Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲੇ ‘ਚ ਨਕਲੀ ਕਰੀਮਾਂ ਵੇਚਣ ਵਾਲਾ ਏਜੰਟ ਅਸਲੀ ਕੰਪਨੀ ਨੇ ਫੜਿਆ ਪਰ ਮਾਮਲਾ ਭੇਤਭਰੇ ਹਾਲਾਤਾਂ ‘ਚ ਹੋ ਗਿਆ ਠੱਪ…!

Nirmal Pandori by Nirmal Pandori
10/11/2024
in ਪੰਜਾਬ
Reading Time: 1 min read
A A
0
ਬਰਨਾਲੇ ‘ਚ ਨਕਲੀ ਕਰੀਮਾਂ ਵੇਚਣ ਵਾਲਾ ਏਜੰਟ ਅਸਲੀ ਕੰਪਨੀ ਨੇ ਫੜਿਆ ਪਰ ਮਾਮਲਾ ਭੇਤਭਰੇ ਹਾਲਾਤਾਂ ‘ਚ ਹੋ ਗਿਆ ਠੱਪ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ,11 ਅਕਤੂਬਰ, Gee98 news service
-ਚਿਹਰੇ ਦੀ ਚਮੜੀ ਨੂੰ ਚਮਕਦਾਰ ਬਣਾ ਕੇ ਹਜ਼ਾਰਾਂ ਦੀ ਗਿਣਤੀ ਵਿੱਚ ਸੋਹਣਾ ਦਿਸਣ ਵਾਲਿਆਂ ਲਈ ਇਹ ਖ਼ਬਰ ਚਿੰਤਾਜਨਕ ਹੈ। ਬਰਨਾਲਾ ਖੇਤਰ ਵਿੱਚ ਚਿਹਰੇ ਦੀ ਚਮੜੀ ਨੂੰ ਚਮਕਦਾਰ ਬਣਾਉਣ ਲਈ ਨਕਲੀ ਕਰੀਮਾਂ ਵੇਚੇ ਜਾਣ ਦਾ ਗੋਰਖਧੰਦਾ ਸਾਹਮਣੇ ਆਇਆ ਹੈ। ਬੀਤੇ ਕੱਲ੍ਹ ਬਰਨਾਲਾ ਸ਼ਹਿਰ ਵਿੱਚ ਇੱਕ ਕੰਪਨੀ ਦੀਆਂ ਨਕਲੀ ਕਰੀਮਾਂ ਵੇਚਣ ਵਾਲੇ ਏਜੰਟ ਨੂੰ ਅਸਲੀ ਕਰੀਮਾਂ ਵੇਚਣ ਵਾਲਿਆਂ ਨੇ ਖੁਦ ਟਰੈਪ ਲਗਾ ਕੇ ਫੜਿਆ। ਇਸ ਗੋਰਖਧੰਦੇ ਸਬੰਧੀ ਜਾਣਕਾਰੀ ਦਿੰਦੇ ਹੋਏ MK ZONE ਲਈ ਥਰਡ ਪਾਰਟੀ ਮੈਨੂੰਫੈਕਚਰਿੰਗ ਦਾ ਕੰਮ ਕਰਨ ਵਾਲੇ ਬਰਨਾਲਾ ਦੇ ਪੱਤੀ ਰੋਡ ਵਾਸੀ ਕੁਲਦੀਪ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਇਹ ਭਿਣਕ ਲੱਗੀ ਸੀ ਕਿ ਉਹਨਾਂ ਦੀ ਕੰਪਨੀ ਦੇ ਨਾਮ ‘ਤੇ ਨਕਲੀ ਕਰੀਮ ਬਣਾ ਕੇ ਕੋਈ ਪਿਛਲੇ ਪੰਜ ਛੇ ਮਹੀਨਿਆਂ ਤੋਂ ਮਾਰਕੀਟ ਵਿੱਚ ਵੇਚ ਰਿਹਾ ਹੈ। ਉਹਨਾਂ ਦੱਸਿਆ ਕਿ ਉਹਨਾਂ ਨੇ ਕਿਸੇ ਤਰ੍ਹਾਂ ਨਕਲੀ ਕਰੀਮਾਂ ਵੇਚਣ ਵਾਲੇ ਏਜੰਟ ਦਾ ਮੋਬਾਇਲ ਨੰਬਰ ਲਿਆ ਤੇ ਉਸ ਨਾਲ ਸੰਪਰਕ ਕੀਤਾ, ਜਿਸ ਤੋਂ ਬਾਅਦ ਇੱਕ ਯੋਜਨਾ ਬਣਾ ਕੇ ਟਰੈਪ ਲਗਾ ਕੇ ਉਸ ਤੋਂ ਮਾਲ ਲੈਣ ਦਾ ਬਹਾਨਾ ਲਗਾ ਕੇ ਉਸ ਨੂੰ ਬਰਨਾਲੇ ਬੁਲਾਇਆ ਅਤੇ ਸਾਡੀ ਕੰਪਨੀ ਦੀਆਂ ਨਕਲੀ ਕਰੀਮਾਂ ਦੀਆਂ ਕਾਫੀ ਵੱਡੀ ਗਿਣਤੀ ਡੱਬੀਆਂ ਸਮੇਤ ਕਾਬੂ ਕੀਤਾ। ਦੱਸ ਦੇਈਏ ਕਿ ਇਸ ਸਾਰੇ ਮਾਮਲੇ ਦੀ ਭਿਣਕ ਜਦ ਪੱਤਰਕਾਰਾਂ ਨੂੰ ਲੱਗੀ ਤਾਂ ਪੱਤਰਕਾਰ ਵੀ ਮੌਕੇ ‘ਤੇ ਪੁੱਜੇ ਅਤੇ ਪੱਤਰਕਾਰਾਂ ਦੀ ਹਾਜ਼ਰੀ ਵਿੱਚ ਹੀ ਕੁਲਦੀਪ ਸਿੰਘ ਦੀ ਸ਼ਿਕਾਇਤ ‘ਤੇ ਥਾਣਾ ਸਿਟੀ-1 ਦੀ ਪੁਲਿਸ ਦੋਸ਼ੀ ਏਜੰਟ ਨੂੰ ਮੌਕੇ ‘ਤੇ ਹੀ ਗੱਡੀ ‘ਚ ਬਿਠਾ ਕੇ ਥਾਣੇ ਲੈ ਗਈ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੁਲਦੀਪ ਸਿੰਘ ਨੇ ਕਿ ਦੱਸਿਆ ਕਿ ਉਸ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਹੈ ਕਿ ਉਕਤ ਵਿਅਕਤੀ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਇਸ ਦੀ ਗੰਭੀਰਤਾ ਨਾਲ ਪੜ੍ਹਤਾਲ ਕੀਤੀ ਜਾਵੇ ਕਿ ਉਹ ਬਰਨਾਲਾ ਤੋਂ ਬਾਹਰ ਕਿੱਥੇ-ਕਿੱਥੇ ਸਾਡੀ ਕੰਪਨੀ ਦੀਆਂ ਕਰੀਮਾਂ ਵੇਚ ਰਿਹਾ ਹੈ। ਇਸ ਮਾਮਲੇ ਸਬੰਧੀ ਜਦ ਥਾਣਾ ਸਿਟੀ ਦੇ ਸੰਬੰਧਿਤ ਏਐਸਆਈ ਨਾਲ ਪੱਤਰਕਾਰਾਂ ਨੇ ਸੰਪਰਕ ਕੀਤਾ ਤਾਂ ਉਹਨਾਂ ਕਿਹਾ ਕਿ ਸ਼ਿਕਾਇਤ ਕਰਤਾ ਦੇ ਬਿਆਨਾਂ ਦੇ ਆਧਾਰ ‘ਤੇ ਦੋਸ਼ੀ ਦੇ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। ਦੂਜੇ ਪਾਸੇ ਇਹ ਵੀ ਕਨਸੋਆਂ ਹਨ ਕਿ ਜਦੋਂ ਪੁਲਿਸ ਨੇ ਨਕਲੀ ਕਰੀਮਾਂ ਵੇਚਣ ਵਾਲੇ ਦੋਸ਼ੀ ਏਜੰਟ ਨੂੰ ਫੜ ਕੇ ਥਾਣੇ ਬਿਠਾ ਲਿਆ ‌ ਤਾਂ ਬਰਨਾਲਾ ਸ਼ਹਿਰ ਵਿਚਲੇ ਉਸ ਦੀ ਜਾਣ ਪਛਾਣ ਦੇ ਕੁਝ ਵਿਅਕਤੀ ਮੌਕੇ ‘ਤੇ ਥਾਣੇ ਪੁੱਜੇ ਅਤੇ ਸ਼ਿਕਾਇਤ ਕਰਤਾ ਨਾਲ ਥਾਣੇ ਤੋਂ ਬਾਹਰ ਗਿਟਮਿਟ ਕਰਕੇ ਮਾਮਲੇ ਨੂੰ ਰਫਾ ਦਫਾ ਕਰਵਾ ਦਿੱਤਾ। ਭਰੋਸੇਯੋਗ ਸੂਤਰਾਂ ਅਨੁਸਾਰ ਸ਼ਿਕਾਇਤਕਰਤਾ ਨੇ ਅੰਦਰੂਨੀ ਗਿਟਮਿਟ ਹੋਣ ਤੋਂ ਬਾਅਦ ਪੁਲਿਸ ਨੂੰ ਕਿਹਾ ਕਿ ਉਹ ਦੋਸ਼ੀ ਦੇ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕਰਵਾਉਣਾ ਚਾਹੁੰਦਾ ਜਿਸ ਤੋਂ ਬਾਅਦ ਮਾਮਲਾ ਵਿੱਚ ਵਿਚਾਲੇ ਹੀ ਦੱਬ ਗਿਆ। ਹੁਣ ਸਵਾਲ ਇਹ ਉੱਠਦਾ ਹੈ ਕਿ ਨਕਲੀ ਕਰੀਮਾਂ ਵੇਚ ਕੇ ਲੋਕਾਂ ਨੂੰ ਚਮੜੀ ਰੋਗ ਵਰਗੀ ਭਿਆਨਕ ਬਿਮਾਰੀ ਵੱਲ ਧੱਕਣ ਵਾਲੇ ਇਸ ਗੋਰਖ ਧੰਦੇ ਦਾ ਅਸਲ ਦੋਸ਼ੀ ਸ਼ਿਕਾਇਤਕਰਤਾ ਹੈ ਜਾਂ ਫੜਿਆ ਗਿਆ ਏਜੰਟ ਹੈ ਅਤੇ ਨਕਲੀ ਕਰੀਮਾਂ ਵੇਚਣ ਵਾਲਾ ਦੋਸ਼ੀ ਪੁਲਿਸ ਦੀ ਗ੍ਰਿਫਤ ਵਿੱਚ ਆਉਣ ਤੋਂ ਬਾਅਦ ਵੀ ਕਿਵੇਂ ਸੁਰਖਰੂ ਹੋ ਗਿਆ‌ ?
ਫੋਟੋ ਕੈਪਸ਼ਨ-ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਨਕਲੀ ਕਰੀਮਾਂ ਦੀਆਂ ਡੱਬੀਆਂ ਦਿਖਾਉਂਦੇ ਹੋਏ ਸ਼ਿਕਾਇਤਕਰਤਾ ਕੁਲਦੀਪ ਸਿੰਘ
‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

SHO ਦੀ ‘ਡਿਮਾਂਡ’ ਪੂਰੀ ਕਰਦੀ ਰਹੀ ਬੇਵੱਸ ਔਰਤ…ਪਰ ਫਿਰ ਇੱਕ ਦਿਨ ਚੁੱਕਿਆ ਵੱਡਾ ਕਦਮ.. ਤੇ ਹੁਣ SHO ਸਲਾਖਾਂ ਪਿੱਛੇ

Next Post

ਸਰਪੰਚੀ ਦੇ ਕਾਗਜ਼ ਰੱਦ ਕਰਨ ਵਾਲੇ ਰਿਟਰਨਿੰਗ ਅਫ਼ਸਰ ਦੇ ਖ਼ਿਲਾਫ਼ ਹਾਈਕੋਰਟ ਨੇ ਦਿੱਤੇ ਸਖ਼ਤ ਕਾਰਵਾਈ ਦੇ ਹੁਕਮ

Nirmal Pandori

Nirmal Pandori

Related Posts

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ
ਪੰਜਾਬ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

by Nirmal Pandori
05/02/2026
ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
Load More
Next Post
ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ‘ਚ ਹਾਈਕੋਰਟ ਦਾ ਅਹਿਮ ਫੈਸਲਾ ਆਇਆ

ਸਰਪੰਚੀ ਦੇ ਕਾਗਜ਼ ਰੱਦ ਕਰਨ ਵਾਲੇ ਰਿਟਰਨਿੰਗ ਅਫ਼ਸਰ ਦੇ ਖ਼ਿਲਾਫ਼ ਹਾਈਕੋਰਟ ਨੇ ਦਿੱਤੇ ਸਖ਼ਤ ਕਾਰਵਾਈ ਦੇ ਹੁਕਮ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

ਟਰਾਈਡੈਂਟ ਦੇ ਖ਼ਿਲਾਫ਼ ਕਾਰਵਾਈ ਦੀ ਤਿਆਰੀ….ਹਾਈਕੋਰਟ ‘ਤੇ ਟਿਕੀਆਂ ਨਜ਼ਰਾਂ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend