Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਵਾਹ ਰੇ ਸਰਕਾਰ ! ਮ੍ਰਿਤਕ ਵੋਟਰ ਵੀ ਬਣੇ ਹੋਏ ਨੇ ਸੂਚੀਆਂ ਦਾ ਸ਼ਿੰਗਾਰ.. ਸੁਧਾਈ ‘ਤੇ ਖਰਚੇ ਜਾਂਦੇ ਨੇ ਲੱਖਾਂ ਰੁਪਏ ਪਰ ਨਤੀਜਾ ਜ਼ੀਰੋ

Nirmal Pandori by Nirmal Pandori
10/13/2024
in ਪੰਜਾਬ
Reading Time: 1 min read
A A
0
ਵਾਹ ਰੇ ਸਰਕਾਰ ! ਮ੍ਰਿਤਕ ਵੋਟਰ ਵੀ ਬਣੇ ਹੋਏ ਨੇ ਸੂਚੀਆਂ ਦਾ ਸ਼ਿੰਗਾਰ.. ਸੁਧਾਈ ‘ਤੇ ਖਰਚੇ ਜਾਂਦੇ ਨੇ ਲੱਖਾਂ ਰੁਪਏ ਪਰ ਨਤੀਜਾ ਜ਼ੀਰੋ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,13 ਅਕਤੂਬਰ, Gee98 news service
-ਪੰਜਾਬ ‘ਚ ਹੋਣ ਜਾ ਰਹੀ ਆਂ ਪੰਚਾਇਤੀ ਚੋਣਾਂ ਸਿਆਸੀ ਅਤੇ ਕਾਨੂੰਨੀ ਵਿਵਾਦਾਂ ਦਾ ਵਿਸ਼ਾ ਬਣੀਆਂ ਹੋਈਆਂ ਹਨ। ਹਾਈਕੋਰਟ ਵੱਲੋਂ ਸੈਂਕੜੇ ਪਿੰਡਾਂ ਦੀਆਂ ਪੰਚਾਇਤਾਂ ਦੀਆਂ ਚੋਣਾਂ ‘ਤੇ ਰੋਕ ਲਗਾ ਦਿੱਤੀ ਗਈ ਹੈ। ਜਿੱਥੇ ਇੱਕ ਪਾਸੇ ਸੱਤਾਧਾਰੀ ਵਿਧਾਇਕਾਂ ਵਿੱਚੋਂ ਆਪਣੇ ਹਲਕਿਆਂ ‘ਚ ਆਪਣੇ ਚਹੇਤਿਆਂ ਨੂੰ ਸਰਪੰਚ ਬਣਾਉਣ ਲਈ ਸੱਤਾ ਪਾਵਰ ਦੀ ਦੁਰਵਰਤੋਂ ਸ਼ਰੇਆਮ ਸਾਹਮਣੇ ਆ ਰਹੀ ਹੈ ਉੱਥੇ ਵੋਟਰ ਸੂਚੀਆਂ ਨੇ ਵੀ ਲੋਕਾਂ ਨੂੰ ਭੰਬਲਭੂਸੇ ਵਿੱਚ ਪਾਇਆ ਹੋਇਆ ਹੈ। ਸਰਕਾਰ ਵੱਲੋਂ ਪੰਚਾਇਤੀ ਚੋਣਾਂ ਲਈ ਤਿਆਰ ਕੀਤੀ ਵੋਟਰ ਸੂਚੀ ਜਨਵਰੀ 2023 ਨੂੰ ਤਿਆਰ ਕੀਤੀ ਅਤੇ ਜਨਵਰੀ 2024 ਵਿੱਚ ਅੰਤਿਮ ਪ੍ਰਕਾਸ਼ਨਾ ਦਿਖਾਈ ਗਈ ਹੈ ਪਰੰਤੂ ਹੈਰਾਨੀ ਦੀ ਗੱਲ ਹੈ ਕਿ ਵੋਟਰ ਸੂਚੀਆਂ ਵਿੱਚ 20-20 ਸਾਲ ਪਹਿਲਾਂ ਪਿੰਡ ਛੱਡ ਕੇ ਜਾ ਚੁੱਕੇ ਅਤੇ ਹੋਰ ਕਿਤੇ ਵੋਟਾਂ ਬਣਵਾ ਚੁੱਕੇ ਵੋਟਰਾਂ ਦੀਆਂ ਵੋਟਾਂ ਦੀ ਦਰਜ ਹਨ।