Skip to main content

Gee 98News

ਪੰਜਾਬ ‘ਚ ਸਾਰੇ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ…ਡੀਜੀਪੀ ਵੱਲੋਂ ਹੁਕਮ ਜਾਰੀ

ਚੰਡੀਗੜ੍ਹ,2 ਅਕਤੂਬਰ, Gee98 news service
-ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਪੰਜਾਬ ਪੁਲਿਸ ਦੇ ਡੀਜੀਪੀ ਸ੍ਰੀ ਗੌਰਵ ਯਾਦਵ ਨੇ ਅਹਿਮ ਹੁਕਮ ਜਾਰੀ ਕੀਤੇ ਹਨ। ਡੀਜੀਪੀ ਪੰਜਾਬ ਪੁਲਿਸ ਨੇ ਪੁਲਿਸ ਦੇ ਸਾਰੇ ਅਫਸਰਾਂ/ਕਰਮਚਾਰੀਆਂ/ਮੁਲਾਜ਼ਮਾਂ ਦੀਆਂ ਛੁੱਟੀਆਂ ‘ਤੇ ਪਾਬੰਦੀ ਲਗਾ ਦਿੱਤੀ ਹੈ ਅਤੇ ਪਹਿਲਾਂ ਦਿੱਤੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ। ਇਸ ਸਬੰਧੀ ਪੰਜਾਬ ਪੁਲਿਸ ਦੇ ਡੀਜੀਪੀ ਵੱਲੋਂ ਇੱਕ ਪੱਤਰ ਵੀ ਜਾਰੀ ਕੀਤਾ ਗਿਆ ਹੈ। ਡੀ.ਜੀ.ਪੀ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਪੁਲਿਸ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ 1 ਅਕਤੂਬਰ ਤੋਂ 15 ਅਕਤੂਬਰ ਤੱਕ ਦੀਆਂ ਛੁੱਟੀਆਂ ਮੁਕੰਮਲ ਤੌਰ ‘ਤੇ ਰੱਦ ਕੀਤੀਆਂ ਜਾਂਦੀਆਂ ਹਨ। ਡੀਜੀਪੀ ਦੇ ਹੁਕਮਾਂ ਅਨੁਸਾਰ ਕੇਵਲ ਵਿਸ਼ੇਸ਼ ਹਾਲਤਾਂ ਵਿੱਚ ਹੀ ਅਧਿਕਾਰੀਆਂ/ਕਰਮਚਾਰੀਆਂ ਦੀ ਛੁੱਟੀ ਮਨਜ਼ੂਰ ਕੀਤੀ ਜਾਵੇਗੀ।

error: Content is protected !!