ਮਹਿਲ ਕਲਾਂ 5 ਅਕਤੂਬਰ ( ਜਸਵੰਤ ਸਿੰਘ ਲਾਲੀ ) ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪਿੰਡ ਮਹਿਲ ਖੁਰਦ ਤੋਂ ਸਿੱਖਾਂ ਦੇ ਪਰਿਵਾਰ ਵਜੋਂ ਜਾਣੇ ਜਾਦੇ ਸਾਬਕਾ ਸਰਪੰਚ ਸਵਰਗਵਾਸੀ ਗਿਆਨੀ ਜਰਨੈਲ ਸਿੰਘ ਦੇ ਸਪੁੱਤਰ ਪੜੇ ਲਿਖੇ ਨੌਜਵਾਨ ਨਿਮਰਤਾ ਵਾਲੇ ਸੁਭਾਅ ਦੇ ਮਾਲਕ ਹਰਪਾਲ ਸਿੰਘ ਪਾਲ ਵੱਲੋ ਵੀ ਸਰਪੰਚ ਦੇ ਉਮੀਦਵਾਰ ਵਜੋਂ ਆਪਣੀ ਚੋਣ ਮੁਹਿੰਮ ਨੂੰ ਤੇਜ ਕਰ ਦਿੱਤਾ ਹੈ । ਅੱਜ ਉਹਨਾਂ ਨੇ ਆਪਣੇ ਘਰ ਪਿੰਡ ਦੇ ਲੋਕਾਂ ਦਾ ਵੱਡਾ ਇਕੱਠ ਕਰਕੇ ਆਪਣੀ ਚੋਣ ਮੁਹਿੰਮ ਦਾ ਆਗਾਜ਼ ਕੀਤਾ । ਇਸ ਮੌਕੇ ਉਹਨਾਂ ਦੇ ਘਰ ਇਕੱਠੇ ਹੋਏ ਵੱਡੀ ਗਿਣਤੀ ਲੋਕਾਂ ਨੇ ਆਪਣੇ ਹੱਥ ਖੜ੍ਹੇ ਕਰਕੇ ਹਰਪਾਲ ਸਿੰਘ ਪਾਲ ਦੇ ਨਾਲ ਖੜ੍ਨ ਦਾ ਐਲਾਨ ਕੀਤਾ । ਇਸ ਮੌਕੇ ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਵਿਸ਼ੇਸ਼ ਤੌਰ ‘ਤੇ ਪਹੁੰਚ ਕੇ ਹਰਪਾਲ ਸਿੰਘ ਪਾਲ ਦੇ ਹੱਕ ਵਿੱਚ ਵੱਧ ਤੋਂ ਵੱਧ ਵੋਟਾਂ ਪਾਉਣ ਦੀ ਅਪੀਲ ਕੀਤੀ । ਇਸ ਮੌਕੇ ਉਹਨਾਂ ਦੇ ਗ੍ਰਹਿ ਵਿਖੇ ਵੱਡੀ ਗਿਣਤੀ ਇਕੱਠੇ ਹੋਏ ਲੋਕਾਂ ਨੇ ਹਰਪਾਲ ਸਿੰਘ ਪਾਲ ਨੂੰ ਵੱਧ ਤੋਂ ਵੱਧ ਵੋਟਾਂ ਨਾਲ ਜਿਤਾਉਣ ਦਾ ਪ੍ਰਣ ਕੀਤਾ । ਉਹਨਾਂ ਅੱਗੇ ਕਿਹਾ ਕਿ ਮੈ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਾਂਗਾ । ਇਸ ਮੌਕੇ ਉਹਨਾਂ ਕਿਹਾ ਕਿ ਜਿਸ ਤਰ੍ਹਾਂ ਮੈ ਪਹਿਲਾਂ ਲੋਕਾਂ ਦੀ ਸੇਵਾ ਕਰਦਾ ਰਿਹਾ ਹਾਂ ਉਸੇ ਤਰ੍ਹਾਂ ਹੀ ਮੈ ਆਉਣ ਵਾਲੇ ਸਮੇਂ ਵਿੱਚ ਵੀ ਲੋਕਾਂ ਦੀ ਸੇਵਾ ਕਰਨ ਵਿੱਚ ਵੀ ਕੋਈ ਕਸਰ ਨਹੀਂ ਛੱਡਾਂਗਾ ।