‌ ਮਿਸਾਲ ਵਜੋਂ ਬਰਨਾਲਾ ਦੇ ਪਿੰਡ ਪੰਡੋਰੀ ਦੀ ਵੋਟਰ ਸੂਚੀ ਵਿੱਚ ਇੱਕ ਅਜਿਹੇ ਪਰਿਵਾਰ ਦੀਆਂ ਵੋਟਾਂ ਦਰਜ ਹਨ ਜੋ ਸਾਲ 2000 ਤੋਂ ਪਹਿਲਾਂ ਪਿੰਡ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿਣ ਲੱਗਾ ਅਤੇ ਸਾਲ 2003 ਵਿੱਚ ਪਿੰਡ ਛੱਡ ਕੇ ਚਲਾ ਗਿਆ। ਇਸ ਪਰਿਵਾਰ ਨੂੰ 20 ਸਾਲ ਹੋ ਚੁੱਕੇ ਹਨ ਪਿੰਡ ਛੱਡ ਕੇ ਗਿਆ ਨੂੰ, ਪਰੰਤੂ 2024 ਦੀਆਂ ਪੰਚਾਇਤ ਚੋਣਾਂ ਵਿੱਚ ਉਹਨਾਂ ਦੀਆਂ ਵੋਟਾਂ ਦੀ ਮੌਜੂਦਗੀ ਚੋਣ ਕਮਿਸ਼ਨ ਦੀ ਵੋਟਰ ਸੂਚੀਆਂ ਦੀ ਸੁਧਾਈ ਪ੍ਰਕਿਰਿਆ ‘ਤੇ ਵੱਡੇ ਸਵਾਲ ਖੜੇ ਕਰਦੀ ਹੈ। ਇਸ ਤੋਂ ਇਲਾਵਾ ਪਿਛਲੀਆਂ ਪੰਚਾਇਤ ਚੋਣਾਂ ਤੋਂ ਪਹਿਲਾਂ ਮਰ ਚੁੱਕੇ ਵੋਟਰਾਂ ਦੀਆਂ ਵੋਟਾਂ ਵੀ ਵੋਟਰ ਸੂਚੀ ਵਿੱਚ ਦਰਜ ਹਨ। ਵੋਟਰ ਸੂਚੀਆਂ ਵਿਚਲੀ ਇਸ ਗੜਬੜ ਸਬੰਧੀ ਬਰਨਾਲਾ ਦਾ ਕੋਈ ਵੀ ਅਧਿਕਾਰੀ ਬੋਲਣ ਲਈ ਤਿਆਰ ਨਹੀਂ ਹੈ। ਕਈ ਸਾਲ ਪਹਿਲਾਂ ਮਰ ਚੁੱਕੇ, ਸ਼ਾਦੀਸ਼ੁਦਾ ਅਤੇ ਪਿੰਡ ਛੱਡ ਚੁੱਕੇ ਵੋਟਰਾਂ ਦੀ ਗਿਣਤੀ ਵੋਟ ਫੀਸਦੀ ਨੂੰ ਵੀ ਪ੍ਰਭਾਵਿਤ ਕਰੇਗੀ। ਮੰਨਿਆ ਜਾ ਰਿਹਾ ਹੈ ਕਿ ਜਦੋਂ ਪੰਚਾਇਤੀ ਚੋਣਾਂ ਵਿੱਚ ਦੇਰੀ ਸਬੰਧੀ ਹਾਈਕੋਰਟ ਵਿੱਚ ਪਟੀਸ਼ਨਾਂ ਦਾਇਰ ਹੋਈਆਂ ਤਾਂ ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਚੋਣਾਂ ਦੀਆਂ ਤਿਆਰੀਆਂ ਸਬੰਧੀ ਰਿਕਾਰਡ ਮੰਗਿਆ। ਪੰਜਾਬ ਸਰਕਾਰ ਨੇ ਜਲਦਬਾਜ਼ੀ ਵਿੱਚ ਵੋਟਰ ਸੂਚੀਆਂ ਸਮੇਤ ਚੋਣਾਂ ਸਬੰਧੀ ਰਿਕਾਰਡ ਤਿਆਰ ਕਰਕੇ ਹਾਈਕੋਰਟ ਵਿੱਚ ਦਿੱਤਾ ਕਿ ਸਰਕਾਰ ਦੀ ਚੋਣਾਂ ਦੀ ਤਿਆਰੀ ਹੈ ਜਿਸ ਤੋਂ ਬਾਅਦ ਹਾਈਕੋਰਟ ਨੇ ਚੋਣਾਂ ਕਰਵਾਉਣ ਦੇ ਹੁਕਮ ਦਿੱਤੇ ਪਰ ਸਚਾਈ ਇਹੋ ਹੈ ਕਿ ਸਰਕਾਰ ਨੇ ਸਹੀ ਵੋਟਰ ਸੂਚੀਆਂ ਤਿਆਰ ਹੀ ਨਹੀਂ ਕੀਤੀਆਂ। ਹੁਣ ਇਹ ਸਵਾਲ ਮੂੰਹ ਅੱਡੀ ਖੜਾ ਹੈ ਕਿ ਵੋਟਰ ਸੂਚੀਆਂ ਵਿੱਚ ਇਸ ਗੜਬੜ ਦੇ ਲਈ ਜਿੰਮੇਵਾਰ ‌ ਕੌਣ ਹੈ ‌ਅਤੇ ਸਮੇਂ ਸਮੇਂ ‘ਤੇ ਵੋਟਰ ਸੂਚੀਆਂ ਦੀ ਸੁਧਾਈ ਦੇ ਕੀ ਮਾਇਨੇ ਹਨ। ‌

