Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

DC ਨੇ ਕਾਂਗਰਸੀ ਆਗੂਆਂ ਨੂੰ ਕਿਹਾ ਬਾਹਰ ਜਾਓ…ਹੁਣ ਦਿੱਲੀ ਪੈਣਗੀਆਂ ਤਾਰੀਕਾਂ ਡੀਸੀ ਸਾਬ੍ਹ ਦੀਆਂ….!

Nirmal Pandori by Nirmal Pandori
10/02/2024
in ਪੰਜਾਬ
Reading Time: 1 min read
A A
0
DC ਨੇ ਕਾਂਗਰਸੀ ਆਗੂਆਂ ਨੂੰ ਕਿਹਾ ਬਾਹਰ ਜਾਓ…ਹੁਣ ਦਿੱਲੀ ਪੈਣਗੀਆਂ ਤਾਰੀਕਾਂ ਡੀਸੀ ਸਾਬ੍ਹ ਦੀਆਂ….!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link
  • MP ਸੁਖਜਿੰਦਰ ਰੰਧਾਵਾ ਡੀਸੀ ਦੇ ਖ਼ਿਲਾਫ਼ ਲਿਆਉਣਗੇ ਵਿਸ਼ੇਸ਼ ਅਧਿਕਾਰ ਮਤਾ
    ਚੰਡੀਗੜ੍ਹ,2 ਅਕਤੂਬਰ, Gee98 news service
    -ਪੰਚਾਇਤ ਚੋਣਾਂ ਦੌਰਾਨ ਗੁਰਦਾਸਪੁਰ ਵਿੱਚ ਵਾਪਰੀ ਇੱਕ ਘਟਨਾ ਕਾਰਨ ਮਾਹੌਲ ਤਣਾਅਪੂਰਨ ਪੂਰਨ ਬਣ ਗਿਆ ਹੈ।‌ ਗੁਰਦਾਸਪੁਰ ਦੇ ਮੈਂਬਰ ਪਾਰਲੀਮੈਂਟ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਦੇ ਖਿਲਾਫ ਵਿਸ਼ੇਸ਼ ਅਧਿਕਾਰ ਮਤਾ ਲਿਆਉਣ ਦਾ ਫੈਸਲਾ ਕੀਤਾ ਹੈ। ਸੁਖਜਿੰਦਰ ਸਿੰਘ ਰੰਧਾਵਾ ਦਾ ਦੋਸ਼ ਹੈ ਕਿ ਡਿਪਟੀ ਕਮਿਸ਼ਨਰ ਓਮਾ ਸ਼ੰਕਰ ਗੁਪਤਾ ਨੇ ‘ਸਰਕਾਰੀ ਅਧਿਕਾਰੀਆਂ ਦੀ ਹਾਜ਼ਰੀ ‘ਚ ਉਨ੍ਹਾਂ ਅਤੇ ਉਨ੍ਹਾਂ ਦੇ ਸਾਥੀਆਂ ਦਾ ਨਿਰਾਦਰ ਕੀਤਾ। ਰੰਧਾਵਾ ਵੱਲੋਂ ਡਿਪਟੀ ਕਮਿਸ਼ਨਰ ਦੇ ਖਿਲਾਫ ਕੀਤੇ ਇਸ ਫੈਸਲੇ ਨੇ ਪੰਜਾਬ ਦੇ ਸਿਆਸੀ ਅਤੇ ਪ੍ਰਸ਼ਾਸਨਿਕ ਹਲਕਿਆਂ ਵਿੱਚ ਤਰਥੱਲੀ ਮਚਾ ਦਿੱਤੀ ਹੈ। ਜ਼ਿਕਰਯੋਗ ਹੈ ਕਿ ਗੁਰਦਾਸਪੁਰ ਜ਼ਿਲ੍ਹੇ ਵਿੱਚ ਕਾਂਗਰਸੀ ਆਗੂਆਂ ਵਰਕਰਾਂ ਨੂੰ ਪੰਚਾਇਤੀ ਚੋਣਾਂ ਲਈ ਐਨਓਸੀ ਨਾ ਮਿਲਣ ਤੋਂ ਬਾਅਦ ਪ੍ਰਤਾਪ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ ਸਮੇਤ ਹੋਰ ਸੀਨੀਅਰ ਆਗੂਆਂ ਨੇ ਡੀਸੀ ਦਫਤਰ ਦੇ ਬਾਹਰ ਧਰਨਾ ਦਿੱਤਾ ਅਤੇ ਬਾਅਦ ਵਿੱਚ ਉਹ ਡੀਸੀ ਨੂੰ ਮਿਲਣ ਉਹਨਾਂ ਦੇ ਦਫਤਰ ਵਿੱਚ ਗਏ ਜਿੱਥੇ ਰੰਧਾਵਾ ਤੇ ਡੀਸੀ ਦੇ ਵਿਚਕਾਰ ਥੋੜੀ ਬਹਿਸ ਹੋਈ ਜਿਸ ਤੋਂ ਬਾਅਦ ਡੀਸੀ ਨੇ ਕਾਂਗਰਸੀ ਆਗੂਆਂ ਨੂੰ ਦਫਤਰ ਤੋਂ ਬਾਹਰ ਜਾਣ ਲਈ ਕਹਿ ਦਿੱਤਾ। ਇਸੇ ਦੌਰਾਨ ਕਾਂਗਰਸੀ ਆਗੂਆਂ ਤੇ ਡੀਸੀ ਵਿਚਕਾਰ ਸਿੱਧੀ ਤੂੰ-ਤੂੰ, ਮੈਂ-ਮੈਂ ਹੋਈ, ਹਾਲਾਂਕਿ ਪ੍ਰਤਾਪ ਸਿੰਘ ਬਾਜਵਾ ਸਥਿਤੀ ਨੂੰ ਸ਼ਾਂਤ ਕਰਨ ਦਾ ਯਤਨ ਕਰਦੇ ਵੀ ਵੇਖੇ ਗਏ। ਇਸ ਸਾਰੇ ਘਟਨਾਕ੍ਰਮ ਦੀ ਇੱਕ ਵੀਡੀਓ ਕਲਿੱਪ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਡੀਸੀ ਦੇ ਰਵੱਈਏ ਦੇ ਖਿਲਾਫ ਸੁਖਜਿੰਦਰ ਸਿੰਘ ਰਧਾਵਾ ਮੈਂਬਰ ਪਾਰਲੀਮੈਂਟ ਨੇ ਕਿਹਾ ਕਿ ਉਹ ਡੀਸੀ ਦੇ ਖਿਲਾਫ ਵਿਸ਼ੇਸ਼ ਅਧਿਕਾਰ ਮਤਾ ਲਿਆਉਣਗੇ। ਰੰਧਾਵਾ ਤੇ ਡੀਸੀ ਦੇ ਵਿਚਕਾਰ ਬਹਿਸ ਹੋਣ ਸਮੇਂ ਦਫ਼ਤਰ ਵਿੱਚ ਐੱਸਪੀ (ਹੈੱਡਕੁਆਰਟਰ) ਜੁਗਰਾਜ ਸਿੰਘ, ਏਡੀਸੀ (ਵਿਕਾਸ) ਗੁਰਪ੍ਰੀਤ ਸਿੰਘ ਭੁੱਲਰ ਅਤੇ ਏਡੀਸੀ (ਜਨਰਲ) ਸੁਰਿੰਦਰ ਸਿੰਘ ਵੀ ਹਾਜ਼ਰ ਸਨ ਜਿਨਾਂ ਨੂੰ ਰੰਧਾਵਾ ਨੇ ਗਵਾਹ ਬਣਾਇਆ ਹੈ। ਦੱਸਣਯੋਗ ਹੈ ਕਿ ਸੰਸਦ ਮੈਂਬਰਾਂ ਨੂੰ ਵਿਸ਼ੇਸ਼ ਅਧਿਕਾਰ ਅਤੇ ਛੋਟਾਂ ਮਿਲਦੀਆਂ ਹਨ ਜੋ ਉਹਨਾਂ ਦੇ ਫ਼ਰਜ਼ਾਂ ਨੂੰ ਪੂਰਾ ਕਰਨ ਵਿੱਚ ਉਹਨਾਂ ਦੀ ਮਦਦ ਕਰਦੀਆਂ ਹਨ । ਇੱਕ ਵਿਸ਼ੇਸ਼ ਅਧਿਕਾਰ ਪ੍ਰਸਤਾਵ, ਸੰਸਦ ਮੈਂਬਰਾਂ ਦੁਆਰਾ ਚੁੱਕੀ ਜਾਣ ਵਾਲੀ ਇੱਕ ਰਸਮੀ ਸ਼ਿਕਾਇਤ ਹੈ ਜੋ ਉਹਨਾਂ ਦੇ ਅਧਿਕਾਰਾਂ, ਸ਼ਕਤੀਆਂ ਅਤੇ ਸਨਮਾਨ ਨੂੰ ਕਮਜ਼ੋਰ ਕਰਨ ਵਾਲੀ ਕਿਸੇ ਵੀ ਕਾਰਵਾਈ ਨੂੰ ਚੁਣੌਤੀ ਦਿੰਦੀ ਹੈ। ਆਪਣੇ ਐਲਾਨ ਦੇ ਮੁਤਾਬਿਕ ਜੇਕਰ ਸੁਖਜਿੰਦਰ ਰੰਧਾਵਾ ਆਪਣੇ ਵਿਸ਼ੇਸ਼ ਅਧਿਕਾਰ ਤਹਿਤ ਓਮਾ ਸ਼ੰਕਰ ਗੁਪਤਾ ਦੀ ਸ਼ਿਕਾਇਤ ਪਾਰਲੀਮੈਂਟ ਦੇ ਵਿੱਚ ਕਰਦੇ ਹਨ ਤਾਂ ਡੀਸੀ ਦੀਆਂ ਤਰੀਕਾਂ ਦਿੱਲੀ ਪੈਣਗੀਆਂ।
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice
Previous Post

ਮਹਿਲ ਕਲਾਂ ਸੋਢੇ ਤੋਂ ਸ਼ੰਭੂ ਨੇ ਸਰਪੰਚੀ ਲਈ ਚੋਣ ਮੁਹਿੰਮ ਦਾ ਕੀਤਾ ਆਗਾਜ਼

Next Post

ਆਪਣੀ ਧੀ ਚੰਗੇ ਘਰ ਵਿਆਹ ਦਿੱਤੀ…ਤੇ ਦੂਜਿਆਂ ਦੀਆਂ ਧੀਆਂ ਨੂੰ ਸੰਨਿਆਸੀ ਬਣਾ ਰਿਹੈ…ਹਾਈ ਕੋਰਟ ਦੀ ਇੱਕ ਬਾਬੇ ‘ਤੇ ਤਿੱਖੀ ਟਿੱਪਣੀ

Nirmal Pandori

Nirmal Pandori

Related Posts

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
Load More
Next Post
ਸੁਣਿਐ…ਤਪੇ ਆਲਾ ਧਰਮਾ ਸੰਗਰੂਰ ਹਲਕੇ ਤੋਂ ਡੀਪੂ ਹੋਲਡਰਾਂ ਦੀ ਸਿਆਸੀ ਝੰਡੀ ਚੁੱਕੇਗਾ…ਡਿੱਪੂ ਹੋਲਡਰ ਫੈਡਰੇਸ਼ਨ ਵੱਲੋਂ ਲੋਕ ਸਭਾ ਚੋਣਾਂ ਲੜਨ ਦਾ ਐਲਾਨ

ਆਪਣੀ ਧੀ ਚੰਗੇ ਘਰ ਵਿਆਹ ਦਿੱਤੀ…ਤੇ ਦੂਜਿਆਂ ਦੀਆਂ ਧੀਆਂ ਨੂੰ ਸੰਨਿਆਸੀ ਬਣਾ ਰਿਹੈ…ਹਾਈ ਕੋਰਟ ਦੀ ਇੱਕ ਬਾਬੇ 'ਤੇ ਤਿੱਖੀ ਟਿੱਪਣੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend