ਅਨੁਸਾਰ ਪੰਜਾਬ ‘ਚ ਇਸ ਵਾਰ ਪੰਚਾਇਤੀ ਚੋਣਾਂ ਲਈ ਸਿਰਫ ਦਿਨਾਂ ਦਾ ਸਮਾਂ ਹੀ ਦਿੱਤਾ ਗਿਆ ਹੈ। ਇਹ ਪਹਿਲੀ ਵਾਰ ਹੈ ਕਿ ਪੰਜਾਬ ਦੇ ਪਿੰਡਾਂ ਦੀਆਂ ਪੰਚਾਇਤੀ ਚੋਣਾਂ ਲਈ ਐਨਾ ਘੱਟ ਸਮਾਂ ਦਿੱਤਾ ਗਿਆ ਹੈ।‌

error: Content is protected !!