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

05/01/2026
Load More
Tags: #barnalanews#malwanews #meethayer #loksabhaelection#malwanews #newsupdate #dailyupdate#punjabnews#punjabpolice #barnalapolice#simranjitsinghmann
Previous Post

ਚੋਣ ਕਮਿਸ਼ਨ ਵੱਲੋਂ ਸੂਬੇ ਦੇ 24 ਪਿੰਡਾਂ ਦੀਆਂ ਪੰਚਾਇਤੀ ਚੋਣਾਂ ਰੱਦ

Next Post

ਲਾਲਪਰੀ ਤੇ ਮਨੀਰਾਮ ਦੀ ਬੱਲੇ ਬੱਲੇ… ਅਣਖ਼, ਜ਼ਮੀਰ ਤੇ ਲੋਕ ਮੁੱਦੇ ਜੁੱਤੀ ਦੀ ਨੋਕ ਥੱਲੇ…!

Nirmal Pandori

Nirmal Pandori

Related Posts

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ
ਪੰਜਾਬ

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

by Nirmal Pandori
05/02/2026
ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ
ਪੰਜਾਬ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

by Nirmal Pandori
05/02/2026
Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ
ਪੰਜਾਬ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

by Nirmal Pandori
05/01/2026
ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ
ਪੰਜਾਬ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

by Nirmal Pandori
05/01/2026
ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
Load More
Next Post
ਪੰਚਾਇਤ ਚੋਣਾਂ ਸਬੰਧੀ ਵੱਡੀ update….ਜੇਕਰ “ਨੋ ਡਿਊ ਸਰਟੀਫਿਕੇਟ” ਨਹੀਂ ਤਾਂ ਹਲਫ਼ੀਆ ਬਿਆਨ ਲਗਾ ਕੇ ਭਰੇ ਜਾਣਗੇ ਨਾਮਜ਼ਦਗੀ ਪੱਤਰ- ਚੋਣ ਕਮਿਸ਼ਨ

ਲਾਲਪਰੀ ਤੇ ਮਨੀਰਾਮ ਦੀ ਬੱਲੇ ਬੱਲੇ… ਅਣਖ਼, ਜ਼ਮੀਰ ਤੇ ਲੋਕ ਮੁੱਦੇ ਜੁੱਤੀ ਦੀ ਨੋਕ ਥੱਲੇ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਚਾਹ ਨਾਲ ਆਂਡਾ…MP ਸੰਦੀਪ ਪਾਠਕ ਦੇ ਖ਼ਿਲਾਫ਼ ਪੰਜਾਬ ‘ਚ ਦੋ ਕੇਸ ਦਰਜ

ਦਿਲਜੀਤ ਦੋਸਾਂਝ ਨੇ ਪੱਟਾਂ ‘ਤੇ ਥਾਪੀ ਮਾਰ ਕੇ ਖਾਲਿਸਤਾਨੀ ਪੱਖੀਆਂ ‘ਤੇ ਕੀਤੀਆਂ ਤਿੱਖੀਆਂ ਟਿੱਪਣੀਆਂ

Breaking…ਹਾਈਕੋਰਟ ਨੇ ਟਰਾਈਡੈਂਟ ਦੇ ਖ਼ਿਲਾਫ਼ ਪ੍ਰਦੂਸ਼ਣ ਬੋਰਡ ਦੀ ਕਾਰਵਾਈ ‘ਤੇ ਲਗਾਈ ਰੋਕ

ਹੁਣ ਬਿਨਾਂ OTP (DAC) ਨਹੀਂ ਮਿਲੇਗਾ ਗੈਸ LPG ਗੈਸ ਸਿਲੰਡਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend