Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਵੱਡੀ ਖ਼ਬਰ : ਹਾਈਕੋਰਟ ਨੇ ਪੰਜਾਬ ਦੇ ਕੁਝ ਵੱਡੇ ਅਧਿਕਾਰੀਆਂ ਦੀ ਤਨਖਾਹ ਕੁਰਕ ਕਰਨ ਦੇ ਦਿੱਤੇ ਹੁਕਮ…ਪੜ੍ਹੋ ਕੀ ਹੈ ਮਾਮਲਾ

Nirmal Pandori by Nirmal Pandori
09/28/2024
in ਪੰਜਾਬ
Reading Time: 1 min read
A A
0
ਖਤਮ ਹੋਗੀ ਕਤਲ ਦੀ ਧਾਰਾ 302..ਧੋਖਾਧੜੀ ਦੀ ਧਾਰਾ 420 ਅਤੇ ਬਲਾਤਕਾਰ ਦੀ ਧਾਰਾ 376 ਵੀ ਖਤਮ ਹੋਗੀ…ਪੜ੍ਹੋ ਹੁਣ ਕੀ ਹੋਵੇਗਾ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,28 ਸਤੰਬਰ, Gee98 news service
-ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇੱਕ ਵੱਡਾ ਫੈਸਲਾ ਲੈਂਦੇ ਹੋਏ ਪੰਜਾਬ ਦੇ ਸਿਹਤ ਵਿਭਾਗ ਦੇ ਵੱਡੇ ਅਧਿਕਾਰੀਆਂ ਦੀ ਤਨਖਾਹ ਕੁਰਕ ਕਰਨ ਦਾ ਹੁਕਮ ਦਿੱਤਾ ਹੈ। ਹਾਈਕੋਰਟ ਦੇ ਇਸ ਫੈਸਲੇ ਨੇ ਸੂਬੇ ਦੀ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਿੱਧੀ ਉਂਗਲ ਰੱਖੀ ਹੈ। ਹਾਈਕੋਰਟ ਨੇ ਕੇਂਦਰ ਤੋਂ 350 ਕਰੋੜ ਰੁਪਏ ਪ੍ਰਾਪਤ ਕਰਨ ਦੇ ਬਾਵਜੂਦ ਆਯੁਸ਼ਮਾਨ ਭਾਰਤ ਯੋਜਨਾ ਤਹਿਤ ਨਿੱਜੀ ਹਸਪਤਾਲਾਂ ਨੂੰ ਫੰਡ ਜਾਰੀ ਨਾ ਕਰਨ ‘ਤੇ ਪੰਜਾਬ ਸਰਕਾਰ ਨੂੰ ਝਾੜ ਪਾਈ ਹੈ ਅਤੇ ਪੰਜਾਬ ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਕੁਮਾਰ ਰਾਹੁਲ ਸਮੇਤ ਸੀਨੀਅਰ ਅਧਿਕਾਰੀਆਂ ਦੀਆਂ ਤਨਖਾਹਾਂ ਕੁਰਕ ਕਰਨ ਦੇ ਹੁਕਮ ਦਿਤੇ ਹਨ। ਆਪਣੇ ਹੁਕਮ ‘ਚ ਜਸਟਿਸ ਵਿਨੋਦ ਐਸ. ਭਾਰਦਵਾਜ ਕਿਹਾ ਕਿ ਇਕ ਨਿਰਧਾਰਤ ਉਦੇਸ਼ ਲਈ ਫੰਡ ਪ੍ਰਾਪਤ ਕਰਨ ਤੋਂ ਬਾਅਦ, ਸੂਬਾ ਸਰਕਾਰ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਪ੍ਰਾਪਤ ਕੀਤੇ ਫੰਡ ਸਹੀ ਜਗ੍ਹਾ ‘ਤੇ ਵਰਤੇ ਜਾਣ ਅਤੇ ਉਹਨਾਂ ਦੀ ਦੁਰਵਰਤੋਂ ਨਾ ਹੋਵੇ। ‌ ਹਾਈਕੋਰਟ ਨੇ ਕਿਹਾ ਕਿ ਪ੍ਰਾਪਤ ਫੰਡ ਅਸਲ ਲਾਭਪਾਤਰੀਆਂ ਨੂੰ ਜਾਰੀ ਨਾ ਕਰਕੇ ਉਹਨਾਂ ਦੀ ਦੁਰਵਰਤੋਂ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਹਾਈਕੋਰਟ ਨੇ ਸਰਕਾਰ ਤੋਂ ਦੋ ਹਫ਼ਤਿਆਂ ਦੇ ਅੰਦਰ ਹਲਫ਼ਨਾਮਾ ਦਾਇਰ ਕਰਨ ਦਾ ਹੁਕਮ ਦਿੰਦੇ ਹੋਏ ਕਿਹਾ ਕਿ ਆਮ ਤੌਰ ‘ਤੇ ਅਜਿਹੀ ਕਿਸੇ ਵੀ ਕਾਰਵਾਈ ਲਈ ਗਲਤ ਅਧਿਕਾਰੀਆਂ ਵਿਰੁਧ ਸਖ਼ਤ ਹੁਕਮ ਦੀ ਲੋੜ ਹੁੰਦੀ ਹੈ ਜਿਨ੍ਹਾਂ ਨੇ ਫੰਡਾਂ ਨੂੰ ਗਲਤ ਤਰੀਕੇ ਨਾਲ ਨਿਰਦੇਸ਼ਿਤ ਕੀਤਾ ਅਤੇ ਇਸ ਨੂੰ ਅਣਅਧਿਕਾਰਤ ਵਰਤੋਂ ਲਈ ਵਰਤਿਆ। ਹਾਈਕੋਰਟ ਨੇ ਇਹ ਵੀ ਹੁਕਮ ਦਿੱਤਾ ਕਿ ਹਲਫਨਾਮੇ ‘ਚ ਇਹ ਵੀ ਦੱਸਿਆ ਜਾਵੇ ਕਿ ਕੀ ਆਯੁਸ਼ਮਾਨ ਭਾਰਤ ਯੋਜਨਾ ਤਹਿਤ ਭੁਗਤਾਨ ਲਈ ਕੇਂਦਰ ਤੋਂ ਪ੍ਰਾਪਤ ਰਕਮ ਦੀ ਵਰਤੋਂ ਉੱਥੇ ਕੀਤੀ ਜਾ ਸਕਦੀ ਸੀ, ਜਿੱਥੇ ਕਿ ਕੀਤੀ ਗਈ ਹੈ। ਅਦਾਲਤ ਨੇ ਸੂਬੇ ਨੂੰ 30 ਦਸੰਬਰ, 2021 ਤੋਂ 24 ਸਤੰਬਰ, 2024 ਤਕ ਬਿੱਲਾਂ ਦੇ ਬਦਲੇ ਕੀਤੇ ਗਏ ਭੁਗਤਾਨ ਅਤੇ ਭੁਗਤਾਨ ਜਾਰੀ ਕਰਨ ਦੀ ਤਰੀਕ ਦਾ ਪ੍ਰਗਟਾਵਾ ਕਰਨ ਲਈ ਕਿਹਾ ਹੈ। ਜਿਨ੍ਹਾਂ ਹੋਰ ਅਧਿਕਾਰੀਆਂ ਦੀਆਂ ਤਨਖਾਹਾਂ ਵੀ ਕੁਰਕ ਕੀਤੀਆਂ ਗਈਆਂ ਹਨ, ਉਨ੍ਹਾਂ ‘ਚ ਮੁੱਖ ਕਾਰਜਕਾਰੀ ਅਧਿਕਾਰੀ ਬਬੀਤਾ, ਡਾਇਰੈਕਟਰ ਦੀਪਕ ਅਤੇ ਰਾਜ ਸਿਹਤ ਏਜੰਸੀ, ਸਿਹਤ ਅਤੇ ਪਰਵਾਰ ਭਲਾਈ ਵਿਭਾਗ ਪੰਜਾਬ ਦੀ ਡਿਪਟੀ ਡਾਇਰੈਕਟਰ ਸ਼ਰਨਜੀਤ ਕੌਰ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਸੂਬੇ ਦੇ ਪ੍ਰਾਈਵੇਟ ਹਸਪਤਾਲ ਆਯੂਸ਼ਮਾਨ ਭਾਰਤ ਯੋਜਨਾ ਤਹਿਤ ਮਰੀਜ਼ਾਂ ਦਾ ਮੁਫਤ ਇਲਾਜ ਕਰਦੇ ਹਨ ਜਿਸ ਦੇ ਬਦਲੇ ‘ਚ ਸਰਕਾਰ ਪ੍ਰਾਈਵੇਟ ਹਸਪਤਾਲਾਂ ਨੂੰ ਭੁਗਤਾਨ ਕਰਦੀ ਹੈ। ਪਿਛਲੇ ਕਾਫੀ ਸਮੇਂ ਤੋਂ ਪ੍ਰਾਈਵੇਟ ਹਸਪਤਾਲਾਂ ਨੂੰ ਕੋਈ ਭੁਗਤਾਨ ਨਹੀਂ ਕੀਤਾ ਗਿਆ ਜਿਸ ਤੋਂ ਬਾਅਦ ਇੰਡੀਅਨ ਮੈਡੀਕਲ ਐਸੋਸੀਏਸ਼ਨ ਪੰਜਾਬ ਅਤੇ ਹੋਰਾਂ ਵਲੋਂ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਪਟੀਸ਼ਨ ਦੀ ਸੁਣਵਾਈ ਦੌਰਾਨ ਸਾਹਮਣੇ ਆਇਆ ਕਿ ਪੰਜਾਬ ਨੇ ਕੇਂਦਰ ਤੋਂ 350 ਕਰੋੜ ਰੁਪਏ ਉਕਤ ਯੋਜਨਾ ਤਹਿਤ ਪ੍ਰਾਪਤ ਕੀਤੇ ਪ੍ਰੰਤੂ ਪ੍ਰਾਈਵੇਟ ਹਸਪਤਾਲਾਂ ਨੂੰ ਇੱਕ ਧੇਲਾ ਵੀ ਨਹੀਂ ਦਿੱਤਾ। ਹੁਣ ਸਵਾਲ ਪੈਦਾ ਹੁੰਦੇ ਹਨ ਕਿ ਇਹ 350 ਕਰੋੜ ਰੁਪਏ ਖਰਚੇ ਕਿੱਥੇ ਗਏ। ਦੂਜੇ ਪਾਸੇ ਜਦੋਂ ਪੰਜਾਬ ਕੇਂਦਰ ‘ਤੇ ਫੰਡ ਰੋਕਣ ਦਾ ਦੋਸ਼ ਲਗਾ ਰਿਹਾ ਹੈ ਤਾਂ ਕੇਂਦਰ ਦਾ ਕਹਿਣਾ ਹੈ ਕਿ ਪੰਜਾਬ, ਕੇਂਦਰ ਵੱਲੋਂ ਦਿੱਤੇ ਫੰਡਾਂ ਦੀ ਸਹੀ ਵਰਤੋਂ ਨਹੀਂ ਕਰਦਾ। ਸਿਹਤ ਵਿਭਾਗ ਵੱਲੋਂ ਉਕਤ 350 ਕਰੋੜ ਰੁਪਏ ਪ੍ਰਾਈਵੇਟ ਹਸਪਤਾਲਾਂ ਨੂੰ ਨਾ ਦੇਣ ਤੋਂ ਕੇਂਦਰ ਦੇ ਇਹ ਦੋਸ਼ ਵੀ ਸਹੀ ਸਾਬਿਤ ਹੁੰਦੇ ਹਨ ਕਿ ਪੰਜਾਬ ਸਰਕਾਰ ਵੱਲੋਂ ਕੇਂਦਰ ਦੇ ਫੰਡਾਂ ਦੀ ਸਹੀ ਵਰਤੋਂ ਨਹੀਂ ਕੀਤੀ ਜਾਂਦੀ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

03/12/2026
Load More
Tags: #barnalanews#barnalanews#healthdepartment#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਵਿਜੀਲੈਂਸ ਨੇ ਰੰਗੇ ਹੱਥੀਂ ਚੁੱਕ ਲਏ ਦੋ ਪੱਤਰਕਾਰ…ਨਕਸ਼ਾ ਪਾਸ ਕਰਵਾਉਣ ਬਦਲੇ ਦੁਕਾਨਦਾਰ ਤੋਂ ਲੈ ਰਹੇ ਸੀ ਰਿਸ਼ਵਤ

Next Post

ਪੰਜਾਬ ਪੁਲਿਸ ਦਾ ਵੱਡਾ ਐਕਸ਼ਨ : ਗਿੱਪੀ ਗਰੇਵਾਲ ਤੇ ਬੱਬੂ ਮਾਨ ਨੂੰ ਛੱਡ ਕੇ ਬਾਕੀ ਗਾਇਕਾਂ ਦੀ ਸੁਰੱਖਿਆ ਲਈ ਵਾਪਸ

Nirmal Pandori

Nirmal Pandori

Related Posts

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ
ਪੰਜਾਬ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

by Nirmal Pandori
03/12/2026
ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ
ਪੰਜਾਬ

ਰਾਜਿੰਦਰ ਗੁਪਤਾ ਨੇ ਸਰਕਾਰੀ ਅਧਿਕਾਰੀਆਂ ਦੀ ਸੋਸ਼ਲ ਮੀਡੀਆ ‘ਤੇ ਵੱਧ ਰਹੀ ਗਤੀਵਿਧੀ ਦਾ ਮੁੱਦਾ ਉਠਾਇਆ

by Nirmal Pandori
03/11/2026
ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ
ਪੰਜਾਬ

ਆਪਣੀ ਸਹੇਲੀ ਦੀ ਜਗ੍ਹਾ ਪੇਪਰ ਦਿੰਦੀ ਫੜੀ ਗਈ ਕੁੜੀ…ਪੁਲਿਸ ਵੱਲੋਂ ਮਾਮਲਾ ਦਰਜ

by Nirmal Pandori
03/11/2026
Load More
Next Post
ਪੰਜਾਬ ਪੁਲਿਸ ਦਾ ਵੱਡਾ ਐਕਸ਼ਨ : ਗਿੱਪੀ ਗਰੇਵਾਲ ਤੇ ਬੱਬੂ ਮਾਨ ਨੂੰ ਛੱਡ ਕੇ ਬਾਕੀ ਗਾਇਕਾਂ ਦੀ ਸੁਰੱਖਿਆ ਲਈ ਵਾਪਸ

ਪੰਜਾਬ ਪੁਲਿਸ ਦਾ ਵੱਡਾ ਐਕਸ਼ਨ : ਗਿੱਪੀ ਗਰੇਵਾਲ ਤੇ ਬੱਬੂ ਮਾਨ ਨੂੰ ਛੱਡ ਕੇ ਬਾਕੀ ਗਾਇਕਾਂ ਦੀ ਸੁਰੱਖਿਆ ਲਈ ਵਾਪਸ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

ਬਰਨਾਲਾ ‘ਚ ਅਕਾਲੀ ਦਲ ਪਾਵੇਗਾ ਇੱਕ ਮਿਆਨ ‘ਚ ਦੋ ਤਲਵਾਰਾਂ…. ਗੁਰਦੀਪ ਤੇ ਹਰਦੀਪ….?

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦਾ ਸ਼ਹੀਦੀ ਸਮਾਗਮ ਇਸ ਵਾਰ ਪਿੰਡ ਮਹਿਲ ਖੁਰਦ ਵਿਖੇ ਹੋਵੇਗਾ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend